ਹਿਜ਼ਕੀਏਲ Chapter 36 PANIRV Bible Verse Images

ਹਿਜ਼ਕੀਏਲ 36 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 36 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 36:1 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਇਸਰਾਏਲ ਦੇ ਪਰਬਤੋਂ, ਯਹੋਵਾਹ ਦਾ ਬਚਨ ਸੁਣੋ!

ਹਿਜ਼ਕੀਏਲ 36:2 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੈਰੀ ਨੇ ਤੁਹਾਡੇ ਵਿਰੁੱਧ ਆਖਿਆ ਹੈ, ਆਹਾ! ਉੱਚੇ-ਉੱਚੇ ਪੁਰਾਣੇ ਸਥਾਨ ਸਾਡੇ ਕਬਜ਼ੇ ਲਈ ਹੋ ਗਏ ਹਨ।

ਹਿਜ਼ਕੀਏਲ 36:3 (PANIRV)
Square Portrait Landscape 4K UHD
ਇਸ ਲਈ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਕਰਕੇ, ਹਾਂ, ਇਸੇ ਕਾਰਨ, ਕਿ ਉਹਨਾਂ ਨੇ ਤੁਹਾਨੂੰ ਉਜਾੜਿਆ, ਹਰੇਕ ਪਾਸਿਓਂ ਤੁਹਾਨੂੰ ਹੜੱਪ ਲਿਆ ਅਤੇ ਚਰਚਾ ਕਰਨ ਵਾਲਿਆਂ ਦੇ ਬੁੱਲ੍ਹਾਂ ਵਿੱਚ ਤੁਸੀਂ ਆ ਗਏ ਹੋ ਅਤੇ ਤੁਸੀਂ ਲੋਕਾਂ ਲਈ ਝੂਠੀ ਖ਼ਬਰ ਹੋ।

ਹਿਜ਼ਕੀਏਲ 36:4 (PANIRV)
Square Portrait Landscape 4K UHD
ਇਸ ਲਈ ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ ਅਤੇ ਟਿੱਲਿਆਂ, ਨਦੀਆਂ ਅਤੇ ਵਾਦੀਆਂ, ਉੱਜੜੀਆਂ ਵਿਰਾਨੀਆਂ ਅਤੇ ਛੱਡੇ ਹੋਏ ਸ਼ਹਿਰਾਂ ਨੂੰ ਜਿਹੜੇ ਆਲੇ-ਦੁਆਲੇ ਦੀਆਂ ਬਾਕੀ ਕੌਮਾਂ ਦੇ ਲਈ ਲੁੱਟ ਅਤੇ ਮਖ਼ੌਲ ਹੋਏ ਹਨ, ਇਹ ਆਖਦਾ ਹੈ।

ਹਿਜ਼ਕੀਏਲ 36:5 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜ਼ਰੂਰ ਮੈਂ ਆਪਣੀ ਅਣਖ ਦੀ ਅੱਗ ਵਿੱਚ ਕੌਮਾਂ ਦੇ ਬਚੇ ਹੋਏ ਲੋਕਾਂ ਦੇ ਅਤੇ ਸਾਰੇ ਅਦੋਮ ਦੇ ਵਿਰੁੱਧ ਬੋਲਿਆ ਹਾਂ, ਜਿਹਨਾਂ ਨੇ ਆਪਣੇ ਸਾਰੇ ਦਿਲ ਦੇ ਅਨੰਦ ਨਾਲ ਅਤੇ ਜਾਨ ਦੇ ਵੈਰ ਨਾਲ ਆਪਣੇ ਆਪ ਨੂੰ ਮੇਰੀ ਧਰਤੀ ਦੇ ਕਬਜ਼ੇ ਲਈ ਠਹਿਰਾਇਆ, ਭਈ ਉਹ ਨੂੰ ਲੁੱਟ ਦੇ ਸ਼ਿਕਾਰ ਲਈ ਕੱਢਣ।

ਹਿਜ਼ਕੀਏਲ 36:6 (PANIRV)
Square Portrait Landscape 4K UHD
ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ।

ਹਿਜ਼ਕੀਏਲ 36:7 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਸਹੁੰ ਖਾਧੀ ਹੈ ਕਿ ਜ਼ਰੂਰ ਤੁਹਾਡੇ ਆਲੇ-ਦੁਆਲੇ ਦੀਆਂ ਕੌਮਾਂ ਆਪ ਹੀ ਸ਼ਰਮਿੰਦਗੀ ਉਠਾਉਣਗੀਆਂ।

