ਖ਼ਰੋਜ Chapter 12 PANIRV Bible Verse Images

ਖ਼ਰੋਜ 12 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 12:1 (PANIRV)
Square Portrait Landscape 4K UHD
ਯਹੋਵਾਹ ਨੇ ਮਿਸਰ ਦੇਸ ਵਿੱਚ ਮੂਸਾ ਅਤੇ ਹਾਰੂਨ ਨੂੰ ਆਖਿਆ ਕਿ

ਖ਼ਰੋਜ 12:2 (PANIRV)
Square Portrait Landscape 4K UHD
ਇਹ ਮਹੀਨਾ ਤੁਹਾਡੇ ਮਹੀਨਿਆਂ ਦਾ ਅਰੰਭ ਹੋਵੇਗਾ ਅਤੇ ਇਹ ਤੁਹਾਡੇ ਸਾਲ ਦੇ ਮਹੀਨਿਆਂ ਵਿੱਚੋਂ ਪਹਿਲਾ ਹੈ।

ਖ਼ਰੋਜ 12:3 (PANIRV)
Square Portrait Landscape 4K UHD
ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।

ਖ਼ਰੋਜ 12:4 (PANIRV)
Square Portrait Landscape 4K UHD
ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ।

ਖ਼ਰੋਜ 12:5 (PANIRV)
Square Portrait Landscape 4K UHD
ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ

ਖ਼ਰੋਜ 12:6 (PANIRV)
Square Portrait Landscape 4K UHD
ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ

ਖ਼ਰੋਜ 12:7 (PANIRV)
Square Portrait Landscape 4K UHD
ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ।

ਖ਼ਰੋਜ 12:8 (PANIRV)
Square Portrait Landscape 4K UHD
ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।

ਖ਼ਰੋਜ 12:9 (PANIRV)
Square Portrait Landscape 4K UHD
ਉਸ ਵਿੱਚੋਂ ਕੱਚਾ ਅਥਵਾ ਪਾਣੀ ਵਿੱਚ ਰਿੰਨ੍ਹਿਆ ਹੋਇਆ ਕਦੀ ਨਾ ਖਾਓ ਸਗੋਂ ਅੱਗ ਨਾਲ ਭੁੰਨਿਆ ਹੋਇਆ ਸਿਰ ਅਤੇ ਪੈਰਾਂ ਅਤੇ ਆਂਦਰਾਂ ਸਣੇ।

ਖ਼ਰੋਜ 12:10 (PANIRV)
Square Portrait Landscape 4K UHD
ਤੁਸੀਂ ਸਵੇਰ ਤੱਕ ਉਹ ਦੇ ਵਿੱਚੋਂ ਬਚਾ ਕੇ ਨਾ ਰੱਖਿਓ ਪਰ ਜੇ ਉਸ ਤੋਂ ਸਵੇਰ ਤੱਕ ਕੁਝ ਬਚ ਰਹੇ ਤਾਂ ਉਸ ਨੂੰ ਅੱਗ ਵਿੱਚ ਸਾੜ ਦਿਓ।

ਖ਼ਰੋਜ 12:11 (PANIRV)
Square Portrait Landscape 4K UHD
ਤੁਸੀਂ ਉਸ ਨੂੰ ਇਸ ਤਰ੍ਹਾਂ ਖਾਣਾ, ਆਪਣੇ ਲੱਕ ਬੰਨ੍ਹ ਕੇ ਅਤੇ ਆਪਣੀ ਜੁੱਤੀ ਪੈਰੀਂ ਪਾ ਕੇ ਅਤੇ ਆਪਣੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਉਹ ਨੂੰ ਛੇਤੀ-ਛੇਤੀ ਖਾਣਾ ਕਿਉਂਕਿ ਇਹ ਯਹੋਵਾਹ ਦਾ ਪਸਾਹ ਹੈ।

ਖ਼ਰੋਜ 12:12 (PANIRV)
Square Portrait Landscape 4K UHD
ਮੈਂ ਉਸ ਰਾਤ ਮਿਸਰ ਦੇਸ ਦੇ ਵਿੱਚ ਦੀ ਲੰਘਾਂਗਾ ਅਤੇ ਮਿਸਰ ਦੇਸ ਦੇ ਪਹਿਲੌਠੇ ਭਾਵੇਂ ਮਨੁੱਖ ਨੂੰ ਭਾਵੇਂ ਡੰਗਰ ਨੂੰ ਮਾਰ ਸੁੱਟਾਂਗਾ ਅਤੇ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਯਹੋਵਾਹ ਹਾਂ।

