ਖ਼ਰੋਜ Chapter 10 PANIRV Bible Verse Images

ਖ਼ਰੋਜ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 10:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।

ਖ਼ਰੋਜ 10:2 (PANIRV)
Square Portrait Landscape 4K UHD
ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।

ਖ਼ਰੋਜ 10:3 (PANIRV)
Square Portrait Landscape 4K UHD
ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।

ਖ਼ਰੋਜ 10:4 (PANIRV)
Square Portrait Landscape 4K UHD
ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।

ਖ਼ਰੋਜ 10:5 (PANIRV)
Square Portrait Landscape 4K UHD
ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।

ਖ਼ਰੋਜ 10:6 (PANIRV)
Square Portrait Landscape 4K UHD
ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।

ਖ਼ਰੋਜ 10:7 (PANIRV)
Square Portrait Landscape 4K UHD
ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?

ਖ਼ਰੋਜ 10:8 (PANIRV)
Square Portrait Landscape 4K UHD
ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ?

ਖ਼ਰੋਜ 10:9 (PANIRV)
Square Portrait Landscape 4K UHD
ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।

ਖ਼ਰੋਜ 10:10 (PANIRV)
Square Portrait Landscape 4K UHD
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ।

ਖ਼ਰੋਜ 10:11 (PANIRV)
Square Portrait Landscape 4K UHD
ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ।

ਖ਼ਰੋਜ 10:12 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।

ਖ਼ਰੋਜ 10:13 (PANIRV)
Square Portrait Landscape 4K UHD
ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।

ਖ਼ਰੋਜ 10:14 (PANIRV)
Square Portrait Landscape 4K UHD
ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।

ਖ਼ਰੋਜ 10:15 (PANIRV)
Square Portrait Landscape 4K UHD
ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।

ਖ਼ਰੋਜ 10:16 (PANIRV)
Square Portrait Landscape 4K UHD
ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।

ਖ਼ਰੋਜ 10:17 (PANIRV)
Square Portrait Landscape 4K UHD
ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ।

ਖ਼ਰੋਜ 10:18 (PANIRV)
Square Portrait Landscape 4K UHD
ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।

ਖ਼ਰੋਜ 10:19 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।

ਖ਼ਰੋਜ 10:20 (PANIRV)
Square Portrait Landscape 4K UHD
ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।

ਖ਼ਰੋਜ 10:21 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।

ਖ਼ਰੋਜ 10:22 (PANIRV)
Square Portrait Landscape 4K UHD
ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ।

ਖ਼ਰੋਜ 10:23 (PANIRV)
Square Portrait Landscape 4K UHD
ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।

ਖ਼ਰੋਜ 10:24 (PANIRV)
Square Portrait Landscape 4K UHD
ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ।

ਖ਼ਰੋਜ 10:25 (PANIRV)
Square Portrait Landscape 4K UHD
ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ।

ਖ਼ਰੋਜ 10:26 (PANIRV)
Square Portrait Landscape 4K UHD
ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।

ਖ਼ਰੋਜ 10:27 (PANIRV)
Square Portrait Landscape 4K UHD
ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।

ਖ਼ਰੋਜ 10:28 (PANIRV)
Square Portrait Landscape 4K UHD
ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।

ਖ਼ਰੋਜ 10:29 (PANIRV)
Square Portrait Landscape 4K UHD
ਤਦ ਮੂਸਾ ਨੇ ਆਖਿਆ, ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।

Available Bible Translations

American Standard Version (ASV)
Exodus 10 (ASV) »
King James Version (KJV)
Exodus 10 (KJV) »
GOD’S WORD® (GW)
Exodus 10 (GW) »
Berean Bible (BSB)
Exodus 10 (BSB) »
World English Bible (WEB)
Exodus 10 (WEB) »
French Bible (LSG)
Exode 10 (LSG) »
German Bible (LUTH1912)
Exodus 10 (LUTH1912) »
Hebrew Bible (HEB)
שמות 10 (HEB) »
Portuguese Bible (BSL)
Êxodo 10 (BSL) »
Vietnamese Bible (VIE)
Xuất Hành 10 (VIE) »
Spanish Bible (RVA)
Éxodo 10 (RVA) »
Italian Bible (RIV)
Esodo 10 (RIV) »
Chinese Simplified (CUVS)
出 埃 及 记 10 (CUVS) »
Chinese Traditional (CUVT)
出 埃 及 記 10 (CUVT) »
Albanian Bible (ALB)
Eksodi 10 (ALB) »
Swedish Bible (SV1917)
2 Mosebok 10 (SV1917) »
Russian Bible (RUSV)
Исход 10 (RUSV) »
Ukrainian Bible (UKR)
Вихід 10 (UKR) »
Hungarian Bible (KAR)
2 Mózes 10 (KAR) »
Bulgarian Bible (BULG)
Изход 10 (BULG) »
Norwegian Bible (NORSK)
2 Mosebok 10 (NORSK) »

ਖ਼ਰੋਜ (PANIRV) Chapter Selection

PANIRV Book Selection List