ਉਪਦੇਸ਼ਕ Chapter 2 PANIRV Bible Verse Images

ਉਪਦੇਸ਼ਕ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਉਪਦੇਸ਼ਕ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਉਪਦੇਸ਼ਕ 2:1 (PANIRV)
Square Portrait Landscape 4K UHD
ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।

ਉਪਦੇਸ਼ਕ 2:2 (PANIRV)
Square Portrait Landscape 4K UHD
ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?

ਉਪਦੇਸ਼ਕ 2:3 (PANIRV)
Square Portrait Landscape 4K UHD
ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।

ਉਪਦੇਸ਼ਕ 2:4 (PANIRV)
Square Portrait Landscape 4K UHD
ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,

ਉਪਦੇਸ਼ਕ 2:5 (PANIRV)
Square Portrait Landscape 4K UHD
ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,

ਉਪਦੇਸ਼ਕ 2:6 (PANIRV)
Square Portrait Landscape 4K UHD
ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,

ਉਪਦੇਸ਼ਕ 2:7 (PANIRV)
Square Portrait Landscape 4K UHD
ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।

ਉਪਦੇਸ਼ਕ 2:8 (PANIRV)
Square Portrait Landscape 4K UHD
ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।

ਉਪਦੇਸ਼ਕ 2:9 (PANIRV)
Square Portrait Landscape 4K UHD
ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।

ਉਪਦੇਸ਼ਕ 2:10 (PANIRV)
Square Portrait Landscape 4K UHD
ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।

ਉਪਦੇਸ਼ਕ 2:11 (PANIRV)
Square Portrait Landscape 4K UHD
ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।

ਉਪਦੇਸ਼ਕ 2:12 (PANIRV)
Square Portrait Landscape 4K UHD
ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।

ਉਪਦੇਸ਼ਕ 2:13 (PANIRV)
Square Portrait Landscape 4K UHD
ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।

ਉਪਦੇਸ਼ਕ 2:14 (PANIRV)
Square Portrait Landscape 4K UHD
ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।

ਉਪਦੇਸ਼ਕ 2:15 (PANIRV)
Square Portrait Landscape 4K UHD
ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।

ਉਪਦੇਸ਼ਕ 2:16 (PANIRV)
Square Portrait Landscape 4K UHD
ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!

ਉਪਦੇਸ਼ਕ 2:17 (PANIRV)
Square Portrait Landscape 4K UHD
ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।

ਉਪਦੇਸ਼ਕ 2:18 (PANIRV)
Square Portrait Landscape 4K UHD
ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।

ਉਪਦੇਸ਼ਕ 2:19 (PANIRV)
Square Portrait Landscape 4K UHD
ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।

ਉਪਦੇਸ਼ਕ 2:20 (PANIRV)
Square Portrait Landscape 4K UHD
ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,

ਉਪਦੇਸ਼ਕ 2:21 (PANIRV)
Square Portrait Landscape 4K UHD
ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।

ਉਪਦੇਸ਼ਕ 2:22 (PANIRV)
Square Portrait Landscape 4K UHD
ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?

ਉਪਦੇਸ਼ਕ 2:23 (PANIRV)
Square Portrait Landscape 4K UHD
ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!

ਉਪਦੇਸ਼ਕ 2:24 (PANIRV)
Square Portrait Landscape 4K UHD
ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,

ਉਪਦੇਸ਼ਕ 2:25 (PANIRV)
Square Portrait Landscape 4K UHD
ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?

ਉਪਦੇਸ਼ਕ 2:26 (PANIRV)
Square Portrait Landscape 4K UHD
ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!

Available Bible Translations

American Standard Version (ASV)
Ecclesiastes 2 (ASV) »
King James Version (KJV)
Ecclesiastes 2 (KJV) »
GOD’S WORD® (GW)
Ecclesiastes 2 (GW) »
Berean Bible (BSB)
Ecclesiastes 2 (BSB) »
World English Bible (WEB)
Ecclesiastes 2 (WEB) »
French Bible (LSG)
Ecclésiaste 2 (LSG) »
German Bible (LUTH1912)
Prediger 2 (LUTH1912) »
Bengali Bible (BENIRV)
উপদেশক 2 (BENIRV) »
Marathi Bible (MARIRV)
उपदेशक 2 (MARIRV) »
Hebrew Bible (HEB)
קהלת 2 (HEB) »
Portuguese Bible (BSL)
Eclesiastes 2 (BSL) »
Vietnamese Bible (VIE)
Giảng Sư 2 (VIE) »
Spanish Bible (RVA)
Eclesiastés 2 (RVA) »
Italian Bible (RIV)
Ecclesiaste 2 (RIV) »
Chinese Simplified (CUVS)
传 道 书 2 (CUVS) »
Chinese Traditional (CUVT)
傳 道 書 2 (CUVT) »
Albanian Bible (ALB)
Predikuesi 2 (ALB) »
Swedish Bible (SV1917)
Predikaren 2 (SV1917) »
Hungarian Bible (KAR)
Prédikátor 2 (KAR) »
Bulgarian Bible (BULG)
Еклесиаст 2 (BULG) »
Japanese Bible (JPN)
伝道の書 2 (JPN) »
Norwegian Bible (NORSK)
Forkynneren 2 (NORSK) »

ਉਪਦੇਸ਼ਕ (PANIRV) Chapter Selection

1 2 3 4 5 6 7 8 9 10 11 12

PANIRV Book Selection List