ਹਿਜ਼ਕੀਏਲ Chapter 45 PANIRV Bible Verse Images

ਹਿਜ਼ਕੀਏਲ 45 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 45 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 45:1 (PANIRV)
Square Portrait Landscape 4K UHD
ਜਦੋਂ ਤੁਸੀਂ ਪਰਚੀਆਂ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ, ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤਰ ਭਾਗ ਯਹੋਵਾਹ ਲਈ ਭੇਟ ਚੜ੍ਹਾਉਣਾ। ਉਹ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤਰ ਹੋਵੇਗਾ।

ਹਿਜ਼ਕੀਏਲ 45:2 (PANIRV)
Square Portrait Landscape 4K UHD
ਉਸ ਵਿੱਚੋਂ ਇੱਕ ਟੁੱਕੜਾ ਜਿਸ ਦੀ ਲੰਬਾਈ ਪੰਜ ਸੌ ਅਤੇ ਚੌੜਾਈ ਪੰਜ ਸੌ, ਜੋ ਚਾਰੋਂ ਪਾਸੇ ਚੌਰਸ ਹੈ ਪਵਿੱਤਰ ਸਥਾਨ ਲਈ ਹੋਵੇਗੀ ਅਤੇ ਉਹ ਦੀ ਸ਼ਾਮਲਾਟ ਲਈ ਚਾਰੇ ਪਾਸੇ ਪੰਜਾਹ-ਪੰਜਾਹ ਹੱਥ ਦੀ ਚੌੜਾਈ ਹੋਵੇਗੀ।

ਹਿਜ਼ਕੀਏਲ 45:3 (PANIRV)
Square Portrait Landscape 4K UHD
ਤੂੰ ਇਸ ਮਿਣਤੀ ਦੀ ਪੱਚੀ ਹਜ਼ਾਰ ਦੀ ਲੰਬਾਈ ਅਤੇ ਦਸ ਹਜ਼ਾਰ ਚੌੜਾਈ ਮਿਣੇਗਾ ਅਤੇ ਉਸ ਵਿੱਚ ਪਵਿੱਤਰ ਸਥਾਨ ਹੋਵੇਂਗਾ ਜੋ ਅੱਤ ਪਵਿੱਤਰ ਹੈ।

ਹਿਜ਼ਕੀਏਲ 45:4 (PANIRV)
Square Portrait Landscape 4K UHD
ਦੇਸ ਦਾ ਇਹ ਪਵਿੱਤਰ ਭਾਗ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤਰ ਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਹਨਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤਰ ਸਥਾਨ ਲਈ ਪਵਿੱਤਰ ਥਾਂ ਹੋਵੇਗਾ।

ਹਿਜ਼ਕੀਏਲ 45:5 (PANIRV)
Square Portrait Landscape 4K UHD
ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਲੇਵੀਆਂ ਲਈ ਹੋਵੇਗਾ, ਜਿਹੜੇ ਭਵਨ ਦੇ ਸੇਵਾਦਾਰ ਹਨ।

ਹਿਜ਼ਕੀਏਲ 45:6 (PANIRV)
Square Portrait Landscape 4K UHD
ਤੁਸੀਂ ਸ਼ਹਿਰ ਦਾ ਭਾਗ ਪੰਜ ਹਜ਼ਾਰ ਚੌੜਾ ਅਤੇ ਪੱਚੀ ਹਜ਼ਾਰ ਲੰਮਾ ਪਵਿੱਤਰ ਸਥਾਨ ਦੇ ਭੇਟਾਂ ਵਾਲੇ ਭਾਗ ਦੇ ਨੇੜੇ ਦੇਣਾ, ਇਹ ਸਾਰਾ ਇਸਰਾਏਲ ਦੇ ਘਰਾਣੇ ਦੇ ਲਈ ਹੋਵੇਗਾ।

ਹਿਜ਼ਕੀਏਲ 45:7 (PANIRV)
Square Portrait Landscape 4K UHD
ਪਵਿੱਤਰ ਭੇਟਾਂ ਵਾਲੇ ਭਾਗ ਦੀ ਅਤੇ ਸ਼ਹਿਰ ਦੇ ਭਾਗ ਦੇ ਦੋਵੇਂ ਪਾਸੇ ਪਵਿੱਤਰ ਭੇਟਾਂ ਵਾਲੇ ਭਾਗ ਦੇ ਸਾਹਮਣੇ ਸ਼ਹਿਰ ਦੇ ਭਾਗ ਦੇ ਸਾਹਮਣੇ ਪੱਛਮੀ ਕੋਨਾ ਪੱਛਮ ਦੀ ਵੱਲ ਅਤੇ ਪੂਰਬੀ ਕੋਨਾ ਪੂਰਬ ਦੀ ਵੱਲ ਰਾਜਕੁਮਾਰ ਲਈ ਹੋਵੇਗਾ ਅਤੇ ਲੰਬਾਈ ਵਿੱਚ ਪੱਛਮੀ ਹੱਦ ਤੋਂ ਪੂਰਬੀ ਹੱਦ ਤੱਕ ਉਹਨਾਂ ਭਾਗਾਂ ਵਿੱਚੋਂ ਇੱਕ ਦੇ ਸਾਹਮਣੇ ਹੋਵੇਗਾ।