ਖ਼ਰੋਜ 12:13 (PANIRV)
Square Portrait Landscape 4K UHD
ਅਤੇ ਉਹ ਲਹੂ ਤੁਹਾਡੇ ਲਈ ਘਰਾਂ ਉੱਤੇ ਜਿੱਥੇ ਤੁਸੀਂ ਹੋਵੋਗੇ ਨਿਸ਼ਾਨ ਹੋਵੇਗਾ ਅਤੇ ਜਦ ਮੈਂ ਲਹੂ ਨੂੰ ਵੇਖਾਂਗਾ ਮੈਂ ਤੁਹਾਡੇ ਉੱਤੋਂ ਦੀ ਲੰਘ ਜਾਂਵਾਂਗਾ ਅਤੇ ਤੁਹਾਡੇ ਉੱਤੇ ਕੋਈ ਬਵਾ ਜਦ ਮੈਂ ਮਿਸਰ ਦੇਸ ਨੂੰ ਮਾਰਾਂਗਾ ਨਾ ਪਵੇਗੀ ਜਿਹੜੀ ਤੁਹਾਡਾ ਨਾਸ ਕਰੇ।

ਖ਼ਰੋਜ 12:14 (PANIRV)
Square Portrait Landscape 4K UHD
ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।

ਖ਼ਰੋਜ 12:15 (PANIRV)
Square Portrait Landscape 4K UHD
ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਖਾਓ। ਪਹਿਲੇ ਹੀ ਦਿਨ ਖ਼ਮੀਰ ਆਪਣਿਆਂ ਘਰਾਂ ਤੋਂ ਬਾਹਰ ਕੱਢ ਦੇਣਾ ਕਿਉਂਕਿ ਜਿਹੜਾ ਪਹਿਲੇ ਦਿਨ ਤੋਂ ਸੱਤਵੇਂ ਦਿਨ ਤੱਕ ਕਦੀ ਖ਼ਮੀਰੀ ਰੋਟੀ ਖਾਵੇਗਾ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇਗਾ।

ਖ਼ਰੋਜ 12:16 (PANIRV)
Square Portrait Landscape 4K UHD
ਅਤੇ ਪਹਿਲੇ ਦਿਨ ਤੁਹਾਡੀ ਪਵਿੱਤਰ ਸਭਾ ਹੋਵੇਗੀ ਅਤੇ ਸੱਤਵੇਂ ਦਿਨ ਵੀ ਤੁਹਾਡੀ ਪਵਿੱਤਰ ਸਭਾ ਹੋਵੇਗੀ ਇਨ੍ਹਾਂ ਵਿੱਚ ਕੋਈ ਕੰਮ-ਧੰਦਾ ਨਾ ਕੀਤਾ ਜਾਵੇ ਨਿਰਾ ਉਹੋ ਜਿਹੜਾ ਹਰ ਇੱਕ ਪ੍ਰਾਣੀ ਦੇ ਖਾਣ ਲਈ ਹੋਵੇ, ਤੁਸੀਂ ਓਨਾ ਹੀ ਕਰਿਓ।

ਖ਼ਰੋਜ 12:17 (PANIRV)
Square Portrait Landscape 4K UHD
ਅਤੇ ਤੁਸੀਂ ਇਹ ਪਤੀਰੀ ਰੋਟੀ ਦਾ ਪਰਬ ਮਨਾਇਆ ਕਰੋ ਕਿਉਂਕਿ ਇਸੇ ਹੀ ਦਿਨ ਮੈਂ ਤੁਹਾਡੀਆਂ ਸੈਨਾਂ ਨੂੰ ਮਿਸਰ ਦੇਸ ਤੋਂ ਬਾਹਰ ਕੱਢ ਲਿਆਇਆ ਸੀ ਇਸ ਕਰਕੇ ਤੁਸੀਂ ਇਹ ਦਿਨ ਆਪਣੀਆਂ ਪੀੜ੍ਹੀਆਂ ਤੱਕ ਸਦਾ ਦੀ ਬਿਧੀ ਲਈ ਮਨਾਇਆ ਕਰੋ।

ਖ਼ਰੋਜ 12:18 (PANIRV)
Square Portrait Landscape 4K UHD
ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਾਰੀਖ਼ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ।

