ਹਿਜ਼ਕੀਏਲ Chapter 34 PANIRV Bible Verse Images

ਹਿਜ਼ਕੀਏਲ 34 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 34 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 34:1 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 34:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?

ਹਿਜ਼ਕੀਏਲ 34:3 (PANIRV)
Square Portrait Landscape 4K UHD
ਤੁਸੀਂ ਚਰਬੀ ਖਾਂਦੇ, ਉੱਨ ਪਹਿਨਦੇ ਹੋ ਅਤੇ ਮੋਟੀਆਂ ਨੂੰ ਕੱਟਦੇ ਹੋ, ਪਰ ਇੱਜੜ ਨਹੀਂ ਚਾਰਦੇ ਹੋ।

ਹਿਜ਼ਕੀਏਲ 34:4 (PANIRV)
Square Portrait Landscape 4K UHD
ਤੁਸੀਂ ਲਿੱਸੀਆਂ ਨੂੰ ਤਕੜਾ ਨਹੀਂ ਕੀਤਾ, ਬਿਮਾਰਾਂ ਨੂੰ ਨਰੋਆ ਨਹੀਂ ਕੀਤਾ, ਟੁੱਟੇ ਹੋਏ ਨੂੰ ਨਹੀਂ ਬੰਨ੍ਹਿਆ ਅਤੇ ਜਿਹੜੀਆਂ ਕੱਢ ਦਿੱਤੀਆਂ ਗਈਆਂ, ਉਹਨਾਂ ਨੂੰ ਮੋੜ ਕੇ ਨਹੀਂ ਲਿਆਂਦਾ ਅਤੇ ਗਵਾਚੀਆਂ ਹੋਈਆਂ ਨੂੰ ਨਹੀਂ ਲੱਭਿਆ, ਸਗੋਂ ਜ਼ੋਰ ਅਤੇ ਧੱਕੇ ਨਾਲ ਉਹਨਾਂ ਤੇ ਰਾਜ ਕੀਤਾ।

ਹਿਜ਼ਕੀਏਲ 34:5 (PANIRV)
Square Portrait Landscape 4K UHD
ਉਹ ਖਿੱਲਰ ਗਏ, ਕਿਉਂ ਜੋ ਕੋਈ ਆਜੜੀ ਨਹੀਂ ਸੀ ਅਤੇ ਉਹ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ ਅਤੇ ਖਿੱਲਰ ਗਈਆਂ।

ਹਿਜ਼ਕੀਏਲ 34:6 (PANIRV)
Square Portrait Landscape 4K UHD
ਮੇਰੀਆਂ ਭੇਡਾਂ ਸਾਰੇ ਪਹਾੜਾਂ ਉੱਤੇ ਅਤੇ ਹਰੇਕ ਉੱਚੇ ਟਿੱਬੇ ਤੇ ਭਟਕਦੀਆਂ ਸਨ। ਹਾਂ, ਮੇਰੀਆਂ ਭੇਡਾਂ ਸਾਰੀ ਧਰਤੀ ਤੇ ਖਿੱਲਰ ਗਈਆਂ ਅਤੇ ਕਿਸੇ ਨੇ ਨਾ ਉਹਨਾਂ ਨੂੰ ਲੱਭਿਆ, ਨਾ ਉਹਨਾਂ ਦੀ ਭਾਲ ਕੀਤੀ।

ਹਿਜ਼ਕੀਏਲ 34:7 (PANIRV)
Square Portrait Landscape 4K UHD
ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!

ਹਿਜ਼ਕੀਏਲ 34:8 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੀਆਂ ਭੇਡਾਂ ਸ਼ਿਕਾਰ ਬਣ ਗਈਆਂ, ਹਾਂ, ਮੇਰੀਆਂ ਭੇਡਾਂ ਹਰੇਕ ਖੇਤ ਦੇ ਸਾਰੇ ਦਰਿੰਦਿਆਂ ਦਾ ਖਾਣਾ ਬਣੀਆਂ, ਕਿਉਂ ਜੋ ਕੋਈ ਆਜੜੀ ਨਾ ਸੀ ਅਤੇ ਮੇਰੇ ਆਜੜੀਆਂ ਨੇ ਮੇਰੀਆਂ ਭੇਡਾਂ ਦੀ ਭਾਲ ਨਾ ਕੀਤੀ, ਸਗੋਂ ਆਜੜੀਆਂ ਨੇ ਆਪਣਾ ਢਿੱਡ ਭਰਿਆ ਅਤੇ ਮੇਰੀਆਂ ਭੇਡਾਂ ਨੂੰ ਨਹੀਂ ਚਾਰਿਆ।

ਹਿਜ਼ਕੀਏਲ 34:9 (PANIRV)
Square Portrait Landscape 4K UHD
ਇਸ ਲਈ ਹੇ ਆਜੜੀਓ, ਯਹੋਵਾਹ ਦਾ ਬਚਨ ਸੁਣੋ!

