ਹਿਜ਼ਕੀਏਲ Chapter 39 PANIRV Bible Verse Images

ਹਿਜ਼ਕੀਏਲ 39 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 39 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 39:1 (PANIRV)
Square Portrait Landscape 4K UHD
ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਗੋਗ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਹੇ ਗੋਗ, ਰੋਸ਼ ਅਤੇ ਮੇਸ਼ੇਕ ਅਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!

ਹਿਜ਼ਕੀਏਲ 39:2 (PANIRV)
Square Portrait Landscape 4K UHD
ਮੈਂ ਤੈਨੂੰ ਉਲਟਾ ਦੇਵਾਂਗਾ ਅਤੇ ਤੈਨੂੰ ਇੱਧਰ ਉੱਧਰ ਲਈ ਫਿਰਾਂਗਾ। ਉਤਰ ਵੱਲੋਂ ਦੂਰੋਂ ਚੜ੍ਹਾ ਲਿਆਵਾਂਗਾ ਅਤੇ ਤੈਨੂੰ ਇਸਰਾਏਲ ਦੇ ਪਹਾੜਾਂ ਉੱਤੇ ਲਿਆਵਾਂਗਾ।

ਹਿਜ਼ਕੀਏਲ 39:3 (PANIRV)
Square Portrait Landscape 4K UHD
ਤੇਰੀ ਧਣੁੱਖ ਤੇਰੇ ਖੱਬੇ ਹੱਥ ਵਿੱਚੋਂ ਛੁਡਾ ਦਿਆਂਗਾ ਅਤੇ ਤੇਰੇ ਤੀਰ ਤੇਰੇ ਸੱਜੇ ਹੱਥ ਵਿੱਚੋਂ ਡੇਗੇ ਜਾਣਗੇ।

ਹਿਜ਼ਕੀਏਲ 39:4 (PANIRV)
Square Portrait Landscape 4K UHD
ਤੂੰ ਇਸਰਾਏਲ ਦੇ ਪਹਾੜਾਂ ਉੱਤੇ ਆਪਣੇ ਸਾਰੇ ਲੋਕਾਂ ਸਮੇਤ, ਜਿਹੜੇ ਤੇਰੇ ਨਾਲ ਹੋਣਗੇ ਡਿੱਗ ਜਾਏਂਗਾ ਅਤੇ ਮੈਂ ਤੈਨੂੰ ਹਰ ਪ੍ਰਕਾਰ ਦੇ ਸ਼ਿਕਾਰੀ ਪੰਛੀਆਂ ਅਤੇ ਰੜ ਦੇ ਦਰਿੰਦਿਆਂ ਲਈ ਖਾਣ ਨੂੰ ਦਿਆਂਗਾ।

ਹਿਜ਼ਕੀਏਲ 39:5 (PANIRV)
Square Portrait Landscape 4K UHD
ਤੂੰ ਖੁਲ੍ਹੇ ਖੇਤ ਵਿੱਚ ਡਿੱਗੇਗਾ, ਕਿਉਂ ਜੋ ਮੈਂ ਹੀ ਬੋਲਿਆ ਹਾਂ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 39:6 (PANIRV)
Square Portrait Landscape 4K UHD
ਮੈਂ ਮਾਗੋਗ ਤੇ ਸਾਗਰੀ ਟਾਪੂਆਂ ਦੇ ਵਾਸੀਆਂ ਤੇ ਜਿਹੜੇ ਨਿਸ਼ਚਿੰਤ ਵੱਸਦੇ ਹਨ, ਅੱਗ ਭੇਜਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 39:7 (PANIRV)
Square Portrait Landscape 4K UHD
ਮੈਂ ਆਪਣੇ ਪਵਿੱਤਰ ਨਾਮ ਨੂੰ ਆਪਣੀ ਪਰਜਾ ਇਸਰਾਏਲ ਤੇ ਪਰਗਟ ਕਰਾਂਗਾ ਅਤੇ ਫੇਰ ਆਪਣੇ ਪਵਿੱਤਰ ਨਾਮ ਦੀ ਨਿਰਾਦਰੀ ਨਾ ਹੋਣ ਦਿਆਂਗਾ। ਕੌਮਾਂ ਜਾਣਨਗੀਆਂ ਕਿ ਮੈਂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਹਾਂ।

