ਪੈਦਾਇਸ਼ Chapter 29 PANIRV Bible Verse Images

ਪੈਦਾਇਸ਼ 29 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 29 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 29:1 (PANIRV)
Square Portrait Landscape 4K UHD
ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ਼ ਵਿੱਚ ਆਇਆ

ਪੈਦਾਇਸ਼ 29:2 (PANIRV)
Square Portrait Landscape 4K UHD
ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ।

ਪੈਦਾਇਸ਼ 29:3 (PANIRV)
Square Portrait Landscape 4K UHD
ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।

ਪੈਦਾਇਸ਼ 29:4 (PANIRV)
Square Portrait Landscape 4K UHD
ਤਦ ਯਾਕੂਬ ਨੇ ਆਜੜੀਆਂ ਨੂੰ ਪੁੱਛਿਆ, ਮੇਰੇ ਭਰਾਵੋ, ਤੁਸੀਂ ਕਿੱਥੋਂ ਦੇ ਹੋ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ।

ਪੈਦਾਇਸ਼ 29:5 (PANIRV)
Square Portrait Landscape 4K UHD
ਤਦ ਉਸ ਨੇ ਉਹਨਾਂ ਨੂੰ ਪੁੱਛਿਆ, ਕੀ ਤੁਸੀਂ ਨਾਹੋਰ ਦੇ ਪੁੱਤਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਨੇ ਆਖਿਆ, ਹਾਂ, ਅਸੀਂ ਜਾਣਦੇ ਹਾਂ।

ਪੈਦਾਇਸ਼ 29:6 (PANIRV)
Square Portrait Landscape 4K UHD
ਉਸ ਨੇ ਪੁੱਛਿਆ, ਕੀ ਉਹ ਚੰਗਾ ਭਲਾ ਹੈ? ਉਨ੍ਹਾਂ ਨੇ ਆਖਿਆ, ਹਾਂ, ਉਹ ਚੰਗਾ ਭਲਾ ਹੈ ਅਤੇ ਵੇਖ ਉਹ ਦੀ ਧੀ ਰਾਖ਼ੇਲ ਭੇਡਾਂ ਲੈ ਕੇ ਆਉਂਦੀ ਹੈ।

ਪੈਦਾਇਸ਼ 29:7 (PANIRV)
Square Portrait Landscape 4K UHD
ਉਸ ਨੇ ਆਖਿਆ, ਵੇਖੋ, ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ। ਇਸ ਲਈ ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ।

ਪੈਦਾਇਸ਼ 29:8 (PANIRV)
Square Portrait Landscape 4K UHD
ਪਰ ਉਨ੍ਹਾਂ ਨੇ ਆਖਿਆ, ਅਸੀਂ ਅਜਿਹਾ ਨਹੀਂ ਕਰ ਸਕਦੇ, ਜਦ ਤੱਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੱਕ ਅਸੀਂ ਭੇਡਾਂ ਨੂੰ ਪਾਣੀ ਨਹੀਂ ਪਿਲਾ ਸਕਦੇ।

ਪੈਦਾਇਸ਼ 29:9 (PANIRV)
Square Portrait Landscape 4K UHD
ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ।

ਪੈਦਾਇਸ਼ 29:10 (PANIRV)
Square Portrait Landscape 4K UHD
ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।

ਪੈਦਾਇਸ਼ 29:11 (PANIRV)
Square Portrait Landscape 4K UHD
ਯਾਕੂਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਇਆ।

ਪੈਦਾਇਸ਼ 29:12 (PANIRV)
Square Portrait Landscape 4K UHD
ਤਦ ਯਾਕੂਬ ਨੇ ਰਾਖ਼ੇਲ ਨੂੰ ਦੱਸਿਆ, ਮੈਂ ਤੇਰੇ ਪਿਤਾ ਦਾ ਰਿਸ਼ਤੇਦਾਰ ਅਤੇ ਮੈਂ ਰਿਬਕਾਹ ਦਾ ਪੁੱਤਰ ਹਾਂ। ਤਦ ਉਸ ਨੇ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ।

ਪੈਦਾਇਸ਼ 29:13 (PANIRV)
Square Portrait Landscape 4K UHD
ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫ਼ੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ।

ਪੈਦਾਇਸ਼ 29:14 (PANIRV)
Square Portrait Landscape 4K UHD
ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ।

ਪੈਦਾਇਸ਼ 29:15 (PANIRV)
Square Portrait Landscape 4K UHD
ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ,

ਪੈਦਾਇਸ਼ 29:16 (PANIRV)
Square Portrait Landscape 4K UHD
ਵੱਡੀ ਦਾ ਨਾਮ ਲੇਆਹ ਅਤੇ ਛੋਟੀ ਦਾ ਨਾਮ ਰਾਖ਼ੇਲ ਸੀ।

ਪੈਦਾਇਸ਼ 29:17 (PANIRV)
Square Portrait Landscape 4K UHD
ਲੇਆਹ ਦੀਆਂ ਅੱਖਾਂ ਕੋਮਲ ਸਨ ਪਰ ਰਾਖ਼ੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ।

ਪੈਦਾਇਸ਼ 29:18 (PANIRV)
Square Portrait Landscape 4K UHD
ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।

ਪੈਦਾਇਸ਼ 29:19 (PANIRV)
Square Portrait Landscape 4K UHD
ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ,

