ਹਿਜ਼ਕੀਏਲ Chapter 40 PANIRV Bible Verse Images

ਹਿਜ਼ਕੀਏਲ 40 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 40 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 40:1 (PANIRV)
Square Portrait Landscape 4K UHD
ਸਾਡੀ ਗੁਲਾਮੀ ਦੇ ਪੱਚੀਵੇਂ ਸਾਲ ਦੇ ਸ਼ੁਰੂ ਵਿੱਚ ਅਤੇ ਮਹੀਨੇ ਦੀ ਦਸ ਤਾਰੀਖ਼ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਸਾਲ ਸੀ, ਉਸ ਦਿਨ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ।

ਹਿਜ਼ਕੀਏਲ 40:2 (PANIRV)
Square Portrait Landscape 4K UHD
ਉਹ ਮੈਨੂੰ ਪਰਮੇਸ਼ੁਰ ਦੇ ਦਰਸ਼ਣਾਂ ਵਿੱਚ ਇਸਰਾਏਲ ਦੇ ਦੇਸ ਵਿੱਚ ਲੈ ਆਇਆ ਅਤੇ ਉਹ ਨੇ ਮੈਨੂੰ ਇੱਕ ਵੱਡੇ ਉੱਚੇ ਪਰਬਤ ਉੱਤੇ ਉਤਾਰਿਆ। ਉਸੇ ਉੱਤੇ ਦੱਖਣ ਵੱਲ ਜਾਣੋ ਇੱਕ ਸ਼ਹਿਰ ਦਾ ਅਕਾਰ ਸੀ।

ਹਿਜ਼ਕੀਏਲ 40:3 (PANIRV)
Square Portrait Landscape 4K UHD
ਉਹ ਮੈਨੂੰ ਉੱਥੇ ਲੈ ਗਿਆ ਤਾਂ ਵੇਖੋ, ਇੱਕ ਮਨੁੱਖ ਸੀ ਜਿਸ ਦਾ ਰੂਪ ਪਿੱਤਲ ਵਰਗਾ ਸੀ ਅਤੇ ਉਹ ਸਣ ਦੀ ਰੱਸੀ ਅਤੇ ਮਿਣਨ ਵਾਲਾ ਕਾਨਾ ਹੱਥ ਵਿੱਚ ਲਈ ਫਾਟਕ ਵਿੱਚ ਖੜਾ ਸੀ।

ਹਿਜ਼ਕੀਏਲ 40:4 (PANIRV)
Square Portrait Landscape 4K UHD
ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।

ਹਿਜ਼ਕੀਏਲ 40:5 (PANIRV)
Square Portrait Landscape 4K UHD
ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫ਼ੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ।

ਹਿਜ਼ਕੀਏਲ 40:6 (PANIRV)
Square Portrait Landscape 4K UHD
ਤਦ ਉਹ ਪੂਰਬੀ ਦਰਵਾਜ਼ੇ ਤੇ ਆਇਆ ਅਤੇ ਉਹ ਦੀ ਪੌੜੀ ਤੇ ਚੜ੍ਹਿਆ। ਉਸ ਦਰਵਾਜ਼ੇ ਦੀ ਸਰਦਲ ਨੂੰ ਮਿਣਿਆ ਜੋ ਇੱਕ ਕਾਨਾ ਚੌੜੀ ਸੀ ਅਤੇ ਦੂਜੇ ਦਰਵਾਜ਼ੇ ਦੀ ਸਰਦਲ ਦੀ ਚੌੜਾਈ ਵੀ ਇੱਕ ਕਾਨਾ ਸੀ।

