ਹਿਜ਼ਕੀਏਲ Chapter 22 PANIRV Bible Verse Images

ਹਿਜ਼ਕੀਏਲ 22 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 22:1 (PANIRV)
Square Portrait Landscape 4K UHD
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 22:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।

ਹਿਜ਼ਕੀਏਲ 22:3 (PANIRV)
Square Portrait Landscape 4K UHD
ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!

ਹਿਜ਼ਕੀਏਲ 22:4 (PANIRV)
Square Portrait Landscape 4K UHD
ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।

ਹਿਜ਼ਕੀਏਲ 22:5 (PANIRV)
Square Portrait Landscape 4K UHD
ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ, ਕਿਉਂ ਜੋ ਤੂੰ ਨਾਮ ਵਿੱਚ ਭਰਿਸ਼ਟ ਅਤੇ ਬਹੁਤਾ ਫਸਾਦੀ ਹੈਂ।

ਹਿਜ਼ਕੀਏਲ 22:6 (PANIRV)
Square Portrait Landscape 4K UHD
ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ।

ਹਿਜ਼ਕੀਏਲ 22:7 (PANIRV)
Square Portrait Landscape 4K UHD
ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।

ਹਿਜ਼ਕੀਏਲ 22:8 (PANIRV)
Square Portrait Landscape 4K UHD
ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭਰਿਸ਼ਟ ਕੀਤਾ।

ਹਿਜ਼ਕੀਏਲ 22:9 (PANIRV)
Square Portrait Landscape 4K UHD
ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ।

ਹਿਜ਼ਕੀਏਲ 22:10 (PANIRV)
Square Portrait Landscape 4K UHD
ਤੇਰੇ ਵਿੱਚ ਆਪਣੇ ਪਿਤਾ ਨੂੰ ਬੇਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ।

ਹਿਜ਼ਕੀਏਲ 22:11 (PANIRV)
Square Portrait Landscape 4K UHD
ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ।

ਹਿਜ਼ਕੀਏਲ 22:12 (PANIRV)
Square Portrait Landscape 4K UHD
ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 22:13 (PANIRV)
Square Portrait Landscape 4K UHD
ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ।

ਹਿਜ਼ਕੀਏਲ 22:14 (PANIRV)
Square Portrait Landscape 4K UHD
ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨ੍ਹਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,

ਹਿਜ਼ਕੀਏਲ 22:15 (PANIRV)
Square Portrait Landscape 4K UHD
ਹਾਂ ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ-ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ।

ਹਿਜ਼ਕੀਏਲ 22:16 (PANIRV)
Square Portrait Landscape 4K UHD
ਤੂੰ ਕੌਮਾਂ ਦੀ ਨਿਗਾਹ ਵਿੱਚ ਆਪਣੇ ਆਪ ਨੂੰ ਪਲੀਤ ਸਮਝੇਂਗੀ ਅਤੇ ਜਾਣੇਗੀ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 22:17 (PANIRV)
Square Portrait Landscape 4K UHD
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 22:18 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।

ਹਿਜ਼ਕੀਏਲ 22:19 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਸਾਰੇ ਮੈਲ਼ ਬਣ ਗਏ ਹੋ, ਇਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ।

ਹਿਜ਼ਕੀਏਲ 22:20 (PANIRV)
Square Portrait Landscape 4K UHD
ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।

ਹਿਜ਼ਕੀਏਲ 22:21 (PANIRV)
Square Portrait Landscape 4K UHD
ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪਿਘਲੋਗੇ।

ਹਿਜ਼ਕੀਏਲ 22:22 (PANIRV)
Square Portrait Landscape 4K UHD
ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।

ਹਿਜ਼ਕੀਏਲ 22:23 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 22:24 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?

ਹਿਜ਼ਕੀਏਲ 22:25 (PANIRV)
Square Portrait Landscape 4K UHD
ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।

ਹਿਜ਼ਕੀਏਲ 22:26 (PANIRV)
Square Portrait Landscape 4K UHD
ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।

ਹਿਜ਼ਕੀਏਲ 22:27 (PANIRV)
Square Portrait Landscape 4K UHD
ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।

ਹਿਜ਼ਕੀਏਲ 22:28 (PANIRV)
Square Portrait Landscape 4K UHD
ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।

ਹਿਜ਼ਕੀਏਲ 22:29 (PANIRV)
Square Portrait Landscape 4K UHD
ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।

ਹਿਜ਼ਕੀਏਲ 22:30 (PANIRV)
Square Portrait Landscape 4K UHD
ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।

ਹਿਜ਼ਕੀਏਲ 22:31 (PANIRV)
Square Portrait Landscape 4K UHD
ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

Available Bible Translations

American Standard Version (ASV)
Ezekiel 22 (ASV) »
King James Version (KJV)
Ezekiel 22 (KJV) »
GOD’S WORD® (GW)
Ezekiel 22 (GW) »
Berean Bible (BSB)
Ezekiel 22 (BSB) »
World English Bible (WEB)
Ezekiel 22 (WEB) »
French Bible (LSG)
Ézéchiel 22 (LSG) »
German Bible (LUTH1912)
Hesekiel 22 (LUTH1912) »
Hebrew Bible (HEB)
יחזקאל 22 (HEB) »
Portuguese Bible (BSL)
Ezequiel 22 (BSL) »
Vietnamese Bible (VIE)
Ê-xê-ki-ên 22 (VIE) »
Spanish Bible (RVA)
Ezequiel 22 (RVA) »
Italian Bible (RIV)
Ezechiele 22 (RIV) »
Chinese Simplified (CUVS)
以 西 结 书 22 (CUVS) »
Chinese Traditional (CUVT)
以 西 結 書 22 (CUVT) »
Albanian Bible (ALB)
Ezekieli 22 (ALB) »
Swedish Bible (SV1917)
Hesekiel 22 (SV1917) »
Ukrainian Bible (UKR)
Єзекіїль 22 (UKR) »
Hungarian Bible (KAR)
Ezékiel 22 (KAR) »
Bulgarian Bible (BULG)
Езекил 22 (BULG) »
Norwegian Bible (NORSK)
Esekiel 22 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List