ਅਸਤਸਨਾ Chapter 32 PANIRV Bible Verse Images

ਅਸਤਸਨਾ 32 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਸਤਸਨਾ 32 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਸਤਸਨਾ 32:1 (PANIRV)
Square Portrait Landscape 4K UHD
ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ।

ਅਸਤਸਨਾ 32:2 (PANIRV)
Square Portrait Landscape 4K UHD
ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।

ਅਸਤਸਨਾ 32:3 (PANIRV)
Square Portrait Landscape 4K UHD
ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।

ਅਸਤਸਨਾ 32:4 (PANIRV)
Square Portrait Landscape 4K UHD
ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।

ਅਸਤਸਨਾ 32:5 (PANIRV)
Square Portrait Landscape 4K UHD
ਉਹ ਵਿਗੜ ਗਏ ਹਨ, ਉਹ ਉਸ ਦੇ ਪੁੱਤਰ ਨਹੀਂ ਸਗੋਂ ਕਲੰਕੀ ਹਨ, ਇਹ ਪੀੜ੍ਹੀ ਟੇਢੀ ਅਤੇ ਦੁਸ਼ਟ ਹੈ।

ਅਸਤਸਨਾ 32:6 (PANIRV)
Square Portrait Landscape 4K UHD
ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?

ਅਸਤਸਨਾ 32:7 (PANIRV)
Square Portrait Landscape 4K UHD
ਪੁਰਾਣਿਆਂ ਦਿਨਾਂ ਨੂੰ ਯਾਦ ਕਰੋ, ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ, ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ।

ਅਸਤਸਨਾ 32:8 (PANIRV)
Square Portrait Landscape 4K UHD
ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,

ਅਸਤਸਨਾ 32:9 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ।

ਅਸਤਸਨਾ 32:10 (PANIRV)
Square Portrait Landscape 4K UHD
ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।

ਅਸਤਸਨਾ 32:11 (PANIRV)
Square Portrait Landscape 4K UHD
ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,

ਅਸਤਸਨਾ 32:12 (PANIRV)
Square Portrait Landscape 4K UHD
ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ, ਅਤੇ ਉਸ ਦੇ ਨਾਲ ਕੋਈ ਪਰਾਇਆ ਦੇਵਤਾ ਨਹੀਂ ਸੀ।

ਅਸਤਸਨਾ 32:13 (PANIRV)
Square Portrait Landscape 4K UHD
ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।

ਅਸਤਸਨਾ 32:14 (PANIRV)
Square Portrait Landscape 4K UHD
ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।

ਅਸਤਸਨਾ 32:15 (PANIRV)
Square Portrait Landscape 4K UHD
ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।

ਅਸਤਸਨਾ 32:16 (PANIRV)
Square Portrait Landscape 4K UHD
ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।

ਅਸਤਸਨਾ 32:17 (PANIRV)
Square Portrait Landscape 4K UHD
ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।

ਅਸਤਸਨਾ 32:18 (PANIRV)
Square Portrait Landscape 4K UHD
ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।

ਅਸਤਸਨਾ 32:19 (PANIRV)
Square Portrait Landscape 4K UHD
ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ।

ਅਸਤਸਨਾ 32:20 (PANIRV)
Square Portrait Landscape 4K UHD
ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ, ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।

ਅਸਤਸਨਾ 32:21 (PANIRV)
Square Portrait Landscape 4K UHD
ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,

ਅਸਤਸਨਾ 32:22 (PANIRV)
Square Portrait Landscape 4K UHD
ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ।

ਅਸਤਸਨਾ 32:23 (PANIRV)
Square Portrait Landscape 4K UHD
ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।

ਅਸਤਸਨਾ 32:24 (PANIRV)
Square Portrait Landscape 4K UHD
ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।

ਅਸਤਸਨਾ 32:25 (PANIRV)
Square Portrait Landscape 4K UHD
ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।

ਅਸਤਸਨਾ 32:26 (PANIRV)
Square Portrait Landscape 4K UHD
ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,

ਅਸਤਸਨਾ 32:27 (PANIRV)
Square Portrait Landscape 4K UHD
ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ।

ਅਸਤਸਨਾ 32:28 (PANIRV)
Square Portrait Landscape 4K UHD
ਇਹ ਤਾਂ ਇੱਕ ਨਿਰਬੁੱਧ ਕੌਮ ਹੈ, ਇਹਨਾਂ ਵਿੱਚ ਕੋਈ ਸਮਝ ਨਹੀਂ।