ਹਿਜ਼ਕੀਏਲ 40:7 (PANIRV)
Square Portrait Landscape 4K UHD
ਹਰ ਇੱਕ ਕੋਠੜੀ ਇੱਕ ਕਾਨਾ ਲੰਮੀ ਤੇ ਇੱਕ ਕਾਨਾ ਚੌੜੀ ਸੀ। ਕੋਠੜੀਆਂ ਦੇ ਵਿਚਾਲੇ ਪੰਜ-ਪੰਜ ਹੱਥ ਦਾ ਫ਼ਾਸਲਾ ਸੀ ਅਤੇ ਦਰਵਾਜ਼ੇ ਦੀ ਡਿਉੜ੍ਹੀ ਦੇ ਨੇੜੇ ਅੰਦਰ ਵੱਲ ਦਰਵਾਜ਼ੇ ਦੀ ਸਰਦਲ ਇੱਕ ਕਾਨਾ ਸੀ।

ਹਿਜ਼ਕੀਏਲ 40:8 (PANIRV)
Square Portrait Landscape 4K UHD
ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲੋਂ ਇੱਕ ਕਾਨਾ ਮਿਣੀ।

ਹਿਜ਼ਕੀਏਲ 40:9 (PANIRV)
Square Portrait Landscape 4K UHD
ਤਦ ਉਹ ਨੇ ਦਰਵਾਜ਼ੇ ਦੀ ਡਿਉੜ੍ਹੀ ਅੱਠ ਹੱਥ ਮਿਣੀ, ਉਹ ਦੇ ਥੰਮ੍ਹ ਦੋ ਹੱਥ ਸਨ ਅਤੇ ਦਰਵਾਜ਼ੇ ਦੀ ਡਿਉੜ੍ਹੀ ਘਰ ਵੱਲ ਸੀ।

ਹਿਜ਼ਕੀਏਲ 40:10 (PANIRV)
Square Portrait Landscape 4K UHD
ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇੱਧਰ ਅਤੇ ਤਿੰਨ ਉੱਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇੱਧਰ ਉੱਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ।

ਹਿਜ਼ਕੀਏਲ 40:11 (PANIRV)
Square Portrait Landscape 4K UHD
ਉਹ ਨੇ ਫਾਟਕ ਦੇ ਦਰਵਾਜ਼ੇ ਦੀ ਚੌੜਾਈ ਦਸ ਹੱਥ ਤੇ ਫਾਟਕ ਦੀ ਲੰਬਾਈ ਤੇਰ੍ਹਾਂ ਹੱਥ ਮਿਣੀ।

ਹਿਜ਼ਕੀਏਲ 40:12 (PANIRV)
Square Portrait Landscape 4K UHD
ਕੋਠੜੀਆਂ ਦੇ ਅੱਗੇ ਦਾ ਥਾਂ ਇੱਕ ਹੱਥ ਇੱਧਰ ਅਤੇ ਇੱਕ ਹੱਥ ਉੱਧਰ ਸੀ ਅਤੇ ਕੋਠੜੀਆਂ ਛੇ ਹੱਥ ਇੱਧਰ ਤੇ ਛੇ ਹੱਥ ਉੱਧਰ ਸਨ।

ਹਿਜ਼ਕੀਏਲ 40:13 (PANIRV)
Square Portrait Landscape 4K UHD
ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।

ਹਿਜ਼ਕੀਏਲ 40:14 (PANIRV)
Square Portrait Landscape 4K UHD
ਉਹ ਨੇ ਥੰਮ੍ਹ ਸੱਠ ਹੱਥ ਮਿਣੇ ਅਤੇ ਵੇਹੜੇ ਦੇ ਥੰਮ੍ਹ ਫਾਟਕ ਦੇ ਚਾਰ ਚੁਫ਼ੇਰੇ ਸਨ।

ਹਿਜ਼ਕੀਏਲ 40:15 (PANIRV)
Square Portrait Landscape 4K UHD
ਲਾਂਘੇ ਦੇ ਫਾਟਕ ਦੇ ਸਾਹਮਣੇ ਤੋਂ ਲੈ ਕੇ ਅੰਦਰਲੇ ਫਾਟਕ ਦੀ ਡਿਉੜ੍ਹੀ ਦੇ ਸਾਹਮਣੇ ਤੱਕ, ਪੰਜਾਹ ਹੱਥਾਂ ਦਾ ਫ਼ਾਸਲਾ ਸੀ।