ਹਿਜ਼ਕੀਏਲ 36:8 (PANIRV)
Square Portrait Landscape 4K UHD
ਪਰ ਤੁਸੀਂ ਹੇ ਇਸਰਾਏਲ ਦੇ ਪਰਬਤੋਂ, ਤੁਸੀਂ ਆਪਣੀਆਂ ਟਹਿਣੀਆਂ ਕੱਢੋਗੇ ਅਤੇ ਮੇਰੀ ਪਰਜਾ ਇਸਰਾਏਲ ਦੇ ਲਈ ਫਲ ਦੇਵੋਗੇ, ਕਿਉਂ ਜੋ ਉਹ ਛੇਤੀ ਆਉਣ ਵਾਲੇ ਹਨ।

ਹਿਜ਼ਕੀਏਲ 36:9 (PANIRV)
Square Portrait Landscape 4K UHD
ਇਸ ਲਈ ਵੇਖੋ, ਮੈਂ ਤੁਹਾਡੇ ਵੱਲ ਹਾਂ, ਮੈਂ ਆਪਣਾ ਮੂੰਹ ਤੁਹਾਡੇ ਵੱਲ ਕਰਾਂਗਾ ਅਤੇ ਤੁਸੀਂ ਵਾਹੇ ਜਾਓਗੇ ਅਤੇ ਤੁਹਾਡੇ ਉੱਤੇ ਬੀਜਿਆ ਜਾਵੇਗਾ।

ਹਿਜ਼ਕੀਏਲ 36:10 (PANIRV)
Square Portrait Landscape 4K UHD
ਮੈਂ ਆਦਮੀਆਂ ਨੂੰ ਹਾਂ, ਇਸਰਾਏਲ ਦੇ ਸਾਰੇ ਘਰਾਣੇ ਨੂੰ ਤੁਹਾਡੇ ਉੱਤੇ ਬਹੁਤ ਵਧਾ ਦਿਆਂਗਾ। ਸ਼ਹਿਰ ਵਸਾਏ ਜਾਣਗੇ ਅਤੇ ਉਜਾੜ ਸਥਾਨ ਫੇਰ ਬਣਾਏ ਜਾਣਗੇ।

ਹਿਜ਼ਕੀਏਲ 36:11 (PANIRV)
Square Portrait Landscape 4K UHD
ਮੈਂ ਤੁਹਾਡੇ ਉੱਤੇ ਆਦਮੀਆਂ ਅਤੇ ਪਸ਼ੂਆਂ ਨੂੰ ਵਧਾਵਾਂਗਾ। ਉਹ ਬਹੁਤ ਹੋਣਗੇ ਅਤੇ ਫਲਣਗੇ ਅਤੇ ਮੈਂ ਤੁਹਾਨੂੰ ਅਜਿਹਾ ਵਸਾਵਾਂਗਾ ਜਿਹੋ ਜਿਹੇ ਤੁਸੀਂ ਪਹਿਲਾਂ ਸੀ। ਤੁਹਾਡੇ ਉੱਤੇ ਤੁਹਾਡੇ ਸ਼ੁਰੂ ਦੇ ਦਿਨਾਂ ਤੋਂ ਵਧੇਰੇ ਉਪਕਾਰ ਕਰਾਂਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 36:12 (PANIRV)
Square Portrait Landscape 4K UHD
ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ-ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜ਼ਾ ਕਰਨਗੇ। ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ।

ਹਿਜ਼ਕੀਏਲ 36:13 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਹ ਤੁਹਾਨੂੰ ਆਖਦੇ ਹਨ ਕਿ ਤੁਸੀਂ ਆਦਮੀਆਂ ਨੂੰ ਹੜੱਪ ਕਰਦੇ ਹੋ ਅਤੇ ਤੁਸੀਂ ਆਪਣੀ ਕੌਮ ਨੂੰ ਬੇ-ਔਲਾਦ ਕੀਤਾ।

