ਅਜ਼ਰਾ Chapter 10 PANIRV Bible Verse Images

ਅਜ਼ਰਾ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਜ਼ਰਾ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਜ਼ਰਾ 10:1 (PANIRV)
Square Portrait Landscape 4K UHD
ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ।

ਅਜ਼ਰਾ 10:2 (PANIRV)
Square Portrait Landscape 4K UHD
ਤਦ ਏਲਾਮ ਦੇ ਪੁੱਤਰਾਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਕਿਹਾ, “ਅਸੀਂ ਇਸ ਦੇਸ਼ ਦੇ ਲੋਕਾਂ ਵਿੱਚੋਂ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਨਾਲ ਧੋਖਾ ਤਾਂ ਕੀਤਾ ਹੈ, ਪਰ ਇਸ ਸਥਿਤੀ ਵਿੱਚ ਵੀ ਇਸਰਾਏਲ ਦੇ ਲਈ ਇੱਕ ਉਮੀਦ ਹੈ।

ਅਜ਼ਰਾ 10:3 (PANIRV)
Square Portrait Landscape 4K UHD
ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ।

ਅਜ਼ਰਾ 10:4 (PANIRV)
Square Portrait Landscape 4K UHD
ਉੱਠ, ਕਿਉਂ ਜੋ ਹੁਣ ਇਹ ਗੱਲ ਤੇਰੇ ਹੱਥ ਵਿੱਚ ਹੈ ਅਤੇ ਅਸੀਂ ਤੇਰੇ ਨਾਲ ਹਾਂ, ਇਸ ਲਈ ਤਕੜਾ ਹੋ ਕੇ ਇਹ ਕੰਮ ਕਰ!”

ਅਜ਼ਰਾ 10:5 (PANIRV)
Square Portrait Landscape 4K UHD
ਤਦ ਅਜ਼ਰਾ ਉੱਠਿਆ ਅਤੇ ਜਾਜਕਾਂ, ਲੇਵੀਆਂ ਅਤੇ ਸਾਰੇ ਇਸਰਾਏਲੀਆਂ ਨੂੰ ਸਹੁੰ ਦਿੱਤੀ ਕਿ ਅਸੀਂ ਇਸੇ ਬਚਨ ਦੇ ਅਨੁਸਾਰ ਇਹ ਕੰਮ ਕਰਾਂਗੇ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਸਹੁੰ ਖਾਧੀ।

ਅਜ਼ਰਾ 10:6 (PANIRV)
Square Portrait Landscape 4K UHD
ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।

ਅਜ਼ਰਾ 10:7 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਸਾਰੇ ਲੋਕਾਂ ਲਈ ਮੁਨਾਦੀ ਕਰਵਾਈ ਕਿ ਉਹ ਯਰੂਸ਼ਲਮ ਵਿੱਚ ਇਕੱਠੇ ਹੋ ਜਾਣ।

ਅਜ਼ਰਾ 10:8 (PANIRV)
Square Portrait Landscape 4K UHD
ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ।

ਅਜ਼ਰਾ 10:9 (PANIRV)
Square Portrait Landscape 4K UHD
ਤਾਂ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਮਨੁੱਖ ਤਿੰਨ ਦਿਨਾਂ ਦੇ ਵਿੱਚ ਯਰੂਸ਼ਲਮ ਵਿੱਚ ਇਕੱਠੇ ਹੋਏ। ਇਹ ਨੌਵੇਂ ਮਹੀਨੇ ਦੀ ਵੀਹ ਤਾਰੀਖ਼ ਸੀ ਅਤੇ ਸਾਰੀ ਪਰਜਾ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਬੈਠੀ ਹੋਈ, ਇਸ ਗੱਲ ਦੇ ਕਾਰਨ ਅਤੇ ਤੇਜ਼ ਮੀਂਹ ਦੇ ਕਾਰਨ ਕੰਬਦੀ ਸੀ।

ਅਜ਼ਰਾ 10:10 (PANIRV)
Square Portrait Landscape 4K UHD
ਤਦ ਅਜ਼ਰਾ ਜਾਜਕ ਉੱਠਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਸੀਂ ਧੋਖਾ ਕੀਤਾ ਹੈ, ਅਤੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਇਸਰਾਏਲ ਦੇ ਦੋਸ਼ ਨੂੰ ਵਧਾਇਆ ਹੈ।

