ਹਿਜ਼ਕੀਏਲ Chapter 11 PANIRV Bible Verse Images

ਹਿਜ਼ਕੀਏਲ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 11:1 (PANIRV)
Square Portrait Landscape 4K UHD
ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਉੱਤੇ ਜਿਸ ਦਾ ਮੂੰਹ ਪੂਰਬ ਵੱਲ ਹੈ ਲੈ ਗਿਆ ਅਤੇ ਵੇਖੋ, ਉਸ ਫਾਟਕ ਦੇ ਬੂਹੇ ਵਿੱਚ ਪੱਚੀ ਮਨੁੱਖ ਸਨ ਅਤੇ ਮੈਂ ਉਹਨਾਂ ਦੇ ਵਿੱਚ ਅੱਜ਼ੂਰ ਦੇ ਪੁੱਤਰ ਯਅਜ਼ਨਯਾਹ ਅਤੇ ਬਨਾਯਾਹ ਦੇ ਪੁੱਤਰ ਪਲਟਯਾਹ ਨੂੰ ਵੇਖਿਆ, ਜੋ ਲੋਕਾਂ ਦੇ ਹਾਕਮ ਸਨ।

ਹਿਜ਼ਕੀਏਲ 11:2 (PANIRV)
Square Portrait Landscape 4K UHD
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਇਹ ਉਹ ਮਨੁੱਖ ਹਨ ਜਿਹੜੇ ਇਸ ਸ਼ਹਿਰ ਵਿੱਚ ਬਦੀ ਦੀ ਯੋਜਨਾ ਬਣਾਉਂਦੇ ਅਤੇ ਬੁਰੀ ਸਲਾਹ ਦਿੰਦੇ ਹਨ।

ਹਿਜ਼ਕੀਏਲ 11:3 (PANIRV)
Square Portrait Landscape 4K UHD
ਜਿਹੜੇ ਆਖਦੇ ਹਨ ਕਿ ਘਰਾਂ ਦੇ ਬਣਾਉਣ ਦਾ ਵੇਲਾ ਨੇੜੇ ਨਹੀਂ। ਇਹ ਸ਼ਹਿਰ ਤਾਂ ਇੱਕ ਕੜਾਹਾ ਹੈ, ਅਤੇ ਅਸੀਂ ਮਾਸ ਹਾਂ।

ਹਿਜ਼ਕੀਏਲ 11:4 (PANIRV)
Square Portrait Landscape 4K UHD
ਇਸ ਲਈ, ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ! ਹਾਂ, ਭਵਿੱਖਬਾਣੀ ਕਰ!

ਹਿਜ਼ਕੀਏਲ 11:5 (PANIRV)
Square Portrait Landscape 4K UHD
ਯਹੋਵਾਹ ਦਾ ਆਤਮਾ ਮੇਰੇ ਉੱਤੇ ਉੱਤਰਿਆ ਅਤੇ ਉਹ ਨੇ ਮੈਨੂੰ ਆਖਿਆ ਕਿ ਤੂੰ ਇਹ ਆਖ, ਯਹੋਵਾਹ ਇਹ ਆਖਦਾ ਹੈ ਕਿ ਹੇ ਇਸਰਾਏਲ ਦੇ ਘਰਾਣੇ, ਤੁਸੀਂ ਅਜਿਹਾ ਸੋਚਿਆ ਹੈ, ਪਰ ਮੈਂ ਤੁਹਾਡੇ ਮਨ ਦੇ ਵਿਚਾਰਾਂ ਨੂੰ ਜਾਣਦਾ ਹਾਂ।

ਹਿਜ਼ਕੀਏਲ 11:6 (PANIRV)
Square Portrait Landscape 4K UHD
ਤੁਸੀਂ ਇਸ ਵਿੱਚ ਬਹੁਤਿਆਂ ਨੂੰ ਵੱਢ ਦਿੱਤਾ ਹੈ, ਸਗੋਂ ਸ਼ਹਿਰ ਦੀਆਂ ਗਲੀਆਂ ਵੱਢਿਆ ਹੋਇਆਂ ਨਾਲ ਭਰ ਦਿੱਤੀਆਂ ਹਨ।

ਹਿਜ਼ਕੀਏਲ 11:7 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਹਾਡੇ ਵੱਢੇ ਹੋਏ ਜਿਹਨਾਂ ਨੂੰ ਤੁਸੀਂ ਇਹ ਦੇ ਵਿੱਚ ਰੱਖਿਆ ਹੈ, ਉਹ ਮਾਸ ਹਨ ਅਤੇ ਇਹ ਸ਼ਹਿਰ ਉਹੀ ਕੜਾਹਾ ਹੈ, ਪਰ ਤੁਸੀਂ ਇਹ ਦੇ ਵਿੱਚੋਂ ਬਾਹਰ ਕੱਢੇ ਜਾਓਗੇ।