ਹਿਜ਼ਕੀਏਲ 40:16 (PANIRV)
Square Portrait Landscape 4K UHD
ਕੋਠੜੀਆਂ ਵਿੱਚ ਅਤੇ ਉਹਨਾਂ ਦੇ ਥੰਮਾਂ ਵਿੱਚ ਫਾਟਕ ਦੇ ਅੰਦਰ ਚੁਫ਼ੇਰੇ ਝਰੋਖੇ ਸਨ, ਉਸੇ ਤਰ੍ਹਾਂ ਹੀ ਡਿਉੜ੍ਹੀ ਦੇ ਅੰਦਰ ਵੀ ਚੁਫ਼ੇਰੇ ਝਰੋਖੇ ਸਨ ਅਤੇ ਥੰਮਾਂ ਤੇ ਖਜ਼ੂਰ ਦੀਆਂ ਮੂਰਤਾਂ ਸਨ।

ਹਿਜ਼ਕੀਏਲ 40:17 (PANIRV)
Square Portrait Landscape 4K UHD
ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ। ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ।

ਹਿਜ਼ਕੀਏਲ 40:18 (PANIRV)
Square Portrait Landscape 4K UHD
ਉਹ ਫਰਸ਼ ਅਥਵਾ ਥੱਲੇ ਦਾ ਫਰਸ਼ ਫਾਟਕਾਂ ਦੇ ਨਾਲ-ਨਾਲ ਬਰਾਬਰ ਲੱਗਾ ਹੋਇਆ ਸੀ।

ਹਿਜ਼ਕੀਏਲ 40:19 (PANIRV)
Square Portrait Landscape 4K UHD
ਤਦ ਉਸ ਨੇ ਉਹ ਦੀ ਚੌੜਾਈ ਹੇਠਾਂ ਦੇ ਫਾਟਕਾਂ ਦੇ ਸਾਹਮਣੇ ਤੋਂ ਅੰਦਰ ਦੇ ਵੇਹੜੇ ਦੇ ਅੱਗੇ ਪੂਰਬ ਅਤੇ ਉੱਤਰ ਵਾਲੇ ਪਾਸੇ ਬਾਹਰ-ਬਾਹਰ ਸੌ ਹੱਥ ਮਿਣੀ।

ਹਿਜ਼ਕੀਏਲ 40:20 (PANIRV)
Square Portrait Landscape 4K UHD
ਫੇਰ ਉਸ ਨੇ ਬਾਹਰ ਦੇ ਵੇਹੜੇ ਦੇ ਉਤਰ ਵੱਲ ਮੂੰਹ ਵਾਲੇ ਫਾਟਕ ਦੀ ਲੰਬਾਈ ਤੇ ਚੌੜਾਈ ਮਿਣੀ।

ਹਿਜ਼ਕੀਏਲ 40:21 (PANIRV)
Square Portrait Landscape 4K UHD
ਉਹ ਦੀਆਂ ਕੋਠੜੀਆਂ ਤਿੰਨ ਇਸ ਪਾਸੇ ਅਤੇ ਤਿੰਨ ਉਸ ਪਾਸੇ ਸਨ ਅਤੇ ਉਹ ਦੇ ਥੰਮ੍ਹ ਤੇ ਡਾਟਾਂ ਪਹਿਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ। ਉਹ ਦੀ ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

ਹਿਜ਼ਕੀਏਲ 40:22 (PANIRV)
Square Portrait Landscape 4K UHD
ਉਹ ਦੀਆਂ ਖਿੜਕੀਆਂ, ਡਿਉੜ੍ਹੀ ਅਤੇ ਖਜ਼ੂਰ ਦੇ ਰੁੱਖ ਪੂਰਬ ਵੱਲ ਮੂੰਹ ਵਾਲੇ ਫਾਟਕ ਦੇ ਨਾਪ ਦੇ ਅਨੁਸਾਰ ਸਨ ਅਤੇ ਉੱਪਰ ਜਾਣ ਲਈ ਸੱਤ ਪੌੜੀਆਂ ਸਨ, ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ।

