ਹਿਜ਼ਕੀਏਲ Chapter 7 PANIRV Bible Verse Images

ਹਿਜ਼ਕੀਏਲ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 7:1 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ,

ਹਿਜ਼ਕੀਏਲ 7:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ।

ਹਿਜ਼ਕੀਏਲ 7:3 (PANIRV)
Square Portrait Landscape 4K UHD
ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।

ਹਿਜ਼ਕੀਏਲ 7:4 (PANIRV)
Square Portrait Landscape 4K UHD
ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!

ਹਿਜ਼ਕੀਏਲ 7:5 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ!

ਹਿਜ਼ਕੀਏਲ 7:6 (PANIRV)
Square Portrait Landscape 4K UHD
ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ! ਅੰਤ ਤੇਰੇ ਵਿਰੁੱਧ ਜਾਗ ਉੱਠਿਆ! ਵੇਖ, ਉਹ ਆ ਪਹੁੰਚਿਆ ਹੈ!

ਹਿਜ਼ਕੀਏਲ 7:7 (PANIRV)
Square Portrait Landscape 4K UHD
ਹੇ ਧਰਤੀ ਦੇ ਰਹਿਣ ਵਾਲੇ! ਤੇਰੀ ਵਾਰੀ ਆ ਗਈ! ਸਮਾਂ ਆ ਗਿਆ ਹੈ! ਵਿਨਾਸ਼ ਦਾ ਦਿਨ ਆ ਗਿਆ ਹੈ, ਪਹਾੜਾਂ ਉੱਤੇ ਅੱਗੇ ਤੋਂ ਅਨੰਦ ਨਹੀਂ ਹੋਵੇਗਾ।

ਹਿਜ਼ਕੀਏਲ 7:8 (PANIRV)
Square Portrait Landscape 4K UHD
ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ।

ਹਿਜ਼ਕੀਏਲ 7:9 (PANIRV)
Square Portrait Landscape 4K UHD
ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।

ਹਿਜ਼ਕੀਏਲ 7:10 (PANIRV)
Square Portrait Landscape 4K UHD
ਵੇਖ, ਉਹ ਦਿਨ ਵੇਖ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘਮੰਡ ਵਿੱਚ ਡੋਡੀਆਂ ਲੱਗੀਆਂ ਹਨ।

ਹਿਜ਼ਕੀਏਲ 7:11 (PANIRV)
Square Portrait Landscape 4K UHD
ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ। ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ।

ਹਿਜ਼ਕੀਏਲ 7:12 (PANIRV)
Square Portrait Landscape 4K UHD
ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।

ਹਿਜ਼ਕੀਏਲ 7:13 (PANIRV)
Square Portrait Landscape 4K UHD
ਕੋਈ ਵੀ ਵੇਚਣ ਵਾਲਾ ਭਾਵੇਂ ਜੀਉਂਦਾ ਰਹੇ ਤਾਂ ਵੀ ਆਪਣੀ ਵਿਕੀ ਹੋਈ ਚੀਜ਼ ਦੇ ਕੋਲ ਨਹੀਂ ਮੁੜੇਗਾ, ਕਿਉਂਕਿ ਦਰਸ਼ਣ ਸਾਰੀ ਹੀ ਭੀੜ ਦੇ ਵਿਰੁੱਧ ਹੈ; ਉਹ ਨਹੀਂ ਮੁੜਨਗੇ, ਇਸ ਪਾਪ ਦੇ ਵਿੱਚ ਰਹਿਣ ਵਾਲਾ ਕੋਈ ਵੀ ਮਨੁੱਖ ਮਜ਼ਬੂਤ ਨਹੀਂ ਕੀਤਾ ਜਾਵੇਗਾ।

ਹਿਜ਼ਕੀਏਲ 7:14 (PANIRV)
Square Portrait Landscape 4K UHD
ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ।

ਹਿਜ਼ਕੀਏਲ 7:15 (PANIRV)
Square Portrait Landscape 4K UHD
ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।

ਹਿਜ਼ਕੀਏਲ 7:16 (PANIRV)
Square Portrait Landscape 4K UHD
ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।