ਖ਼ਰੋਜ 12:19 (PANIRV)
Square Portrait Landscape 4K UHD
ਸੱਤਾਂ ਦਿਨਾਂ ਤੱਕ ਤੁਹਾਡਿਆਂ ਘਰਾਂ ਵਿੱਚ ਖ਼ਮੀਰ ਨਾ ਲੱਭੇ ਕਿਉਂਕਿ ਜਿਹੜਾ ਖ਼ਮੀਰੀ ਚੀਜ਼ ਖਾਵੇਗਾ ਉਹ ਪ੍ਰਾਣੀ ਇਸਰਾਏਲ ਦੀ ਮੰਡਲੀ ਵਿੱਚੋਂ ਬਾਹਰ ਕੱਢਿਆ ਜਾਵੇਗਾ ਭਾਵੇਂ ਓਪਰਾ ਹੋਵੇ ਭਾਵੇਂ ਦੇਸ ਵਿੱਚ ਜੰਮਿਆ ਹੋਇਆ ਹੋਵੇ।

ਖ਼ਰੋਜ 12:20 (PANIRV)
Square Portrait Landscape 4K UHD
ਤੁਸੀਂ ਕੋਈ ਖ਼ਮੀਰੀ ਵਸਤ ਨਾ ਖਾਓ ਅਤੇ ਤੁਸੀਂ ਆਪਣਿਆਂ ਸਾਰਿਆਂ ਟਿਕਾਣਿਆਂ ਵਿੱਚ ਪਤੀਰੀ ਰੋਟੀ ਖਾਇਓ।

ਖ਼ਰੋਜ 12:21 (PANIRV)
Square Portrait Landscape 4K UHD
ਤਦ ਮੂਸਾ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਬੁਲਵਾ ਕੇ ਆਖਿਆ, ਆਪੋ ਆਪਣੇ ਟੱਬਰ ਅਨੁਸਾਰ ਲੇਲਿਆਂ ਨੂੰ ਕੱਢ ਲਵੋ ਅਤੇ ਪਸਾਹ ਲਈ ਵੱਢੋ।

ਖ਼ਰੋਜ 12:22 (PANIRV)
Square Portrait Landscape 4K UHD
ਤੁਸੀਂ ਇੱਕ ਜੂਫ਼ੇ ਦੀ ਗੁੱਛੀ ਲੈ ਕੇ ਉਸ ਨੂੰ ਲਹੂ ਵਿੱਚ ਜਿਹੜਾ ਭਾਂਡੇ ਵਿੱਚ ਹੈ ਡਬੋ ਕੇ, ਸੇਰੂ ਅਤੇ ਦਰਵਾਜ਼ੇ ਦੀਆਂ ਦੋਹਾਂ ਬਾਹੀਆਂ ਉੱਤੇ ਲਾਓ ਅਤੇ ਤੁਹਾਡੇ ਵਿੱਚੋਂ ਕੋਈ ਸਵੇਰ ਤੱਕ ਆਪਣੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਾ ਜਾਵੇ।

ਖ਼ਰੋਜ 12:23 (PANIRV)
Square Portrait Landscape 4K UHD
ਕਿਉਂਕਿ ਯਹੋਵਾਹ ਮਿਸਰੀਆਂ ਦੇ ਮਾਰਨ ਲਈ ਲੰਘੇਗਾ ਅਤੇ ਜਦ ਉਹ ਸੇਰੂ ਅਤੇ ਦੋਹਾਂ ਬਾਹੀਆਂ ਉੱਤੇ ਲਹੂ ਨੂੰ ਵੇਖੇਗਾ ਤਾਂ ਯਹੋਵਾਹ ਉਸ ਦਰਵਾਜ਼ੇ ਤੋਂ ਪਾਸਾ ਦੇ ਕੇ ਲੰਘ ਜਾਵੇਗਾ ਅਤੇ ਨਾਸ ਕਰਨ ਵਾਲੇ ਨੂੰ ਤੁਹਾਡੇ ਮਾਰਨ ਲਈ ਤੁਹਾਡਿਆਂ ਘਰਾਂ ਵਿੱਚ ਨਾ ਆਉਣ ਦੇਵੇਗਾ।