ਹਿਜ਼ਕੀਏਲ 45:8 (PANIRV)
Square Portrait Landscape 4K UHD
ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅੱਤਿਆਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਹਨਾਂ ਦੇ ਗੋਤਾਂ ਦੇ ਅਨੁਸਾਰ ਵੰਡਣਗੇ।

ਹਿਜ਼ਕੀਏਲ 45:9 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਰਾਜਕੁਮਾਰੋ, ਤੁਹਾਡੇ ਲਈ ਇਹੀ ਬਹੁਤਾ ਹੈ। ਅੱਤਿਆਚਾਰ ਅਤੇ ਲੁੱਟ ਮਾਰ ਨੂੰ ਬੰਦ ਕਰੋ। ਨਿਆਂ ਅਤੇ ਧਰਮ ਦੀ ਵਰਤੋਂ ਕਰੋ ਅਤੇ ਮੇਰੀ ਪਰਜਾ ਤੋਂ ਆਪਣੇ ਜ਼ੋਰ ਤੇ ਧੱਕੇ ਨੂੰ ਬੰਦ ਕਰੋ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 45:10 (PANIRV)
Square Portrait Landscape 4K UHD
ਤੁਸੀਂ ਧਰਮ ਦੀ ਤੱਕੜੀ ਅਤੇ ਧਰਮ ਦਾ ਏਫਾਹ ਅਤੇ ਧਰਮ ਦਾ ਬਥ ਰੱਖਿਆ ਕਰੋ।

ਹਿਜ਼ਕੀਏਲ 45:11 (PANIRV)
Square Portrait Landscape 4K UHD
ਏਫਾਹ ਅਤੇ ਬਥ ਦੇ ਤੋਲ ਇੱਕੋ ਜਿੰਨੇ ਹੋਣ, ਤਾਂ ਜੋ ਬਥ ਵਿੱਚ ਹੋਮਰ ਦਾ ਦਸਵਾਂ ਭਾਗ ਹੋਵੇ ਅਤੇ ਏਫਾਹ ਵੀ ਹੋਮਰ ਦਾ ਦਸਵਾਂ ਭਾਗ ਹੋਵੇ, ਉਸ ਦਾ ਤੋਲ ਹੋਮਰ ਦੇ ਅਨੁਸਾਰ ਹੋਵੇ।

ਹਿਜ਼ਕੀਏਲ 45:12 (PANIRV)
Square Portrait Landscape 4K UHD
ਸ਼ਕਲ ਵੀਹ ਗੇਰਾਹ ਦਾ ਹੋਵੇ ਅਤੇ ਵੀਹ ਸ਼ਕਲ, ਪੱਚੀ ਸ਼ਕਲ, ਪੰਦਰਾਂ ਸ਼ਕਲ ਦਾ ਤੁਹਾਡਾ ਮਾਨਹ ਹੋਵੇਗਾ।

ਹਿਜ਼ਕੀਏਲ 45:13 (PANIRV)
Square Portrait Landscape 4K UHD
ਭੇਟਾਂ ਜਿਹੜੀ ਤੁਸੀਂ ਚੜ੍ਹਾਓਗੇ ਉਹ ਇਹ ਹੈ - ਕਣਕ ਦੇ ਹੋਮਰ ਵਿੱਚੋਂ ਏਫਾਹ ਦਾ ਛੇਵਾਂ ਭਾਗ ਅਤੇ ਜੌਂ ਦੇ ਹੋਮਰ ਵਿੱਚੋਂ ਏਫਾਹ ਦਾ ਛੇਵਾਂ ਭਾਗ ਦੇਣਾ।

ਹਿਜ਼ਕੀਏਲ 45:14 (PANIRV)
Square Portrait Landscape 4K UHD
ਤੇਲ ਅਰਥਾਤ ਤੇਲ ਦੇ ਬਥ ਦੇ ਬਾਰੇ ਇਹ ਬਿਧੀ ਹੈ ਕਿ ਤੁਸੀਂ ਕੋਰ ਵਿੱਚੋਂ ਜਿਹੜਾ ਦਸ ਬਥ ਦਾ ਹੋਮਰ ਹੈ, ਇੱਕ ਬਥ ਦਾ ਦਸਵਾਂ ਭਾਗ ਦੇਣਾ, ਕਿਉਂ ਜੋ ਹੋਮਰ ਵਿੱਚ ਦਸ ਬਥ ਹਨ।

