ਹਿਜ਼ਕੀਏਲ Chapter 24 PANIRV Bible Verse Images

ਹਿਜ਼ਕੀਏਲ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 24:1 (PANIRV)
Square Portrait Landscape 4K UHD
ਫੇਰ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 24:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਅੱਜ ਦੇ ਦਿਨ ਹਾਂ, ਇਸੇ ਦਿਨ ਦਾ ਨਾਮ ਲਿਖ ਲੈ ਕਿ ਬਾਬਲ ਦੇ ਰਾਜੇ ਨੇ ਠੀਕ ਇਸੇ ਦਿਨ ਯਰੂਸ਼ਲਮ ਉੱਤੇ ਘੇਰਾ ਪਾਇਆ।

ਹਿਜ਼ਕੀਏਲ 24:3 (PANIRV)
Square Portrait Landscape 4K UHD
ਇਸ ਵਿਦਰੋਹੀ ਘਰਾਣੇ ਦੇ ਲਈ ਇੱਕ ਕਹਾਉਤ ਕਹਿ ਅਤੇ ਤੂੰ ਇਹਨਾਂ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਕੜਾਹਾ ਚੜ੍ਹਾ ਦੇ, ਹਾਂ, ਉਹ ਨੂੰ ਚਾੜ੍ਹ, ਤੇ ਉਸ ਵਿੱਚ ਪਾਣੀ ਭਰ ਦੇ,

ਹਿਜ਼ਕੀਏਲ 24:4 (PANIRV)
Square Portrait Landscape 4K UHD
ਇਹ ਦੇ ਵਿੱਚ ਟੋਟੇ ਇਕੱਠੇ ਕਰ, ਹਰੇਕ ਚੰਗਾ ਟੁੱਕੜਾ ਅਰਥਾਤ ਪੱਟ, ਮੋਢੇ, ਹਰ ਇੱਕ ਚੰਗਾ ਟੁੱਕੜਾ ਅਤੇ ਚੁਣਵੀਆਂ ਹੱਡੀਆਂ ਉਸ ਵਿੱਚ ਭਰ ਦੇ,

ਹਿਜ਼ਕੀਏਲ 24:5 (PANIRV)
Square Portrait Landscape 4K UHD
ਅਤੇ ਇੱਜੜ ਵਿੱਚੋਂ ਚੁਣ-ਚੁਣ ਕੇ ਲੈ, ਅਤੇ ਉਹ ਦੇ ਹੇਠਾਂ ਹੱਡੀਆਂ ਦਾ ਢੇਰ ਲਾ ਦੇ, ਅਤੇ ਚੰਗੀ ਤਰ੍ਹਾਂ ਉਬਾਲ, ਤਾਂ ਜੋ ਉਹ ਦੀਆਂ ਹੱਡੀਆਂ ਉਸ ਵਿੱਚ ਚੰਗੀ ਤਰ੍ਹਾਂ ਉੱਬਲ ਜਾਣ।

ਹਿਜ਼ਕੀਏਲ 24:6 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ। ਇੱਕ-ਇੱਕ ਟੁੱਕੜਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ।

ਹਿਜ਼ਕੀਏਲ 24:7 (PANIRV)
Square Portrait Landscape 4K UHD
ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚੱਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ।

ਹਿਜ਼ਕੀਏਲ 24:8 (PANIRV)
Square Portrait Landscape 4K UHD
ਇਸ ਲਈ ਕਿ ਉਹ ਕਹਿਰ ਨੂੰ ਚੜ੍ਹਾਵੇ, ਤਾਂ ਕਿ ਬਦਲਾ ਲਿਆ ਜਾਵੇ, ਮੈਂ ਉਹ ਦਾ ਲਹੂ ਸੁੱਕੀ ਚੱਟਾਨ ਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।

ਹਿਜ਼ਕੀਏਲ 24:9 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਖੂਨੀ ਸ਼ਹਿਰ ਉੱਤੇ ਹਾਏ ਹਾਏ! ਮੈਂ ਵੀ ਵੱਡਾ ਢੇਰ ਲਾਵਾਂਗਾ।

ਹਿਜ਼ਕੀਏਲ 24:10 (PANIRV)
Square Portrait Landscape 4K UHD
ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗੀ ਤਰ੍ਹਾਂ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ।

