ਹਿਜ਼ਕੀਏਲ Chapter 18 PANIRV Bible Verse Images

ਹਿਜ਼ਕੀਏਲ 18 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 18 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 18:1 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 18:2 (PANIRV)
Square Portrait Landscape 4K UHD
ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?

ਹਿਜ਼ਕੀਏਲ 18:3 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਉਤ ਨਹੀਂ ਆਖੋਗੇ।

ਹਿਜ਼ਕੀਏਲ 18:4 (PANIRV)
Square Portrait Landscape 4K UHD
ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।

ਹਿਜ਼ਕੀਏਲ 18:5 (PANIRV)
Square Portrait Landscape 4K UHD
ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ।

ਹਿਜ਼ਕੀਏਲ 18:6 (PANIRV)
Square Portrait Landscape 4K UHD
ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,

ਹਿਜ਼ਕੀਏਲ 18:7 (PANIRV)
Square Portrait Landscape 4K UHD
ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।

ਹਿਜ਼ਕੀਏਲ 18:8 (PANIRV)
Square Portrait Landscape 4K UHD
ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।

ਹਿਜ਼ਕੀਏਲ 18:9 (PANIRV)
Square Portrait Landscape 4K UHD
ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।

ਹਿਜ਼ਕੀਏਲ 18:10 (PANIRV)
Square Portrait Landscape 4K UHD
ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ

ਹਿਜ਼ਕੀਏਲ 18:11 (PANIRV)
Square Portrait Landscape 4K UHD
ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕਰੇ,

ਹਿਜ਼ਕੀਏਲ 18:12 (PANIRV)
Square Portrait Landscape 4K UHD
ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,

ਹਿਜ਼ਕੀਏਲ 18:13 (PANIRV)
Square Portrait Landscape 4K UHD
ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।

ਹਿਜ਼ਕੀਏਲ 18:14 (PANIRV)
Square Portrait Landscape 4K UHD
ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ

ਹਿਜ਼ਕੀਏਲ 18:15 (PANIRV)
Square Portrait Landscape 4K UHD
ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਨਾ ਕਰੇ

ਹਿਜ਼ਕੀਏਲ 18:16 (PANIRV)
Square Portrait Landscape 4K UHD
ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,

ਹਿਜ਼ਕੀਏਲ 18:17 (PANIRV)
Square Portrait Landscape 4K UHD
ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ।

ਹਿਜ਼ਕੀਏਲ 18:18 (PANIRV)
Square Portrait Landscape 4K UHD
ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ।

ਹਿਜ਼ਕੀਏਲ 18:19 (PANIRV)
Square Portrait Landscape 4K UHD
ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।

ਹਿਜ਼ਕੀਏਲ 18:20 (PANIRV)
Square Portrait Landscape 4K UHD
ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।

ਹਿਜ਼ਕੀਏਲ 18:21 (PANIRV)
Square Portrait Landscape 4K UHD
ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।

ਹਿਜ਼ਕੀਏਲ 18:22 (PANIRV)
Square Portrait Landscape 4K UHD
ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ।

ਹਿਜ਼ਕੀਏਲ 18:23 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?

ਹਿਜ਼ਕੀਏਲ 18:24 (PANIRV)
Square Portrait Landscape 4K UHD
ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।

ਹਿਜ਼ਕੀਏਲ 18:25 (PANIRV)
Square Portrait Landscape 4K UHD
ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?

ਹਿਜ਼ਕੀਏਲ 18:26 (PANIRV)
Square Portrait Landscape 4K UHD
ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।

ਹਿਜ਼ਕੀਏਲ 18:27 (PANIRV)
Square Portrait Landscape 4K UHD
ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।

ਹਿਜ਼ਕੀਏਲ 18:28 (PANIRV)
Square Portrait Landscape 4K UHD
ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।

ਹਿਜ਼ਕੀਏਲ 18:29 (PANIRV)
Square Portrait Landscape 4K UHD
ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?

ਹਿਜ਼ਕੀਏਲ 18:30 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।

ਹਿਜ਼ਕੀਏਲ 18:31 (PANIRV)
Square Portrait Landscape 4K UHD
ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?

ਹਿਜ਼ਕੀਏਲ 18:32 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।

Available Bible Translations

American Standard Version (ASV)
Ezekiel 18 (ASV) »
King James Version (KJV)
Ezekiel 18 (KJV) »
GOD’S WORD® (GW)
Ezekiel 18 (GW) »
Berean Bible (BSB)
Ezekiel 18 (BSB) »
World English Bible (WEB)
Ezekiel 18 (WEB) »
French Bible (LSG)
Ézéchiel 18 (LSG) »
German Bible (LUTH1912)
Hesekiel 18 (LUTH1912) »
Hebrew Bible (HEB)
יחזקאל 18 (HEB) »
Portuguese Bible (BSL)
Ezequiel 18 (BSL) »
Vietnamese Bible (VIE)
Ê-xê-ki-ên 18 (VIE) »
Spanish Bible (RVA)
Ezequiel 18 (RVA) »
Italian Bible (RIV)
Ezechiele 18 (RIV) »
Chinese Simplified (CUVS)
以 西 结 书 18 (CUVS) »
Chinese Traditional (CUVT)
以 西 結 書 18 (CUVT) »
Albanian Bible (ALB)
Ezekieli 18 (ALB) »
Swedish Bible (SV1917)
Hesekiel 18 (SV1917) »
Ukrainian Bible (UKR)
Єзекіїль 18 (UKR) »
Hungarian Bible (KAR)
Ezékiel 18 (KAR) »
Bulgarian Bible (BULG)
Езекил 18 (BULG) »
Norwegian Bible (NORSK)
Esekiel 18 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List