ਹਿਜ਼ਕੀਏਲ Chapter 32 PANIRV Bible Verse Images

ਹਿਜ਼ਕੀਏਲ 32 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 32 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 32:1 (PANIRV)
Square Portrait Landscape 4K UHD
ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 32:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।

ਹਿਜ਼ਕੀਏਲ 32:3 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।

ਹਿਜ਼ਕੀਏਲ 32:4 (PANIRV)
Square Portrait Landscape 4K UHD
ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।

ਹਿਜ਼ਕੀਏਲ 32:5 (PANIRV)
Square Portrait Landscape 4K UHD
ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।

ਹਿਜ਼ਕੀਏਲ 32:6 (PANIRV)
Square Portrait Landscape 4K UHD
ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।

ਹਿਜ਼ਕੀਏਲ 32:7 (PANIRV)
Square Portrait Landscape 4K UHD
ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।

ਹਿਜ਼ਕੀਏਲ 32:8 (PANIRV)
Square Portrait Landscape 4K UHD
ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 32:9 (PANIRV)
Square Portrait Landscape 4K UHD
ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ।

ਹਿਜ਼ਕੀਏਲ 32:10 (PANIRV)
Square Portrait Landscape 4K UHD
ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।

ਹਿਜ਼ਕੀਏਲ 32:11 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।

ਹਿਜ਼ਕੀਏਲ 32:12 (PANIRV)
Square Portrait Landscape 4K UHD
ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।

ਹਿਜ਼ਕੀਏਲ 32:13 (PANIRV)
Square Portrait Landscape 4K UHD
ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।

ਹਿਜ਼ਕੀਏਲ 32:14 (PANIRV)
Square Portrait Landscape 4K UHD
ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 32:15 (PANIRV)
Square Portrait Landscape 4K UHD
ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।

ਹਿਜ਼ਕੀਏਲ 32:16 (PANIRV)
Square Portrait Landscape 4K UHD
ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 32:17 (PANIRV)
Square Portrait Landscape 4K UHD
ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ

ਹਿਜ਼ਕੀਏਲ 32:18 (PANIRV)
Square Portrait Landscape 4K UHD
ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।

ਹਿਜ਼ਕੀਏਲ 32:19 (PANIRV)
Square Portrait Landscape 4K UHD
ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।

ਹਿਜ਼ਕੀਏਲ 32:20 (PANIRV)
Square Portrait Landscape 4K UHD
ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ।

ਹਿਜ਼ਕੀਏਲ 32:21 (PANIRV)
Square Portrait Landscape 4K UHD
ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ।

ਹਿਜ਼ਕੀਏਲ 32:22 (PANIRV)
Square Portrait Landscape 4K UHD
ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।

ਹਿਜ਼ਕੀਏਲ 32:23 (PANIRV)
Square Portrait Landscape 4K UHD
ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।

ਹਿਜ਼ਕੀਏਲ 32:24 (PANIRV)
Square Portrait Landscape 4K UHD
ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।

ਹਿਜ਼ਕੀਏਲ 32:25 (PANIRV)
Square Portrait Landscape 4K UHD
ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।

ਹਿਜ਼ਕੀਏਲ 32:26 (PANIRV)
Square Portrait Landscape 4K UHD
ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।

ਹਿਜ਼ਕੀਏਲ 32:27 (PANIRV)
Square Portrait Landscape 4K UHD
ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ।

ਹਿਜ਼ਕੀਏਲ 32:28 (PANIRV)
Square Portrait Landscape 4K UHD
ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।

ਹਿਜ਼ਕੀਏਲ 32:29 (PANIRV)
Square Portrait Landscape 4K UHD
ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।

ਹਿਜ਼ਕੀਏਲ 32:30 (PANIRV)
Square Portrait Landscape 4K UHD
ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।

ਹਿਜ਼ਕੀਏਲ 32:31 (PANIRV)
Square Portrait Landscape 4K UHD
ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 32:32 (PANIRV)
Square Portrait Landscape 4K UHD
ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।

Available Bible Translations

American Standard Version (ASV)
Ezekiel 32 (ASV) »
King James Version (KJV)
Ezekiel 32 (KJV) »
GOD’S WORD® (GW)
Ezekiel 32 (GW) »
Berean Bible (BSB)
Ezekiel 32 (BSB) »
World English Bible (WEB)
Ezekiel 32 (WEB) »
French Bible (LSG)
Ézéchiel 32 (LSG) »
German Bible (LUTH1912)
Hesekiel 32 (LUTH1912) »
Hebrew Bible (HEB)
יחזקאל 32 (HEB) »
Portuguese Bible (BSL)
Ezequiel 32 (BSL) »
Vietnamese Bible (VIE)
Ê-xê-ki-ên 32 (VIE) »
Spanish Bible (RVA)
Ezequiel 32 (RVA) »
Italian Bible (RIV)
Ezechiele 32 (RIV) »
Chinese Simplified (CUVS)
以 西 结 书 32 (CUVS) »
Chinese Traditional (CUVT)
以 西 結 書 32 (CUVT) »
Albanian Bible (ALB)
Ezekieli 32 (ALB) »
Swedish Bible (SV1917)
Hesekiel 32 (SV1917) »
Ukrainian Bible (UKR)
Єзекіїль 32 (UKR) »
Hungarian Bible (KAR)
Ezékiel 32 (KAR) »
Bulgarian Bible (BULG)
Езекил 32 (BULG) »
Norwegian Bible (NORSK)
Esekiel 32 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List