ਖ਼ਰੋਜ 12:24 (PANIRV)
Square Portrait Landscape 4K UHD
ਤੁਸੀਂ ਆਪਣੇ ਅਤੇ ਆਪਣੇ ਪੁੱਤਰਾਂ ਲਈ ਇਸ ਗੱਲ ਨੂੰ ਸਦਾ ਦੀ ਬਿਧੀ ਮਨਾਇਆ ਕਰੋ।

ਖ਼ਰੋਜ 12:25 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਵੇ ਕਿ ਜਦ ਤੁਸੀਂ ਉਸ ਦੇਸ ਵਿੱਚ ਵੜੋ ਜਿਹੜਾ ਯਹੋਵਾਹ ਆਪਣੇ ਕੀਤੇ ਹੋਏ ਬਚਨ ਦੇ ਅਨੁਸਾਰ ਤੁਹਾਨੂੰ ਦੇਵੇਗਾ ਤਾਂ ਤੁਸੀਂ ਇਸ ਰੀਤੀ ਨੂੰ ਮਨਾਇਆ ਕਰਿਓ

ਖ਼ਰੋਜ 12:26 (PANIRV)
Square Portrait Landscape 4K UHD
ਅਤੇ ਅਜਿਹਾ ਹੋਵੇਗਾ ਕਿ ਜਾਂ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਤੁਹਾਡਾ ਇਸ ਰੀਤੀ ਤੋਂ ਕੀ ਮਤਲਬ ਹੈ?

ਖ਼ਰੋਜ 12:27 (PANIRV)
Square Portrait Landscape 4K UHD
ਤਾਂ ਤੁਸੀਂ ਆਖਿਓ ਕਿ ਇਹ ਯਹੋਵਾਹ ਦੀ ਪਸਾਹ ਦਾ ਬਲੀਦਾਨ ਹੈ ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਦੇ ਉੱਤੋਂ ਦੀ ਲੰਘਿਆ ਜਦ ਉਸ ਨੇ ਮਿਸਰੀਆਂ ਨੂੰ ਮਾਰਿਆ ਪਰ ਸਾਡੇ ਘਰਾਂ ਨੂੰ ਬਚਾਇਆ। ਤਾਂ ਪਰਜਾ ਨੇ ਸੀਸ ਨਿਵਾ ਕੇ ਮੱਥਾ ਟੇਕਿਆ।

ਖ਼ਰੋਜ 12:28 (PANIRV)
Square Portrait Landscape 4K UHD
ਫੇਰ ਇਸਰਾਏਲੀਆਂ ਨੇ ਜਾ ਕੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ।

ਖ਼ਰੋਜ 12:29 (PANIRV)
Square Portrait Landscape 4K UHD
ਤਾਂ ਅੱਧੀ ਰਾਤ ਨੂੰ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਨੇ ਮਿਸਰ ਦੇਸ ਦੇ ਹਰ ਇੱਕ ਪਹਿਲੌਠੇ ਨੂੰ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਉਹ ਦੇ ਸਿੰਘਾਸਣ ਉੱਤੇ ਬੈਠਣ ਵਾਲਾ ਸੀ ਉਸ ਬੰਦੀ ਦੇ ਪਹਿਲੌਠੇ ਤੱਕ ਜਿਹੜਾ ਭੋਰੇ ਵਿੱਚ ਸੀ ਨਾਲੇ ਡੰਗਰ ਦੇ ਹਰ ਇੱਕ ਪਹਿਲੌਠੇ ਨੂੰ ਮਾਰ ਸੁੱਟਿਆ।

ਖ਼ਰੋਜ 12:30 (PANIRV)
Square Portrait Landscape 4K UHD
ਤਾਂ ਫ਼ਿਰਊਨ ਉਸ ਰਾਤ ਨੂੰ ਉੱਠਿਆ ਨਾਲੇ ਉਸ ਦੇ ਸਾਰੇ ਟਹਿਲੂਏ ਅਤੇ ਸਾਰੇ ਮਿਸਰੀ ਅਤੇ ਮਿਸਰ ਵਿੱਚ ਵੱਡਾ ਸਿਆਪਾ ਹੋਇਆ ਕਿਉਂਕਿ ਕੋਈ ਘਰ ਨਹੀਂ ਸੀ ਜਿੱਥੇ ਕੋਈ ਮਰਿਆ ਨਾ ਹੋਵੇ।