ਹਿਜ਼ਕੀਏਲ 11:8 (PANIRV)
Square Portrait Landscape 4K UHD
ਤੁਸੀਂ ਤਲਵਾਰ ਤੋਂ ਡਰਦੇ ਹੋ ਅਤੇ ਪ੍ਰਭੂ ਯਹੋਵਾਹ ਕਹਿੰਦਾ ਹੈ ਕਿ ਮੈਂ ਤਲਵਾਰ ਤੁਹਾਡੇ ਉੱਤੇ ਲਿਆਵਾਂਗਾ।

ਹਿਜ਼ਕੀਏਲ 11:9 (PANIRV)
Square Portrait Landscape 4K UHD
ਮੈਂ ਤੁਹਾਨੂੰ ਇਸ ਵਿੱਚੋਂ ਬਾਹਰ ਕੱਢਾਂਗਾ, ਤੁਹਾਨੂੰ ਪਰਦੇਸੀਆਂ ਦੇ ਹੱਥ ਵਿੱਚ ਦਿਆਂਗਾ ਅਤੇ ਤੁਹਾਡੇ ਉੱਤੇ ਸਜ਼ਾ ਲਿਆਵਾਂਗਾ।

ਹਿਜ਼ਕੀਏਲ 11:10 (PANIRV)
Square Portrait Landscape 4K UHD
ਤੁਸੀਂ ਤਲਵਾਰ ਨਾਲ ਡਿੱਗ ਪਵੋਗੇ। ਇਸਰਾਏਲ ਦੀਆਂ ਹੱਦਾਂ ਉੱਤੇ ਮੈਂ ਤੁਹਾਡਾ ਨਿਆਂ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 11:11 (PANIRV)
Square Portrait Landscape 4K UHD
ਇਹ ਸ਼ਹਿਰ ਤੁਹਾਡੇ ਲਈ ਕੜਾਹਾ ਨਹੀਂ ਹੋਵੇਗਾ, ਨਾ ਤੁਸੀਂ ਇਹ ਦੇ ਵਿੱਚ ਮਾਸ ਹੋਵੋਗੇ, ਸਗੋਂ ਮੈਂ ਇਸਰਾਏਲ ਦੀਆਂ ਹੱਦਾਂ ਉੱਤੇ ਤੁਹਾਡਾ ਨਿਆਂ ਕਰਾਂਗਾ।

ਹਿਜ਼ਕੀਏਲ 11:12 (PANIRV)
Square Portrait Landscape 4K UHD
ਤੁਸੀਂ ਜਾਣ ਲਵੋਗੇ ਕਿ ਮੈਂ ਯਹੋਵਾਹ ਹਾਂ, ਜਿਸ ਦੀਆਂ ਬਿਧੀਆਂ ਉੱਤੇ ਤੁਸੀਂ ਨਹੀਂ ਚਲੇ ਅਤੇ ਜਿਸ ਦੇ ਕਨੂੰਨਾਂ ਉੱਤੇ ਤੁਸੀਂ ਅਮਲ ਨਹੀਂ ਕੀਤਾ, ਸਗੋਂ ਤੁਸੀਂ ਆਪਣੇ ਦੁਆਲੇ ਰਹਿਣ ਵਾਲੀਆਂ ਕੌਮਾਂ ਦੇ ਕਨੂੰਨਾਂ ਦੇ ਅਨੁਸਾਰ ਕੰਮ ਕੀਤੇ।

ਹਿਜ਼ਕੀਏਲ 11:13 (PANIRV)
Square Portrait Landscape 4K UHD
ਜਦੋਂ ਮੈਂ ਭਵਿੱਖਬਾਣੀ ਕਰ ਰਿਹਾ ਸੀ, ਤਾਂ ਇਸ ਤਰ੍ਹਾਂ ਹੋਇਆ ਕਿ ਬਨਾਯਾਹ ਦਾ ਪੁੱਤਰ ਪਲਟਯਾਹ ਮਰ ਗਿਆ। ਤਦ ਮੈਂ ਮੂਧੇ ਮੂੰਹ ਡਿੱਗਿਆ ਅਤੇ ਵੱਡੀ ਅਵਾਜ਼ ਨਾਲ ਦੁਹਾਈ ਦੇ ਕੇ ਆਖਿਆ, ਹਾਏ! ਪ੍ਰਭੂ ਯਹੋਵਾਹ! ਕੀ ਤੂੰ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਪੂਰੀ ਤਰ੍ਹਾਂ ਹੀ ਮੁਕਾ ਦੇਵੇਂਗਾ?