ਹਿਜ਼ਕੀਏਲ 39:8 (PANIRV)
Square Portrait Landscape 4K UHD
ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ।

ਹਿਜ਼ਕੀਏਲ 39:9 (PANIRV)
Square Portrait Landscape 4K UHD
ਤਦ ਇਸਰਾਏਲ ਦੇ ਸ਼ਹਿਰਾਂ ਦੇ ਵਾਸੀ ਨਿੱਕਲਣਗੇ ਅਤੇ ਅੱਗ ਲਾ ਕੇ ਸ਼ਸਤਰਾਂ ਨੂੰ ਜਲਾਉਣਗੇ ਅਰਥਾਤ ਢਾਲਾਂ ਅਤੇ ਬਰਛੀਆਂ ਨੂੰ, ਧਣੁੱਖਾਂ ਅਤੇ ਤੀਰਾਂ ਨੂੰ ਅਤੇ ਕਟਾਰਾਂ ਨੂੰ ਅਤੇ ਨੇਜ਼ਿਆਂ ਨੂੰ ਅਤੇ ਉਹ ਸੱਤ ਸਾਲ ਤੱਕ ਉਹਨਾਂ ਨੂੰ ਜਲਾਉਂਦੇ ਰਹਿਣਗੇ।

ਹਿਜ਼ਕੀਏਲ 39:10 (PANIRV)
Square Portrait Landscape 4K UHD
ਇੱਥੋਂ ਤੱਕ ਕਿ ਉਹ ਨਾ ਖੇਤ ਵਿੱਚੋਂ ਲੱਕੜੀ ਚੁੱਕਣਗੇ, ਨਾ ਜੰਗਲਾਂ ਵਿੱਚੋਂ ਵੱਢਣਗੇ, ਕਿਉਂ ਜੋ ਉਹ ਸ਼ਸਤਰ ਹੀ ਫੂਕਣਗੇ ਅਤੇ ਉਹ ਆਪਣੇ ਲੁੱਟਣ ਵਾਲਿਆਂ ਨੂੰ ਲੁੱਟਣਗੇ ਅਤੇ ਆਪਣੇ ਲੈਣ ਵਾਲਿਆਂ ਕੋਲੋਂ ਲੈਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 39:11 (PANIRV)
Square Portrait Landscape 4K UHD
ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਉੱਥੇ ਇਸਰਾਏਲ ਵਿੱਚ ਗੋਗ ਨੂੰ ਇੱਕ ਕਬਰਿਸਤਾਨ ਦਿਆਂਗਾ ਅਰਥਾਤ ਰਾਹ ਲੰਘਦਿਆਂ ਦੀ ਵਾਦੀ ਜਿਹੜੀ ਸਾਗਰ ਦੇ ਪੂਰਬ ਵਿੱਚ ਹੈ। ਉਸ ਤੋਂ ਰਾਹ ਲੰਘਣ ਵਾਲਿਆਂ ਦਾ ਰਾਹ ਬੰਦ ਹੋਵੇਗਾ ਅਤੇ ਉੱਥੇ ਗੋਗ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਦੱਬਣਗੇ ਅਤੇ “ਗੋਗ ਦੀ ਭੀੜ ਦੀ ਵਾਦੀ” ਉਹ ਦਾ ਨਾਮ ਰੱਖਣਗੇ।

ਹਿਜ਼ਕੀਏਲ 39:12 (PANIRV)
Square Portrait Landscape 4K UHD
ਸੱਤ ਮਹੀਨੇ ਤੱਕ ਇਸਰਾਏਲ ਦਾ ਘਰਾਣਾ ਉਹਨਾਂ ਨੂੰ ਦਬਾਉਂਦਾ ਰਹੇਗਾ, ਤਾਂ ਜੋ ਦੇਸ ਨੂੰ ਪਾਕ ਕਰੇ।