ਹਿਜ਼ਕੀਏਲ 34:10 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ।

ਹਿਜ਼ਕੀਏਲ 34:11 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਆਪ ਆਪਣੀਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਉਹਨਾਂ ਨੂੰ ਲੱਭ ਲਵਾਂਗਾ।

ਹਿਜ਼ਕੀਏਲ 34:12 (PANIRV)
Square Portrait Landscape 4K UHD
ਜਿਵੇਂ ਆਜੜੀ ਆਪਣੇ ਇੱਜੜ ਨੂੰ ਲੱਭਦਾ ਹੈ, ਜਿਸ ਦਿਨ ਕਿ ਉਹ ਆਪਣੇ ਇੱਜੜ ਦੇ ਵਿੱਚ ਹੋਵੇ ਅਤੇ ਉਹ ਦੀਆਂ ਭੇਡਾਂ ਖਿੱਲਰ ਗਈਆਂ ਹੋਣ। ਓਵੇਂ ਹੀ ਮੈਂ ਆਪਣੀਆਂ ਭੇਡਾਂ ਨੂੰ ਲੱਭਾਂਗਾ ਅਤੇ ਉਹਨਾਂ ਨੂੰ ਹਰ ਥਾਂ ਤੋਂ ਜਿੱਥੇ ਉਹ ਬੱਦਲ ਅਤੇ ਹਨੇਰੇ ਦੇ ਦਿਨ ਖਿੱਲਰ ਗਈਆਂ ਸਨ, ਛੁਡਾ ਲਿਆਵਾਂਗਾ।

ਹਿਜ਼ਕੀਏਲ 34:13 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ। ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ।

ਹਿਜ਼ਕੀਏਲ 34:14 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਚੰਗੀ ਜੂਹ ਵਿੱਚ ਚਰਾਵਾਂਗਾ ਅਤੇ ਉਹਨਾਂ ਦੇ ਵਾੜੇ ਇਸਰਾਏਲ ਦੇ ਉੱਚੇ ਪਹਾੜਾਂ ਉੱਤੇ ਹੋਣਗੇ, ਉੱਥੇ ਉਹ ਚੰਗੇ ਵਾੜਿਆਂ ਵਿੱਚ ਲੇਟਣਗੀਆਂ ਅਤੇ ਹਰੀ ਜੂਹ ਵਿੱਚ ਇਸਰਾਏਲ ਦੇ ਪਹਾੜਾਂ ਉੱਤੇ ਚਰਨਗੀਆਂ।

ਹਿਜ਼ਕੀਏਲ 34:15 (PANIRV)
Square Portrait Landscape 4K UHD
ਮੈਂ ਹੀ ਆਪਣੇ ਇੱਜੜ ਨੂੰ ਚਾਰਾਂਗਾ ਅਤੇ ਮੈਂ ਹੀ ਉਹਨਾਂ ਨੂੰ ਲੇਟਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 34:16 (PANIRV)
Square Portrait Landscape 4K UHD
ਮੈਂ ਗਵਾਚੀਆਂ ਹੋਈਆਂ ਭੇਡਾਂ ਦੀ ਭਾਲ ਕਰਾਂਗਾ ਅਤੇ ਕੱਢੀਆਂ ਹੋਈਆਂ ਨੂੰ ਮੋੜ ਲਿਆਵਾਂਗਾ। ਟੁੱਟੀਆਂ ਨੂੰ ਬੰਨ੍ਹਾਂਗਾ ਅਤੇ ਲਿੱਸੀਆਂ ਨੂੰ ਤਕੜਾ ਕਰਾਂਗਾ, ਪਰ ਮੋਟੀਆਂ ਅਤੇ ਜ਼ੋਰਾਵਰਾਂ ਨੂੰ ਮਾਰਾਂਗਾ, ਮੈਂ ਉਹਨਾਂ ਨੂੰ ਨਿਆਂ ਨਾਲ ਚਾਰਾਂਗਾ।

ਹਿਜ਼ਕੀਏਲ 34:17 (PANIRV)
Square Portrait Landscape 4K UHD
ਹੇ ਮੇਰੀਓ ਭੇਡੋ, ਤੁਹਾਡੇ ਵਿਖੇ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਭੇਡ ਅਤੇ ਭੇਡ ਵਿੱਚ, ਦੁੰਬਿਆਂ ਅਤੇ ਬੱਕਰਿਆਂ ਵਿੱਚ ਨਿਆਂ ਕਰਾਂਗਾ।

ਹਿਜ਼ਕੀਏਲ 34:18 (PANIRV)
Square Portrait Landscape 4K UHD
ਕੀ ਇਹ ਗੱਲ ਤੁਹਾਨੂੰ ਨਿੱਕੀ ਜਿਹੀ ਜਾਪੀ ਕਿ ਤੁਸੀਂ ਚੰਗੀ ਚਰਾਂਦ ਚਰ ਲਓ ਅਤੇ ਬਾਕੀ ਚਰਾਂਦ ਪੈਰਾਂ ਹੇਠਾਂ ਮਿੱਧ ਦਿਓ? ਅਤੇ ਸਾਫ਼ ਪਾਣੀ ਪੀਵੋ ਅਤੇ ਬਾਕੀ ਦੇ ਪਾਣੀ ਨੂੰ ਪੈਰਾਂ ਨਾਲ ਘਚੋਲ ਦਿਓ?

