ਹਿਜ਼ਕੀਏਲ Chapter 3 PANIRV Bible Verse Images

ਹਿਜ਼ਕੀਏਲ 3 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 3 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 3:1 (PANIRV)
Square Portrait Landscape 4K UHD
ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!

ਹਿਜ਼ਕੀਏਲ 3:2 (PANIRV)
Square Portrait Landscape 4K UHD
ਤਦ ਮੈਂ ਮੂੰਹ ਖੋਲ੍ਹਿਆ ਅਤੇ ਉਹ ਨੇ ਉਹ ਲਪੇਟਵੀਂ ਪੱਤ੍ਰੀ ਮੈਨੂੰ ਖੁਆ ਦਿੱਤੀ।

ਹਿਜ਼ਕੀਏਲ 3:3 (PANIRV)
Square Portrait Landscape 4K UHD
ਫਿਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਜੋ ਮੈਂ ਤੈਨੂੰ ਦਿੰਦਾ ਹਾਂ ਤੂੰ ਉਸ ਨੂੰ ਪਚਾ ਲੈ ਅਤੇ ਇਸ ਲਪੇਟਵੀਂ ਪੱਤ੍ਰੀ ਨਾਲ ਆਪਣੀਆਂ ਆਂਦਰਾਂ ਭਰ ਲੈ। ਤਦ ਮੈਂ ਇਹ ਨੂੰ ਖਾਧਾ ਅਤੇ ਇਹ ਮੇਰੇ ਮੂੰਹ ਵਿੱਚ ਸ਼ਹਿਦ ਵਾਂਗੂੰ ਮਿੱਠੀ ਲੱਗੀ ਸੀ।

ਹਿਜ਼ਕੀਏਲ 3:4 (PANIRV)
Square Portrait Landscape 4K UHD
ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਕੋਲ ਜਾ ਅਤੇ ਮੇਰੀਆਂ ਇਹ ਗੱਲਾਂ ਉਹਨਾਂ ਨੂੰ ਦੱਸ।

ਹਿਜ਼ਕੀਏਲ 3:5 (PANIRV)
Square Portrait Landscape 4K UHD
ਕਿਉਂ ਜੋ ਤੈਨੂੰ ਅਜਿਹੇ ਲੋਕਾਂ ਵੱਲ ਨਹੀਂ ਭੇਜਿਆ ਜਾਂਦਾ, ਜਿਹਨਾਂ ਦੀ ਬੋਲੀ ਓਪਰੀ ਅਤੇ ਜਿਹਨਾਂ ਦੀ ਭਾਸ਼ਾ ਔਖੀ ਹੈ, ਸਗੋਂ ਇਸਰਾਏਲ ਦੇ ਘਰਾਣੇ ਕੋਲ ਭੇਜਿਆ ਜਾਂਦਾ ਹੈ।

ਹਿਜ਼ਕੀਏਲ 3:6 (PANIRV)
Square Portrait Landscape 4K UHD
ਨਾ ਬਹੁਤ ਸਾਰੀਆਂ ਉੱਮਤਾਂ ਕੋਲ ਜਿਹਨਾਂ ਦੀ ਬੋਲੀ ਓਪਰੀ ਅਤੇ ਭਾਸ਼ਾ ਔਖੀ ਹੈ, ਜਿਹਨਾਂ ਦੀਆਂ ਗੱਲਾਂ ਤੂੰ ਸਮਝ ਨਹੀਂ ਸਕਦਾ! ਜੇਕਰ ਮੈਂ ਤੈਨੂੰ ਉਹਨਾਂ ਦੇ ਕੋਲ ਭੇਜਦਾ, ਤਾਂ ਉਹ ਤੇਰੀ ਸੁਣਦੀਆਂ।

ਹਿਜ਼ਕੀਏਲ 3:7 (PANIRV)
Square Portrait Landscape 4K UHD
ਪਰ ਇਸਰਾਏਲ ਦਾ ਘਰਾਣਾ ਤੇਰੀ ਨਾ ਸੁਣੇਗਾ ਕਿਉਂ ਜੋ ਉਹ ਮੇਰੀ ਸੁਣਨਾ ਨਹੀਂ ਚਾਹੁੰਦੇ। ਇਸਰਾਏਲ ਦਾ ਸਾਰਾ ਘਰਾਣਾ ਢੀਠ ਅਤੇ ਪੱਥਰ ਦਿਲ ਹੈ।