ਹਿਜ਼ਕੀਏਲ 45:15 (PANIRV)
Square Portrait Landscape 4K UHD
ਇੱਜੜ ਵਿੱਚੋਂ ਹਰ ਦੇ ਸੌਦੇ ਪਿੱਛੇ ਇਸਰਾਏਲ ਦੀ ਹਰੀ ਭਰੀ ਜੂਹ ਦਾ ਇੱਕ ਦੁੰਬਾ ਮੈਦੇ ਦੀ ਭੇਟ ਲਈ ਅਤੇ ਹੋਮ ਦੀ ਬਲੀ ਅਤੇ ਸੁੱਖ ਦੀ ਭੇਟ ਦੇ ਲਈ, ਤਾਂ ਜੋ ਉਹਨਾਂ ਦੇ ਲਈ ਪ੍ਰਾਸਚਿਤ ਹੋਵੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 45:16 (PANIRV)
Square Portrait Landscape 4K UHD
ਦੇਸ ਦੇ ਸਾਰੇ ਲੋਕ ਉਸ ਰਾਜਕੁਮਾਰ ਦੇ ਲਈ ਜਿਹੜਾ ਇਸਰਾਏਲ ਵਿੱਚ ਹੈ ਇਹੀ ਭੇਟਾਂ ਦੇਣਗੇ।

ਹਿਜ਼ਕੀਏਲ 45:17 (PANIRV)
Square Portrait Landscape 4K UHD
ਰਾਜਕੁਮਾਰ ਹੋਮ ਦੀ ਬਲੀ, ਮੈਦੇ ਦੀ ਭੇਟ, ਪੀਣ ਦੀ ਭੇਟ, ਨਵੇਂ ਚੰਦ ਦੇ ਪਰਬਾਂ ਵਿੱਚ, ਸਬਤਾਂ ਵਿੱਚ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਠਹਿਰਾਏ ਹੋਏ ਪਰਬਾਂ ਉੱਤੇ ਦੇਵੇਗਾ। ਉਹ ਪਾਪ ਬਲੀ, ਮੈਦੇ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ ਦੀ ਭੇਟ ਇਸਰਾਏਲ ਦੇ ਘਰਾਣੇ ਦੇ ਪ੍ਰਾਸਚਿਤ ਲਈ ਦੇਵੇਗਾ।

ਹਿਜ਼ਕੀਏਲ 45:18 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ, ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਤੂੰ ਇੱਕ ਦੋਸ਼ ਰਹਿਤ ਵੱਛਾ ਲੈਣਾ ਅਤੇ ਪਵਿੱਤਰ ਸਥਾਨ ਨੂੰ ਸਾਫ਼ ਕਰਨਾ।

ਹਿਜ਼ਕੀਏਲ 45:19 (PANIRV)
Square Portrait Landscape 4K UHD
ਜਾਜਕ ਪਾਪ ਬਲੀ ਦੇ ਵੱਛੇ ਦਾ ਲਹੂ ਲਵੇਗਾ ਅਤੇ ਉਹ ਦੇ ਵਿੱਚੋਂ ਕੁਝ ਭਵਨ ਦੀਆਂ ਚੁਗਾਠਾਂ ਤੇ ਅਤੇ ਜਗਵੇਦੀ ਦੀ ਕੁਰਸੀ ਦੇ ਚਾਰੇ ਕੋਨਿਆਂ ਤੇ ਅਤੇ ਅੰਦਰਲੇ ਵੇਹੜੇ ਦੇ ਫਾਟਕਾਂ ਦੀਆਂ ਚੁਗਾਠਾਂ ਤੇ ਲਾਵੇਗਾ।

ਹਿਜ਼ਕੀਏਲ 45:20 (PANIRV)
Square Portrait Landscape 4K UHD
ਤੂੰ ਮਹੀਨੇ ਦੀ ਸੱਤ ਤਾਰੀਖ਼ ਨੂੰ ਹਰੇਕ ਦੇ ਲਈ ਜਿਹੜਾ ਭੁੱਲ ਕਰੇ ਅਤੇ ਉਸ ਦੇ ਲਈ ਵੀ ਜਿਹੜਾ ਅਣਜਾਣ ਹੈ, ਅਜਿਹਾ ਹੀ ਕਰੇਂਗਾ, ਇਸੇ ਪ੍ਰਕਾਰ ਤੁਸੀਂ ਭਵਨ ਦਾ ਪ੍ਰਾਸਚਿਤ ਕਰੋਗੇ।

