ਖ਼ਰੋਜ 39 PANIRV
ਖ਼ਰੋਜ Chapter 39 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਉਨ੍ਹਾਂ ਨੇ ਮਹੀਨ ਉਣਤੀ ਦਾ ਨੀਲਾ ਬੈਂਗਣੀ ਅਤੇ ਕਿਰਮਚੀ ਬਸਤਰ ਪਵਿੱਤਰ ਸਥਾਨ ਦੀ ਉਪਾਸਨਾ ਲਈ ਬਣਾਇਆ ਅਤੇ ਹਾਰੂਨ ਲਈ ਪਵਿੱਤਰ ਬਸਤਰ ਬਣਾਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਅਤੇ ਉਸ ਨੇ ਏਫ਼ੋਦ ਨੂੰ ਸੋਨੇ, ਨੀਲੇ ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
Square Portrait Landscape 4K UHD
ਫੇਰ ਉਨ੍ਹਾਂ ਨੇ ਸੋਨੇ ਨੂੰ ਕੁੱਟ ਕੇ ਪਤਲੇ-ਪਤਲੇ ਪੱਤ੍ਰ ਬਣਾਏ ਅਤੇ ਉਨ੍ਹਾਂ ਤੋਂ ਬਰੀਕ ਤਾਰਾਂ ਬਣਾਈਆਂ ਅਤੇ ਉਸ ਨੂੰ ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਕਤਾਨ ਵਿੱਚ ਕਾਰੀਗਰੀ ਨਾਲ ਉਣਿਆ।
Square Portrait Landscape 4K UHD
ਉਨ੍ਹਾਂ ਨੇ ਮੋਢਿਆਂ ਦੀਆਂ ਕਤਰਾਂ ਬਣਾ ਕੇ ਜੋੜੀਆਂ ਅਤੇ ਉਹ ਉਸ ਦੇ ਦੋਹਾਂ ਸਿਰਿਆਂ ਨਾਲ ਜੁੜ ਗਈਆਂ।
Square Portrait Landscape 4K UHD
ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਹ ਦੇ ਉੱਤੇ ਕੱਸਣ ਲਈ ਸੀ ਉਸ ਦੇ ਕੰਮ ਅਨੁਸਾਰ ਉਸੇ ਤੋਂ ਸੀ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਉਨ੍ਹਾਂ ਨੇ ਸੁਲੇਮਾਨੀ ਪੱਥਰ ਸੋਨੇ ਦੇ ਖ਼ਾਨਿਆਂ ਵਿੱਚ ਪਾਉਣ ਲਈ ਛਾਪ ਦੀ ਉੱਕਰਾਈ ਵਾਂਗੂੰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਉੱਕਰ ਕੇ ਬਣਾਏ।
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਰੱਖਿਆ ਤਾਂ ਜੋ ਇਸਰਾਏਲ ਦੇ ਪੁੱਤਰਾਂ ਦੀ ਯਾਦਗਿਰੀ ਦੇ ਪੱਥਰ ਹੋਣ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਉਸ ਨੇ ਸੀਨਾ ਬੰਦ ਨੂੰ ਏਫ਼ੋਦ ਦੇ ਕੰਮ ਵਾਂਗੂੰ ਕਾਰੀਗਰੀ ਦੀ ਬਣਤ ਦਾ ਅਰਥਾਤ ਸੋਨੇ, ਨੀਲੇ, ਬੈਂਗਣੀ ਅਤੇ ਕਿਰਮਚੀ ਮਹੀਨ ਉਣੇ ਹੋਏ ਕਤਾਨ ਦਾ ਬਣਾਇਆ।
Square Portrait Landscape 4K UHD
ਉਨ੍ਹਾਂ ਨੇ ਸੀਨੇ ਬੰਦ ਨੂੰ ਚੌਰਸ ਅਤੇ ਦੋਹਰਾ ਬਣਾਇਆ। ਉਸ ਦੀ ਲੰਬਾਈ ਇੱਕ ਗਿੱਠ ਅਤੇ ਉਸ ਦੀ ਚੌੜਾਈ ਇੱਕ ਗਿੱਠ ਅਤੇ ਉਹ ਦੋਹਰਾ ਸੀ।
Square Portrait Landscape 4K UHD
ਉਨ੍ਹਾਂ ਨੇ ਉਸ ਵਿੱਚ ਪੱਥਰ ਦੀਆਂ ਚਾਰ ਪਾਲਾਂ ਬਣਾਈਆਂ। ਇੱਕ ਪਾਲ ਵਿੱਚ ਲਾਲ ਅਕੀਕ, ਸੁਨਹਿਲਾ, ਅਤੇ ਜ਼ਬਰਜਦ ਇਹ ਪਹਿਲੀ ਪਾਲ ਸੀ।
Square Portrait Landscape 4K UHD
