ਪੈਦਾਇਸ਼ Chapter 28 PANIRV Bible Verse Images

ਪੈਦਾਇਸ਼ 28 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 28 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 28:1 (PANIRV)
Square Portrait Landscape 4K UHD
ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।

ਪੈਦਾਇਸ਼ 28:2 (PANIRV)
Square Portrait Landscape 4K UHD
ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।

ਪੈਦਾਇਸ਼ 28:3 (PANIRV)
Square Portrait Landscape 4K UHD
ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।

ਪੈਦਾਇਸ਼ 28:4 (PANIRV)
Square Portrait Landscape 4K UHD
ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।

ਪੈਦਾਇਸ਼ 28:5 (PANIRV)
Square Portrait Landscape 4K UHD
ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।

ਪੈਦਾਇਸ਼ 28:6 (PANIRV)
Square Portrait Landscape 4K UHD
ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,

ਪੈਦਾਇਸ਼ 28:7 (PANIRV)
Square Portrait Landscape 4K UHD
ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।

ਪੈਦਾਇਸ਼ 28:8 (PANIRV)
Square Portrait Landscape 4K UHD
ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ

ਪੈਦਾਇਸ਼ 28:9 (PANIRV)
Square Portrait Landscape 4K UHD
ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।

ਪੈਦਾਇਸ਼ 28:10 (PANIRV)
Square Portrait Landscape 4K UHD
ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,

ਪੈਦਾਇਸ਼ 28:11 (PANIRV)
Square Portrait Landscape 4K UHD
ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।

ਪੈਦਾਇਸ਼ 28:12 (PANIRV)
Square Portrait Landscape 4K UHD
ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।

ਪੈਦਾਇਸ਼ 28:13 (PANIRV)
Square Portrait Landscape 4K UHD
ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।

ਪੈਦਾਇਸ਼ 28:14 (PANIRV)
Square Portrait Landscape 4K UHD
ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।

ਪੈਦਾਇਸ਼ 28:15 (PANIRV)
Square Portrait Landscape 4K UHD
ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।

ਪੈਦਾਇਸ਼ 28:16 (PANIRV)
Square Portrait Landscape 4K UHD
ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ।

ਪੈਦਾਇਸ਼ 28:17 (PANIRV)
Square Portrait Landscape 4K UHD
ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।

ਪੈਦਾਇਸ਼ 28:18 (PANIRV)
Square Portrait Landscape 4K UHD
ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।

ਪੈਦਾਇਸ਼ 28:19 (PANIRV)
Square Portrait Landscape 4K UHD
ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।

ਪੈਦਾਇਸ਼ 28:20 (PANIRV)
Square Portrait Landscape 4K UHD
ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ

ਪੈਦਾਇਸ਼ 28:21 (PANIRV)
Square Portrait Landscape 4K UHD
ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।

ਪੈਦਾਇਸ਼ 28:22 (PANIRV)
Square Portrait Landscape 4K UHD
ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।

Available Bible Translations

American Standard Version (ASV)
Genesis 28 (ASV) »
King James Version (KJV)
Genesis 28 (KJV) »
GOD’S WORD® (GW)
Genesis 28 (GW) »
Berean Bible (BSB)
Genesis 28 (BSB) »
World English Bible (WEB)
Genesis 28 (WEB) »
French Bible (LSG)
Genèse 28 (LSG) »
German Bible (LUTH1912)
Genesis 28 (LUTH1912) »
Bengali Bible (BENIRV)
আদি 28 (BENIRV) »
Hebrew Bible (HEB)
בראשית 28 (HEB) »
Portuguese Bible (BSL)
Gênesis 28 (BSL) »
Vietnamese Bible (VIE)
Sáng Thế 28 (VIE) »
Spanish Bible (RVA)
Génesis 28 (RVA) »
Italian Bible (RIV)
Genesi 28 (RIV) »
Chinese Simplified (CUVS)
创 世 纪 28 (CUVS) »
Chinese Traditional (CUVT)
創 世 記 28 (CUVT) »
Albanian Bible (ALB)
Zanafilla 28 (ALB) »
Swedish Bible (SV1917)
1 Mosebok 28 (SV1917) »
Russian Bible (RUSV)
Бытие 28 (RUSV) »
Ukrainian Bible (UKR)
Буття 28 (UKR) »
Hungarian Bible (KAR)
1 Mózes 28 (KAR) »
Bulgarian Bible (BULG)
Битие 28 (BULG) »
Japanese Bible (JPN)
創世記 28 (JPN) »
Norwegian Bible (NORSK)
1 Mosebok 28 (NORSK) »

ਪੈਦਾਇਸ਼ (PANIRV) Chapter Selection

PANIRV Book Selection List