ਹਿਜ਼ਕੀਏਲ 3:8 (PANIRV)
Square Portrait Landscape 4K UHD
ਵੇਖ, ਮੈਂ ਉਹਨਾਂ ਦੇ ਚਿਹਰਿਆਂ ਦੇ ਵਿਰੁੱਧ ਤੇਰਾ ਚਿਹਰਾ ਕਠੋਰ ਅਤੇ ਤੇਰਾ ਮੱਥਾ ਉਹਨਾਂ ਦੇ ਮੱਥਿਆਂ ਦੇ ਵਿਰੁੱਧ ਢੀਠ ਕਰ ਦਿੱਤਾ ਹੈ।

ਹਿਜ਼ਕੀਏਲ 3:9 (PANIRV)
Square Portrait Landscape 4K UHD
ਮੈਂ ਤੇਰੇ ਮੱਥੇ ਨੂੰ ਹੀਰੇ ਵਾਂਗੂੰ ਚਕਮਕ ਪੱਥਰ ਤੋਂ ਵੀ ਵਧੀਕ ਕਠੋਰ ਕਰ ਦਿੱਤਾ ਹੈ। ਉਹਨਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਦੇਖ ਨਿਰਾਸ਼ ਨਾ ਹੋ, ਕਿਉਂਕਿ ਉਹ ਵਿਦਰੋਹੀ ਘਰਾਣਾ ਹੈ।

ਹਿਜ਼ਕੀਏਲ 3:10 (PANIRV)
Square Portrait Landscape 4K UHD
ਫਿਰ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਮੇਰੀਆਂ ਸਾਰੀਆਂ ਗੱਲਾਂ ਨੂੰ ਜੋ ਮੈਂ ਤੈਨੂੰ ਆਖਾਂਗਾ, ਆਪਣੇ ਦਿਲ ਵਿੱਚ ਰੱਖ ਲੈ ਅਤੇ ਆਪਣਿਆਂ ਕੰਨਾਂ ਨਾਲ ਸੁਣ!

ਹਿਜ਼ਕੀਏਲ 3:11 (PANIRV)
Square Portrait Landscape 4K UHD
ਹੁਣ ਤੂੰ ਗੁਲਾਮਾਂ ਅਥਵਾ ਆਪਣੀ ਕੌਮ ਦੇ ਲੋਕਾਂ ਕੋਲ ਜਾ ਕੇ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਾਵੇਂ ਉਹ ਸੁਣਨ, ਭਾਵੇਂ ਉਹ ਨਾ ਸੁਣਨ।

ਹਿਜ਼ਕੀਏਲ 3:12 (PANIRV)
Square Portrait Landscape 4K UHD
ਫਿਰ ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਚੁੱਕ ਲਿਆ ਅਤੇ ਮੈਂ ਆਪਣੇ ਪਿੱਛੇ ਇੱਕ ਵੱਡੀ ਭੂਚਾਲ ਵਰਗੀ ਅਵਾਜ਼ ਸੁਣੀ ਜੋ ਇਸ ਤਰ੍ਹਾਂ ਸੀ ਕਿ ਯਹੋਵਾਹ ਦਾ ਪਰਤਾਪ ਉਹ ਦੇ ਸਥਾਨ ਤੋਂ ਮੁਬਾਰਕ ਹੋਵੇ!

ਹਿਜ਼ਕੀਏਲ 3:13 (PANIRV)
Square Portrait Landscape 4K UHD
ਉਸ ਦੇ ਨਾਲ ਹੀ ਜੀਵਾਂ ਦੇ ਖੰਭਾਂ ਦੇ ਇੱਕ ਦੂਜੇ ਨਾਲ ਛੂਹਣ ਦੀ ਅਵਾਜ਼, ਉਹਨਾਂ ਦੇ ਪਹੀਆਂ ਦੀ ਅਵਾਜ਼ ਅਤੇ ਇੱਕ ਵੱਡੇ ਭੂਚਾਲ ਦੀ ਅਵਾਜ਼, ਮੈਂ ਸੁਣੀ।

ਹਿਜ਼ਕੀਏਲ 3:14 (PANIRV)
Square Portrait Landscape 4K UHD
ਪਰਮੇਸ਼ੁਰ ਦਾ ਆਤਮਾ ਮੈਨੂੰ ਚੁੱਕ ਕੇ ਲੈ ਗਿਆ, ਸੋ ਮੈਂ ਆਤਮਾ ਦੀ ਕੁੜੱਤਣ ਅਤੇ ਕ੍ਰੋਧ ਵਿੱਚ ਤੁਰ ਪਿਆ ਅਤੇ ਯਹੋਵਾਹ ਦਾ ਹੱਥ ਮੇਰੇ ਉੱਤੇ ਭਾਰੀ ਸੀ।

