ਅਸਤਸਨਾ Chapter 21 PANIRV Bible Verse Images

ਅਸਤਸਨਾ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਸਤਸਨਾ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਸਤਸਨਾ 21:1 (PANIRV)
Square Portrait Landscape 4K UHD
ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,

ਅਸਤਸਨਾ 21:2 (PANIRV)
Square Portrait Landscape 4K UHD
ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈਂ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,

ਅਸਤਸਨਾ 21:3 (PANIRV)
Square Portrait Landscape 4K UHD
ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।

ਅਸਤਸਨਾ 21:4 (PANIRV)
Square Portrait Landscape 4K UHD
ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।

ਅਸਤਸਨਾ 21:5 (PANIRV)
Square Portrait Landscape 4K UHD
ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।

ਅਸਤਸਨਾ 21:6 (PANIRV)
Square Portrait Landscape 4K UHD
ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,

ਅਸਤਸਨਾ 21:7 (PANIRV)
Square Portrait Landscape 4K UHD
ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।

ਅਸਤਸਨਾ 21:8 (PANIRV)
Square Portrait Landscape 4K UHD
ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।

ਅਸਤਸਨਾ 21:9 (PANIRV)
Square Portrait Landscape 4K UHD
ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।

ਅਸਤਸਨਾ 21:10 (PANIRV)
Square Portrait Landscape 4K UHD
ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,

ਅਸਤਸਨਾ 21:11 (PANIRV)
Square Portrait Landscape 4K UHD
ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,

ਅਸਤਸਨਾ 21:12 (PANIRV)
Square Portrait Landscape 4K UHD
ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,

ਅਸਤਸਨਾ 21:13 (PANIRV)
Square Portrait Landscape 4K UHD
ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।

ਅਸਤਸਨਾ 21:14 (PANIRV)
Square Portrait Landscape 4K UHD
ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।

ਅਸਤਸਨਾ 21:15 (PANIRV)
Square Portrait Landscape 4K UHD
ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,

ਅਸਤਸਨਾ 21:16 (PANIRV)
Square Portrait Landscape 4K UHD
ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।

ਅਸਤਸਨਾ 21:17 (PANIRV)
Square Portrait Landscape 4K UHD
ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।

ਅਸਤਸਨਾ 21:18 (PANIRV)
Square Portrait Landscape 4K UHD
ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,

ਅਸਤਸਨਾ 21:19 (PANIRV)
Square Portrait Landscape 4K UHD
ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,

ਅਸਤਸਨਾ 21:20 (PANIRV)
Square Portrait Landscape 4K UHD
ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”

ਅਸਤਸਨਾ 21:21 (PANIRV)
Square Portrait Landscape 4K UHD
ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।

ਅਸਤਸਨਾ 21:22 (PANIRV)
Square Portrait Landscape 4K UHD
ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,

ਅਸਤਸਨਾ 21:23 (PANIRV)
Square Portrait Landscape 4K UHD
ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।

Available Bible Translations

American Standard Version (ASV)
Deuteronomy 21 (ASV) »
King James Version (KJV)
Deuteronomy 21 (KJV) »
GOD’S WORD® (GW)
Deuteronomy 21 (GW) »
Berean Bible (BSB)
Deuteronomy 21 (BSB) »
World English Bible (WEB)
Deuteronomy 21 (WEB) »
French Bible (LSG)
Deutéronome 21 (LSG) »
German Bible (LUTH1912)
Deuteronomium 21 (LUTH1912) »
Hebrew Bible (HEB)
דברים 21 (HEB) »
Portuguese Bible (BSL)
Deuteronômio 21 (BSL) »
Spanish Bible (RVA)
Deuteronomio 21 (RVA) »
Italian Bible (RIV)
Deuteronomio 21 (RIV) »
Chinese Simplified (CUVS)
申 命 记 21 (CUVS) »
Chinese Traditional (CUVT)
申 命 記 21 (CUVT) »
Swedish Bible (SV1917)
5 Mosebok 21 (SV1917) »
Hungarian Bible (KAR)
5 Mózes 21 (KAR) »
Japanese Bible (JPN)
申命記 21 (JPN) »
Norwegian Bible (NORSK)
5 Mosebok 21 (NORSK) »

ਅਸਤਸਨਾ (PANIRV) Chapter Selection

PANIRV Book Selection List