ਹਿਜ਼ਕੀਏਲ 45:21 (PANIRV)
Square Portrait Landscape 4K UHD
ਤੁਸੀਂ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਪਤੀਰੀ ਰੋਟੀ ਖਾਧੀ ਜਾਵੇਗੀ।

ਹਿਜ਼ਕੀਏਲ 45:22 (PANIRV)
Square Portrait Landscape 4K UHD
ਉਸੇ ਦਿਨ ਰਾਜਕੁਮਾਰ ਆਪਣੇ ਲਈ ਅਤੇ ਦੇਸ ਦੇ ਸਾਰੇ ਲੋਕਾਂ ਲਈ ਪਾਪ ਬਲੀ ਦੇ ਲਈ ਇੱਕ ਵੱਛਾ ਤਿਆਰ ਕਰ ਰੱਖੇਗਾ।

ਹਿਜ਼ਕੀਏਲ 45:23 (PANIRV)
Square Portrait Landscape 4K UHD
ਪਰਬ ਦੇ ਸੱਤ ਦਿਨਾਂ ਵਿੱਚ ਉਹ ਹਰ ਦਿਨ ਅਥਵਾ ਸੱਤ ਦਿਨਾਂ ਤੱਕ ਸੱਤ ਦੋਸ਼ ਰਹਿਤ ਵੱਛੇ ਅਤੇ ਸੱਤ ਦੋਸ਼ ਰਹਿਤ ਮੇਂਢੇ ਲਿਆਵੇਗਾ, ਤਾਂ ਜੋ ਯਹੋਵਾਹ ਦੇ ਲਈ ਹੋਮ ਦੀ ਬਲੀ ਕੀਤੀ ਜਾਵੇ ਅਤੇ ਹਰ ਦਿਨ ਪਾਪ ਬਲੀ ਦੇ ਲਈ ਇੱਕ ਬੱਕਰਾ।

ਹਿਜ਼ਕੀਏਲ 45:24 (PANIRV)
Square Portrait Landscape 4K UHD
ਉਹ ਹਰੇਕ ਵੱਛੇ ਦੇ ਲਈ ਇੱਕ ਏਫਾਹ ਭਰ ਮੈਦੇ ਦੀ ਭੇਟ ਅਤੇ ਹਰੇਕ ਮੇਂਢੇ ਲਈ ਇੱਕ ਏਫਾਹ ਅਤੇ ਪ੍ਰਤੀ ਏਫ਼ਾਹ ਇੱਕ ਹੀਨ ਤੇਲ ਤਿਆਰ ਕਰੇਗਾ।

ਹਿਜ਼ਕੀਏਲ 45:25 (PANIRV)
Square Portrait Landscape 4K UHD
ਸੱਤਵੇਂ ਮਹੀਨੇ ਦੀ ਪੰਦਰਾਂ ਤਾਰੀਖ਼ ਨੂੰ ਵੀ ਉਹ ਪਰਬ ਦੇ ਲਈ ਜਿਵੇਂ ਉਸ ਨੇ ਇਹਨਾਂ ਸੱਤ ਦਿਨਾਂ ਵਿੱਚ ਕੀਤਾ ਸੀ, ਤਿਆਰੀ ਕਰੇਗਾ, ਪਾਪ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ।

Available Bible Translations

American Standard Version (ASV)
Ezekiel 45 (ASV) »
King James Version (KJV)
Ezekiel 45 (KJV) »
GOD’S WORD® (GW)
Ezekiel 45 (GW) »
Berean Bible (BSB)
Ezekiel 45 (BSB) »
World English Bible (WEB)
Ezekiel 45 (WEB) »
French Bible (LSG)
Ézéchiel 45 (LSG) »
German Bible (LUTH1912)
Hesekiel 45 (LUTH1912) »
Hebrew Bible (HEB)
יחזקאל 45 (HEB) »
Portuguese Bible (BSL)
Ezequiel 45 (BSL) »
Vietnamese Bible (VIE)
Ê-xê-ki-ên 45 (VIE) »
Spanish Bible (RVA)
Ezequiel 45 (RVA) »
Italian Bible (RIV)
Ezechiele 45 (RIV) »
Chinese Simplified (CUVS)
以 西 结 书 45 (CUVS) »
Chinese Traditional (CUVT)
以 西 結 書 45 (CUVT) »
Albanian Bible (ALB)
Ezekieli 45 (ALB) »
Swedish Bible (SV1917)
Hesekiel 45 (SV1917) »
Ukrainian Bible (UKR)
Єзекіїль 45 (UKR) »
Hungarian Bible (KAR)
Ezékiel 45 (KAR) »
Bulgarian Bible (BULG)
Езекил 45 (BULG) »
Norwegian Bible (NORSK)
Esekiel 45 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List