ਹਿਜ਼ਕੀਏਲ 3:15 (PANIRV)
Square Portrait Landscape 4K UHD
ਮੈਂ ਤੇਲ-ਆਬੀਬ ਵਿੱਚ ਗੁਲਾਮਾਂ ਦੇ ਕੋਲ ਜਿਹੜੇ ਕਬਾਰ ਨਹਿਰ ਦੇ ਕੋਲ ਵੱਸਦੇ ਸਨ, ਪਹੁੰਚਿਆ ਅਤੇ ਜਿੱਥੇ ਉਹ ਰਹਿੰਦੇ ਸਨ ਅਤੇ ਮੈਂ ਸੱਤ ਦਿਨਾਂ ਤੱਕ ਉਹਨਾਂ ਦੇ ਵਿਚਕਾਰ ਹੈਰਾਨ ਹੋ ਕੇ ਬੈਠਾ ਰਿਹਾ।

ਹਿਜ਼ਕੀਏਲ 3:16 (PANIRV)
Square Portrait Landscape 4K UHD
ਸੱਤ ਦਿਨਾਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਤੇ ਆਖਿਆ

ਹਿਜ਼ਕੀਏਲ 3:17 (PANIRV)
Square Portrait Landscape 4K UHD
ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।

ਹਿਜ਼ਕੀਏਲ 3:18 (PANIRV)
Square Portrait Landscape 4K UHD
ਜਦੋਂ ਮੈਂ ਦੁਸ਼ਟ ਨੂੰ ਆਖਾਂ ਕਿ ਤੂੰ ਪੱਕਾ ਹੀ ਮਰੇਂਗਾ ਅਤੇ ਤੂੰ ਉਸ ਨੂੰ ਚੇਤਾਵਨੀ ਨਾ ਦੇਵੇਂ ਅਤੇ ਦੁਸ਼ਟ ਨੂੰ ਉਹ ਦੀ ਬੁਰਾਈ ਤੋਂ ਚੌਕਸ ਨਾ ਕਰੇਂ, ਤਾਂ ਕਿ ਉਹ ਜੀਉਂਦਾ ਰਹੇ; ਤਾਂ ਦੁਸ਼ਟ ਆਪਣੀ ਬਦੀ ਵਿੱਚ ਤਾਂ ਮਰੇਗਾ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

ਹਿਜ਼ਕੀਏਲ 3:19 (PANIRV)
Square Portrait Landscape 4K UHD
ਪਰ ਜੇ ਤੂੰ ਦੁਸ਼ਟ ਨੂੰ ਚੇਤਾਵਨੀ ਦੇਵੇਂ ਅਤੇ ਉਹ ਆਪਣੀ ਬੁਰਾਈ ਅਤੇ ਬੁਰੇ ਕੰਮਾਂ ਤੋਂ ਨਾ ਮੁੜੇ, ਤਾਂ ਉਹ ਆਪਣੇ ਪਾਪ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਨੂੰ ਬਚਾ ਲਵੇਂਗਾ।

ਹਿਜ਼ਕੀਏਲ 3:20 (PANIRV)
Square Portrait Landscape 4K UHD
ਜੇਕਰ ਕੋਈ ਧਰਮੀ ਆਪਣੇ ਧਰਮ ਤੋਂ ਮੁੜ ਕੇ ਬਦੀ ਕਰੇ ਅਤੇ ਮੈਂ ਉਹ ਦੇ ਅੱਗੇ ਠੋਕਰ ਲਾਉਣ ਵਾਲਾ ਪੱਥਰ ਰੱਖਾਂ ਤਾਂ ਉਹ ਮਰ ਜਾਵੇਗਾ, ਕਿਉਂਕਿ ਤੂੰ ਉਹ ਨੂੰ ਚੇਤਾਵਨੀ ਨਹੀਂ ਦਿੱਤੀ। ਉਹ ਆਪਣੇ ਪਾਪ ਵਿੱਚ ਮਰੇਗਾ ਅਤੇ ਉਹ ਦੇ ਧਰਮ ਦੇ ਕੰਮ ਜਿਹੜੇ ਉਸ ਨੇ ਕੀਤੇ ਚੇਤੇ ਨਾ ਕੀਤੇ ਜਾਣਗੇ, ਪਰ ਮੈਂ ਉਹ ਦੇ ਖੂਨ ਦਾ ਬਦਲਾ ਤੇਰੇ ਹੱਥੋਂ ਲਵਾਂਗਾ।

ਹਿਜ਼ਕੀਏਲ 3:21 (PANIRV)
Square Portrait Landscape 4K UHD
ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ।

ਹਿਜ਼ਕੀਏਲ 3:22 (PANIRV)
Square Portrait Landscape 4K UHD
ਉੱਥੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਸ ਨੇ ਮੈਨੂੰ ਆਖਿਆ, ਉੱਠ, ਮੈਦਾਨ ਨੂੰ ਜਾ ਅਤੇ ਉੱਥੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ।

