ਪੈਦਾਇਸ਼ Chapter 24 PANIRV Bible Verse Images

ਪੈਦਾਇਸ਼ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 24:1 (PANIRV)
Square Portrait Landscape 4K UHD
ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।

ਪੈਦਾਇਸ਼ 24:2 (PANIRV)
Square Portrait Landscape 4K UHD
ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;

ਪੈਦਾਇਸ਼ 24:3 (PANIRV)
Square Portrait Landscape 4K UHD
ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।

ਪੈਦਾਇਸ਼ 24:4 (PANIRV)
Square Portrait Landscape 4K UHD
ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।

ਪੈਦਾਇਸ਼ 24:5 (PANIRV)
Square Portrait Landscape 4K UHD
ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?

ਪੈਦਾਇਸ਼ 24:6 (PANIRV)
Square Portrait Landscape 4K UHD
ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ।

ਪੈਦਾਇਸ਼ 24:7 (PANIRV)
Square Portrait Landscape 4K UHD
ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।

ਪੈਦਾਇਸ਼ 24:8 (PANIRV)
Square Portrait Landscape 4K UHD
ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ।

ਪੈਦਾਇਸ਼ 24:9 (PANIRV)
Square Portrait Landscape 4K UHD
ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ।

ਪੈਦਾਇਸ਼ 24:10 (PANIRV)
Square Portrait Landscape 4K UHD
ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।

ਪੈਦਾਇਸ਼ 24:11 (PANIRV)
Square Portrait Landscape 4K UHD
ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।

ਪੈਦਾਇਸ਼ 24:12 (PANIRV)
Square Portrait Landscape 4K UHD
ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।

ਪੈਦਾਇਸ਼ 24:13 (PANIRV)
Square Portrait Landscape 4K UHD
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।

ਪੈਦਾਇਸ਼ 24:14 (PANIRV)
Square Portrait Landscape 4K UHD
ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।

ਪੈਦਾਇਸ਼ 24:15 (PANIRV)
Square Portrait Landscape 4K UHD
ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।

ਪੈਦਾਇਸ਼ 24:16 (PANIRV)
Square Portrait Landscape 4K UHD
ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।

ਪੈਦਾਇਸ਼ 24:17 (PANIRV)
Square Portrait Landscape 4K UHD
ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ।

ਪੈਦਾਇਸ਼ 24:18 (PANIRV)
Square Portrait Landscape 4K UHD
ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।

ਪੈਦਾਇਸ਼ 24:19 (PANIRV)
Square Portrait Landscape 4K UHD
ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ।

ਪੈਦਾਇਸ਼ 24:20 (PANIRV)
Square Portrait Landscape 4K UHD
ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।

ਪੈਦਾਇਸ਼ 24:21 (PANIRV)
Square Portrait Landscape 4K UHD
ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ।

ਪੈਦਾਇਸ਼ 24:22 (PANIRV)
Square Portrait Landscape 4K UHD
ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ

ਪੈਦਾਇਸ਼ 24:23 (PANIRV)
Square Portrait Landscape 4K UHD
ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?

ਪੈਦਾਇਸ਼ 24:24 (PANIRV)
Square Portrait Landscape 4K UHD
ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਨਮ ਦਿੱਤਾ।

ਪੈਦਾਇਸ਼ 24:25 (PANIRV)
Square Portrait Landscape 4K UHD
ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ।

ਪੈਦਾਇਸ਼ 24:26 (PANIRV)
Square Portrait Landscape 4K UHD
ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।

ਪੈਦਾਇਸ਼ 24:27 (PANIRV)
Square Portrait Landscape 4K UHD
ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।

ਪੈਦਾਇਸ਼ 24:28 (PANIRV)
Square Portrait Landscape 4K UHD
ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ।

ਪੈਦਾਇਸ਼ 24:29 (PANIRV)
Square Portrait Landscape 4K UHD
ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।

ਪੈਦਾਇਸ਼ 24:30 (PANIRV)
Square Portrait Landscape 4K UHD
ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।

ਪੈਦਾਇਸ਼ 24:31 (PANIRV)
Square Portrait Landscape 4K UHD
ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ

ਪੈਦਾਇਸ਼ 24:32 (PANIRV)
Square Portrait Landscape 4K UHD
ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।

ਪੈਦਾਇਸ਼ 24:33 (PANIRV)
Square Portrait Landscape 4K UHD
ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।

ਪੈਦਾਇਸ਼ 24:34 (PANIRV)
Square Portrait Landscape 4K UHD
ਫੇਰ ਉਸ ਨੇ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ

ਪੈਦਾਇਸ਼ 24:35 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।

ਪੈਦਾਇਸ਼ 24:36 (PANIRV)
Square Portrait Landscape 4K UHD
ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।

ਪੈਦਾਇਸ਼ 24:37 (PANIRV)
Square Portrait Landscape 4K UHD
ਮੇਰੇ ਸੁਆਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ।

ਪੈਦਾਇਸ਼ 24:38 (PANIRV)
Square Portrait Landscape 4K UHD
ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।

ਪੈਦਾਇਸ਼ 24:39 (PANIRV)
Square Portrait Landscape 4K UHD
ਤਦ ਮੈਂ ਆਪਣੇ ਸੁਆਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ।

ਪੈਦਾਇਸ਼ 24:40 (PANIRV)
Square Portrait Landscape 4K UHD
ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।