ਖ਼ਰੋਜ 12:31 (PANIRV)
Square Portrait Landscape 4K UHD
ਤਾਂ ਉਸ ਨੇ ਮੂਸਾ ਅਤੇ ਹਾਰੂਨ ਨੂੰ ਰਾਤੀਂ ਬੁਲਵਾ ਕੇ ਆਖਿਆ, ਉੱਠੋ ਅਤੇ ਮੇਰੇ ਲੋਕਾਂ ਵਿੱਚੋਂ ਨਿੱਕਲ ਜਾਓ ਤੁਸੀਂ ਵੀ ਅਤੇ ਇਸਰਾਏਲੀ ਵੀ ਅਤੇ ਜਾ ਕੇ ਆਪਣੀ ਗੱਲ ਦੇ ਅਨੁਸਾਰ ਯਹੋਵਾਹ ਦੀ ਉਪਾਸਨਾ ਕਰੋ।

ਖ਼ਰੋਜ 12:32 (PANIRV)
Square Portrait Landscape 4K UHD
ਆਪਣੇ ਇੱਜੜ ਵੀ ਅਤੇ ਆਪਣੇ ਵੱਗ ਵੀ ਲੈ ਜਾਓ ਜਿਵੇਂ ਤੁਸੀਂ ਬੋਲੇ ਸੀ ਅਤੇ ਚਲੇ ਜਾਓ, ਨਾਲੇ ਮੈਨੂੰ ਵੀ ਅਸੀਸ ਦੇਣੀ।

ਖ਼ਰੋਜ 12:33 (PANIRV)
Square Portrait Landscape 4K UHD
ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ!

ਖ਼ਰੋਜ 12:34 (PANIRV)
Square Portrait Landscape 4K UHD
ਉਨ੍ਹਾਂ ਲੋਕਾਂ ਨੇ ਗੁੰਨ੍ਹਿਆ ਹੋਇਆ ਆਟਾ ਖ਼ਮੀਰ ਹੋਣ ਤੋਂ ਪਹਿਲਾਂ ਹੀ ਪਰਾਤੜਿਆਂ ਸਣੇ ਆਪਣਿਆਂ ਲੀੜਿਆਂ ਵਿੱਚ ਬੰਨ੍ਹ ਕੇ ਆਪਣੇ ਮੋਢਿਆਂ ਉੱਤੇ ਚੁੱਕ ਲਿਆ

ਖ਼ਰੋਜ 12:35 (PANIRV)
Square Portrait Landscape 4K UHD
ਅਤੇ ਇਸਰਾਏਲੀਆਂ ਨੇ ਮੂਸਾ ਦੇ ਬੋਲਣ ਦੇ ਅਨੁਸਾਰ ਕੀਤਾ ਅਤੇ ਮਿਸਰੀਆਂ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਅਤੇ ਲੀੜੇ ਉਨ੍ਹਾਂ ਨੇ ਮੰਗ ਲਏ।

ਖ਼ਰੋਜ 12:36 (PANIRV)
Square Portrait Landscape 4K UHD
ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਸੋ ਉਨ੍ਹਾਂ ਨੇ ਜੋ ਮੰਗਿਆ ਉਨ੍ਹਾਂ ਨੇ ਦੇ ਦਿੱਤਾ। ਇਸ ਤਰ੍ਹਾਂ ਉਨ੍ਹਾਂ ਨੇ ਮਿਸਰੀਆਂ ਨੂੰ ਲੁੱਟ ਲਿਆ।

ਖ਼ਰੋਜ 12:37 (PANIRV)
Square Portrait Landscape 4K UHD
ਇਸਰਾਏਲੀਆਂ ਨੇ ਰਾਮਸੇਸ ਤੋਂ ਸੁੱਕੋਥ ਵੱਲ ਕੂਚ ਕੀਤਾ ਅਤੇ ਨਿਆਣਿਆਂ ਤੋਂ ਬਿਨਾਂ ਛੇ ਕੁ ਲੱਖ ਮਨੁੱਖ ਪਿਆਦੇ ਸਨ।

ਖ਼ਰੋਜ 12:38 (PANIRV)
Square Portrait Landscape 4K UHD
ਉਨ੍ਹਾਂ ਦੇ ਨਾਲ ਮਿਲੀ-ਜੁਲੀ ਭੀੜ ਵੀ ਗਈ ਨਾਲੇ ਇੱਜੜ ਅਤੇ ਚੌਣੇ ਅਰਥਾਤ ਢੇਰ ਸਾਰੇ ਪਸ਼ੂ ਸਨ।