ਹਿਜ਼ਕੀਏਲ 36:14 (PANIRV)
Square Portrait Landscape 4K UHD
ਇਸ ਲਈ ਅੱਗੇ ਨੂੰ ਤੁਸੀਂ ਨਾ ਆਦਮੀਆਂ ਨੂੰ ਹੜੱਪ ਕਰੋਗੇ, ਨਾ ਅੱਗੇ ਨੂੰ ਆਪਣੀ ਕੌਮ ਨੂੰ ਬੇ-ਔਲਾਦ ਕਰੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 36:15 (PANIRV)
Square Portrait Landscape 4K UHD
ਮੈਂ ਤੁਹਾਨੂੰ ਕੌਮਾਂ ਦੇ ਮਿਹਣੇ ਸੁਣਨ ਨਾ ਦਿਆਂਗਾ, ਨਾ ਤੁਸੀਂ ਕੌਮਾਂ ਦੀ ਸ਼ਰਮਿੰਦਗੀ ਫੇਰ ਅੱਗੇ ਨੂੰ ਚੁੱਕੋਗੇ ਅਤੇ ਨਾ ਤੁਸੀਂ ਆਪਣੀ ਕੌਮ ਨੂੰ ਠੋਕਰ ਖਿਲਾਓਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 36:16 (PANIRV)
Square Portrait Landscape 4K UHD
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ ਕਿ

ਹਿਜ਼ਕੀਏਲ 36:17 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਜਦੋਂ ਇਸਰਾਏਲ ਦਾ ਘਰਾਣਾ ਆਪਣੀ ਭੂਮੀ ਉੱਤੇ ਵੱਸਦਾ ਸੀ, ਉਹਨਾਂ ਨੇ ਉਹ ਨੂੰ ਆਪਣੇ ਚਾਲ-ਚੱਲਣ ਨਾਲ ਅਤੇ ਆਪਣੇ ਕੰਮਾਂ ਨਾਲ ਭਰਿਸ਼ਟ ਕੀਤਾ, ਉਹਨਾਂ ਦਾ ਚਾਲ-ਚੱਲਣ ਮੇਰੇ ਅੱਗੇ ਅਲੱਗ ਕੀਤੀ ਹੋਈ ਭਰਿਸ਼ਟ ਔਰਤ ਵਰਗਾ ਸੀ।

ਹਿਜ਼ਕੀਏਲ 36:18 (PANIRV)
Square Portrait Landscape 4K UHD
ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ।

ਹਿਜ਼ਕੀਏਲ 36:19 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਉਹ ਦੇਸਾਂ ਵਿੱਚ ਖਿੱਲਰ ਗਏ। ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਅਨੁਸਾਰ, ਮੈਂ ਉਹਨਾਂ ਦਾ ਨਿਆਂ ਕੀਤਾ।

ਹਿਜ਼ਕੀਏਲ 36:20 (PANIRV)
Square Portrait Landscape 4K UHD
ਜਦੋਂ ਉਹ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗਏ ਸਨ ਪਹੁੰਚੇ, ਤਾਂ ਉਹਨਾਂ ਮੇਰੇ ਪਵਿੱਤਰ ਨਾਮ ਨੂੰ ਪਲੀਤ ਕੀਤਾ, ਜਦੋਂ ਉਹ ਉਹਨਾਂ ਦੇ ਬਾਰੇ ਆਖਦੇ ਸਨ ਕਿ ਇਹ ਯਹੋਵਾਹ ਦੀ ਪਰਜਾ ਹੈ ਅਤੇ ਉਹ ਦੇ ਦੇਸ ਵਿੱਚੋਂ ਨਿੱਕਲ ਕੇ ਆਏ ਹਨ।

ਹਿਜ਼ਕੀਏਲ 36:21 (PANIRV)
Square Portrait Landscape 4K UHD
ਪਰ ਮੈਨੂੰ ਆਪਣੇ ਪਵਿੱਤਰ ਨਾਮ ਦੇ ਕਾਰਨ ਚਿੰਤਾ ਹੋਈ, ਜਿਹ ਨੂੰ ਇਸਰਾਏਲ ਦੇ ਘਰਾਣੇ ਨੇ ਕੌਮਾਂ ਵਿੱਚ ਜਿੱਥੇ ਉਹ ਗਏ ਪਲੀਤ ਕੀਤਾ।

ਹਿਜ਼ਕੀਏਲ 36:22 (PANIRV)
Square Portrait Landscape 4K UHD
ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ।

