ਰਸੂਲਾਂ ਦੇ ਕਰਤੱਬ Chapter 8 PANIRV Bible Verse Images

ਰਸੂਲਾਂ ਦੇ ਕਰਤੱਬ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 8:1 (PANIRV)
Square Portrait Landscape 4K UHD
ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ। ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ।

ਰਸੂਲਾਂ ਦੇ ਕਰਤੱਬ 8:2 (PANIRV)
Square Portrait Landscape 4K UHD
ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।

ਰਸੂਲਾਂ ਦੇ ਕਰਤੱਬ 8:3 (PANIRV)
Square Portrait Landscape 4K UHD
ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ।

ਰਸੂਲਾਂ ਦੇ ਕਰਤੱਬ 8:4 (PANIRV)
Square Portrait Landscape 4K UHD
ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।

ਰਸੂਲਾਂ ਦੇ ਕਰਤੱਬ 8:5 (PANIRV)
Square Portrait Landscape 4K UHD
ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ।

ਰਸੂਲਾਂ ਦੇ ਕਰਤੱਬ 8:6 (PANIRV)
Square Portrait Landscape 4K UHD
ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿਪੁੱਸ ਦੀਆਂ ਗੱਲਾਂ ਉੱਤੇ ਮਨ ਲਾਇਆ।

ਰਸੂਲਾਂ ਦੇ ਕਰਤੱਬ 8:7 (PANIRV)
Square Portrait Landscape 4K UHD
ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।

ਰਸੂਲਾਂ ਦੇ ਕਰਤੱਬ 8:8 (PANIRV)
Square Portrait Landscape 4K UHD
ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ।

ਰਸੂਲਾਂ ਦੇ ਕਰਤੱਬ 8:9 (PANIRV)
Square Portrait Landscape 4K UHD
ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।

ਰਸੂਲਾਂ ਦੇ ਕਰਤੱਬ 8:10 (PANIRV)
Square Portrait Landscape 4K UHD
ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!

ਰਸੂਲਾਂ ਦੇ ਕਰਤੱਬ 8:11 (PANIRV)
Square Portrait Landscape 4K UHD
ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ।

ਰਸੂਲਾਂ ਦੇ ਕਰਤੱਬ 8:12 (PANIRV)
Square Portrait Landscape 4K UHD
ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ।

ਰਸੂਲਾਂ ਦੇ ਕਰਤੱਬ 8:13 (PANIRV)
Square Portrait Landscape 4K UHD
ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ।

ਰਸੂਲਾਂ ਦੇ ਕਰਤੱਬ 8:14 (PANIRV)
Square Portrait Landscape 4K UHD
ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ।

ਰਸੂਲਾਂ ਦੇ ਕਰਤੱਬ 8:15 (PANIRV)
Square Portrait Landscape 4K UHD
ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ।

ਰਸੂਲਾਂ ਦੇ ਕਰਤੱਬ 8:16 (PANIRV)
Square Portrait Landscape 4K UHD
ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ।

ਰਸੂਲਾਂ ਦੇ ਕਰਤੱਬ 8:17 (PANIRV)
Square Portrait Landscape 4K UHD
ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ।

ਰਸੂਲਾਂ ਦੇ ਕਰਤੱਬ 8:18 (PANIRV)
Square Portrait Landscape 4K UHD
ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।

ਰਸੂਲਾਂ ਦੇ ਕਰਤੱਬ 8:19 (PANIRV)
Square Portrait Landscape 4K UHD
ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ।

ਰਸੂਲਾਂ ਦੇ ਕਰਤੱਬ 8:20 (PANIRV)
Square Portrait Landscape 4K UHD
ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ!

ਰਸੂਲਾਂ ਦੇ ਕਰਤੱਬ 8:21 (PANIRV)
Square Portrait Landscape 4K UHD
ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ।

ਰਸੂਲਾਂ ਦੇ ਕਰਤੱਬ 8:22 (PANIRV)
Square Portrait Landscape 4K UHD
ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।

ਰਸੂਲਾਂ ਦੇ ਕਰਤੱਬ 8:23 (PANIRV)
Square Portrait Landscape 4K UHD
ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ।

ਰਸੂਲਾਂ ਦੇ ਕਰਤੱਬ 8:24 (PANIRV)
Square Portrait Landscape 4K UHD
ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ।

ਰਸੂਲਾਂ ਦੇ ਕਰਤੱਬ 8:25 (PANIRV)
Square Portrait Landscape 4K UHD
ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ।

