ਖ਼ਰੋਜ Chapter 25 PANIRV Bible Verse Images

ਖ਼ਰੋਜ 25 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 25 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 25:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ

ਖ਼ਰੋਜ 25:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਆਖ ਕਿ ਉਹ ਮੇਰੇ ਲਈ ਭੇਟ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰੇ ਲਈ ਭੇਟ ਲਿਓ।

ਖ਼ਰੋਜ 25:3 (PANIRV)
Square Portrait Landscape 4K UHD
ਇਹ ਉਹ ਭੇਟ ਹੈ ਜਿਹੜੀ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ

ਖ਼ਰੋਜ 25:4 (PANIRV)
Square Portrait Landscape 4K UHD
ਨੀਲਾ, ਬੈਂਗਣੀ, ਕਿਰਮਚੀ ਰੰਗ ਅਤੇ ਮਹੀਨ ਕਤਾਨ ਅਤੇ ਪਸ਼ਮ

ਖ਼ਰੋਜ 25:5 (PANIRV)
Square Portrait Landscape 4K UHD
ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ

ਖ਼ਰੋਜ 25:6 (PANIRV)
Square Portrait Landscape 4K UHD
ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਦੀ ਧੂਪ ਦਾ ਮਸਾਲਾ

ਖ਼ਰੋਜ 25:7 (PANIRV)
Square Portrait Landscape 4K UHD
ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।

ਖ਼ਰੋਜ 25:8 (PANIRV)
Square Portrait Landscape 4K UHD
ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ।

ਖ਼ਰੋਜ 25:9 (PANIRV)
Square Portrait Landscape 4K UHD
ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।

ਖ਼ਰੋਜ 25:10 (PANIRV)
Square Portrait Landscape 4K UHD
ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।

ਖ਼ਰੋਜ 25:11 (PANIRV)
Square Portrait Landscape 4K UHD
ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫ਼ੇਰੇ ਬਣਾਈਂ।

ਖ਼ਰੋਜ 25:12 (PANIRV)
Square Portrait Landscape 4K UHD
ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ।

ਖ਼ਰੋਜ 25:13 (PANIRV)
Square Portrait Landscape 4K UHD
ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ।

ਖ਼ਰੋਜ 25:14 (PANIRV)
Square Portrait Landscape 4K UHD
ਤੂੰ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਵੀਂ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।

ਖ਼ਰੋਜ 25:15 (PANIRV)
Square Portrait Landscape 4K UHD
ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਉਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ।

ਖ਼ਰੋਜ 25:16 (PANIRV)
Square Portrait Landscape 4K UHD
ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ।

ਖ਼ਰੋਜ 25:17 (PANIRV)
Square Portrait Landscape 4K UHD
ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੋਵੇ।

ਖ਼ਰੋਜ 25:18 (PANIRV)
Square Portrait Landscape 4K UHD
ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ।

ਖ਼ਰੋਜ 25:19 (PANIRV)
Square Portrait Landscape 4K UHD
ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ।

ਖ਼ਰੋਜ 25:20 (PANIRV)
Square Portrait Landscape 4K UHD
ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ।

ਖ਼ਰੋਜ 25:21 (PANIRV)
Square Portrait Landscape 4K UHD
ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ।

ਖ਼ਰੋਜ 25:22 (PANIRV)
Square Portrait Landscape 4K UHD
ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।

ਖ਼ਰੋਜ 25:23 (PANIRV)
Square Portrait Landscape 4K UHD
ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ।

ਖ਼ਰੋਜ 25:24 (PANIRV)
Square Portrait Landscape 4K UHD
ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।

ਖ਼ਰੋਜ 25:25 (PANIRV)
Square Portrait Landscape 4K UHD
ਤੂੰ ਉਹ ਦੇ ਲਈ ਚੁਫ਼ੇਰੇ ਇੱਕ ਚੱਪਾ ਕਿਨਾਰੀ ਬਣਾਈਂ ਅਤੇ ਤੂੰ ਕਿਨਾਰੀ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।

