ਪੈਦਾਇਸ਼ Chapter 25 PANIRV Bible Verse Images

ਪੈਦਾਇਸ਼ 25 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 25 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 25:1 (PANIRV)
Square Portrait Landscape 4K UHD
ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਤੂਰਾਹ ਸੀ।

ਪੈਦਾਇਸ਼ 25:2 (PANIRV)
Square Portrait Landscape 4K UHD
ਉਸ ਨੇ ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ ਨੂੰ ਜਨਮ ਦਿੱਤਾ।

ਪੈਦਾਇਸ਼ 25:3 (PANIRV)
Square Portrait Landscape 4K UHD
ਯਾਕਸਾਨ ਤੋਂ ਸ਼ਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ।

ਪੈਦਾਇਸ਼ 25:4 (PANIRV)
Square Portrait Landscape 4K UHD
ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ ਸਨ। ਇਹ ਸਭ ਕਤੂਰਾਹ ਦੇ ਪੁੱਤਰ ਸਨ।

ਪੈਦਾਇਸ਼ 25:5 (PANIRV)
Square Portrait Landscape 4K UHD
ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,

ਪੈਦਾਇਸ਼ 25:6 (PANIRV)
Square Portrait Landscape 4K UHD
ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।

ਪੈਦਾਇਸ਼ 25:7 (PANIRV)
Square Portrait Landscape 4K UHD
ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ।

ਪੈਦਾਇਸ਼ 25:8 (PANIRV)
Square Portrait Landscape 4K UHD
ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।

ਪੈਦਾਇਸ਼ 25:9 (PANIRV)
Square Portrait Landscape 4K UHD
ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।

ਪੈਦਾਇਸ਼ 25:10 (PANIRV)
Square Portrait Landscape 4K UHD
ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ।

ਪੈਦਾਇਸ਼ 25:11 (PANIRV)
Square Portrait Landscape 4K UHD
ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ।

ਪੈਦਾਇਸ਼ 25:12 (PANIRV)
Square Portrait Landscape 4K UHD
ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜ਼ਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ।

ਪੈਦਾਇਸ਼ 25:13 (PANIRV)
Square Portrait Landscape 4K UHD
ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,

ਪੈਦਾਇਸ਼ 25:14 (PANIRV)
Square Portrait Landscape 4K UHD
ਮਿਸ਼ਮਾ, ਦੂਮਾਹ, ਮੱਸਾ,

ਪੈਦਾਇਸ਼ 25:15 (PANIRV)
Square Portrait Landscape 4K UHD
ਹਦਦ, ਤੇਮਾ, ਯਤੂਰ, ਨਾਫ਼ੀਸ਼ ਅਤੇ ਕੇਦਮਾਹ।

ਪੈਦਾਇਸ਼ 25:16 (PANIRV)
Square Portrait Landscape 4K UHD
ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ।

ਪੈਦਾਇਸ਼ 25:17 (PANIRV)
Square Portrait Landscape 4K UHD
ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।

ਪੈਦਾਇਸ਼ 25:18 (PANIRV)
Square Portrait Landscape 4K UHD
ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸ਼ੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ।

ਪੈਦਾਇਸ਼ 25:19 (PANIRV)
Square Portrait Landscape 4K UHD
ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,

ਪੈਦਾਇਸ਼ 25:20 (PANIRV)
Square Portrait Landscape 4K UHD
ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।

ਪੈਦਾਇਸ਼ 25:21 (PANIRV)
Square Portrait Landscape 4K UHD
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।

ਪੈਦਾਇਸ਼ 25:22 (PANIRV)
Square Portrait Landscape 4K UHD
ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।

ਪੈਦਾਇਸ਼ 25:23 (PANIRV)
Square Portrait Landscape 4K UHD
ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ।

ਪੈਦਾਇਸ਼ 25:24 (PANIRV)
Square Portrait Landscape 4K UHD
ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ।

ਪੈਦਾਇਸ਼ 25:25 (PANIRV)
Square Portrait Landscape 4K UHD
ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ।

ਪੈਦਾਇਸ਼ 25:26 (PANIRV)
Square Portrait Landscape 4K UHD
ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।

ਪੈਦਾਇਸ਼ 25:27 (PANIRV)
Square Portrait Landscape 4K UHD
ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।

ਪੈਦਾਇਸ਼ 25:28 (PANIRV)
Square Portrait Landscape 4K UHD
ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।

ਪੈਦਾਇਸ਼ 25:29 (PANIRV)
Square Portrait Landscape 4K UHD
ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ।

ਪੈਦਾਇਸ਼ 25:30 (PANIRV)
Square Portrait Landscape 4K UHD
ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।

ਪੈਦਾਇਸ਼ 25:31 (PANIRV)
Square Portrait Landscape 4K UHD
ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ।

ਪੈਦਾਇਸ਼ 25:32 (PANIRV)
Square Portrait Landscape 4K UHD
ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ?

ਪੈਦਾਇਸ਼ 25:33 (PANIRV)
Square Portrait Landscape 4K UHD
ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ।

ਪੈਦਾਇਸ਼ 25:34 (PANIRV)
Square Portrait Landscape 4K UHD
ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।

Available Bible Translations

American Standard Version (ASV)
Genesis 25 (ASV) »
King James Version (KJV)
Genesis 25 (KJV) »
GOD’S WORD® (GW)
Genesis 25 (GW) »
Berean Bible (BSB)
Genesis 25 (BSB) »
World English Bible (WEB)
Genesis 25 (WEB) »
French Bible (LSG)
Genèse 25 (LSG) »
German Bible (LUTH1912)
Genesis 25 (LUTH1912) »
Bengali Bible (BENIRV)
আদি 25 (BENIRV) »
Hebrew Bible (HEB)
בראשית 25 (HEB) »
Portuguese Bible (BSL)
Gênesis 25 (BSL) »
Vietnamese Bible (VIE)
Sáng Thế 25 (VIE) »
Spanish Bible (RVA)
Génesis 25 (RVA) »
Italian Bible (RIV)
Genesi 25 (RIV) »
Chinese Simplified (CUVS)
创 世 纪 25 (CUVS) »
Chinese Traditional (CUVT)
創 世 記 25 (CUVT) »
Albanian Bible (ALB)
Zanafilla 25 (ALB) »
Swedish Bible (SV1917)
1 Mosebok 25 (SV1917) »
Russian Bible (RUSV)
Бытие 25 (RUSV) »
Ukrainian Bible (UKR)
Буття 25 (UKR) »
Hungarian Bible (KAR)
1 Mózes 25 (KAR) »
Bulgarian Bible (BULG)
Битие 25 (BULG) »
Japanese Bible (JPN)
創世記 25 (JPN) »
Norwegian Bible (NORSK)
1 Mosebok 25 (NORSK) »

ਪੈਦਾਇਸ਼ (PANIRV) Chapter Selection

PANIRV Book Selection List