ਹਿਜ਼ਕੀਏਲ 11:14 (PANIRV)
Square Portrait Landscape 4K UHD
ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ

ਹਿਜ਼ਕੀਏਲ 11:15 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਤੇਰੇ ਭਰਾਵਾਂ, ਹਾਂ, ਤੇਰੇ ਭਰਾਵਾਂ ਅਰਥਾਤ ਤੇਰੇ ਵੰਸ਼ ਸਗੋਂ ਸਾਰੇ ਇਸਰਾਏਲ ਦੇ ਘਰਾਣੇ ਨੂੰ, ਹਾਂ, ਉਹਨਾਂ ਸਾਰਿਆਂ ਨੂੰ ਯਰੂਸ਼ਲਮ ਦੇ ਵਾਸੀਆਂ ਨੇ ਆਖਿਆ ਹੈ, ਯਹੋਵਾਹ ਤੋਂ ਦੂਰ ਹੋਵੋ! ਇਹ ਦੇਸ ਸਾਨੂੰ ਵਿਰਸੇ ਵਿੱਚ ਮਿਲਿਆ ਹੈ।

ਹਿਜ਼ਕੀਏਲ 11:16 (PANIRV)
Square Portrait Landscape 4K UHD
ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਭਾਵੇਂ ਮੈਂ ਉਹਨਾਂ ਨੂੰ ਕੌਮਾਂ ਦੇ ਵਿੱਚ ਭੇਜ ਦਿੱਤਾ ਹੈ ਅਤੇ ਦੂਜੇ ਦੇਸਾਂ ਵਿੱਚ ਖਿਲਾਰ ਦਿੱਤਾ ਹੈ, ਪਰ ਮੈਂ ਉਹਨਾਂ ਲਈ ਉਹਨਾਂ ਦੇਸਾਂ ਵਿੱਚ ਜਿੱਥੇ-ਜਿੱਥੇ ਉਹ ਗਏ ਹਨ, ਥੋੜੇ ਸਮੇਂ ਲਈ ਇੱਕ ਪਵਿੱਤਰ ਸਥਾਨ ਹੋਵਾਂਗਾ।

ਹਿਜ਼ਕੀਏਲ 11:17 (PANIRV)
Square Portrait Landscape 4K UHD
ਇਸ ਲਈ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਉੱਮਤਾਂ ਵਿੱਚੋਂ ਤੁਹਾਨੂੰ ਇਕੱਠਾ ਕਰ ਲਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਹੋ ਫੇਰ ਤੁਹਾਨੂੰ ਇਕੱਠਾ ਕਰਾਂਗਾ ਅਤੇ ਇਸਰਾਏਲ ਦੀ ਭੂਮੀ ਤੁਹਾਨੂੰ ਦਿਆਂਗਾ।

ਹਿਜ਼ਕੀਏਲ 11:18 (PANIRV)
Square Portrait Landscape 4K UHD
ਉਹ ਉੱਥੇ ਆਉਣਗੇ ਅਤੇ ਉਸ ਦੀਆਂ ਸਾਰੀਆਂ ਘਿਣਾਉਣੀਆਂ ਅਤੇ ਭੈੜੀਆਂ ਚੀਜ਼ਾਂ ਉਸ ਵਿੱਚੋਂ ਕੱਢ ਦੇਣਗੇ।

ਹਿਜ਼ਕੀਏਲ 11:19 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,

ਹਿਜ਼ਕੀਏਲ 11:20 (PANIRV)
Square Portrait Landscape 4K UHD
ਤਾਂ ਜੋ ਉਹ ਮੇਰੀਆਂ ਬਿਧੀਆਂ ਅਨੁਸਾਰ ਚੱਲਣ, ਮੇਰੇ ਕਨੂੰਨਾਂ ਦੀ ਪਾਲਣਾ ਕਰਨ, ਉਹਨਾਂ ਤੇ ਅਮਲ ਕਰਨ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।

