ਕੁਲੁੱਸੀਆਂ Chapter 3 PANIRV Bible Verse Images

ਕੁਲੁੱਸੀਆਂ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਕੁਲੁੱਸੀਆਂ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕੁਲੁੱਸੀਆਂ 3:1 (PANIRV)
Square Portrait Landscape 4K UHD
ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।

ਕੁਲੁੱਸੀਆਂ 3:2 (PANIRV)
Square Portrait Landscape 4K UHD
ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।

ਕੁਲੁੱਸੀਆਂ 3:3 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

ਕੁਲੁੱਸੀਆਂ 3:4 (PANIRV)
Square Portrait Landscape 4K UHD
ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।

ਕੁਲੁੱਸੀਆਂ 3:5 (PANIRV)
Square Portrait Landscape 4K UHD
ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।

ਕੁਲੁੱਸੀਆਂ 3:6 (PANIRV)
Square Portrait Landscape 4K UHD
ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਗੁੱਸਾ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

ਕੁਲੁੱਸੀਆਂ 3:7 (PANIRV)
Square Portrait Landscape 4K UHD
ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।

ਕੁਲੁੱਸੀਆਂ 3:8 (PANIRV)
Square Portrait Landscape 4K UHD
ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।

ਕੁਲੁੱਸੀਆਂ 3:9 (PANIRV)
Square Portrait Landscape 4K UHD
ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।

ਕੁਲੁੱਸੀਆਂ 3:10 (PANIRV)
Square Portrait Landscape 4K UHD
ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।

ਕੁਲੁੱਸੀਆਂ 3:11 (PANIRV)
Square Portrait Landscape 4K UHD
ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।

ਕੁਲੁੱਸੀਆਂ 3:12 (PANIRV)
Square Portrait Landscape 4K UHD
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।

ਕੁਲੁੱਸੀਆਂ 3:13 (PANIRV)
Square Portrait Landscape 4K UHD
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।

ਕੁਲੁੱਸੀਆਂ 3:14 (PANIRV)
Square Portrait Landscape 4K UHD
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।

ਕੁਲੁੱਸੀਆਂ 3:15 (PANIRV)
Square Portrait Landscape 4K UHD
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।

ਕੁਲੁੱਸੀਆਂ 3:16 (PANIRV)
Square Portrait Landscape 4K UHD
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

ਕੁਲੁੱਸੀਆਂ 3:17 (PANIRV)
Square Portrait Landscape 4K UHD
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

ਕੁਲੁੱਸੀਆਂ 3:18 (PANIRV)
Square Portrait Landscape 4K UHD
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।

ਕੁਲੁੱਸੀਆਂ 3:19 (PANIRV)
Square Portrait Landscape 4K UHD
ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

ਕੁਲੁੱਸੀਆਂ 3:20 (PANIRV)
Square Portrait Landscape 4K UHD
ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।

ਕੁਲੁੱਸੀਆਂ 3:21 (PANIRV)
Square Portrait Landscape 4K UHD
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।

ਕੁਲੁੱਸੀਆਂ 3:22 (PANIRV)
Square Portrait Landscape 4K UHD
ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।

ਕੁਲੁੱਸੀਆਂ 3:23 (PANIRV)
Square Portrait Landscape 4K UHD
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।

ਕੁਲੁੱਸੀਆਂ 3:24 (PANIRV)
Square Portrait Landscape 4K UHD
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।

ਕੁਲੁੱਸੀਆਂ 3:25 (PANIRV)
Square Portrait Landscape 4K UHD
ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।

Available Bible Translations

American Standard Version
Colossians 3 (ASV) »
King James Version
Colossians 3 (KJV) »
GOD’S WORD® (GW)
Colossians 3 (GW) »
World English Bible
Colossians 3 (WEB) »
Louis Segond 1910
Colossiens 3 (LSG) »
Luther Bibel 1912
Kolosser 3 (LUTH1912) »
इंडियन रिवाइज्ड वर्जन - हिंदी
कुलुस्सियों 3 (HINIRV) »
ভারতীয় সংশোধিত সংস্করণ - বাংলা
কলচীয়া 3 (BENIRV) »
இந்தியன் ரீவைஸ்டு வேர்ஷன் - தமிழ்
கொலோசெயர் 3 (TAMIRV) »
इंडियन रिवाइज्ड वर्जन - मराठी
कलस्सैकरांस 3 (MARIRV) »
ఇండియన్ రేవిజ్డ్ వెర్షన్ - తెలుగు
కొలస్సీ పత్రిక 3 (TELIRV) »
ઇન્ડિયન રિવાયઝ્ડ વર્ઝન - ગુજરાતી
ક્લોસ્સીઓને 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೊಲೊಸ್ಸೆಯವರಿಗೆ 3 (KANIRV) »
الكتاب المقدس باللغة العربية، فان دايك
كُولُوسِي 3 (AVD) »
Bíblia Sagrada Português
Colossenses 3 (BSL) »
Kinh Thánh: Tiếng Việt
Cô-lô-se 3 (VIE) »
Reina Valera Antigua
Colosenses 3 (RVA) »
La Sacra Bibbia
Colossesi 3 (RIV) »
圣 经 简体中文和合本
歌 罗 西 书 3 (CUVS) »
聖 經 繁體中文和合本
歌 羅 西 書 3 (CUVT) »
Bibla e Shenjtë
Kolosianëve 3 (ALB) »
Библия на русском
Колоссянам 3 (RUSV) »
Українська Біблія
колоссян 3 (UKR) »
Szent Biblia - Magyar
Kolossé 3 (KAR) »
Българска Библия
Колосяни 3 (BULG) »
Kitaabka Quduuska Ah
Kolosay 3 (SOM) »
De Heilige Schrift
Colossenzen 3 (NLD) »

ਕੁਲੁੱਸੀਆਂ (PANIRV) Chapter Selection

1 2 3 4

PANIRV Book Selection List