ਹਿਜ਼ਕੀਏਲ 36:23 (PANIRV)
Square Portrait Landscape 4K UHD
ਮੈਂ ਆਪਣੇ ਵੱਡੇ ਨਾਮ ਨੂੰ ਜਿਹੜਾ ਕੌਮਾਂ ਦੇ ਵਿੱਚ ਪਲੀਤ ਕੀਤਾ ਗਿਆ, ਜਿਹ ਨੂੰ ਤੁਸੀਂ ਉਹਨਾਂ ਦੇ ਵਿੱਚ ਪਲੀਤ ਕੀਤਾ, ਪਵਿੱਤਰ ਕਰਾਂਗਾ ਅਤੇ ਜਦੋਂ ਮੈਂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੁਹਾਡੇ ਵਿੱਚ ਪਵਿੱਤਰ ਹੋਵਾਂਗਾ, ਤਦ ਉਹ ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 36:24 (PANIRV)
Square Portrait Landscape 4K UHD
ਕਿਉਂ ਜੋ ਮੈਂ ਤੁਹਾਨੂੰ ਕੌਮਾਂ ਵਿੱਚੋਂ ਲਵਾਂਗਾ, ਸਾਰੇ ਦੇਸਾਂ ਵਿੱਚੋਂ ਤੁਹਾਨੂੰ ਇਕੱਠੇ ਕਰਾਂਗਾ ਅਤੇ ਤੁਹਾਨੂੰ ਤੁਹਾਡੀ ਭੂਮੀ ਵਿੱਚ ਲਿਆਵਾਂਗਾ।

ਹਿਜ਼ਕੀਏਲ 36:25 (PANIRV)
Square Portrait Landscape 4K UHD
ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।

ਹਿਜ਼ਕੀਏਲ 36:26 (PANIRV)
Square Portrait Landscape 4K UHD
ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।

ਹਿਜ਼ਕੀਏਲ 36:27 (PANIRV)
Square Portrait Landscape 4K UHD
ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।

ਹਿਜ਼ਕੀਏਲ 36:28 (PANIRV)
Square Portrait Landscape 4K UHD
ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।

ਹਿਜ਼ਕੀਏਲ 36:29 (PANIRV)
Square Portrait Landscape 4K UHD
ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਬਚਾਵਾਂਗਾ ਅਤੇ ਮੈਂ ਅੰਨ ਮੰਗਾਵਾਂਗਾ। ਮੈਂ ਉਹ ਨੂੰ ਵਧਾਵਾਂਗਾ ਅਤੇ ਤੁਹਾਡੇ ਉੱਤੇ ਕਾਲ ਨਾ ਪਾਵਾਂਗਾ।

ਹਿਜ਼ਕੀਏਲ 36:30 (PANIRV)
Square Portrait Landscape 4K UHD
ਮੈਂ ਰੁੱਖਾਂ ਦੇ ਫਲਾਂ ਨੂੰ ਅਤੇ ਖੇਤ ਦੀ ਪੈਦਾਵਾਰ ਨੂੰ ਵਾਧਾ ਬਖ਼ਸ਼ਾਂਗਾ, ਇੱਥੋਂ ਤੱਕ ਕਿ ਤੁਸੀਂ ਅੱਗੇ ਲਈ ਕੌਮਾਂ ਦੇ ਵਿੱਚ ਕਾਲ ਦੇ ਕਾਰਨ ਨਮੋਸ਼ੀ ਨਾ ਉਠਾਵੋਗੇ।

ਹਿਜ਼ਕੀਏਲ 36:31 (PANIRV)
Square Portrait Landscape 4K UHD
ਤਦ ਤੁਸੀਂ ਆਪਣਿਆਂ ਬੁਰਿਆਂ ਰਾਹਾਂ ਨੂੰ ਅਤੇ ਆਪਣਿਆਂ ਕੰਮਾਂ ਨੂੰ ਚੇਤੇ ਕਰੋਗੇ, ਭਈ ਉਹ ਚੰਗੇ ਨਹੀਂ ਸਨ ਅਤੇ ਤੁਸੀਂ ਆਪਣੇ ਪਾਪਾਂ ਉੱਤੇ ਅਤੇ ਆਪਣੇ ਘਿਣਾਉਣੇ ਕੰਮਾਂ ਕਾਰਨ, ਆਪਣੀ ਨਜ਼ਰ ਵਿੱਚ ਆਪਣੇ ਆਪ ਤੋਂ ਘਿਣ ਕਰੋਗੇ।