ਖ਼ਰੋਜ 12:39 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਗੁੰਨ੍ਹੇ ਹੋਏ ਆਟੇ ਦੀਆਂ ਜਿਹੜਾ ਮਿਸਰ ਤੋਂ ਲਿਆਏ ਸਨ ਪਤੀਰੀਆਂ ਰੋਟੀਆਂ ਪਕਾਈਆਂ ਕਿਉਂ ਜੋ ਉਹ ਇਸ ਲਈ ਖ਼ਮੀਰ ਨਹੀਂ ਹੋਇਆ ਸੀ ਕਿ ਉਹ ਮਿਸਰੋਂ ਧੱਕੇ ਗਏ ਸਨ ਅਤੇ ਉੱਥੇ ਠਹਿਰ ਨਾ ਸਕੇ ਨਾ ਆਪਣੇ ਲਈ ਰੋਟੀ ਬਣਾ ਸਕੇ।

ਖ਼ਰੋਜ 12:40 (PANIRV)
Square Portrait Landscape 4K UHD
ਇਸਰਾਏਲੀਆਂ ਦੇ ਮਿਸਰ ਵਿੱਚ ਵਸੇਬੇ ਦਾ ਸਮਾਂ ਚਾਰ ਸੌ ਤੀਹ ਸਾਲ ਸੀ।

ਖ਼ਰੋਜ 12:41 (PANIRV)
Square Portrait Landscape 4K UHD
ਚਾਰ ਸੌ ਤੀਹ ਸਾਲਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਉਸੇ ਦਿਨ ਯਹੋਵਾਹ ਦੀਆਂ ਸਾਰੀਆਂ ਸੈਨਾਂ ਮਿਸਰ ਦੇਸ ਤੋਂ ਨਿੱਕਲ ਗਈਆਂ।

ਖ਼ਰੋਜ 12:42 (PANIRV)
Square Portrait Landscape 4K UHD
ਉਨ੍ਹਾਂ ਨੂੰ ਮਿਸਰ ਦੇਸ ਤੋਂ ਕੱਢਣ ਦੇ ਕਾਰਨ ਇਹ ਇੱਕ ਰਾਤ ਹੈ ਜਿਹੜੀ ਯਹੋਵਾਹ ਲਈ ਮਨਾਉਣ ਵਾਲੀ ਹੈ। ਇਹੋ ਯਹੋਵਾਹ ਦੀ ਉਹ ਰਾਤ ਹੈ ਜਿਹੜੀ ਸਾਰੇ ਇਸਰਾਏਲੀਆਂ ਦੀਆਂ ਕੁੱਲ ਪੀੜ੍ਹੀਆਂ ਤੱਕ ਮਨਾਉਣ ਵਾਲੀ ਹੈ।

ਖ਼ਰੋਜ 12:43 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਹ ਪਸਾਹ ਦੀ ਬਿਧੀ ਹੈ। ਕੋਈ ਓਪਰਾ ਉਸ ਵਿੱਚੋਂ ਨਾ ਖਾਵੇ

ਖ਼ਰੋਜ 12:44 (PANIRV)
Square Portrait Landscape 4K UHD
ਪਰ ਮਨੁੱਖ ਦਾ ਹਰ ਟਹਿਲੂਆ ਚਾਂਦੀ ਨਾਲ ਮੁੱਲ ਲਿਆ ਹੋਇਆ ਜਦ ਉਸ ਦੀ ਸੁੰਨਤ ਕਰ ਦਿੱਤੀ ਹੋਵੇ ਤਦ ਉਹ ਉਸ ਵਿੱਚੋਂ ਖਾਵੇ।

ਖ਼ਰੋਜ 12:45 (PANIRV)
Square Portrait Landscape 4K UHD
ਪਰਦੇਸੀ ਅਤੇ ਮਜ਼ਦੂਰ ਉਸ ਵਿੱਚੋਂ ਨਾ ਖਾਣ।

ਖ਼ਰੋਜ 12:46 (PANIRV)
Square Portrait Landscape 4K UHD
ਇੱਕੋ ਹੀ ਘਰ ਵਿੱਚ ਉਹ ਖਾਧਾ ਜਾਵੇ। ਤੁਸੀਂ ਉਸ ਘਰ ਤੋਂ ਬਾਹਰ ਮਾਸ ਵਿੱਚੋਂ ਕੁਝ ਨਾ ਲੈ ਜਾਇਓ, ਨਾ ਉਸ ਦੀ ਕੋਈ ਹੱਡੀ ਤੋੜਿਓ।