ਅਸਤਸਨਾ 32:29 (PANIRV)
Square Portrait Landscape 4K UHD
ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,

ਅਸਤਸਨਾ 32:30 (PANIRV)
Square Portrait Landscape 4K UHD
ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,

ਅਸਤਸਨਾ 32:31 (PANIRV)
Square Portrait Landscape 4K UHD
ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ, ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ।

ਅਸਤਸਨਾ 32:32 (PANIRV)
Square Portrait Landscape 4K UHD
ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ। ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ।

ਅਸਤਸਨਾ 32:33 (PANIRV)
Square Portrait Landscape 4K UHD
ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।

ਅਸਤਸਨਾ 32:34 (PANIRV)
Square Portrait Landscape 4K UHD
ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ?

ਅਸਤਸਨਾ 32:35 (PANIRV)
Square Portrait Landscape 4K UHD
ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।

ਅਸਤਸਨਾ 32:36 (PANIRV)
Square Portrait Landscape 4K UHD
ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ।

ਅਸਤਸਨਾ 32:37 (PANIRV)
Square Portrait Landscape 4K UHD
ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ? ਅਤੇ ਉਹ ਚੱਟਾਨ ਜਿਸ ਵਿੱਚ ਉਹ ਪਨਾਹ ਲੈਂਦੇ ਸਨ?

ਅਸਤਸਨਾ 32:38 (PANIRV)
Square Portrait Landscape 4K UHD
ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!

ਅਸਤਸਨਾ 32:39 (PANIRV)
Square Portrait Landscape 4K UHD
ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,

ਅਸਤਸਨਾ 32:40 (PANIRV)
Square Portrait Landscape 4K UHD
ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ।

ਅਸਤਸਨਾ 32:41 (PANIRV)
Square Portrait Landscape 4K UHD
ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।

ਅਸਤਸਨਾ 32:42 (PANIRV)
Square Portrait Landscape 4K UHD
ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।

ਅਸਤਸਨਾ 32:43 (PANIRV)
Square Portrait Landscape 4K UHD
ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ।

ਅਸਤਸਨਾ 32:44 (PANIRV)
Square Portrait Landscape 4K UHD
ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ।

ਅਸਤਸਨਾ 32:45 (PANIRV)
Square Portrait Landscape 4K UHD
ਜਦ ਮੂਸਾ ਇਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ

ਅਸਤਸਨਾ 32:46 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,

ਅਸਤਸਨਾ 32:47 (PANIRV)
Square Portrait Landscape 4K UHD
ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”

ਅਸਤਸਨਾ 32:48 (PANIRV)
Square Portrait Landscape 4K UHD
ਫੇਰ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ,

ਅਸਤਸਨਾ 32:49 (PANIRV)
Square Portrait Landscape 4K UHD
“ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।

ਅਸਤਸਨਾ 32:50 (PANIRV)
Square Portrait Landscape 4K UHD
ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।

ਅਸਤਸਨਾ 32:51 (PANIRV)
Square Portrait Landscape 4K UHD
ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ

ਅਸਤਸਨਾ 32:52 (PANIRV)
Square Portrait Landscape 4K UHD
ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।”

Available Bible Translations

American Standard Version (ASV)
Deuteronomy 32 (ASV) »
King James Version (KJV)
Deuteronomy 32 (KJV) »
GOD’S WORD® (GW)
Deuteronomy 32 (GW) »
Berean Bible (BSB)
Deuteronomy 32 (BSB) »
World English Bible (WEB)
Deuteronomy 32 (WEB) »
French Bible (LSG)
Deutéronome 32 (LSG) »
German Bible (LUTH1912)
Deuteronomium 32 (LUTH1912) »
Hebrew Bible (HEB)
דברים 32 (HEB) »
Portuguese Bible (BSL)
Deuteronômio 32 (BSL) »
Spanish Bible (RVA)
Deuteronomio 32 (RVA) »
Italian Bible (RIV)
Deuteronomio 32 (RIV) »
Chinese Simplified (CUVS)
申 命 记 32 (CUVS) »
Chinese Traditional (CUVT)
申 命 記 32 (CUVT) »
Swedish Bible (SV1917)
5 Mosebok 32 (SV1917) »
Hungarian Bible (KAR)
5 Mózes 32 (KAR) »
Japanese Bible (JPN)
申命記 32 (JPN) »
Norwegian Bible (NORSK)
5 Mosebok 32 (NORSK) »

ਅਸਤਸਨਾ (PANIRV) Chapter Selection

PANIRV Book Selection List