ਦਾਨੀਏਲ Chapter 3 PANIRV Bible Verse Images

ਦਾਨੀਏਲ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਦਾਨੀਏਲ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਦਾਨੀਏਲ 3:1 (PANIRV)
Square Portrait Landscape 4K UHD
ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।

ਦਾਨੀਏਲ 3:2 (PANIRV)
Square Portrait Landscape 4K UHD
ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।

ਦਾਨੀਏਲ 3:3 (PANIRV)
Square Portrait Landscape 4K UHD
ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।

ਦਾਨੀਏਲ 3:4 (PANIRV)
Square Portrait Landscape 4K UHD
ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ

ਦਾਨੀਏਲ 3:5 (PANIRV)
Square Portrait Landscape 4K UHD
ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!

ਦਾਨੀਏਲ 3:6 (PANIRV)
Square Portrait Landscape 4K UHD
ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।

ਦਾਨੀਏਲ 3:7 (PANIRV)
Square Portrait Landscape 4K UHD
ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।

ਦਾਨੀਏਲ 3:8 (PANIRV)
Square Portrait Landscape 4K UHD
ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।

ਦਾਨੀਏਲ 3:9 (PANIRV)
Square Portrait Landscape 4K UHD
ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!

ਦਾਨੀਏਲ 3:10 (PANIRV)
Square Portrait Landscape 4K UHD
ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ

ਦਾਨੀਏਲ 3:11 (PANIRV)
Square Portrait Landscape 4K UHD
ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।

ਦਾਨੀਏਲ 3:12 (PANIRV)
Square Portrait Landscape 4K UHD
ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।

ਦਾਨੀਏਲ 3:13 (PANIRV)
Square Portrait Landscape 4K UHD
ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।

ਦਾਨੀਏਲ 3:14 (PANIRV)
Square Portrait Landscape 4K UHD
ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?

ਦਾਨੀਏਲ 3:15 (PANIRV)
Square Portrait Landscape 4K UHD
ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?

ਦਾਨੀਏਲ 3:16 (PANIRV)
Square Portrait Landscape 4K UHD
ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।

ਦਾਨੀਏਲ 3:17 (PANIRV)
Square Portrait Landscape 4K UHD
ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,

ਦਾਨੀਏਲ 3:18 (PANIRV)
Square Portrait Landscape 4K UHD
ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।

ਦਾਨੀਏਲ 3:19 (PANIRV)
Square Portrait Landscape 4K UHD
ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।

ਦਾਨੀਏਲ 3:20 (PANIRV)
Square Portrait Landscape 4K UHD
ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।

ਦਾਨੀਏਲ 3:21 (PANIRV)
Square Portrait Landscape 4K UHD
ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।

ਦਾਨੀਏਲ 3:22 (PANIRV)
Square Portrait Landscape 4K UHD
ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।

ਦਾਨੀਏਲ 3:23 (PANIRV)
Square Portrait Landscape 4K UHD
ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।

ਦਾਨੀਏਲ 3:24 (PANIRV)
Square Portrait Landscape 4K UHD
ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।

ਦਾਨੀਏਲ 3:25 (PANIRV)
Square Portrait Landscape 4K UHD
ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!

ਦਾਨੀਏਲ 3:26 (PANIRV)
Square Portrait Landscape 4K UHD
ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।

ਦਾਨੀਏਲ 3:27 (PANIRV)
Square Portrait Landscape 4K UHD
ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।

ਦਾਨੀਏਲ 3:28 (PANIRV)
Square Portrait Landscape 4K UHD
ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।

ਦਾਨੀਏਲ 3:29 (PANIRV)
Square Portrait Landscape 4K UHD
ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!

ਦਾਨੀਏਲ 3:30 (PANIRV)
Square Portrait Landscape 4K UHD
ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।

Available Bible Translations

American Standard Version
Daniel 3 (ASV) »
King James Version
Daniel 3 (KJV) »
GOD’S WORD® (GW)
Daniel 3 (GW) »
Berean Bible
Daniel 3 (BSB) »
World English Bible
Daniel 3 (WEB) »
Louis Segond 1910
Daniel 3 (LSG) »
Luther Bibel 1912
Daniel 3 (LUTH1912) »
इंडियन रिवाइज्ड वर्जन - हिंदी
दानिय्येल 3 (HINIRV) »
ভারতীয় সংশোধিত সংস্করণ - বাংলা
দানিয়েল 3 (BENIRV) »
இந்தியன் ரீவைஸ்டு வேர்ஷன் - தமிழ்
தானியேல் 3 (TAMIRV) »
इंडियन रिवाइज्ड वर्जन - मराठी
दानिएल 3 (MARIRV) »
ఇండియన్ రేవిజ్డ్ వెర్షన్ - తెలుగు
దానియేలు 3 (TELIRV) »
ઇન્ડિયન રિવાયઝ્ડ વર્ઝન - ગુજરાતી
દાનિયેલ 3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ದಾನಿಯೇಲನು 3 (KANIRV) »
الكتاب المقدس باللغة العربية، فان دايك
دَانِيآل 3 (AVD) »
תנ ך עברי מודרני
דניאל 3 (HEB) »
Bíblia Sagrada Português
Daniel 3 (BSL) »
Kinh Thánh: Tiếng Việt
Ða-ni-ên 3 (VIE) »
Reina Valera Antigua
Daniel 3 (RVA) »
La Sacra Bibbia
Daniele 3 (RIV) »
圣 经 简体中文和合本
但 以 理 书 3 (CUVS) »
聖 經 繁體中文和合本
但 以 理 書 3 (CUVT) »
Bibla e Shenjtë
Danieli 3 (ALB) »
Svenska Bibeln 1917
Daniel 3 (SV1917) »
Библия на русском
Даниил 3 (RUSV) »
Українська Біблія
Даниїл 3 (UKR) »
Szent Biblia - Magyar
Dániel 3 (KAR) »
Българска Библия
Данаил 3 (BULG) »
Det Norsk Bibel
Daniel 3 (NORSK) »
Biblia Takatifu
Danieli 3 (SWHULB) »
Kitaabka Quduuska Ah
Daanyeel 3 (SOM) »
De Heilige Schrift
Daniël 3 (NLD) »
Dansk Bibel 1871
Daniel 3 (DA1871) »

ਦਾਨੀਏਲ (PANIRV) Chapter Selection

1 2 3 4 5 6 7 8 9 10 11 12

PANIRV Book Selection List