ਹਿਜ਼ਕੀਏਲ Chapter 10 PANIRV Bible Verse Images

ਹਿਜ਼ਕੀਏਲ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 10:1 (PANIRV)
Square Portrait Landscape 4K UHD
ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।

ਹਿਜ਼ਕੀਏਲ 10:2 (PANIRV)
Square Portrait Landscape 4K UHD
ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।

ਹਿਜ਼ਕੀਏਲ 10:3 (PANIRV)
Square Portrait Landscape 4K UHD
ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।

ਹਿਜ਼ਕੀਏਲ 10:4 (PANIRV)
Square Portrait Landscape 4K UHD
ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।

ਹਿਜ਼ਕੀਏਲ 10:5 (PANIRV)
Square Portrait Landscape 4K UHD
ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।

ਹਿਜ਼ਕੀਏਲ 10:6 (PANIRV)
Square Portrait Landscape 4K UHD
ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।

ਹਿਜ਼ਕੀਏਲ 10:7 (PANIRV)
Square Portrait Landscape 4K UHD
ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ।

ਹਿਜ਼ਕੀਏਲ 10:8 (PANIRV)
Square Portrait Landscape 4K UHD
ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।

ਹਿਜ਼ਕੀਏਲ 10:9 (PANIRV)
Square Portrait Landscape 4K UHD
ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।

ਹਿਜ਼ਕੀਏਲ 10:10 (PANIRV)
Square Portrait Landscape 4K UHD
ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।

ਹਿਜ਼ਕੀਏਲ 10:11 (PANIRV)
Square Portrait Landscape 4K UHD
ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।

ਹਿਜ਼ਕੀਏਲ 10:12 (PANIRV)
Square Portrait Landscape 4K UHD
ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ।

ਹਿਜ਼ਕੀਏਲ 10:13 (PANIRV)
Square Portrait Landscape 4K UHD
ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ

ਹਿਜ਼ਕੀਏਲ 10:14 (PANIRV)
Square Portrait Landscape 4K UHD
ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ।

ਹਿਜ਼ਕੀਏਲ 10:15 (PANIRV)
Square Portrait Landscape 4K UHD
ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ।

ਹਿਜ਼ਕੀਏਲ 10:16 (PANIRV)
Square Portrait Landscape 4K UHD
ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।

ਹਿਜ਼ਕੀਏਲ 10:17 (PANIRV)
Square Portrait Landscape 4K UHD
ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।

ਹਿਜ਼ਕੀਏਲ 10:18 (PANIRV)
Square Portrait Landscape 4K UHD
ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ।

ਹਿਜ਼ਕੀਏਲ 10:19 (PANIRV)
Square Portrait Landscape 4K UHD
ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।

ਹਿਜ਼ਕੀਏਲ 10:20 (PANIRV)
Square Portrait Landscape 4K UHD
ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ।

ਹਿਜ਼ਕੀਏਲ 10:21 (PANIRV)
Square Portrait Landscape 4K UHD
ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ।

ਹਿਜ਼ਕੀਏਲ 10:22 (PANIRV)
Square Portrait Landscape 4K UHD
ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।

Available Bible Translations

American Standard Version (ASV)
Ezekiel 10 (ASV) »
King James Version (KJV)
Ezekiel 10 (KJV) »
GOD’S WORD® (GW)
Ezekiel 10 (GW) »
Berean Bible (BSB)
Ezekiel 10 (BSB) »
World English Bible (WEB)
Ezekiel 10 (WEB) »
French Bible (LSG)
Ézéchiel 10 (LSG) »
German Bible (LUTH1912)
Hesekiel 10 (LUTH1912) »
Hebrew Bible (HEB)
יחזקאל 10 (HEB) »
Portuguese Bible (BSL)
Ezequiel 10 (BSL) »
Vietnamese Bible (VIE)
Ê-xê-ki-ên 10 (VIE) »
Spanish Bible (RVA)
Ezequiel 10 (RVA) »
Italian Bible (RIV)
Ezechiele 10 (RIV) »
Chinese Simplified (CUVS)
以 西 结 书 10 (CUVS) »
Chinese Traditional (CUVT)
以 西 結 書 10 (CUVT) »
Albanian Bible (ALB)
Ezekieli 10 (ALB) »
Swedish Bible (SV1917)
Hesekiel 10 (SV1917) »
Ukrainian Bible (UKR)
Єзекіїль 10 (UKR) »
Hungarian Bible (KAR)
Ezékiel 10 (KAR) »
Bulgarian Bible (BULG)
Езекил 10 (BULG) »
Norwegian Bible (NORSK)
Esekiel 10 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List