ਰਸੂਲਾਂ ਦੇ ਕਰਤੱਬ 8:26 (PANIRV)
Square Portrait Landscape 4K UHD
ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ।

ਰਸੂਲਾਂ ਦੇ ਕਰਤੱਬ 8:27 (PANIRV)
Square Portrait Landscape 4K UHD
ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ।

ਰਸੂਲਾਂ ਦੇ ਕਰਤੱਬ 8:28 (PANIRV)
Square Portrait Landscape 4K UHD
ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।

ਰਸੂਲਾਂ ਦੇ ਕਰਤੱਬ 8:29 (PANIRV)
Square Portrait Landscape 4K UHD
ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ।

ਰਸੂਲਾਂ ਦੇ ਕਰਤੱਬ 8:30 (PANIRV)
Square Portrait Landscape 4K UHD
ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ?

ਰਸੂਲਾਂ ਦੇ ਕਰਤੱਬ 8:31 (PANIRV)
Square Portrait Landscape 4K UHD
ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।

ਰਸੂਲਾਂ ਦੇ ਕਰਤੱਬ 8:32 (PANIRV)
Square Portrait Landscape 4K UHD
ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!

ਰਸੂਲਾਂ ਦੇ ਕਰਤੱਬ 8:33 (PANIRV)
Square Portrait Landscape 4K UHD
ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ। ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ? ਕਿਉਂਕਿ ਉਹ ਦਾ ਪ੍ਰਾਣ ਜੀਉਂਦਿਆਂ ਦੀ ਧਰਤੀ ਤੋਂ ਉਠਾ ਲਿਆ ਗਿਆ।

ਰਸੂਲਾਂ ਦੇ ਕਰਤੱਬ 8:34 (PANIRV)
Square Portrait Landscape 4K UHD
ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?

ਰਸੂਲਾਂ ਦੇ ਕਰਤੱਬ 8:35 (PANIRV)
Square Portrait Landscape 4K UHD
ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।

ਰਸੂਲਾਂ ਦੇ ਕਰਤੱਬ 8:36 (PANIRV)
Square Portrait Landscape 4K UHD
ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ। ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?

ਰਸੂਲਾਂ ਦੇ ਕਰਤੱਬ 8:37 (PANIRV)
Square Portrait Landscape 4K UHD
ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।”

ਰਸੂਲਾਂ ਦੇ ਕਰਤੱਬ 8:38 (PANIRV)
Square Portrait Landscape 4K UHD
ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ।

ਰਸੂਲਾਂ ਦੇ ਕਰਤੱਬ 8:39 (PANIRV)
Square Portrait Landscape 4K UHD
ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।

ਰਸੂਲਾਂ ਦੇ ਕਰਤੱਬ 8:40 (PANIRV)
Square Portrait Landscape 4K UHD
ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ।

Available Bible Translations

American Standard Version
Acts 8 (ASV) »
King James Version
Acts 8 (KJV) »
GOD’S WORD® (GW)
Acts 8 (GW) »
Berean Bible
Acts 8 (BSB) »
World English Bible
Acts 8 (WEB) »
Louis Segond 1910
Actes 8 (LSG) »
इंडियन रिवाइज्ड वर्जन - हिंदी
प्रेरितों के काम 8 (HINIRV) »
ভারতীয় সংশোধিত সংস্করণ - বাংলা
पশিষ্যচরিত 8 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 8 (TAMIRV) »
इंडियन रिवाइज्ड वर्जन - मराठी
प्रेषितांचीं कृत्यें 8 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 8 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 8 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 8 (AVD) »
תנ ך עברי מודרני
מעשי השליחים 8 (HEB) »
Bíblia Sagrada Português
Atos 8 (BSL) »
Kinh Thánh: Tiếng Việt
Công Vụ Các Sứ đồ 8 (VIE) »
Reina Valera Antigua
Hechos 8 (RVA) »
La Sacra Bibbia
Atti 8 (RIV) »
圣 经 简体中文和合本
使 徒 行 传 8 (CUVS) »
聖 經 繁體中文和合本
使 徒 行 傳 8 (CUVT) »
Библия на русском
Деяния 8 (RUSV) »
Українська Біблія
Дії 8 (UKR) »
Szent Biblia - Magyar
Apostolok 8 (KAR) »
Българска Библия
Деяния 8 (BULG) »
聖書 日本語
使徒行伝 8 (JPN) »
De Heilige Schrift
Handelingen 8 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List