ਹਿਜ਼ਕੀਏਲ 39:13 (PANIRV)
Square Portrait Landscape 4K UHD
ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਾਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 39:14 (PANIRV)
Square Portrait Landscape 4K UHD
ਉਹ ਸਦਾ ਲਈ ਆਦਮੀਆਂ ਨੂੰ ਅੱਡ ਕਰਨਗੇ ਜੋ ਦੇਸ ਵਿੱਚ ਲੰਘਣਗੇ ਭਈ ਉਹ ਮੁਸਾਫ਼ਰਾਂ ਨੂੰ ਜੋ ਧਰਤੀ ਦੇ ਉੱਤੇ ਰਹਿੰਦੇ ਹਨ ਦੱਬਣ, ਤਾਂ ਕਿ ਉਹ ਸਾਫ਼ ਹੋਵੇ। ਉਹ ਸੱਤਾਂ ਮਹੀਨਿਆਂ ਦੇ ਆਖਿਰ ਵਿੱਚ ਲੱਭਣਗੇ।

ਹਿਜ਼ਕੀਏਲ 39:15 (PANIRV)
Square Portrait Landscape 4K UHD
ਜਦੋਂ ਉਹ ਦੇਸ ਵਿੱਚੋਂ ਲੰਘਣ ਅਤੇ ਉਹਨਾਂ ਵਿੱਚੋਂ ਕੋਈ ਕਿਸੇ ਮਨੁੱਖ ਦੀ ਹੱਡੀ ਵੇਖੇ, ਤਾਂ ਉਹ ਦੇ ਕੋਲ ਇੱਕ ਨਿਸ਼ਾਨ ਬਣਾ ਦੇਵੇਗਾ, ਜਦੋਂ ਤੱਕ ਦਬਾਉਣ ਵਾਲੇ ਗੋਗ ਦੀ ਭੀੜ ਦੀ ਵਾਦੀ ਵਿੱਚ ਉਹ ਨੂੰ ਨਾ ਦਬਾਉਣ।

ਹਿਜ਼ਕੀਏਲ 39:16 (PANIRV)
Square Portrait Landscape 4K UHD
ਸ਼ਹਿਰ ਦਾ ਨਾਮ ਵੀ ਹਮੋਨ ਹੋਵੇਗਾ। ਇਸ ਤਰ੍ਹਾਂ ਉਹ ਧਰਤੀ ਨੂੰ ਪਾਕ ਕਰਨਗੇ।

ਹਿਜ਼ਕੀਏਲ 39:17 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹਰੇਕ ਪ੍ਰਕਾਰ ਦੇ ਪੰਛੀ, ਅਤੇ ਰੜ ਦੇ ਹਰੇਕ ਦਰਿੰਦੇ ਨੂੰ ਆਖ, ਇਕੱਠੇ ਹੋ ਕੇ ਆਓ, ਆਲੇ ਦੁਆਲਿਓਂ ਮੇਰੀ ਬਲੀ ਕੋਲ ਇਕੱਠੇ ਹੋ ਜਾਓ ਜਿੱਥੇ ਮੈਂ ਤੁਹਾਡੇ ਲਈ ਬਲੀ ਦਿੰਦਾ ਹਾਂ। ਹਾਂ, ਇਸਰਾਏਲ ਦੇ ਪਹਾੜਾਂ ਉੱਤੇ ਇੱਕ ਵੱਡੀ ਬਲੀ ਕੋਲ, ਤਾਂ ਜੋ ਤੁਸੀਂ ਮਾਸ ਖਾਓ ਅਤੇ ਲਹੂ ਪੀਓ।

ਹਿਜ਼ਕੀਏਲ 39:18 (PANIRV)
Square Portrait Landscape 4K UHD
ਤੁਸੀਂ ਸੂਰਮਿਆਂ ਦਾ ਮਾਸ ਖਾਓਗੇ ਅਤੇ ਧਰਤੀ ਦੇ ਰਾਜਕੁਮਾਰਾਂ ਦਾ ਲਹੂ ਪੀਓਗੇ, ਹਾਂ, ਦੁੰਬਿਆਂ, ਲੇਲਿਆਂ, ਬੱਕਰਿਆਂ ਅਤੇ ਬਲ਼ਦਾਂ ਦਾ, ਉਹ ਸਾਰੇ ਦੇ ਸਾਰੇ ਬਾਸ਼ਾਨ ਦੇ ਮੋਟੇ ਤੇ ਪਲੇ ਹੋਏ ਹਨ।