ਹਿਜ਼ਕੀਏਲ 40:23 (PANIRV)
Square Portrait Landscape 4K UHD
ਅੰਦਰ ਦੇ ਵੇਹੜੇ ਦਾ ਫਾਟਕ ਉਤਰ ਵੱਲ ਮੂੰਹ ਵਾਲੇ ਅਤੇ ਪੂਰਬ ਵੱਲ ਮੂੰਹ ਵਾਲੇ ਫਾਟਕਾਂ ਦੇ ਸਾਹਮਣੇ ਸੀ ਅਤੇ ਉਹ ਨੇ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।

ਹਿਜ਼ਕੀਏਲ 40:24 (PANIRV)
Square Portrait Landscape 4K UHD
ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡਿਉੜ੍ਹੀ ਨੂੰ ਇਹਨਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ।

ਹਿਜ਼ਕੀਏਲ 40:25 (PANIRV)
Square Portrait Landscape 4K UHD
ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚਾਰ ਚੁਫ਼ੇਰੇ ਉਹਨਾਂ ਖਿੜਕੀਆਂ ਵਾਂਗੂੰ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

ਹਿਜ਼ਕੀਏਲ 40:26 (PANIRV)
Square Portrait Landscape 4K UHD
ਉਹ ਦੇ ਉੱਤੇ ਚੜ੍ਹਨ ਲਈ ਸੱਤ ਪੌੜੀਆਂ ਸਨ ਅਤੇ ਉਹ ਦੀ ਡਿਉੜ੍ਹੀ ਉਹਨਾਂ ਦੇ ਅੱਗੇ ਸੀ। ਉਹ ਦੇ ਥੰਮਾਂ ਤੇ ਖਜ਼ੂਰ ਦੇ ਰੁੱਖ ਦੀਆਂ ਮੂਰਤਾਂ ਸਨ, ਇੱਕ ਇਸ ਪਾਸੇ ਅਤੇ ਇੱਕ ਓਸ ਪਾਸੇ।

ਹਿਜ਼ਕੀਏਲ 40:27 (PANIRV)
Square Portrait Landscape 4K UHD
ਦੱਖਣ ਵੱਲ ਅੰਦਰਲੇ ਵੇਹੜੇ ਦਾ ਫਾਟਕ ਸੀ ਅਤੇ ਉਹ ਨੇ ਦੱਖਣ ਦੀ ਵੱਲ ਫਾਟਕ ਤੋਂ ਫਾਟਕ ਤੱਕ ਸੌ ਹੱਥ ਮਿਣਿਆ।

ਹਿਜ਼ਕੀਏਲ 40:28 (PANIRV)
Square Portrait Landscape 4K UHD
ਤਦ ਉਹ ਮੈਨੂੰ ਦੱਖਣੀ ਫਾਟਕ ਦੇ ਰਾਹ ਅੰਦਰ ਵੇਹੜੇ ਵਿੱਚ ਲਿਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੇ ਦੱਖਣੀ ਫਾਟਕ ਨੂੰ ਮਿਣਿਆ।

ਹਿਜ਼ਕੀਏਲ 40:29 (PANIRV)
Square Portrait Landscape 4K UHD
ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਸ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

ਹਿਜ਼ਕੀਏਲ 40:30 (PANIRV)
Square Portrait Landscape 4K UHD
ਡਿਉੜ੍ਹੀ ਚਾਰ ਚੁਫ਼ੇਰਿਓਂ ਪੱਚੀ ਹੱਥ ਲੰਮੀ ਅਤੇ ਪੱਚੀ ਹੱਥ ਚੌੜੀ ਸੀ।

ਹਿਜ਼ਕੀਏਲ 40:31 (PANIRV)
Square Portrait Landscape 4K UHD
ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

ਹਿਜ਼ਕੀਏਲ 40:32 (PANIRV)
Square Portrait Landscape 4K UHD
ਉਹ ਮੈਨੂੰ ਪੂਰਬ ਵੱਲ ਅੰਦਰਲੇ ਵੇਹੜੇ ਵਿੱਚ ਲੈ ਆਇਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਫਾਟਕ ਨੂੰ ਵੇਖਿਆ।