ਹਿਜ਼ਕੀਏਲ 34:19 (PANIRV)
Square Portrait Landscape 4K UHD
ਮੇਰੀਆਂ ਭੇਡਾਂ ਨੂੰ ਤੁਹਾਡੇ ਪੈਰਾਂ ਹੇਠਾਂ ਮਿੱਧੇ ਹੋਏ ਨੂੰ ਚਰਨਾਂ ਅਤੇ ਤੁਹਾਡੇ ਪੈਰਾਂ ਨਾਲ ਘਚੋਲੇ ਹੋਏ ਪਾਣੀ ਨੂੰ ਪੀਣਾ ਪੈਂਦਾ ਹੈ!

ਹਿਜ਼ਕੀਏਲ 34:20 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਉਹਨਾਂ ਨੂੰ ਇਹ ਆਖਦਾ ਹੈ, ਵੇਖੋ, ਮੈਂ, ਹਾਂ, ਮੈਂ ਹੀ ਮੋਟੀਆਂ ਅਤੇ ਲਿੱਸੀਆਂ ਭੇਡਾਂ ਵਿਚਕਾਰ ਨਿਆਂ ਕਰਾਂਗਾ।

ਹਿਜ਼ਕੀਏਲ 34:21 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਉਹਨਾਂ ਨੂੰ ਪਾਸੇ ਉੱਤੇ ਮੋਢੇ ਮਾਰ ਕੇ ਧੱਕਿਆ ਹੈ ਅਤੇ ਸਾਰੀਆਂ ਲਿੱਸੀਆਂ ਨੂੰ ਆਪਣੇ ਸਿੰਗਾਂ ਨਾਲ ਧੱਕਿਆ ਹੈ, ਇੱਥੋਂ ਤੱਕ ਕਿ ਉਹ ਖਿੱਲਰ ਗਈਆਂ।

ਹਿਜ਼ਕੀਏਲ 34:22 (PANIRV)
Square Portrait Landscape 4K UHD
ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।

ਹਿਜ਼ਕੀਏਲ 34:23 (PANIRV)
Square Portrait Landscape 4K UHD
ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ।

ਹਿਜ਼ਕੀਏਲ 34:24 (PANIRV)
Square Portrait Landscape 4K UHD
ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਮੇਰਾ ਦਾਸ ਦਾਊਦ ਉਹਨਾਂ ਦੇ ਵਿਚਕਾਰ ਰਾਜਕੁਮਾਰ ਹੋਵੇਗਾ। ਮੈਂ ਯਹੋਵਾਹ ਨੇ ਆਖਿਆ ਹੈ।

ਹਿਜ਼ਕੀਏਲ 34:25 (PANIRV)
Square Portrait Landscape 4K UHD
ਮੈਂ ਉਹਨਾਂ ਨਾਲ ਸ਼ਾਂਤੀ ਦਾ ਨੇਮ ਬੰਨ੍ਹਾਂਗਾ ਅਤੇ ਬੁਰੇ ਦਰਿੰਦਿਆਂ ਨੂੰ ਦੇਸ ਵਿੱਚੋਂ ਮੁਕਾ ਦਿਆਂਗਾ। ਉਹ ਉਜਾੜ ਵਿੱਚ ਸੁੱਖ ਨਾਲ ਵੱਸਣਗੇ ਅਤੇ ਜੰਗਲਾਂ ਵਿੱਚ ਸੌਣਗੇ।

ਹਿਜ਼ਕੀਏਲ 34:26 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਅਤੇ ਉਹਨਾਂ ਸਥਾਨਾਂ ਨੂੰ ਜੋ ਮੇਰੇ ਪਰਬਤ ਦੇ ਆਲੇ-ਦੁਆਲੇ ਹਨ, ਬਰਕਤ ਦਾ ਕਾਰਨ ਬਣਾਵਾਂਗਾ ਅਤੇ ਸਮੇਂ ਸਿਰ ਮੀਂਹ ਵਰ੍ਹਾਵਾਂਗਾ। ਬਰਕਤ ਦੀ ਵਰਖਾ ਵਰ੍ਹੇਗੀ।