ਹਿਜ਼ਕੀਏਲ 39:19 (PANIRV)
Square Portrait Landscape 4K UHD
ਤੁਸੀਂ ਮੇਰੀ ਬਲੀ ਤੋਂ ਜੋ ਮੈਂ ਤੁਹਾਡੇ ਲਈ ਕੱਟੀ ਐਨੀ ਚਰਬੀ ਖਾਓਗੇ ਕਿ ਰੱਜ ਜਾਓਗੇ ਅਤੇ ਐਨਾ ਲਹੂ ਪੀਓਗੇ ਕਿ ਮਸਤ ਹੋ ਜਾਓਗੇ।

ਹਿਜ਼ਕੀਏਲ 39:20 (PANIRV)
Square Portrait Landscape 4K UHD
ਤੁਸੀਂ ਮੇਰੇ ਲੰਗਾਰ ਵਿੱਚੋਂ ਘੋੜਿਆਂ ਅਤੇ ਸਵਾਰਾਂ ਨਾਲ ਅਤੇ ਸੂਰਮਿਆਂ ਅਤੇ ਯੋਧਿਆਂ ਨਾਲ ਰੱਜੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 39:21 (PANIRV)
Square Portrait Landscape 4K UHD
ਮੈਂ ਕੌਮਾਂ ਵਿਚਕਾਰ ਆਪਣੀ ਮਹਿਮਾ ਕਾਇਮ ਕਰਾਂਗਾ ਅਤੇ ਸਾਰੀਆਂ ਕੌਮਾਂ ਮੇਰੇ ਨਿਆਂ ਨੂੰ ਅਤੇ ਮੇਰੇ ਹੱਥ ਨੂੰ ਜਿਹੜਾ ਮੈਂ ਉਹਨਾਂ ਨੂੰ ਪਾਇਆ, ਵੇਖਣਗੀਆਂ।

ਹਿਜ਼ਕੀਏਲ 39:22 (PANIRV)
Square Portrait Landscape 4K UHD
ਇਸਰਾਏਲ ਦਾ ਘਰਾਣਾ ਜਾਣੇਗਾ ਕਿ ਉਸ ਦਿਨ ਤੋਂ ਲੈ ਕੇ ਅੱਗੇ ਨੂੰ ਮੈਂ ਹੀ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ!

ਹਿਜ਼ਕੀਏਲ 39:23 (PANIRV)
Square Portrait Landscape 4K UHD
ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ। ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ।

ਹਿਜ਼ਕੀਏਲ 39:24 (PANIRV)
Square Portrait Landscape 4K UHD
ਉਹਨਾਂ ਦੀ ਅਸ਼ੁੱਧਤਾਈ ਅਤੇ ਅਪਰਾਧਾਂ ਦੇ ਅਨੁਸਾਰ ਮੈਂ ਉਹਨਾਂ ਨਾਲ ਵਰਤਾਰਾ ਕੀਤਾ। ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾਇਆ।

ਹਿਜ਼ਕੀਏਲ 39:25 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੁਣ ਮੈਂ ਯਾਕੂਬ ਨੂੰ ਗੁਲਾਮੀ ਤੋਂ ਫੇਰ ਲਿਆਵਾਂਗਾ ਅਤੇ ਇਸਰਾਏਲ ਦੇ ਸਾਰੇ ਘਰਾਣੇ ਤੇ ਤਰਸ ਖਾਵਾਂਗਾ। ਮੈਂ ਆਪਣੇ ਪਵਿੱਤਰ ਨਾਮ ਦੇ ਲਈ ਅਣਖੀ ਹੋਵਾਂਗਾ।

