ਹਿਜ਼ਕੀਏਲ Chapter 26 PANIRV Bible Verse Images

ਹਿਜ਼ਕੀਏਲ 26 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 26:1 (PANIRV)
Square Portrait Landscape 4K UHD
ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 26:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।

ਹਿਜ਼ਕੀਏਲ 26:3 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ।

ਹਿਜ਼ਕੀਏਲ 26:4 (PANIRV)
Square Portrait Landscape 4K UHD
ਉਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ, ਉਹ ਦੇ ਬੁਰਜ਼ਾਂ ਨੂੰ ਤੋੜ ਦੇਣਗੇ, ਮੈਂ ਉਹ ਦੀ ਮਿੱਟੀ ਤੱਕ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚੱਟਾਨ ਬਣਾ ਛੱਡਾਂਗਾ।

ਹਿਜ਼ਕੀਏਲ 26:5 (PANIRV)
Square Portrait Landscape 4K UHD
ਉਹ ਸਾਗਰ ਵਿੱਚ ਜਾਲ਼ ਸੁੱਟਣ ਦਾ ਸਥਾਨ ਹੋਵੇਗਾ, ਕਿਉਂ ਜੋ ਮੈਂ ਹੀ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ।

ਹਿਜ਼ਕੀਏਲ 26:6 (PANIRV)
Square Portrait Landscape 4K UHD
ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 26:7 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।

ਹਿਜ਼ਕੀਏਲ 26:8 (PANIRV)
Square Portrait Landscape 4K UHD
ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ।

ਹਿਜ਼ਕੀਏਲ 26:9 (PANIRV)
Square Portrait Landscape 4K UHD
ਉਹ ਆਪਣੇ ਕਿਲ੍ਹਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜ਼ਾਂ ਨੂੰ ਢਾਹ ਦੇਵੇਗਾ।

ਹਿਜ਼ਕੀਏਲ 26:10 (PANIRV)
Square Portrait Landscape 4K UHD
ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨ੍ਹੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ-ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ।

ਹਿਜ਼ਕੀਏਲ 26:11 (PANIRV)
Square Portrait Landscape 4K UHD
ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।

ਹਿਜ਼ਕੀਏਲ 26:12 (PANIRV)
Square Portrait Landscape 4K UHD
ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।

ਹਿਜ਼ਕੀਏਲ 26:13 (PANIRV)
Square Portrait Landscape 4K UHD
ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ।

ਹਿਜ਼ਕੀਏਲ 26:14 (PANIRV)
Square Portrait Landscape 4K UHD
ਮੈਂ ਤੈਨੂੰ ਨੰਗੀ ਚੱਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 26:15 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਣ ਕੱਟਣ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ?

ਹਿਜ਼ਕੀਏਲ 26:16 (PANIRV)
Square Portrait Landscape 4K UHD
ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।

ਹਿਜ਼ਕੀਏਲ 26:17 (PANIRV)
Square Portrait Landscape 4K UHD
ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!

ਹਿਜ਼ਕੀਏਲ 26:18 (PANIRV)
Square Portrait Landscape 4K UHD
ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ।

ਹਿਜ਼ਕੀਏਲ 26:19 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ।

ਹਿਜ਼ਕੀਏਲ 26:20 (PANIRV)
Square Portrait Landscape 4K UHD
ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।

ਹਿਜ਼ਕੀਏਲ 26:21 (PANIRV)
Square Portrait Landscape 4K UHD
ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

Available Bible Translations

American Standard Version
Ezekiel 26 (ASV) »
King James Version
Ezekiel 26 (KJV) »
GOD’S WORD® (GW)
Ezekiel 26 (GW) »
World English Bible
Ezekiel 26 (WEB) »
Louis Segond 1910
Ézéchiel 26 (LSG) »
इंडियन रिवाइज्ड वर्जन - हिंदी
यहेजकेल 26 (HINIRV) »
ভারতীয় সংশোধিত সংস্করণ - বাংলা
যিহিষ্কেল 26 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 26 (TAMIRV) »
इंडियन रिवाइज्ड वर्जन - मराठी
यहेज्केल 26 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 26 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 26 (KANIRV) »
الكتاب المقدس باللغة العربية، فان دايك
حِزْقِيَال 26 (AVD) »
תנ ך עברי מודרני
יחזקאל 26 (HEB) »
Bíblia Sagrada Português
Ezequiel 26 (BSL) »
Kinh Thánh: Tiếng Việt
Ê-xê-ki-ên 26 (VIE) »
Reina Valera Antigua
Ezequiel 26 (RVA) »
La Sacra Bibbia
Ezechiele 26 (RIV) »
圣 经 简体中文和合本
以 西 结 书 26 (CUVS) »
聖 經 繁體中文和合本
以 西 結 書 26 (CUVT) »
Bibla e Shenjtë
Ezekieli 26 (ALB) »
Svenska Bibeln 1917
Hesekiel 26 (SV1917) »
Библия на русском
Иезекииль 26 (RUSV) »
Українська Біблія
Єзекіїль 26 (UKR) »
Szent Biblia - Magyar
Ezékiel 26 (KAR) »
Българска Библия
Езекил 26 (BULG) »
Det Norsk Bibel
Esekiel 26 (NORSK) »
Kitaabka Quduuska Ah
Yexesqeel 26 (SOM) »
De Heilige Schrift
Ezechiël 26 (NLD) »
Dansk Bibel 1871
Ezekiel 26 (DA1871) »

ਹਿਜ਼ਕੀਏਲ (PANIRV) Chapter Selection

PANIRV Book Selection List