ਹਿਜ਼ਕੀਏਲ 34:27 (PANIRV)
Square Portrait Landscape 4K UHD
ਖੇਤ ਦੇ ਰੁੱਖ ਆਪਣਾ ਫ਼ਲ ਦੇਣਗੇ ਅਤੇ ਧਰਤੀ ਆਪਣੀ ਪੈਦਾਵਾਰ ਦੇਵੇਗੀ। ਉਹ ਸੁੱਖ ਨਾਲ ਆਪਣੀ ਭੂਮੀ ਵਿੱਚ ਵੱਸਣਗੇ ਅਤੇ ਜਦੋਂ ਮੈਂ ਉਹਨਾਂ ਦੀ ਪੰਜਾਲੀ ਦੀ ਰੱਸੀ ਖੋਲ੍ਹਾਂਗਾ। ਉਹਨਾਂ ਦੇ ਹੱਥੋਂ ਜਿਹੜੇ ਉਹਨਾਂ ਨੂੰ ਗ਼ੁਲਾਮ ਬਣਾਉਂਦੇ ਸਨ, ਛੁਡਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 34:28 (PANIRV)
Square Portrait Landscape 4K UHD
ਉਹ ਅੱਗੇ ਲਈ ਕੌਮਾਂ ਦਾ ਸ਼ਿਕਾਰ ਨਾ ਬਣਨਗੇ ਅਤੇ ਧਰਤੀ ਦੇ ਦਰਿੰਦੇ ਉਹਨਾਂ ਨੂੰ ਹੜੱਪ ਨਾ ਸਕਣਗੇ, ਸਗੋਂ ਉਹ ਸੁੱਖ ਨਾਲ ਵੱਸਣਗੇ ਅਤੇ ਉਹਨਾਂ ਨੂੰ ਕੋਈ ਨਾ ਡਰਾਵੇਗਾ।

ਹਿਜ਼ਕੀਏਲ 34:29 (PANIRV)
Square Portrait Landscape 4K UHD
ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ।

ਹਿਜ਼ਕੀਏਲ 34:30 (PANIRV)
Square Portrait Landscape 4K UHD
ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਨਾਲ ਹਾਂ ਅਤੇ ਉਹ ਅਰਥਾਤ ਇਸਰਾਏਲ ਦਾ ਘਰਾਣਾ ਮੇਰੀ ਪਰਜਾ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 34:31 (PANIRV)
Square Portrait Landscape 4K UHD
ਤੁਸੀਂ, ਹੇ ਮੇਰੀ ਭੇਡੋ, ਮੇਰੀ ਜੂਹ ਦੀਓ ਭੇਡੋ, ਤੁਸੀਂ ਮਨੁੱਖ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।

Available Bible Translations

American Standard Version
Ezekiel 34 (ASV) »
King James Version
Ezekiel 34 (KJV) »
GOD’S WORD® (GW)
Ezekiel 34 (GW) »
World English Bible
Ezekiel 34 (WEB) »
Louis Segond 1910
Ézéchiel 34 (LSG) »
इंडियन रिवाइज्ड वर्जन - हिंदी
यहेजकेल 34 (HINIRV) »
ভারতীয় সংশোধিত সংস্করণ - বাংলা
যিহিষ্কেল 34 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 34 (TAMIRV) »
इंडियन रिवाइज्ड वर्जन - मराठी
यहेज्केल 34 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 34 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 34 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 34 (KANIRV) »
الكتاب المقدس باللغة العربية، فان دايك
حِزْقِيَال 34 (AVD) »
תנ ך עברי מודרני
יחזקאל 34 (HEB) »
Bíblia Sagrada Português
Ezequiel 34 (BSL) »
Kinh Thánh: Tiếng Việt
Ê-xê-ki-ên 34 (VIE) »
Reina Valera Antigua
Ezequiel 34 (RVA) »
La Sacra Bibbia
Ezechiele 34 (RIV) »
圣 经 简体中文和合本
以 西 结 书 34 (CUVS) »
聖 經 繁體中文和合本
以 西 結 書 34 (CUVT) »
Bibla e Shenjtë
Ezekieli 34 (ALB) »
Svenska Bibeln 1917
Hesekiel 34 (SV1917) »
Библия на русском
Иезекииль 34 (RUSV) »
Українська Біблія
Єзекіїль 34 (UKR) »
Szent Biblia - Magyar
Ezékiel 34 (KAR) »
Българска Библия
Езекил 34 (BULG) »
Det Norsk Bibel
Esekiel 34 (NORSK) »
Kitaabka Quduuska Ah
Yexesqeel 34 (SOM) »
De Heilige Schrift
Ezechiël 34 (NLD) »
Dansk Bibel 1871
Ezekiel 34 (DA1871) »

ਹਿਜ਼ਕੀਏਲ (PANIRV) Chapter Selection

PANIRV Book Selection List