ਖ਼ਰੋਜ 25:26 (PANIRV)
Square Portrait Landscape 4K UHD
ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ।

ਖ਼ਰੋਜ 25:27 (PANIRV)
Square Portrait Landscape 4K UHD
ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ।

ਖ਼ਰੋਜ 25:28 (PANIRV)
Square Portrait Landscape 4K UHD
ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ।

ਖ਼ਰੋਜ 25:29 (PANIRV)
Square Portrait Landscape 4K UHD
ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਲ੍ਹਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ।

ਖ਼ਰੋਜ 25:30 (PANIRV)
Square Portrait Landscape 4K UHD
ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ।

ਖ਼ਰੋਜ 25:31 (PANIRV)
Square Portrait Landscape 4K UHD
ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ।

ਖ਼ਰੋਜ 25:32 (PANIRV)
Square Portrait Landscape 4K UHD
ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।

ਖ਼ਰੋਜ 25:33 (PANIRV)
Square Portrait Landscape 4K UHD
ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ।

ਖ਼ਰੋਜ 25:34 (PANIRV)
Square Portrait Landscape 4K UHD
ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ

ਖ਼ਰੋਜ 25:35 (PANIRV)
Square Portrait Landscape 4K UHD
ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ।

ਖ਼ਰੋਜ 25:36 (PANIRV)
Square Portrait Landscape 4K UHD
ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ।

ਖ਼ਰੋਜ 25:37 (PANIRV)
Square Portrait Landscape 4K UHD
ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ।

ਖ਼ਰੋਜ 25:38 (PANIRV)
Square Portrait Landscape 4K UHD
ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ

ਖ਼ਰੋਜ 25:39 (PANIRV)
Square Portrait Landscape 4K UHD
ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ।

ਖ਼ਰੋਜ 25:40 (PANIRV)
Square Portrait Landscape 4K UHD
ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ।

Available Bible Translations

American Standard Version
Exodus 25 (ASV) »
King James Version
Exodus 25 (KJV) »
GOD’S WORD® (GW)
Exodus 25 (GW) »
World English Bible
Exodus 25 (WEB) »
Louis Segond 1910
Exode 25 (LSG) »
Luther Bibel 1912
Exodus 25 (LUTH1912) »
इंडियन रिवाइज्ड वर्जन - हिंदी
निर्गमन 25 (HINIRV) »
ভারতীয় সংশোধিত সংস্করণ - বাংলা
যাত্ৰা 25 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 25 (TAMIRV) »
इंडियन रिवाइज्ड वर्जन - मराठी
निर्गम 25 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 25 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 25 (KANIRV) »
الكتاب المقدس باللغة العربية، فان دايك
اَلْخُرُوجُ 25 (AVD) »
תנ ך עברי מודרני
שמות 25 (HEB) »
Bíblia Sagrada Português
Êxodo 25 (BSL) »
Kinh Thánh: Tiếng Việt
Xuất Hành 25 (VIE) »
Reina Valera Antigua
Éxodo 25 (RVA) »
La Sacra Bibbia
Esodo 25 (RIV) »
圣 经 简体中文和合本
出 埃 及 记 25 (CUVS) »
聖 經 繁體中文和合本
出 埃 及 記 25 (CUVT) »
Bibla e Shenjtë
Eksodi 25 (ALB) »
Svenska Bibeln 1917
2 Mosebok 25 (SV1917) »
Библия на русском
Исход 25 (RUSV) »
Українська Біблія
Вихід 25 (UKR) »
Szent Biblia - Magyar
2 Mózes 25 (KAR) »
Българска Библия
Изход 25 (BULG) »
Biblia Takatifu
Kutoka 25 (SWHULB) »
Kitaabka Quduuska Ah
Baxniintii 25 (SOM) »
De Heilige Schrift
Exodus 25 (NLD) »

ਖ਼ਰੋਜ (PANIRV) Chapter Selection

PANIRV Book Selection List