ਅਜ਼ਰਾ 10:11 (PANIRV)
Square Portrait Landscape 4K UHD
ਹੁਣ ਤੁਸੀਂ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ, ਆਪਣੇ ਪਾਪਾਂ ਦਾ ਇਕਰਾਰ ਕਰੋ ਅਤੇ ਉਸ ਦੀ ਇੱਛਾ ਪੂਰੀ ਕਰੋ ਅਤੇ ਇਸ ਦੇਸ਼ ਦੇ ਲੋਕਾਂ ਤੋਂ ਅਤੇ ਗੈਰ-ਕੌਮੀ ਇਸਤਰੀਆਂ ਤੋਂ ਅਲੱਗ ਹੋ ਜਾਓ।”

ਅਜ਼ਰਾ 10:12 (PANIRV)
Square Portrait Landscape 4K UHD
ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, “ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!

ਅਜ਼ਰਾ 10:13 (PANIRV)
Square Portrait Landscape 4K UHD
ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ!

ਅਜ਼ਰਾ 10:14 (PANIRV)
Square Portrait Landscape 4K UHD
ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।”

ਅਜ਼ਰਾ 10:15 (PANIRV)
Square Portrait Landscape 4K UHD
ਸਿਰਫ਼ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ

ਅਜ਼ਰਾ 10:16 (PANIRV)
Square Portrait Landscape 4K UHD
ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ।

ਅਜ਼ਰਾ 10:17 (PANIRV)
Square Portrait Landscape 4K UHD
ਅਤੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਤੱਕ ਉਨ੍ਹਾਂ ਨੇ ਉਹਨਾਂ ਸਾਰਿਆਂ ਮਨੁੱਖਾਂ ਦੀ ਜਾਂਚ-ਪੜਤਾਲ ਕੱਢ ਲਈ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।

ਅਜ਼ਰਾ 10:18 (PANIRV)
Square Portrait Landscape 4K UHD
ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਾਰੀਬ ਤੇ ਗਦਲਯਾਹ।

ਅਜ਼ਰਾ 10:19 (PANIRV)
Square Portrait Landscape 4K UHD
ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ।

ਅਜ਼ਰਾ 10:20 (PANIRV)
Square Portrait Landscape 4K UHD
ਅਤੇ ਇੰਮੇਰ ਦੇ ਪੁੱਤਰਾਂ ਵਿੱਚੋਂ - ਹਨਾਨੀ ਤੇ ਜ਼ਬਦਯਾਹ।

ਅਜ਼ਰਾ 10:21 (PANIRV)
Square Portrait Landscape 4K UHD
ਅਤੇ ਹਾਰੀਮ ਦੇ ਪੁੱਤਰਾਂ ਵਿੱਚੋਂ - ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ

ਅਜ਼ਰਾ 10:22 (PANIRV)
Square Portrait Landscape 4K UHD
ਅਤੇ ਪਸ਼ਹੂਰ ਦੇ ਪੁੱਤਰਾਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਥਨਏਲ, ਯੋਜ਼ਾਬਾਦ ਤੇ ਅਲਾਸਾਹ

ਅਜ਼ਰਾ 10:23 (PANIRV)
Square Portrait Landscape 4K UHD
ਅਤੇ ਲੇਵੀਆਂ ਵਿੱਚੋਂ - ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ।

ਅਜ਼ਰਾ 10:24 (PANIRV)
Square Portrait Landscape 4K UHD
ਅਤੇ ਗਾਇਕਾਂ ਵਿੱਚੋਂ - ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ - ਸ਼ੱਲੂਮ ਤੇ ਤਲਮ ਤੇ ਊਰੀ।

ਅਜ਼ਰਾ 10:25 (PANIRV)
Square Portrait Landscape 4K UHD
ਅਤੇ ਇਸਰਾਏਲ ਵਿੱਚੋਂ - ਪਰੋਸ਼ ਦੇ ਪੁੱਤਰਾਂ ਵਿੱਚੋਂ - ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਮੀਨ, ਅਲਆਜ਼ਾਰ, ਮਲਕੀਯਾਹ ਤੇ ਬਨਾਯਾਹ