ਚੌਥੀ ਪਾਲ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਇਹ ਆਪੋ ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੁੜੇ ਹੋਏ ਸਨ।
Square Portrait Landscape 4K UHD
ਅਤੇ ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਅਨੁਸਾਰ ਸਨ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਸਨ।
Square Portrait Landscape 4K UHD
ਉਨ੍ਹਾਂ ਨੇ ਸੀਨੇ ਬੰਦ ਉੱਤੇ ਖ਼ਾਲਸ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈ।
Square Portrait Landscape 4K UHD
ਉਨ੍ਹਾਂ ਨੇ ਸੋਨੇ ਦੇ ਖ਼ਾਨੇ ਅਤੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੇ ਉਹ ਦੋਨੋਂ ਕੜੇ ਸੀਨੇ ਬੰਦ ਦੇ ਸਿਰਿਆਂ ਵਿੱਚ ਪਾਏ।
Square Portrait Landscape 4K UHD
ਉਨ੍ਹਾਂ ਨੇ ਦੋ ਗੁੰਦੀਆਂ ਹੋਈਆਂ ਸੋਨੇ ਦੀਆਂ ਜੰਜ਼ੀਰੀਆਂ ਸੀਨੇ ਬੰਦ ਦੇ ਸਿਰਿਆਂ ਉੱਤੇ ਦੋਹਾਂ ਕੜਿਆਂ ਵਿੱਚ ਪਾਈਆਂ
Square Portrait Landscape 4K UHD
ਅਤੇ ਦੂਜੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਦੋਹਾਂ ਖ਼ਾਨਿਆਂ ਉੱਤੇ ਰੱਖੇ ਅਤੇ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖਿਆ।
Square Portrait Landscape 4K UHD
ਉਨ੍ਹਾਂ ਨੇ ਸੋਨੇ ਦੇ ਦੋ ਕੜੇ ਬਣਾਏ ਅਤੇ ਉਨ੍ਹਾਂ ਨੂੰ ਸੀਨੇ ਬੰਦ ਦੇ ਦੋਹਾਂ ਸਿਰਿਆਂ ਵਿੱਚ ਪਾਇਆ ਜਿਹੜੇ ਏਫ਼ੋਦ ਦੀ ਕਿਨਾਰੀ ਦੇ ਅੰਦਰਲੇ ਪਾਸੇ ਸਨ।
Square Portrait Landscape 4K UHD
ਉਨ੍ਹਾਂ ਨੇ ਸੋਨੇ ਦੇ ਦੋ ਹੋਰ ਕੜੇ ਬਣਾਏ ਅਤੇ ਉਨ੍ਹਾਂ ਨੂੰ ਏਫ਼ੋਦ ਦੀਆਂ ਦੋਹਾਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖਿਆ।
Square Portrait Landscape 4K UHD
ਤਾਂ ਉਨ੍ਹਾਂ ਨੇ ਸੀਨੇ ਬੰਦ ਉਸ ਦੇ ਕੜਿਆਂ ਨਾਲ ਏਫ਼ੋਦ ਦੇ ਕੜਿਆਂ ਵਿੱਚ ਨੀਲੇ ਰੰਗ ਦੀ ਰੱਸੀ ਨਾਲ ਅਜਿਹਾ ਬੰਨ੍ਹਿਆ ਕਿ ਉਹ ਏਫ਼ੋਦ ਦੇ ਕੱਢੇ ਹੋਏ ਪਟਕੇ ਦੇ ਉੱਤੇ ਰਹੇ ਅਤੇ ਸੀਨੇ ਬੰਦ ਏਫ਼ੋਦ ਦੇ ਉੱਤੇ ਨਾ ਖੁਲ੍ਹੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਉਸ ਨੇ ਏਫ਼ੋਦ ਦਾ ਚੋਗਾ ਸਾਰਾ ਨੀਲੇ ਰੰਗ ਦਾ ਅਤੇ ਬੁਣਤ ਦਾ ਬਣਾਇਆ
Square Portrait Landscape 4K UHD