ਹਿਜ਼ਕੀਏਲ 40:33 (PANIRV)
Square Portrait Landscape 4K UHD
ਉਹ ਦੀਆਂ ਕੋਠੜੀਆਂ, ਥੰਮਾਂ ਅਤੇ ਡਿਉੜ੍ਹੀ ਨੂੰ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਵੇਖਿਆ ਅਤੇ ਉਹ ਦੇ ਵਿੱਚ ਅਤੇ ਉਹ ਦੀ ਡਿਉੜ੍ਹੀ ਵਿੱਚ ਚੁਫ਼ੇਰੇ ਖਿੜਕੀਆਂ ਸਨ। ਲੰਬਾਈ ਪੰਜਾਹ ਹੱਥ ਅਤੇ ਚੌੜਾਈ ਪੱਚੀ ਹੱਥ ਸੀ।

ਹਿਜ਼ਕੀਏਲ 40:34 (PANIRV)
Square Portrait Landscape 4K UHD
ਉਹ ਦੀ ਡਿਉੜ੍ਹੀ ਬਾਹਰਲੇ ਵੇਹੜੇ ਵੱਲ ਸੀ ਅਤੇ ਉਹ ਦੇ ਥੰਮਾਂ ਉੱਤੇ ਇੱਧਰ ਉੱਧਰ ਖਜ਼ੂਰ ਦੇ ਰੁੱਖਾਂ ਦੀਆਂ ਮੂਰਤਾਂ ਸਨ ਅਤੇ ਉੱਤੇ ਜਾਣ ਲਈ ਅੱਠ ਪੌੜੀਆਂ ਸਨ।

ਹਿਜ਼ਕੀਏਲ 40:35 (PANIRV)
Square Portrait Landscape 4K UHD
ਉਹ ਮੈਨੂੰ ਉੱਤਰੀ ਫਾਟਕ ਵੱਲ ਲੈ ਗਿਆ ਅਤੇ ਇਹਨਾਂ ਹੀ ਮੇਚਿਆਂ ਦੇ ਅਨੁਸਾਰ ਉਹ ਨੂੰ ਵੇਖਿਆ।

ਹਿਜ਼ਕੀਏਲ 40:36 (PANIRV)
Square Portrait Landscape 4K UHD
ਉਹ ਦੀਆਂ ਕੋਠੜੀਆਂ, ਉਹ ਦੇ ਥੰਮਾਂ ਅਤੇ ਉਹ ਦੀ ਡਿਉੜ੍ਹੀ ਜਿਹਨਾਂ ਵਿੱਚ ਚੁਫ਼ੇਰੇ ਖਿੜਕੀਆਂ ਸਨ, ਦੀ ਲੰਬਾਈ ਪੰਜਾਹ ਹੱਥ ਤੇ ਚੌੜਾਈ ਪੱਚੀ ਹੱਥ ਸੀ।

ਹਿਜ਼ਕੀਏਲ 40:37 (PANIRV)
Square Portrait Landscape 4K UHD
ਉਹ ਦੇ ਥੰਮ੍ਹ ਬਾਹਰਲੇ ਵੇਹੜੇ ਵੱਲ ਸਨ ਅਤੇ ਉਹ ਦੇ ਥੰਮਾਂ ਤੇ ਇੱਧਰ ਉੱਧਰ ਖਜ਼ੂਰਾਂ ਦੇ ਰੁੱਖ ਦੀਆਂ ਮੂਰਤਾਂ ਸਨ ਅਤੇ ਉੱਤੇ ਚੜ੍ਹਨ ਲਈ ਅੱਠ ਪੌੜੀਆਂ ਸਨ।