ਹਿਜ਼ਕੀਏਲ 7:17 (PANIRV)
Square Portrait Landscape 4K UHD
ਸਾਰੇ ਹੱਥ ਨਿਰਬਲ ਹੋਣਗੇ ਅਤੇ ਸਾਰੇ ਗੋਡੇ ਪਾਣੀ ਵਾਂਗੂੰ ਕਮਜ਼ੋਰ ਹੋ ਜਾਣਗੇ।

ਹਿਜ਼ਕੀਏਲ 7:18 (PANIRV)
Square Portrait Landscape 4K UHD
ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈਅ ਉਹਨਾਂ ਉੱਤੇ ਛਾ ਜਾਵੇਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ।

ਹਿਜ਼ਕੀਏਲ 7:19 (PANIRV)
Square Portrait Landscape 4K UHD
ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।

ਹਿਜ਼ਕੀਏਲ 7:20 (PANIRV)
Square Portrait Landscape 4K UHD
ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ।

ਹਿਜ਼ਕੀਏਲ 7:21 (PANIRV)
Square Portrait Landscape 4K UHD
ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭਰਿਸ਼ਟ ਕਰਨਗੇ।

ਹਿਜ਼ਕੀਏਲ 7:22 (PANIRV)
Square Portrait Landscape 4K UHD
ਮੈਂ ਆਪਣਾ ਮੂੰਹ ਉਹਨਾਂ ਵੱਲੋਂ ਫੇਰ ਲਵਾਂਗਾ, ਜਦ ਉਹ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰਨਗੇ। ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭਰਿਸ਼ਟ ਕਰਨਗੇ।

ਹਿਜ਼ਕੀਏਲ 7:23 (PANIRV)
Square Portrait Landscape 4K UHD
ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ।

ਹਿਜ਼ਕੀਏਲ 7:24 (PANIRV)
Square Portrait Landscape 4K UHD
ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭਰਿਸ਼ਟ ਕੀਤੇ ਜਾਣਗੇ।

ਹਿਜ਼ਕੀਏਲ 7:25 (PANIRV)
Square Portrait Landscape 4K UHD
ਤਬਾਹੀ ਆਉਂਦੀ ਹੈ ਅਤੇ ਉਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ।

ਹਿਜ਼ਕੀਏਲ 7:26 (PANIRV)
Square Portrait Landscape 4K UHD
ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ। ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ।

ਹਿਜ਼ਕੀਏਲ 7:27 (PANIRV)
Square Portrait Landscape 4K UHD
ਰਾਜਾ ਸੋਗ ਕਰੇਗਾ, ਸ਼ਹਿਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ। ਮੈਂ ਉਹਨਾਂ ਦੇ ਚਾਲ ਚਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ।

Available Bible Translations

American Standard Version (ASV)
Ezekiel 7 (ASV) »
King James Version (KJV)
Ezekiel 7 (KJV) »
GOD’S WORD® (GW)
Ezekiel 7 (GW) »
Berean Bible (BSB)
Ezekiel 7 (BSB) »
World English Bible (WEB)
Ezekiel 7 (WEB) »
French Bible (LSG)
Ézéchiel 7 (LSG) »
German Bible (LUTH1912)
Hesekiel 7 (LUTH1912) »
Hebrew Bible (HEB)
יחזקאל 7 (HEB) »
Portuguese Bible (BSL)
Ezequiel 7 (BSL) »
Vietnamese Bible (VIE)
Ê-xê-ki-ên 7 (VIE) »
Spanish Bible (RVA)
Ezequiel 7 (RVA) »
Italian Bible (RIV)
Ezechiele 7 (RIV) »
Chinese Simplified (CUVS)
以 西 结 书 7 (CUVS) »
Chinese Traditional (CUVT)
以 西 結 書 7 (CUVT) »
Albanian Bible (ALB)
Ezekieli 7 (ALB) »
Swedish Bible (SV1917)
Hesekiel 7 (SV1917) »
Ukrainian Bible (UKR)
Єзекіїль 7 (UKR) »
Hungarian Bible (KAR)
Ezékiel 7 (KAR) »
Bulgarian Bible (BULG)
Езекил 7 (BULG) »
Japanese Bible (JPN)
エゼキエル書 7 (JPN) »
Norwegian Bible (NORSK)
Esekiel 7 (NORSK) »

ਹਿਜ਼ਕੀਏਲ (PANIRV) Chapter Selection

PANIRV Book Selection List