ਅਤੇ ਚੋਗੇ ਦੇ ਵਿਚਕਾਰ ਸੰਜੋ ਦੇ ਛੇਕ ਵਰਗਾ ਛੇਕ ਰੱਖਿਆ ਅਤੇ ਛੇਕ ਦੇ ਚੁਫ਼ੇਰੇ ਇੱਕ ਬੰਨੀ ਬਣਾਈ ਤਾਂ ਜੋ ਉਹ ਨਾ ਪਾਟੇ।
Square Portrait Landscape 4K UHD
ਉਨ੍ਹਾਂ ਨੇ ਉਸ ਦੇ ਪੱਲੇ ਦੇ ਹੇਠਲੇ ਘੇਰੇ ਉੱਤੇ ਨੀਲੇ ਬੈਂਗਣੀ ਅਤੇ ਕਿਰਮਚੀ ਕਤਾਨ ਦੇ ਅਨਾਰ ਬਣਾਏ।
Square Portrait Landscape 4K UHD
ਅਨਾਰਾਂ ਦੇ ਵਿਚਕਾਰ ਅਤੇ ਆਲੇ-ਦੁਆਲੇ ਖ਼ਾਲਸ ਸੋਨੇ ਦੇ ਘੁੰਗਰੂ ਚੋਗੇ ਦੇ ਹੇਠਲੇ ਪੱਲੇ ਉੱਤੇ ਪਾਏ
Square Portrait Landscape 4K UHD
ਅਰਥਾਤ ਸੋਨੇ ਦਾ ਇੱਕ ਘੁੰਗਰੂ ਅਤੇ ਇੱਕ ਅਨਾਰ ਫੇਰ ਇੱਕ ਘੁੰਗਰੂ ਅਤੇ ਇੱਕ ਅਨਾਰ ਚੋਗੇ ਦੇ ਹੇਠਲੇ ਪੱਲੇ ਦੇ ਘੇਰੇ ਉੱਤੇ ਸੀ ਅਤੇ ਇਹ ਉਪਾਸਨਾ ਲਈ ਸੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਉਨ੍ਹਾਂ ਦੇ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਮਹੀਨ ਕਤਾਨ ਦੇ ਕੁੜਤੇ ਬੁਣਤ ਦੇ ਬਣਾਏ
Square Portrait Landscape 4K UHD
ਅਤੇ ਮਹੀਨ ਕਤਾਨ ਦੀ ਪਗੜੀ, ਮਹੀਨ ਕਤਾਨ ਦਾ ਅਮਾਮਾ ਅਤੇ ਮਹੀਨ ਕਤਾਨ ਦੀਆਂ ਉਣੀਆਂ ਹੋਈਆਂ ਕੱਛਾਂ ਬਣਾਈਆਂ
Square Portrait Landscape 4K UHD
ਅਤੇ ਮਹੀਨ ਕਤਾਨ ਦਾ ਉਣਿਆ ਹੋਇਆ ਨੀਲਾ ਬੈਂਗਣੀ ਅਤੇ ਕਿਰਮਚੀ ਪਟਕਾ ਕਸੀਦੇਕਾਰੀ ਦੇ ਕੰਮ ਦਾ ਬਣਾਇਆ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ “ਯਹੋਵਾਹ ਲਈ ਪਵਿੱਤਰਤਾਈ”
Square Portrait Landscape 4K UHD
ਉਨ੍ਹਾਂ ਨੇ ਉਸ ਵਿੱਚ ਨੀਲੀ ਡੋਰ ਪਾਈ ਤਾਂ ਜੋ ਉਹ ਅਮਾਮੇ ਦੇ ਉੱਤੇ ਬੰਨ੍ਹਿਆ ਜਾਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Square Portrait Landscape 4K UHD
ਸੋ ਡੇਰੇ ਦੀ ਮੰਡਲੀ ਦੇ ਤੰਬੂ ਦਾ ਸਾਰਾ ਕੰਮ ਪੂਰਾ ਹੋਇਆ ਅਤੇ ਇਸ ਤਰ੍ਹਾਂ ਇਸਰਾਏਲੀਆਂ ਨੇ ਸਾਰਾ ਕੁਝ ਕੀਤਾ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਕੀਤਾ।
Square Portrait Landscape 4K UHD
ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
Square Portrait Landscape 4K UHD
ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਅਤੇ ਓਟ ਦਾ ਪਰਦਾ
Square Portrait Landscape 4K UHD
ਸਾਖੀ ਦਾ ਸੰਦੂਕ ਚੋਬਾਂ ਸਣੇ ਅਤੇ ਪ੍ਰਾਸਚਿਤ ਦਾ ਸਰਪੋਸ਼
Square Portrait Landscape 4K UHD
