ਅਸਤਸਨਾ Chapter 11 PANIRV Bible Verse Images

ਅਸਤਸਨਾ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਸਤਸਨਾ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਸਤਸਨਾ 11:1 (PANIRV)
Square Portrait Landscape 4K UHD
ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ।

ਅਸਤਸਨਾ 11:2 (PANIRV)
Square Portrait Landscape 4K UHD
ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,

ਅਸਤਸਨਾ 11:3 (PANIRV)
Square Portrait Landscape 4K UHD
ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ

ਅਸਤਸਨਾ 11:4 (PANIRV)
Square Portrait Landscape 4K UHD
ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।

ਅਸਤਸਨਾ 11:5 (PANIRV)
Square Portrait Landscape 4K UHD
ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ,

ਅਸਤਸਨਾ 11:6 (PANIRV)
Square Portrait Landscape 4K UHD
ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,

ਅਸਤਸਨਾ 11:7 (PANIRV)
Square Portrait Landscape 4K UHD
ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ।

ਅਸਤਸਨਾ 11:8 (PANIRV)
Square Portrait Landscape 4K UHD
ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,

ਅਸਤਸਨਾ 11:9 (PANIRV)
Square Portrait Landscape 4K UHD
ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।

ਅਸਤਸਨਾ 11:10 (PANIRV)
Square Portrait Landscape 4K UHD
ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।

ਅਸਤਸਨਾ 11:11 (PANIRV)
Square Portrait Landscape 4K UHD
ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ।

ਅਸਤਸਨਾ 11:12 (PANIRV)
Square Portrait Landscape 4K UHD
ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।

ਅਸਤਸਨਾ 11:13 (PANIRV)
Square Portrait Landscape 4K UHD
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,

ਅਸਤਸਨਾ 11:14 (PANIRV)
Square Portrait Landscape 4K UHD
ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।

ਅਸਤਸਨਾ 11:15 (PANIRV)
Square Portrait Landscape 4K UHD
ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।

ਅਸਤਸਨਾ 11:16 (PANIRV)
Square Portrait Landscape 4K UHD
ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ

ਅਸਤਸਨਾ 11:17 (PANIRV)
Square Portrait Landscape 4K UHD
ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।

ਅਸਤਸਨਾ 11:18 (PANIRV)
Square Portrait Landscape 4K UHD
ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।

ਅਸਤਸਨਾ 11:19 (PANIRV)
Square Portrait Landscape 4K UHD
ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।

ਅਸਤਸਨਾ 11:20 (PANIRV)
Square Portrait Landscape 4K UHD
ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,

ਅਸਤਸਨਾ 11:21 (PANIRV)
Square Portrait Landscape 4K UHD
ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।

ਅਸਤਸਨਾ 11:22 (PANIRV)
Square Portrait Landscape 4K UHD
ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,

ਅਸਤਸਨਾ 11:23 (PANIRV)
Square Portrait Landscape 4K UHD
ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ।

ਅਸਤਸਨਾ 11:24 (PANIRV)
Square Portrait Landscape 4K UHD
ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।

ਅਸਤਸਨਾ 11:25 (PANIRV)
Square Portrait Landscape 4K UHD
ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ।

ਅਸਤਸਨਾ 11:26 (PANIRV)
Square Portrait Landscape 4K UHD
ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:

ਅਸਤਸਨਾ 11:27 (PANIRV)
Square Portrait Landscape 4K UHD
ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,

ਅਸਤਸਨਾ 11:28 (PANIRV)
Square Portrait Landscape 4K UHD
ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ।

ਅਸਤਸਨਾ 11:29 (PANIRV)
Square Portrait Landscape 4K UHD
ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।

ਅਸਤਸਨਾ 11:30 (PANIRV)
Square Portrait Landscape 4K UHD
ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?

ਅਸਤਸਨਾ 11:31 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,

ਅਸਤਸਨਾ 11:32 (PANIRV)
Square Portrait Landscape 4K UHD
ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।

Available Bible Translations

American Standard Version (ASV)
Deuteronomy 11 (ASV) »
King James Version (KJV)
Deuteronomy 11 (KJV) »
GOD’S WORD® (GW)
Deuteronomy 11 (GW) »
Berean Bible (BSB)
Deuteronomy 11 (BSB) »
World English Bible (WEB)
Deuteronomy 11 (WEB) »
French Bible (LSG)
Deutéronome 11 (LSG) »
German Bible (LUTH1912)
Deuteronomium 11 (LUTH1912) »
Hebrew Bible (HEB)
דברים 11 (HEB) »
Portuguese Bible (BSL)
Deuteronômio 11 (BSL) »
Spanish Bible (RVA)
Deuteronomio 11 (RVA) »
Italian Bible (RIV)
Deuteronomio 11 (RIV) »
Chinese Simplified (CUVS)
申 命 记 11 (CUVS) »
Chinese Traditional (CUVT)
申 命 記 11 (CUVT) »
Swedish Bible (SV1917)
5 Mosebok 11 (SV1917) »
Hungarian Bible (KAR)
5 Mózes 11 (KAR) »
Japanese Bible (JPN)
申命記 11 (JPN) »
Norwegian Bible (NORSK)
5 Mosebok 11 (NORSK) »

ਅਸਤਸਨਾ (PANIRV) Chapter Selection

PANIRV Book Selection List