ਹਿਜ਼ਕੀਏਲ 40:38 (PANIRV)
Square Portrait Landscape 4K UHD
ਫਾਟਕਾਂ ਦੇ ਥੰਮਾਂ ਦੇ ਕੋਲ ਦਰਵਾਜ਼ੇ ਵਾਲੀ ਕੋਠੜੀ ਸੀ, ਜਿੱਥੇ ਹੋਮ ਦੀ ਬਲੀ ਧੋਂਦੇ ਸਨ।

ਹਿਜ਼ਕੀਏਲ 40:39 (PANIRV)
Square Portrait Landscape 4K UHD
ਦਰਵਾਜ਼ੇ ਦੀ ਡਿਉੜ੍ਹੀ ਵਿੱਚ ਦੋ ਮੇਜ਼ਾਂ ਇਸ ਪਾਸੇ ਤੇ ਦੋ ਉਸ ਪਾਸੇ ਸਨ, ਤਾਂ ਕਿ ਉਹਨਾਂ ਉੱਤੇ ਹੋਮ ਦੀ ਬਲੀ, ਪਾਪ ਬਲੀ ਅਤੇ ਦੋਸ਼ ਦੀ ਬਲੀ ਕੱਟੀਆਂ ਜਾਣ।

ਹਿਜ਼ਕੀਏਲ 40:40 (PANIRV)
Square Portrait Landscape 4K UHD
ਬਾਹਰ ਵੱਲ ਉੱਤਰੀ ਫਾਟਕ ਦੇ ਲਾਂਘੇ ਦੇ ਨੇੜੇ ਦੋ ਮੇਜ਼ਾਂ ਸਨ ਅਤੇ ਫਾਟਕ ਦੀ ਡਿਉੜ੍ਹੀ ਦੇ ਦੂਜੇ ਪਾਸੇ ਦੋ ਮੇਜ਼ਾਂ ਸਨ।

ਹਿਜ਼ਕੀਏਲ 40:41 (PANIRV)
Square Portrait Landscape 4K UHD
ਫਾਟਕ ਦੇ ਨੇੜੇ ਚਾਰ ਮੇਜ਼ਾਂ ਇਸ ਪਾਸੇ ਅਤੇ ਚਾਰ ਉਸ ਪਾਸੇ ਸਨ, ਅਰਥਾਤ ਅੱਠ ਮੇਜ਼ਾਂ ਕੱਟਣ ਲਈ ਸਨ।

ਹਿਜ਼ਕੀਏਲ 40:42 (PANIRV)
Square Portrait Landscape 4K UHD
ਹੋਮ ਦੀ ਬਲੀ ਲਈ ਘੜੇ ਹੋਏ ਪੱਥਰਾਂ ਦੀਆਂ ਚਾਰ ਮੇਜ਼ਾਂ ਸਨ, ਜਿਹੜੀਆਂ ਡੇਢ ਹੱਥ ਲੰਮੀਆਂ, ਡੇਢ ਹੱਥ ਚੌੜੀਆਂ ਅਤੇ ਇੱਕ ਹੱਥ ਉੱਚੀਆਂ ਸਨ, ਜਿਹਨਾਂ ਉੱਤੇ ਉਹ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣ ਵਾਲੇ ਹਥਿਆਰ ਰੱਖੇ ਸਨ।

ਹਿਜ਼ਕੀਏਲ 40:43 (PANIRV)
Square Portrait Landscape 4K UHD
ਉਹ ਦੇ ਚੁਫ਼ੇਰੇ ਚਾਰ ਉਂਗਲਾਂ ਲੰਮੇ ਕੁੰਡੇ ਲੱਗੇ ਸਨ ਅਤੇ ਬਲੀ ਦਾ ਮਾਸ ਮੇਜ਼ਾਂ ਤੇ ਸੀ।

ਹਿਜ਼ਕੀਏਲ 40:44 (PANIRV)
Square Portrait Landscape 4K UHD
ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ, ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਹਨਾਂ ਦਾ ਮੂੰਹ ਦੱਖਣ ਵੱਲ ਸੀ। ਇੱਕ ਕੋਠੜੀ ਪੂਰਬੀ ਫਾਟਕ ਵੱਲ ਸੀ, ਜਿਸ ਦਾ ਮੂੰਹ ਉਤਰ ਵੱਲ ਸੀ।