ਅਜ਼ਰਾ 10:26 (PANIRV)
Square Portrait Landscape 4K UHD
ਅਤੇ ਏਲਾਮ ਦੇ ਪੁੱਤਰਾਂ ਵਿੱਚੋਂ - ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਿਰੇਮੋਥ ਤੇ ਏਲੀਯਾਹ

ਅਜ਼ਰਾ 10:27 (PANIRV)
Square Portrait Landscape 4K UHD
ਅਤੇ ਜ਼ੱਤੂ ਦੇ ਪੁੱਤਰਾਂ ਵਿੱਚੋਂ - ਅਲਯੋਏਨਈ, ਅਲਯਾਸ਼ੀਬ, ਮੱਤਨਯਾਹ, ਯਿਰੇਮੋਥ, ਜ਼ਾਬਾਦ ਤੇ ਅਜ਼ੀਜ਼ਾ

ਅਜ਼ਰਾ 10:28 (PANIRV)
Square Portrait Landscape 4K UHD
ਅਤੇ ਬੇਬਾਈ ਦੇ ਪੁੱਤਰਾਂ ਵਿੱਚੋਂ - ਯਹੋਹਾਨਾਨ, ਹਨਨਯਾਹ, ਜ਼ੱਬਈ, ਅਥਲਈ

ਅਜ਼ਰਾ 10:29 (PANIRV)
Square Portrait Landscape 4K UHD
ਅਤੇ ਬਾਨੀ ਦੇ ਪੁੱਤਰਾਂ ਵਿੱਚੋਂ - ਮਸ਼ੁੱਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ ਤੇ ਰਾਮੋਥ

ਅਜ਼ਰਾ 10:30 (PANIRV)
Square Portrait Landscape 4K UHD
ਅਤੇ ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ - ਅਦਨਾ ਤੇ ਕਲਾਲ, ਬਨਾਯਾਹ ਮਅਸ਼ੇਯਾਹ, ਮੱਤਨਯਾਹ, ਬਸਲੇਲ, ਬਿੰਨੂਈ ਤੇ ਮਨੱਸ਼ਹ

ਅਜ਼ਰਾ 10:31 (PANIRV)
Square Portrait Landscape 4K UHD
ਹਾਰੀਮ ਦੇ ਪੁੱਤਰਾਂ ਵਿੱਚੋਂ - ਅਲੀਅਜ਼ਰ, ਯਿੱਸ਼ੀਯਾਹ, ਮਲਕੀਯਾਹ, ਸ਼ਮਅਯਾਹ, ਸ਼ਿਮਓਨ

ਅਜ਼ਰਾ 10:32 (PANIRV)
Square Portrait Landscape 4K UHD
ਬਿਨਯਾਮੀਨ, ਮੱਲੂਕ ਸ਼ਮਰਯਾਹ

ਅਜ਼ਰਾ 10:33 (PANIRV)
Square Portrait Landscape 4K UHD
ਹਾਸ਼ੁਮ ਦੇ ਪੁੱਤਰਾਂ ਵਿੱਚੋਂ - ਮਤਨਈ, ਮਤੱਤਾਹ, ਜ਼ਾਬਾਦ, ਅਲੀਫ਼ਾਲਟ, ਯਰੇਮਈ, ਮਨੱਸ਼ਹ ਸ਼ਿਮਈ,

ਅਜ਼ਰਾ 10:34 (PANIRV)
Square Portrait Landscape 4K UHD
ਬਾਨੀ ਦੇ ਪੁੱਤਰਾਂ ਵਿੱਚੋਂ - ਮਅਦਈ, ਅਮਰਾਮ ਤੇ ਊਏਲ,

ਅਜ਼ਰਾ 10:35 (PANIRV)
Square Portrait Landscape 4K UHD
ਬਨਾਯਾਹ, ਬੇਦਯਾਹ, ਕਲੂਹੀ,

ਅਜ਼ਰਾ 10:36 (PANIRV)
Square Portrait Landscape 4K UHD
ਵਨਯਾਹ, ਮਰੇਮੋਥ, ਅਲਯਾਸ਼ੀਬ,

ਅਜ਼ਰਾ 10:37 (PANIRV)
Square Portrait Landscape 4K UHD
ਮੱਤਨਯਾਹ, ਮਤਨਈ, ਤੇ ਯਅਸਾਈ,

ਅਜ਼ਰਾ 10:38 (PANIRV)
Square Portrait Landscape 4K UHD
ਅਤੇ ਬਾਨੀ ਤੇ ਬਿੰਨੂਈ, ਸ਼ਿਮਈ,

ਅਜ਼ਰਾ 10:39 (PANIRV)
Square Portrait Landscape 4K UHD
ਅਤੇ ਸ਼ਲਮਯਾਹ, ਨਾਥਾਨ ਤੇ ਅਦਾਯਾਹ