ਹਿਜ਼ਕੀਏਲ 11:21 (PANIRV)
Square Portrait Landscape 4K UHD
ਪਰ ਜਿਹਨਾਂ ਦਾ ਮਨ ਆਪਣੀਆਂ ਘਿਣਾਉਣੀਆਂ ਅਤੇ ਅਸ਼ੁੱਧ ਚੀਜ਼ਾਂ ਦੇ ਮਗਰ ਲੱਗਿਆ ਹੋਇਆ ਹੈ, ਉਹਨਾਂ ਦੇ ਬਾਰੇ, ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਂ ਉਹਨਾਂ ਦੀ ਕਰਨੀ ਉਹਨਾਂ ਦੇ ਸਿਰ ਪਾਵਾਂਗਾ।

ਹਿਜ਼ਕੀਏਲ 11:22 (PANIRV)
Square Portrait Landscape 4K UHD
ਤਦ ਕਰੂਬੀਆਂ ਨੇ ਆਪਣੇ-ਆਪਣੇ ਖੰਭ ਚੁੱਕੇ, ਪਹੀਏ ਉਹਨਾਂ ਦੇ ਨਾਲ-ਨਾਲ ਚਲੇ ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਦੇ ਉੱਤੇ ਸੀ।

ਹਿਜ਼ਕੀਏਲ 11:23 (PANIRV)
Square Portrait Landscape 4K UHD
ਯਹੋਵਾਹ ਦਾ ਤੇਜ ਸ਼ਹਿਰ ਵਿੱਚੋਂ ਉਤਾਹਾਂ ਗਿਆ ਅਤੇ ਸ਼ਹਿਰ ਦੇ ਪੂਰਬ ਵੱਲ ਪਰਬਤ ਉੱਤੇ ਜਾ ਕੇ ਠਹਿਰ ਗਿਆ।

ਹਿਜ਼ਕੀਏਲ 11:24 (PANIRV)
Square Portrait Landscape 4K UHD
ਤਦ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕਿਆ ਅਤੇ ਪਰਮੇਸ਼ੁਰ ਦੇ ਆਤਮਾ ਨੇ ਦਰਸ਼ਣ ਵਿੱਚ ਮੈਨੂੰ ਫੇਰ ਕਸਦੀਆਂ ਦੇ ਦੇਸ ਵਿੱਚ ਗੁਲਾਮਾਂ ਦੇ ਕੋਲ ਪਹੁੰਚਾ ਦਿੱਤਾ ਅਤੇ ਜੋ ਦਰਸ਼ਣ ਮੈਂ ਵੇਖਿਆ ਸੀ ਉਹ ਮੇਰੇ ਤੋਂ ਓਹਲੇ ਹੋ ਗਿਆ।

ਹਿਜ਼ਕੀਏਲ 11:25 (PANIRV)
Square Portrait Landscape 4K UHD
ਮੈਂ ਗੁਲਾਮਾਂ ਨੂੰ ਯਹੋਵਾਹ ਦੀਆਂ ਉਹ ਸਾਰੀਆਂ ਗੱਲਾਂ ਦੱਸੀਆਂ, ਜੋ ਉਸ ਨੇ ਮੈਨੂੰ ਵਿਖਾਈਆਂ ਸਨ।

Available Bible Translations

American Standard Version (ASV)
Ezekiel 11 (ASV) »
King James Version (KJV)
Ezekiel 11 (KJV) »
GOD’S WORD® (GW)
Ezekiel 11 (GW) »
Berean Bible (BSB)
Ezekiel 11 (BSB) »
World English Bible (WEB)
Ezekiel 11 (WEB) »
French Bible (LSG)
Ézéchiel 11 (LSG) »
German Bible (LUTH1912)
Hesekiel 11 (LUTH1912) »
Hebrew Bible (HEB)
יחזקאל 11 (HEB) »
Portuguese Bible (BSL)
Ezequiel 11 (BSL) »
Vietnamese Bible (VIE)
Ê-xê-ki-ên 11 (VIE) »
Spanish Bible (RVA)
Ezequiel 11 (RVA) »
Italian Bible (RIV)
Ezechiele 11 (RIV) »
Chinese Simplified (CUVS)
以 西 结 书 11 (CUVS) »
Chinese Traditional (CUVT)
以 西 結 書 11 (CUVT) »
Albanian Bible (ALB)
Ezekieli 11 (ALB) »
Swedish Bible (SV1917)
Hesekiel 11 (SV1917) »
Ukrainian Bible (UKR)
Єзекіїль 11 (UKR) »
Hungarian Bible (KAR)
Ezékiel 11 (KAR) »
Bulgarian Bible (BULG)
Езекил 11 (BULG) »
Norwegian Bible (NORSK)
Esekiel 11 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List