ਹਿਜ਼ਕੀਏਲ 24:11 (PANIRV)
Square Portrait Landscape 4K UHD
ਤਦ ਉਹ ਨੂੰ ਖ਼ਾਲੀ ਕਰ ਕੇ ਅੰਗਿਆਰਿਆਂ ਤੇ ਰੱਖ, ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।

ਹਿਜ਼ਕੀਏਲ 24:12 (PANIRV)
Square Portrait Landscape 4K UHD
ਉਹ ਸਖ਼ਤ ਮਿਹਨਤ ਤੋਂ ਥੱਕ ਗਈ, ਪਰ ਉਹ ਦਾ ਬਹੁਤਾ ਜੰਗਾਲ ਉਸ ਵਿੱਚੋਂ ਦੂਰ ਨਹੀਂ ਹੋਇਆ। ਅੱਗ ਨਾਲ ਵੀ ਉਹ ਦਾ ਜੰਗਾਲ ਦੂਰ ਨਹੀਂ ਹੁੰਦਾ।

ਹਿਜ਼ਕੀਏਲ 24:13 (PANIRV)
Square Portrait Landscape 4K UHD
ਤੇਰੀ ਗੰਦਗੀ ਵਿੱਚ ਲੁੱਚਪੁਣਾ ਹੈ ਕਿਉਂ ਜੋ ਮੈਂ ਤੈਨੂੰ ਸਾਫ਼ ਕਰਨਾ ਚਾਹੁੰਦਾ ਸੀ, ਪਰ ਤੂੰ ਪਾਕ ਹੋਣਾ ਨਹੀਂ ਚਾਹੁੰਦੀ। ਤੂੰ ਆਪਣੀ ਗੰਦਗੀ ਤੋਂ ਫੇਰ ਸਾਫ਼ ਨਹੀਂ ਹੋਵੇਂਗੀ, ਜਦ ਤੱਕ ਕਿ ਮੈਂ ਆਪਣਾ ਕਹਿਰ ਤੇਰੇ ਉੱਤੇ ਪੂਰਾ ਨਾ ਕਰ ਚੁੱਕਾਂ।

ਹਿਜ਼ਕੀਏਲ 24:14 (PANIRV)
Square Portrait Landscape 4K UHD
ਮੈਂ ਯਹੋਵਾਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 24:15 (PANIRV)
Square Portrait Landscape 4K UHD
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 24:16 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।

ਹਿਜ਼ਕੀਏਲ 24:17 (PANIRV)
Square Portrait Landscape 4K UHD
ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।

ਹਿਜ਼ਕੀਏਲ 24:18 (PANIRV)
Square Portrait Landscape 4K UHD
ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ।

ਹਿਜ਼ਕੀਏਲ 24:19 (PANIRV)
Square Portrait Landscape 4K UHD
ਇਸ ਲਈ ਲੋਕਾਂ ਨੇ ਮੈਨੂੰ ਆਖਿਆ ਕਿ ਜੋ ਤੂੰ ਕਰਦਾ ਹੈਂ, ਸਾਨੂੰ ਨਹੀਂ ਦੱਸੇਂਗਾ ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?

ਹਿਜ਼ਕੀਏਲ 24:20 (PANIRV)
Square Portrait Landscape 4K UHD
ਇਸ ਲਈ ਮੈਂ ਉਹਨਾਂ ਨੂੰ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 24:21 (PANIRV)
Square Portrait Landscape 4K UHD
ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।

ਹਿਜ਼ਕੀਏਲ 24:22 (PANIRV)
Square Portrait Landscape 4K UHD
ਤੁਸੀਂ ਇਸ ਤਰ੍ਹਾਂ ਹੀ ਕਰੋਗੇ ਜਿਵੇਂ ਮੈਂ ਕੀਤਾ। ਤੁਸੀਂ ਆਪਣੇ ਬੁੱਲ੍ਹਾਂ ਨੂੰ ਨਾ ਢੱਕੋਗੇ ਅਤੇ ਮਨੁੱਖਾਂ ਦੀ ਰੋਟੀ ਨਾ ਖਾਓਗੇ।

ਹਿਜ਼ਕੀਏਲ 24:23 (PANIRV)
Square Portrait Landscape 4K UHD
ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ ਦੂਜੇ ਲਈ ਧਾਹਾਂ ਮਾਰੋਗੇ।

ਹਿਜ਼ਕੀਏਲ 24:24 (PANIRV)
Square Portrait Landscape 4K UHD
ਸੋ ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੈ। ਸਾਰਾ ਕੁਝ ਜੋ ਉਸ ਕੀਤਾ, ਤੁਸੀਂ ਵੀ ਕਰੋਗੇ ਅਤੇ ਜਦੋਂ ਇਹ ਗੱਲਾਂ ਹੋਣਗੀਆਂ ਤਾਂ ਤੁਸੀਂ ਜਾਣੋਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!