ਹਿਜ਼ਕੀਏਲ 39:26 (PANIRV)
Square Portrait Landscape 4K UHD
ਉਹ ਆਪਣੀ ਨਮੋਸ਼ੀ ਅਤੇ ਸਾਰੇ ਛਲ ਜਿਹਨਾਂ ਕਰਕੇ ਉਹ ਮੇਰੇ ਅਪਰਾਧੀ ਹੋਏ, ਚੁੱਕਣਗੇ, ਜਦੋਂ ਉਹ ਆਪਣੀ ਭੂਮੀ ਉੱਤੇ ਨਿਸ਼ਚਿੰਤ ਵੱਸਣਗੇ, ਤਾਂ ਕੋਈ ਉਹਨਾਂ ਨੂੰ ਨਾ ਡਰਾਵੇਗਾ।

ਹਿਜ਼ਕੀਏਲ 39:27 (PANIRV)
Square Portrait Landscape 4K UHD
ਜਦੋਂ ਮੈਂ ਉਹਨਾਂ ਨੂੰ ਉੱਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ।

ਹਿਜ਼ਕੀਏਲ 39:28 (PANIRV)
Square Portrait Landscape 4K UHD
ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ! ਇਸ ਲਈ ਕਿ ਮੈਂ ਉਹਨਾਂ ਨੂੰ ਕੌਮਾਂ ਦੇ ਵਿਚਕਾਰ ਗੁਲਾਮੀ ਵਿੱਚ ਭੇਜਿਆ ਅਤੇ ਮੈਂ ਹੀ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਇਕੱਠਾ ਕੀਤਾ। ਉਹਨਾਂ ਵਿੱਚੋਂ ਇੱਕ ਵੀ ਉੱਥੇ ਨਾ ਛੱਡਾਂਗਾ।

ਹਿਜ਼ਕੀਏਲ 39:29 (PANIRV)
Square Portrait Landscape 4K UHD
ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

Available Bible Translations

American Standard Version
Ezekiel 39 (ASV) »
King James Version
Ezekiel 39 (KJV) »
GOD’S WORD® (GW)
Ezekiel 39 (GW) »
World English Bible
Ezekiel 39 (WEB) »
Louis Segond 1910
Ézéchiel 39 (LSG) »
इंडियन रिवाइज्ड वर्जन - हिंदी
यहेजकेल 39 (HINIRV) »
ভারতীয় সংশোধিত সংস্করণ - বাংলা
যিহিষ্কেল 39 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 39 (TAMIRV) »
इंडियन रिवाइज्ड वर्जन - मराठी
यहेज्केल 39 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 39 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 39 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 39 (KANIRV) »
الكتاب المقدس باللغة العربية، فان دايك
حِزْقِيَال 39 (AVD) »
תנ ך עברי מודרני
יחזקאל 39 (HEB) »
Bíblia Sagrada Português
Ezequiel 39 (BSL) »
Kinh Thánh: Tiếng Việt
Ê-xê-ki-ên 39 (VIE) »
Reina Valera Antigua
Ezequiel 39 (RVA) »
La Sacra Bibbia
Ezechiele 39 (RIV) »
圣 经 简体中文和合本
以 西 结 书 39 (CUVS) »
聖 經 繁體中文和合本
以 西 結 書 39 (CUVT) »
Bibla e Shenjtë
Ezekieli 39 (ALB) »
Svenska Bibeln 1917
Hesekiel 39 (SV1917) »
Библия на русском
Иезекииль 39 (RUSV) »
Українська Біблія
Єзекіїль 39 (UKR) »
Szent Biblia - Magyar
Ezékiel 39 (KAR) »
Българска Библия
Езекил 39 (BULG) »
Det Norsk Bibel
Esekiel 39 (NORSK) »
Kitaabka Quduuska Ah
Yexesqeel 39 (SOM) »
De Heilige Schrift
Ezechiël 39 (NLD) »
Dansk Bibel 1871
Ezekiel 39 (DA1871) »

ਹਿਜ਼ਕੀਏਲ (PANIRV) Chapter Selection

PANIRV Book Selection List