ਆਮੋਸ Chapter 5 PANIRV Bible Verse Images

ਆਮੋਸ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਆਮੋਸ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਆਮੋਸ 5:1 (PANIRV)
Square Portrait Landscape 4K UHD
ਹੇ ਇਸਰਾਏਲ ਦੇ ਘਰਾਣੇ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ,

ਆਮੋਸ 5:2 (PANIRV)
Square Portrait Landscape 4K UHD
“ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”

ਆਮੋਸ 5:3 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”

ਆਮੋਸ 5:4 (PANIRV)
Square Portrait Landscape 4K UHD
ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ!

ਆਮੋਸ 5:5 (PANIRV)
Square Portrait Landscape 4K UHD
ਪਰ ਬੈਤਏਲ ਦੀ ਖੋਜ਼ ਨਾ ਕਰੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰਸ਼ਬਾ ਨੂੰ ਜਾਓ, ਕਿਉਂ ਜੋ ਗਿਲਗਾਲ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ ਅਤੇ ਬੈਤਏਲ ਮੁੱਕ ਜਾਵੇਗਾ।

ਆਮੋਸ 5:6 (PANIRV)
Square Portrait Landscape 4K UHD
ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ।

ਆਮੋਸ 5:7 (PANIRV)
Square Portrait Landscape 4K UHD
ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ!

ਆਮੋਸ 5:8 (PANIRV)
Square Portrait Landscape 4K UHD
ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!

ਆਮੋਸ 5:9 (PANIRV)
Square Portrait Landscape 4K UHD
ਜਿਹੜਾ ਛੇਤੀ ਨਾਲ ਬਲਵਾਨ ਦਾ ਵਿਨਾਸ਼ ਕਰ ਦਿੰਦਾ ਹੈ ਅਤੇ ਗੜ੍ਹਾਂ ਨੂੰ ਵੀ ਤਬਾਹ ਕਰ ਦਿੰਦਾ ਹੈ!

ਆਮੋਸ 5:10 (PANIRV)
Square Portrait Landscape 4K UHD
ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ।

ਆਮੋਸ 5:11 (PANIRV)
Square Portrait Landscape 4K UHD
ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!

ਆਮੋਸ 5:12 (PANIRV)
Square Portrait Landscape 4K UHD
ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!

ਆਮੋਸ 5:13 (PANIRV)
Square Portrait Landscape 4K UHD
ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!

ਆਮੋਸ 5:14 (PANIRV)
Square Portrait Landscape 4K UHD
ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।

ਆਮੋਸ 5:15 (PANIRV)
Square Portrait Landscape 4K UHD
ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।

ਆਮੋਸ 5:16 (PANIRV)
Square Portrait Landscape 4K UHD
ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਏ ਹਾਏ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ।

ਆਮੋਸ 5:17 (PANIRV)
Square Portrait Landscape 4K UHD
ਸਾਰੇ ਅੰਗੂਰੀ ਬਾਗ਼ਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ,” ਯਹੋਵਾਹ ਦਾ ਇਹੋ ਬਚਨ ਹੈ।

ਆਮੋਸ 5:18 (PANIRV)
Square Portrait Landscape 4K UHD
ਹਾਏ ਤੁਹਾਡੇ ਉੱਤੇ ਜੋ ਯਹੋਵਾਹ ਦੇ ਨਿਆਂ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਨਿਆਂ ਦਾ ਦਿਨ ਕਿਉਂ ਚਾਹੁੰਦੇ ਹੋ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ!

ਆਮੋਸ 5:19 (PANIRV)
Square Portrait Landscape 4K UHD
ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ!

ਆਮੋਸ 5:20 (PANIRV)
Square Portrait Landscape 4K UHD
ਕੀ ਇਹ ਸੱਚ ਨਹੀਂ ਕਿ ਯਹੋਵਾਹ ਦਾ ਦਿਨ ਹਨ੍ਹੇਰਾ ਹੋਵੇਗਾ, ਨਾ ਕਿ ਚਾਨਣ? ਅਤੇ ਘੁੱਪ ਹਨ੍ਹੇਰਾ, ਜਿਸ ਦੇ ਵਿੱਚ ਕੋਈ ਚਮਕ ਨਾ ਹੋਵੇਗੀ?

ਆਮੋਸ 5:21 (PANIRV)
Square Portrait Landscape 4K UHD
ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!