ਹਿਜ਼ਕੀਏਲ 24:25 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਤੋਂ ਉਹਨਾਂ ਦੀ ਸ਼ਕਤੀ, ਖੁਸ਼ੀ ਅਤੇ ਪਰਤਾਪ, ਉਹਨਾਂ ਦੀਆਂ ਅੱਖਾਂ ਦੀ ਪ੍ਰੀਤਮਾ ਅਤੇ ਉਹਨਾਂ ਦੇ ਮਨਮੋਹਣੇ ਧੀਆਂ ਪੁੱਤਰ ਲੈ ਲਵਾਂਗਾ।

ਹਿਜ਼ਕੀਏਲ 24:26 (PANIRV)
Square Portrait Landscape 4K UHD
ਉਸ ਦਿਨ ਜਿਹੜਾ ਬਚ ਗਿਆ, ਉਹ ਤੇਰੇ ਕੋਲ ਆਵੇਗਾ ਕਿ ਤੇਰੇ ਕੰਨ ਵਿੱਚ ਖ਼ਬਰ ਸੁਣਾਵੇ।

ਹਿਜ਼ਕੀਏਲ 24:27 (PANIRV)
Square Portrait Landscape 4K UHD
ਉਸ ਦਿਨ ਉਸ ਬਚੇ ਹੋਏ ਲਈ ਤੇਰਾ ਮੂੰਹ ਖੁੱਲ੍ਹ ਜਾਵੇਗਾ ਅਤੇ ਤੂੰ ਬੋਲੇਂਗਾ ਅਤੇ ਫੇਰ ਗੂੰਗਾ ਨਾ ਰਹੇਂਗਾ, ਇਸ ਲਈ ਤੂੰ ਉਹਨਾਂ ਲਈ ਇੱਕ ਨਿਸ਼ਾਨ ਹੋਵੇਂਗਾ ਅਤੇ ਉਹ ਜਾਣਗੇ ਕਿ ਮੈਂ ਯਹੋਵਾਹ ਹਾਂ!

Available Bible Translations

American Standard Version
Ezekiel 24 (ASV) »
King James Version
Ezekiel 24 (KJV) »
GOD’S WORD® (GW)
Ezekiel 24 (GW) »
World English Bible
Ezekiel 24 (WEB) »
Louis Segond 1910
Ézéchiel 24 (LSG) »
इंडियन रिवाइज्ड वर्जन - हिंदी
यहेजकेल 24 (HINIRV) »
ভারতীয় সংশোধিত সংস্করণ - বাংলা
যিহিষ্কেল 24 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 24 (TAMIRV) »
इंडियन रिवाइज्ड वर्जन - मराठी
यहेज्केल 24 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 24 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 24 (KANIRV) »
الكتاب المقدس باللغة العربية، فان دايك
حِزْقِيَال 24 (AVD) »
תנ ך עברי מודרני
יחזקאל 24 (HEB) »
Bíblia Sagrada Português
Ezequiel 24 (BSL) »
Kinh Thánh: Tiếng Việt
Ê-xê-ki-ên 24 (VIE) »
Reina Valera Antigua
Ezequiel 24 (RVA) »
La Sacra Bibbia
Ezechiele 24 (RIV) »
圣 经 简体中文和合本
以 西 结 书 24 (CUVS) »
聖 經 繁體中文和合本
以 西 結 書 24 (CUVT) »
Bibla e Shenjtë
Ezekieli 24 (ALB) »
Svenska Bibeln 1917
Hesekiel 24 (SV1917) »
Библия на русском
Иезекииль 24 (RUSV) »
Українська Біблія
Єзекіїль 24 (UKR) »
Szent Biblia - Magyar
Ezékiel 24 (KAR) »
Българска Библия
Езекил 24 (BULG) »
Det Norsk Bibel
Esekiel 24 (NORSK) »
Kitaabka Quduuska Ah
Yexesqeel 24 (SOM) »
De Heilige Schrift
Ezechiël 24 (NLD) »
Dansk Bibel 1871
Ezekiel 24 (DA1871) »

ਹਿਜ਼ਕੀਏਲ (PANIRV) Chapter Selection

PANIRV Book Selection List