ਹਿਜ਼ਕੀਏਲ 40:45 (PANIRV)
Square Portrait Landscape 4K UHD
ਉਹ ਨੇ ਮੈਨੂੰ ਆਖਿਆ ਕਿ ਇਹ ਕੋਠੜੀ ਜਿਸ ਦਾ ਮੂੰਹ ਦੱਖਣ ਵੱਲ ਹੈ ਉਹਨਾਂ ਜਾਜਕਾਂ ਦੇ ਲਈ ਹੈ, ਜਿਹੜੇ ਡੇਰੇ ਦੀ ਰਾਖੀ ਕਰਦੇ ਹਨ।

ਹਿਜ਼ਕੀਏਲ 40:46 (PANIRV)
Square Portrait Landscape 4K UHD
ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ। ਇਹ ਸਾਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ।

ਹਿਜ਼ਕੀਏਲ 40:47 (PANIRV)
Square Portrait Landscape 4K UHD
ਉਹ ਨੇ ਵੇਹੜੇ ਨੂੰ ਸੌ ਹੱਥ ਲੰਮਾ ਤੇ ਸੌ ਹੱਥ ਚੌੜਾ ਵਰਗਾਕਾਰ ਮਿਣਿਆ ਅਤੇ ਜਗਵੇਦੀ ਭਵਨ ਦੇ ਸਾਹਮਣੇ ਸੀ।

ਹਿਜ਼ਕੀਏਲ 40:48 (PANIRV)
Square Portrait Landscape 4K UHD
ਫੇਰ ਉਹ ਮੈਨੂੰ ਭਵਨ ਦੀ ਡਿਉੜ੍ਹੀ ਵਿੱਚ ਲੈ ਆਇਆ ਅਤੇ ਡਿਉੜ੍ਹੀ ਨੂੰ ਮਿਣਿਆ, ਪੰਜ ਹੱਥ ਇੱਧਰ ਅਤੇ ਪੰਜ ਹੱਥ ਉੱਧਰ ਅਤੇ ਫਾਟਕ ਦੀ ਚੌੜਾਈ ਤਿੰਨ ਹੱਥ ਇਸ ਪਾਸੇ ਸੀ ਅਤੇ ਤਿੰਨ ਹੱਥ ਉਸ ਪਾਸੇ।

ਹਿਜ਼ਕੀਏਲ 40:49 (PANIRV)
Square Portrait Landscape 4K UHD
ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।

Available Bible Translations

American Standard Version (ASV)
Ezekiel 40 (ASV) »
King James Version (KJV)
Ezekiel 40 (KJV) »
GOD’S WORD® (GW)
Ezekiel 40 (GW) »
Berean Bible (BSB)
Ezekiel 40 (BSB) »
World English Bible (WEB)
Ezekiel 40 (WEB) »
French Bible (LSG)
Ézéchiel 40 (LSG) »
German Bible (LUTH1912)
Hesekiel 40 (LUTH1912) »
Hebrew Bible (HEB)
יחזקאל 40 (HEB) »
Portuguese Bible (BSL)
Ezequiel 40 (BSL) »
Vietnamese Bible (VIE)
Ê-xê-ki-ên 40 (VIE) »
Spanish Bible (RVA)
Ezequiel 40 (RVA) »
Italian Bible (RIV)
Ezechiele 40 (RIV) »
Chinese Simplified (CUVS)
以 西 结 书 40 (CUVS) »
Chinese Traditional (CUVT)
以 西 結 書 40 (CUVT) »
Albanian Bible (ALB)
Ezekieli 40 (ALB) »
Swedish Bible (SV1917)
Hesekiel 40 (SV1917) »
Ukrainian Bible (UKR)
Єзекіїль 40 (UKR) »
Hungarian Bible (KAR)
Ezékiel 40 (KAR) »
Bulgarian Bible (BULG)
Езекил 40 (BULG) »
Norwegian Bible (NORSK)
Esekiel 40 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List