ਆਮੋਸ 5:22 (PANIRV)
Square Portrait Landscape 4K UHD
ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ।

ਆਮੋਸ 5:23 (PANIRV)
Square Portrait Landscape 4K UHD
ਆਪਣੇ ਗੀਤਾਂ ਦਾ ਰੌਲ਼ਾ ਮੇਰੇ ਤੋਂ ਦੂਰ ਕਰੋ, ਤੁਹਾਡੇ ਰਬਾਬਾਂ ਦਾ ਸੁਰ ਮੈਂ ਨਹੀਂ ਸੁਣਾਂਗਾ।

ਆਮੋਸ 5:24 (PANIRV)
Square Portrait Landscape 4K UHD
ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ!

ਆਮੋਸ 5:25 (PANIRV)
Square Portrait Landscape 4K UHD
“ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ?

ਆਮੋਸ 5:26 (PANIRV)
Square Portrait Landscape 4K UHD
ਨਹੀਂ, ਤੁਸੀਂ ਤਾਂ ਆਪਣੇ ਰਾਜਾ ਦੇ ਡੇਰੇ ਨੂੰ ਅਤੇ ਆਪਣੇ ਬੁੱਤਾਂ ਦੀ ਚੌਂਕੀ ਨੂੰ ਅਤੇ ਆਪਣੇ ਕੀਯੂਨ ਦੇਵਤੇ ਦੇ ਤਾਰੇ ਨੂੰ ਚੁੱਕ ਕੇ ਫਿਰਦੇ ਰਹੇ, ਜਿਸ ਨੂੰ ਤੁਸੀਂ ਆਪਣੇ ਲਈ ਬਣਾਇਆ!

ਆਮੋਸ 5:27 (PANIRV)
Square Portrait Landscape 4K UHD
ਇਸ ਲਈ ਮੈਂ ਤੁਹਾਨੂੰ ਦੰਮਿਸ਼ਕ ਸ਼ਹਿਰ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ,” ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ!

Available Bible Translations

American Standard Version (ASV)
Amos 5 (ASV) »
King James Version (KJV)
Amos 5 (KJV) »
GOD’S WORD® (GW)
Amos 5 (GW) »
Berean Bible (BSB)
Amos 5 (BSB) »
World English Bible (WEB)
Amos 5 (WEB) »
French Bible (LSG)
Amos 5 (LSG) »
German Bible (LUTH1912)
Amos 5 (LUTH1912) »
Hindi Bible (HINIRV)
आमोस 5 (HINIRV) »
Bengali Bible (BENIRV)
আমোচ 5 (BENIRV) »
Tamil Bible (TAMIRV)
ஆமோஸ் 5 (TAMIRV) »
Marathi Bible (MARIRV)
आमोस 5 (MARIRV) »
Telugu Bible (TELIRV)
ఆమోసు 5 (TELIRV) »
Gujarati Bible (GUJIRV)
આમોસ 5 (GUJIRV) »
Kannada Bible (KANIRV)
ಆಮೋಸನು 5 (KANIRV) »
Arabic Bible (AVD)
عَامُوس 5 (AVD) »
Hebrew Bible (HEB)
עמוס 5 (HEB) »
Portuguese Bible (BSL)
Amós 5 (BSL) »
Vietnamese Bible (VIE)
A-mốt 5 (VIE) »
Spanish Bible (RVA)
Amós 5 (RVA) »
Italian Bible (RIV)
Amos 5 (RIV) »
Chinese Simplified (CUVS)
阿 摩 司 书 5 (CUVS) »
Chinese Traditional (CUVT)
阿 摩 司 書 5 (CUVT) »
Albanian Bible (ALB)
Amosi 5 (ALB) »
Swedish Bible (SV1917)
Amos 5 (SV1917) »
Russian Bible (RUSV)
Амос 5 (RUSV) »
Ukrainian Bible (UKR)
Амос 5 (UKR) »
Hungarian Bible (KAR)
Ámos 5 (KAR) »
Bulgarian Bible (BULG)
Амос 5 (BULG) »
Japanese Bible (JPN)
アモス書 5 (JPN) »
Norwegian Bible (NORSK)
Amos 5 (NORSK) »

ਆਮੋਸ (PANIRV) Chapter Selection

1 2 3 4 5 6 7 8 9

PANIRV Book Selection List