ਖ਼ਾਲਸ ਸ਼ਮਾਦਾਨ ਉਸ ਦੇ ਦੀਵਿਆਂ ਸਣੇ ਜਿਨ੍ਹਾਂ ਦੀਵਿਆਂ ਨੂੰ ਸੁਆਰਨਾ ਸੀ ਅਤੇ ਉਸ ਦਾ ਸਾਰਾ ਸਮਾਨ ਅਤੇ ਚਾਨਣ ਲਈ ਤੇਲ
Square Portrait Landscape 4K UHD
ਸੋਨੇ ਦੀ ਜਗਵੇਦੀ ਅਤੇ ਮਸਹ ਕਰਨ ਦਾ ਤੇਲ ਅਤੇ ਸੁਗੰਧੀ ਧੂਪ ਅਤੇ ਡੇਰੇ ਦੇ ਦਰਵਾਜ਼ੇ ਦੀ ਓਟ
Square Portrait Landscape 4K UHD
ਪਿੱਤਲ ਦੀ ਜਗਵੇਦੀ ਅਤੇ ਉਸ ਦੀ ਪਿੱਤਲ ਦੀ ਝੰਜਰੀ ਉਸ ਦੀਆਂ ਚੋਬਾਂ ਸਣੇ ਅਤੇ ਉਸ ਦਾ ਸਾਰਾ ਸਮਾਨ, ਹੌਦ ਅਤੇ ਉਸ ਦੀ ਚੌਂਕੀ
Square Portrait Landscape 4K UHD
ਵਿਹੜੇ ਦੀਆਂ ਕਨਾਤਾਂ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ ਅਤੇ ਵਿਹੜੇ ਦੇ ਫਾਟਕ ਦੀ ਓਟ ਅਤੇ ਉਸ ਦੀਆਂ ਲਾਸਾਂ ਅਤੇ ਉਸ ਦੀਆਂ ਕੀਲੀਆਂ ਅਤੇ ਡੇਰੇ ਦੀ ਮੰਡਲੀ ਦੇ ਤੰਬੂ ਦੀ ਉਪਾਸਨਾ ਦਾ ਸਾਰਾ ਸਮਾਨ
Square Portrait Landscape 4K UHD
ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।
Square Portrait Landscape 4K UHD
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਸਾਰਾ ਕੰਮ ਕੀਤਾ।
Square Portrait Landscape 4K UHD
ਮੂਸਾ ਨੇ ਇਸ ਸਾਰੇ ਕੰਮ ਨੂੰ ਡਿੱਠਾ ਅਤੇ ਵੇਖੋ ਉਨ੍ਹਾਂ ਨੇ ਉਹ ਨੂੰ ਪੂਰਾ ਕਰ ਦਿੱਤਾ ਸੀ। ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਉਨ੍ਹਾਂ ਨੇ ਤਿਵੇਂ ਹੀ ਬਣਾਇਆ ਸੋ ਮੂਸਾ ਨੇ ਉਨ੍ਹਾਂ ਨੂੰ ਅਸੀਸ ਦਿੱਤੀ।
Available Bible Translations
Exodus 39 (ASV) »
Exodus 39 (KJV) »
Exodus 39 (GW) »
Exodus 39 (BSB) »
Exodus 39 (WEB) »
Exode 39 (LSG) »
Exodus 39 (LUTH1912) »
निर्गमन 39 (HINIRV) »
যাত্ৰা 39 (BENIRV) »
யாத்திராகமம் 39 (TAMIRV) »
निर्गम 39 (MARIRV) »
నిర్గమకాండం 39 (TELIRV) »
નિર્ગમન 39 (GUJIRV) »
ವಿಮೋಚನಕಾಂಡ 39 (KANIRV) »
اَلْخُرُوجُ 39 (AVD) »
שמות 39 (HEB) »
Êxodo 39 (BSL) »
Xuất Hành 39 (VIE) »
Éxodo 39 (RVA) »
Esodo 39 (RIV) »
出 埃 及 记 39 (CUVS) »
出 埃 及 記 39 (CUVT) »
Eksodi 39 (ALB) »
2 Mosebok 39 (SV1917) »
Исход 39 (RUSV) »
Вихід 39 (UKR) »
2 Mózes 39 (KAR) »
Изход 39 (BULG) »
出エジプト記 39 (JPN) »
2 Mosebok 39 (NORSK) »