ਖ਼ਰੋਜ 12:47 (PANIRV)
Square Portrait Landscape 4K UHD
ਇਸਰਾਏਲ ਦੀ ਸਾਰੀ ਮੰਡਲੀ ਉਸ ਨੂੰ ਮਨਾਇਆ ਕਰੇ।

ਖ਼ਰੋਜ 12:48 (PANIRV)
Square Portrait Landscape 4K UHD
ਜਦ ਤੁਹਾਡੇ ਨਾਲ ਕੋਈ ਓਪਰਾ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਕਰਨੀ ਚਾਹੇ ਤਦ ਉਸ ਦੇ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ ਫੇਰ ਉਹ ਨੇੜੇ ਆ ਕੇ ਉਹ ਨੂੰ ਮਨਾਵੇ ਅਤੇ ਇਸ ਤਰ੍ਹਾਂ ਉਹ ਦੇਸ ਦੇ ਜੰਮੇ ਹੋਏ ਵਾਂਗੂੰ ਹੋਵੇਗਾ ਪਰ ਅਸੁੰਨਤੀ ਨਰ ਉਸ ਵਿੱਚੋਂ ਨਾ ਖਾਵੇ।

ਖ਼ਰੋਜ 12:49 (PANIRV)
Square Portrait Landscape 4K UHD
ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਇੱਕੋ ਹੀ ਬਿਵਸਥਾ ਹੋਵੇਗੀ।

ਖ਼ਰੋਜ 12:50 (PANIRV)
Square Portrait Landscape 4K UHD
ਤਾਂ ਸਾਰੇ ਇਸਰਾਏਲੀਆਂ ਨੇ ਓਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।

ਖ਼ਰੋਜ 12:51 (PANIRV)
Square Portrait Landscape 4K UHD
ਅਤੇ ਉਸੇ ਦਿਨ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਇਸਰਾਏਲੀਆਂ ਦੇ ਦਲਾਂ ਦੇ ਦਲ ਮਿਸਰ ਦੇਸ ਤੋਂ ਕੱਢ ਲਿਆਇਆ।

Available Bible Translations

American Standard Version
Exodus 12 (ASV) »
King James Version
Exodus 12 (KJV) »
GOD’S WORD® (GW)
Exodus 12 (GW) »
World English Bible
Exodus 12 (WEB) »
Louis Segond 1910
Exode 12 (LSG) »
Luther Bibel 1912
Exodus 12 (LUTH1912) »
इंडियन रिवाइज्ड वर्जन - हिंदी
निर्गमन 12 (HINIRV) »
ভারতীয় সংশোধিত সংস্করণ - বাংলা
যাত্ৰা 12 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 12 (TAMIRV) »
इंडियन रिवाइज्ड वर्जन - मराठी
निर्गम 12 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 12 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 12 (KANIRV) »
الكتاب المقدس باللغة العربية، فان دايك
اَلْخُرُوجُ 12 (AVD) »
תנ ך עברי מודרני
שמות 12 (HEB) »
Bíblia Sagrada Português
Êxodo 12 (BSL) »
Kinh Thánh: Tiếng Việt
Xuất Hành 12 (VIE) »
Reina Valera Antigua
Éxodo 12 (RVA) »
La Sacra Bibbia
Esodo 12 (RIV) »
圣 经 简体中文和合本
出 埃 及 记 12 (CUVS) »
聖 經 繁體中文和合本
出 埃 及 記 12 (CUVT) »
Bibla e Shenjtë
Eksodi 12 (ALB) »
Svenska Bibeln 1917
2 Mosebok 12 (SV1917) »
Библия на русском
Исход 12 (RUSV) »
Українська Біблія
Вихід 12 (UKR) »
Szent Biblia - Magyar
2 Mózes 12 (KAR) »
Българска Библия
Изход 12 (BULG) »
Biblia Takatifu
Kutoka 12 (SWHULB) »
Kitaabka Quduuska Ah
Baxniintii 12 (SOM) »
De Heilige Schrift
Exodus 12 (NLD) »

ਖ਼ਰੋਜ (PANIRV) Chapter Selection

PANIRV Book Selection List