ਹਿਜ਼ਕੀਏਲ 36:32 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।

ਹਿਜ਼ਕੀਏਲ 36:33 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਮੈਂ ਤੁਹਾਨੂੰ ਤੁਹਾਡੇ ਸਾਰੇ ਪਾਪਾਂ ਤੋਂ ਸ਼ੁੱਧ ਕਰਾਂਗਾ, ਉਸੇ ਦਿਨ ਮੈਂ ਤੁਹਾਨੂੰ ਤੁਹਾਡੇ ਸ਼ਹਿਰਾਂ ਵਿੱਚ ਵਸਾਵਾਂਗਾ ਅਤੇ ਤੁਹਾਡੇ ਵਿਰਾਨ ਥਾਂ ਬਣਾਏ ਜਾਣਗੇ।

ਹਿਜ਼ਕੀਏਲ 36:34 (PANIRV)
Square Portrait Landscape 4K UHD
ਉਹ ਵਿਰਾਨ ਧਰਤੀ ਜੋ ਸਾਰੇ ਰਾਹ ਲੰਘਦਿਆਂ ਦੀ ਨਜ਼ਰ ਵਿੱਚ ਵਿਰਾਨ ਪਈ ਸੀ, ਵਾਹੀ ਜਾਵੇਗੀ।

ਹਿਜ਼ਕੀਏਲ 36:35 (PANIRV)
Square Portrait Landscape 4K UHD
ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ਼ ਵਾਂਗੂੰ ਹੋ ਗਈ। ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ।

ਹਿਜ਼ਕੀਏਲ 36:36 (PANIRV)
Square Portrait Landscape 4K UHD
ਤਦ ਕੌਮਾਂ ਜਿਹੜੀਆਂ ਤੁਹਾਡੇ ਆਲੇ-ਦੁਆਲੇ ਬਚੀਆਂ ਹੋਈਆਂ ਹਨ, ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢਾਹਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।

ਹਿਜ਼ਕੀਏਲ 36:37 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸਰਾਏਲ ਦਾ ਘਰਾਣਾ ਮੇਰੇ ਕੋਲੋਂ ਫੇਰ ਇਹ ਪੁੱਛੇਗਾ ਭਈ ਮੈਂ ਉਹਨਾਂ ਲਈ ਇਹ ਕਰਾਂ ਕਿ ਉਹਨਾਂ ਦੇ ਆਦਮੀਆਂ ਨੂੰ ਇੱਜੜ ਵਾਂਗੂੰ ਵਾਧਾ ਦੇਵਾਂ।

ਹਿਜ਼ਕੀਏਲ 36:38 (PANIRV)
Square Portrait Landscape 4K UHD
ਪਵਿੱਤਰ ਇੱਜੜ ਵਾਂਗੂੰ ਜਿਵੇਂ ਯਰੂਸ਼ਲਮ ਦਾ ਇੱਜੜ ਉਹ ਦੇ ਠਹਿਰਾਏ ਹੋਏ ਪਰਬਾਂ ਵਿੱਚ ਸੀ, ਉਸੇ ਤਰ੍ਹਾਂ ਹੀ ਉੱਜੜੇ ਸ਼ਹਿਰ ਆਦਮੀਆਂ ਦੇ ਜੱਥਿਆਂ ਨਾਲ ਭਰੇ ਹੋਣਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

Available Bible Translations

American Standard Version (ASV)
Ezekiel 36 (ASV) »
King James Version (KJV)
Ezekiel 36 (KJV) »
GOD’S WORD® (GW)
Ezekiel 36 (GW) »
Berean Bible (BSB)
Ezekiel 36 (BSB) »
World English Bible (WEB)
Ezekiel 36 (WEB) »
French Bible (LSG)
Ézéchiel 36 (LSG) »
German Bible (LUTH1912)
Hesekiel 36 (LUTH1912) »
Hebrew Bible (HEB)
יחזקאל 36 (HEB) »
Portuguese Bible (BSL)
Ezequiel 36 (BSL) »
Vietnamese Bible (VIE)
Ê-xê-ki-ên 36 (VIE) »
Spanish Bible (RVA)
Ezequiel 36 (RVA) »
Italian Bible (RIV)
Ezechiele 36 (RIV) »
Chinese Simplified (CUVS)
以 西 结 书 36 (CUVS) »
Chinese Traditional (CUVT)
以 西 結 書 36 (CUVT) »
Albanian Bible (ALB)
Ezekieli 36 (ALB) »
Swedish Bible (SV1917)
Hesekiel 36 (SV1917) »
Ukrainian Bible (UKR)
Єзекіїль 36 (UKR) »
Hungarian Bible (KAR)
Ezékiel 36 (KAR) »
Bulgarian Bible (BULG)
Езекил 36 (BULG) »
Norwegian Bible (NORSK)
Esekiel 36 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List