ਪੈਦਾਇਸ਼ 24:41 (PANIRV)
Square Portrait Landscape 4K UHD
ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।

ਪੈਦਾਇਸ਼ 24:42 (PANIRV)
Square Portrait Landscape 4K UHD
ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।

ਪੈਦਾਇਸ਼ 24:43 (PANIRV)
Square Portrait Landscape 4K UHD
ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,

ਪੈਦਾਇਸ਼ 24:44 (PANIRV)
Square Portrait Landscape 4K UHD
ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ।

ਪੈਦਾਇਸ਼ 24:45 (PANIRV)
Square Portrait Landscape 4K UHD
ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।

ਪੈਦਾਇਸ਼ 24:46 (PANIRV)
Square Portrait Landscape 4K UHD
ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ।

ਪੈਦਾਇਸ਼ 24:47 (PANIRV)
Square Portrait Landscape 4K UHD
ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।

ਪੈਦਾਇਸ਼ 24:48 (PANIRV)
Square Portrait Landscape 4K UHD
ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।

ਪੈਦਾਇਸ਼ 24:49 (PANIRV)
Square Portrait Landscape 4K UHD
ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।

ਪੈਦਾਇਸ਼ 24:50 (PANIRV)
Square Portrait Landscape 4K UHD
ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।

ਪੈਦਾਇਸ਼ 24:51 (PANIRV)
Square Portrait Landscape 4K UHD
ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।

ਪੈਦਾਇਸ਼ 24:52 (PANIRV)
Square Portrait Landscape 4K UHD
ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।

ਪੈਦਾਇਸ਼ 24:53 (PANIRV)
Square Portrait Landscape 4K UHD
ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।

ਪੈਦਾਇਸ਼ 24:54 (PANIRV)
Square Portrait Landscape 4K UHD
ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ। ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸੁਆਮੀ ਦੇ ਕੋਲ ਜਾਣ ਲਈ ਵਿਦਿਆ ਕਰੋ।

ਪੈਦਾਇਸ਼ 24:55 (PANIRV)
Square Portrait Landscape 4K UHD
ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।

ਪੈਦਾਇਸ਼ 24:56 (PANIRV)
Square Portrait Landscape 4K UHD
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ। ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸੁਆਮੀ ਕੋਲ ਜਾਂਵਾਂ।

ਪੈਦਾਇਸ਼ 24:57 (PANIRV)
Square Portrait Landscape 4K UHD
ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ?

ਪੈਦਾਇਸ਼ 24:58 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।

ਪੈਦਾਇਸ਼ 24:59 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।

ਪੈਦਾਇਸ਼ 24:60 (PANIRV)
Square Portrait Landscape 4K UHD
ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ।

ਪੈਦਾਇਸ਼ 24:61 (PANIRV)
Square Portrait Landscape 4K UHD
ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।

ਪੈਦਾਇਸ਼ 24:62 (PANIRV)
Square Portrait Landscape 4K UHD
ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ।

ਪੈਦਾਇਸ਼ 24:63 (PANIRV)
Square Portrait Landscape 4K UHD
ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।

ਪੈਦਾਇਸ਼ 24:64 (PANIRV)
Square Portrait Landscape 4K UHD
ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।

ਪੈਦਾਇਸ਼ 24:65 (PANIRV)
Square Portrait Landscape 4K UHD
ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।

ਪੈਦਾਇਸ਼ 24:66 (PANIRV)
Square Portrait Landscape 4K UHD
ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ।

ਪੈਦਾਇਸ਼ 24:67 (PANIRV)
Square Portrait Landscape 4K UHD
ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।

Available Bible Translations

American Standard Version (ASV)
Genesis 24 (ASV) »
King James Version (KJV)
Genesis 24 (KJV) »
GOD’S WORD® (GW)
Genesis 24 (GW) »
Berean Bible (BSB)
Genesis 24 (BSB) »
World English Bible (WEB)
Genesis 24 (WEB) »
French Bible (LSG)
Genèse 24 (LSG) »
German Bible (LUTH1912)
Genesis 24 (LUTH1912) »
Bengali Bible (BENIRV)
আদি 24 (BENIRV) »
Hebrew Bible (HEB)
בראשית 24 (HEB) »
Portuguese Bible (BSL)
Gênesis 24 (BSL) »
Vietnamese Bible (VIE)
Sáng Thế 24 (VIE) »
Spanish Bible (RVA)
Génesis 24 (RVA) »
Italian Bible (RIV)
Genesi 24 (RIV) »
Chinese Simplified (CUVS)
创 世 纪 24 (CUVS) »
Chinese Traditional (CUVT)
創 世 記 24 (CUVT) »
Albanian Bible (ALB)
Zanafilla 24 (ALB) »
Swedish Bible (SV1917)
1 Mosebok 24 (SV1917) »
Russian Bible (RUSV)
Бытие 24 (RUSV) »
Ukrainian Bible (UKR)
Буття 24 (UKR) »
Hungarian Bible (KAR)
1 Mózes 24 (KAR) »
Bulgarian Bible (BULG)
Битие 24 (BULG) »
Japanese Bible (JPN)
創世記 24 (JPN) »
Norwegian Bible (NORSK)
1 Mosebok 24 (NORSK) »

ਪੈਦਾਇਸ਼ (PANIRV) Chapter Selection

PANIRV Book Selection List