ਅਜ਼ਰਾ 10:40 (PANIRV)
Square Portrait Landscape 4K UHD
ਮਕਦਨਬਈ, ਸ਼ਾਸ਼ਈ, ਸ਼ਾਰਈ,

ਅਜ਼ਰਾ 10:41 (PANIRV)
Square Portrait Landscape 4K UHD
ਅਜ਼ਰੇਲ ਤੇ ਸ਼ਲਮਯਾਹ, ਸ਼ਮਰਯਾਹ,

ਅਜ਼ਰਾ 10:42 (PANIRV)
Square Portrait Landscape 4K UHD
ਸ਼ੱਲੂਮ, ਅਮਰਯਾਹ, ਯੂਸੁਫ਼

ਅਜ਼ਰਾ 10:43 (PANIRV)
Square Portrait Landscape 4K UHD
ਨਬੋ ਦੇ ਪੁੱਤਰਾਂ ਵਿੱਚੋਂ - ਯਈਏਲ, ਮੱਤਿਥਯਾਹ, ਜ਼ਾਬਾਦ, ਜ਼ਬੀਨਾ, ਯੱਦਈ, ਯੋਏਲ ਤੇ ਬਨਾਯਾਹ

ਅਜ਼ਰਾ 10:44 (PANIRV)
Square Portrait Landscape 4K UHD
ਇਹਨਾਂ ਸਾਰਿਆਂ ਨੇ ਗੈਰ-ਕੌਮੀ ਇਸਤਰੀਆਂ ਵਿਆਹ ਲਈਆਂ ਸਨ ਅਤੇ ਉਨ੍ਹਾਂ ਵਿੱਚੋਂ ਕਈ ਇਸਤਰੀਆਂ ਦੇ ਬੱਚੇ ਵੀ ਸਨ।

Available Bible Translations

American Standard Version (ASV)
Ezra 10 (ASV) »
King James Version (KJV)
Ezra 10 (KJV) »
GOD’S WORD® (GW)
Ezra 10 (GW) »
Berean Bible (BSB)
Ezra 10 (BSB) »
World English Bible (WEB)
Ezra 10 (WEB) »
French Bible (LSG)
Esdras 10 (LSG) »
German Bible (LUTH1912)
Esra 10 (LUTH1912) »
Bengali Bible (BENIRV)
ইজ্ৰা 10 (BENIRV) »
Marathi Bible (MARIRV)
एज्रा 10 (MARIRV) »
Telugu Bible (TELIRV)
ఎజ్రా 10 (TELIRV) »
Gujarati Bible (GUJIRV)
એઝરા 10 (GUJIRV) »
Arabic Bible (AVD)
عَزْرَا 10 (AVD) »
Hebrew Bible (HEB)
עזרא 10 (HEB) »
Portuguese Bible (BSL)
Esdras 10 (BSL) »
Vietnamese Bible (VIE)
Ê-xơ-ra 10 (VIE) »
Spanish Bible (RVA)
Esdras 10 (RVA) »
Italian Bible (RIV)
Esdra 10 (RIV) »
Chinese Simplified (CUVS)
以 斯 拉 记 10 (CUVS) »
Chinese Traditional (CUVT)
以 斯 拉 記 10 (CUVT) »
Albanian Bible (ALB)
Esdra 10 (ALB) »
Swedish Bible (SV1917)
Esra 10 (SV1917) »
Russian Bible (RUSV)
Ездра 10 (RUSV) »
Ukrainian Bible (UKR)
Ездра 10 (UKR) »
Hungarian Bible (KAR)
Ezsdrás 10 (KAR) »
Bulgarian Bible (BULG)
Ездра 10 (BULG) »
Japanese Bible (JPN)
エズラ記 10 (JPN) »
Norwegian Bible (NORSK)
Esra 10 (NORSK) »

ਅਜ਼ਰਾ (PANIRV) Chapter Selection

1 2 3 4 5 6 7 8 9 10

PANIRV Book Selection List