ਹਿਜ਼ਕੀਏਲ 3:23 (PANIRV)
Square Portrait Landscape 4K UHD
ਤਦ ਮੈਂ ਉੱਠ ਕੇ ਮੈਦਾਨ ਨੂੰ ਗਿਆ। ਤਾਂ ਵੇਖੋ, ਯਹੋਵਾਹ ਦਾ ਪਰਤਾਪ ਉਸ ਪਰਤਾਪ ਵਾਂਗੂੰ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖਿਆ ਸੀ, ਖੜ੍ਹਾ ਸੀ ਅਤੇ ਮੈਂ ਮੂਧੇ ਮੂੰਹ ਡਿੱਗ ਪਿਆ।

ਹਿਜ਼ਕੀਏਲ 3:24 (PANIRV)
Square Portrait Landscape 4K UHD
ਤਦ ਪਰਮੇਸ਼ੁਰ ਦੇ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ!

ਹਿਜ਼ਕੀਏਲ 3:25 (PANIRV)
Square Portrait Landscape 4K UHD
ਪਰ ਹੇ ਮਨੁੱਖ ਦੇ ਪੁੱਤਰ, ਵੇਖ, ਉਹ ਰੱਸੀਆਂ ਨਾਲ ਤੈਨੂੰ ਬੰਨ੍ਹਣਗੇ ਤਾਂ ਕਿ ਤੂੰ ਉਹਨਾਂ ਦੇ ਵਿੱਚੋਂ ਬਾਹਰ ਨਾ ਜਾ ਸਕੇਂ।

ਹਿਜ਼ਕੀਏਲ 3:26 (PANIRV)
Square Portrait Landscape 4K UHD
ਮੈਂ ਤੇਰੀ ਜੀਭ ਤੇਰੇ ਤਾਲੂ ਨਾਲ ਜੋੜ ਦਿਆਂਗਾ ਕਿ ਤੂੰ ਗੂੰਗਾ ਹੋ ਜਾਵੇਂ ਅਤੇ ਉਹਨਾਂ ਨੂੰ ਤਾੜਨਾ ਨਾ ਦੇ ਸਕੇਂ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।

ਹਿਜ਼ਕੀਏਲ 3:27 (PANIRV)
Square Portrait Landscape 4K UHD
ਪਰ ਜਦੋਂ ਮੈਂ ਤੇਰੇ ਨਾਲ ਗੱਲਾਂ ਕਰਾਂਗਾ, ਤਾਂ ਤੇਰਾ ਮੂੰਹ ਖੋਲ੍ਹਾਂਗਾ ਤਦ ਤੂੰ ਉਹਨਾਂ ਨੂੰ ਆਖੇਂਗਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜੋ ਸੁਣਦਾ ਹੈ ਸੁਣੇ ਅਤੇ ਜਿਹੜਾ ਨਹੀਂ ਸੁਣਨਾ ਚਾਹੁੰਦਾ ਉਹ ਨਾ ਸੁਣੇ, ਕਿਉਂ ਜੋ ਉਹ ਵਿਦਰੋਹੀ ਘਰਾਣੇ ਦੇ ਹਨ।

Available Bible Translations

American Standard Version (ASV)
Ezekiel 3 (ASV) »
King James Version (KJV)
Ezekiel 3 (KJV) »
GOD’S WORD® (GW)
Ezekiel 3 (GW) »
Berean Bible (BSB)
Ezekiel 3 (BSB) »
World English Bible (WEB)
Ezekiel 3 (WEB) »
French Bible (LSG)
Ézéchiel 3 (LSG) »
German Bible (LUTH1912)
Hesekiel 3 (LUTH1912) »
Hebrew Bible (HEB)
יחזקאל 3 (HEB) »
Portuguese Bible (BSL)
Ezequiel 3 (BSL) »
Vietnamese Bible (VIE)
Ê-xê-ki-ên 3 (VIE) »
Spanish Bible (RVA)
Ezequiel 3 (RVA) »
Italian Bible (RIV)
Ezechiele 3 (RIV) »
Chinese Simplified (CUVS)
以 西 结 书 3 (CUVS) »
Chinese Traditional (CUVT)
以 西 結 書 3 (CUVT) »
Albanian Bible (ALB)
Ezekieli 3 (ALB) »
Swedish Bible (SV1917)
Hesekiel 3 (SV1917) »
Ukrainian Bible (UKR)
Єзекіїль 3 (UKR) »
Hungarian Bible (KAR)
Ezékiel 3 (KAR) »
Bulgarian Bible (BULG)
Езекил 3 (BULG) »
Japanese Bible (JPN)
エゼキエル書 3 (JPN) »
Norwegian Bible (NORSK)
Esekiel 3 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List