ਅਸਤਰ 2 PANIRV
ਅਸਤਰ Chapter 2 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
Square Portrait Landscape 4K UHD
ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,
Square Portrait Landscape 4K UHD
ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
Square Portrait Landscape 4K UHD
ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।
Square Portrait Landscape 4K UHD
ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।
Square Portrait Landscape 4K UHD
ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
Square Portrait Landscape 4K UHD
ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
Square Portrait Landscape 4K UHD
ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
Square Portrait Landscape 4K UHD
ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।
Square Portrait Landscape 4K UHD
ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।
Square Portrait Landscape 4K UHD
ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?
Square Portrait Landscape 4K UHD
ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।
Square Portrait Landscape 4K UHD
ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।
Square Portrait Landscape 4K UHD
ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ।
Square Portrait Landscape 4K UHD
ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।
Square Portrait Landscape 4K UHD
ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।
Square Portrait Landscape 4K UHD
ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
Square Portrait Landscape 4K UHD
ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
Square Portrait Landscape 4K UHD
ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।
Square Portrait Landscape 4K UHD
ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
Square Portrait Landscape 4K UHD
ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।
Square Portrait Landscape 4K UHD
ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।
Available Bible Translations
Esther 2 (ASV) »
Esther 2 (KJV) »
Esther 2 (GW) »
Esther 2 (BSB) »
Esther 2 (WEB) »
Esther 2 (LSG) »
Ester 2 (LUTH1912) »
एस्तेर 2 (HINIRV) »
ইষ্টেৰ 2 (BENIRV) »
எஸ்தர் 2 (TAMIRV) »
एस्तेर 2 (MARIRV) »
ఎస్తేరు 2 (TELIRV) »
એસ્તેર 2 (GUJIRV) »
ಎಸ್ತೇರಳು 2 (KANIRV) »
أَسْتِير 2 (AVD) »
אסתר 2 (HEB) »
Ester 2 (BSL) »
Ê-xơ-tê 2 (VIE) »
Ester 2 (RVA) »
Ester 2 (RIV) »
以 斯 帖 记 2 (CUVS) »
以 斯 帖 記 2 (CUVT) »
Ester 2 (ALB) »
Ester 2 (SV1917) »
Есфирь 2 (RUSV) »
Естер 2 (UKR) »
Eszter 2 (KAR) »
Естир 2 (BULG) »
エステル記 2 (JPN) »
Ester 2 (NORSK) »