ਪੈਦਾਇਸ਼ 29:20 (PANIRV)
Square Portrait Landscape 4K UHD
ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।

ਪੈਦਾਇਸ਼ 29:21 (PANIRV)
Square Portrait Landscape 4K UHD
ਤਦ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇ ਜੋ ਮੈਂ ਉਸ ਕੋਲ ਜਾਂਵਾਂ ਜੋ ਮੇਰਾ ਸਮਾਂ ਪੂਰਾ ਹੋ ਗਿਆ ਹੈ।

ਪੈਦਾਇਸ਼ 29:22 (PANIRV)
Square Portrait Landscape 4K UHD
ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ

ਪੈਦਾਇਸ਼ 29:23 (PANIRV)
Square Portrait Landscape 4K UHD
ਅਤੇ ਸ਼ਾਮ ਦੇ ਵੇਲੇ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੂਬ ਦੇ ਕੋਲ ਆਇਆ ਅਤੇ ਉਹ ਉਸ ਦੇ ਕੋਲ ਗਿਆ।

ਪੈਦਾਇਸ਼ 29:24 (PANIRV)
Square Portrait Landscape 4K UHD
ਲਾਬਾਨ ਨੇ ਉਹ ਨੂੰ ਆਪਣੀ ਦਾਸੀ ਜਿਲਫਾਹ ਦਿੱਤੀ ਤਾਂ ਜੋ ਉਸ ਦੀ ਧੀ ਲੇਆਹ ਲਈ ਦਾਸੀ ਹੋਵੇ।

ਪੈਦਾਇਸ਼ 29:25 (PANIRV)
Square Portrait Landscape 4K UHD
ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?

ਪੈਦਾਇਸ਼ 29:26 (PANIRV)
Square Portrait Landscape 4K UHD
ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ।

ਪੈਦਾਇਸ਼ 29:27 (PANIRV)
Square Portrait Landscape 4K UHD
ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ।

ਪੈਦਾਇਸ਼ 29:28 (PANIRV)
Square Portrait Landscape 4K UHD
ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ।

ਪੈਦਾਇਸ਼ 29:29 (PANIRV)
Square Portrait Landscape 4K UHD
ਤਦ ਲਾਬਾਨ ਨੇ ਆਪਣੀ ਦਾਸੀ ਬਿਲਹਾਹ, ਆਪਣੀ ਧੀ ਰਾਖ਼ੇਲ ਲਈ ਦਿੱਤੀ ਜੋ ਉਹ ਉਸ ਦੀ ਦਾਸੀ ਹੋਵੇ।

ਪੈਦਾਇਸ਼ 29:30 (PANIRV)
Square Portrait Landscape 4K UHD
ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ।

ਪੈਦਾਇਸ਼ 29:31 (PANIRV)
Square Portrait Landscape 4K UHD
ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ।

ਪੈਦਾਇਸ਼ 29:32 (PANIRV)
Square Portrait Landscape 4K UHD
ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।

ਪੈਦਾਇਸ਼ 29:33 (PANIRV)
Square Portrait Landscape 4K UHD
ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ।

ਪੈਦਾਇਸ਼ 29:34 (PANIRV)
Square Portrait Landscape 4K UHD
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।

ਪੈਦਾਇਸ਼ 29:35 (PANIRV)
Square Portrait Landscape 4K UHD
ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ।

Available Bible Translations

American Standard Version
Genesis 29 (ASV) »
King James Version
Genesis 29 (KJV) »
GOD’S WORD® (GW)
Genesis 29 (GW) »
World English Bible
Genesis 29 (WEB) »
Louis Segond 1910
Genèse 29 (LSG) »
Luther Bibel 1912
Genesis 29 (LUTH1912) »
इंडियन रिवाइज्ड वर्जन - हिंदी
उत्पत्ति 29 (HINIRV) »
ভারতীয় সংশোধিত সংস্করণ - বাংলা
আদি 29 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 29 (TAMIRV) »
इंडियन रिवाइज्ड वर्जन - मराठी
उत्पत्ति 29 (MARIRV) »
ఇండియన్ రేవిజ్డ్ వెర్షన్ - తెలుగు
ఆదికాండం 29 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 29 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 29 (KANIRV) »
الكتاب المقدس باللغة العربية، فان دايك
اَلتَّكْوِينُ 29 (AVD) »
תנ ך עברי מודרני
בראשית 29 (HEB) »
Bíblia Sagrada Português
Gênesis 29 (BSL) »
Kinh Thánh: Tiếng Việt
Sáng Thế 29 (VIE) »
Reina Valera Antigua
Génesis 29 (RVA) »
La Sacra Bibbia
Genesi 29 (RIV) »
圣 经 简体中文和合本
创 世 纪 29 (CUVS) »
聖 經 繁體中文和合本
創 世 記 29 (CUVT) »
Bibla e Shenjtë
Zanafilla 29 (ALB) »
Svenska Bibeln 1917
1 Mosebok 29 (SV1917) »
Библия на русском
Бытие 29 (RUSV) »
Українська Біблія
Буття 29 (UKR) »
Szent Biblia - Magyar
1 Mózes 29 (KAR) »
Българска Библия
Битие 29 (BULG) »
聖書 日本語
創世記 29 (JPN) »
Biblia Takatifu
Mwanzo 29 (SWHULB) »
Kitaabka Quduuska Ah
Bilowgii 29 (SOM) »
De Heilige Schrift
Genesis 29 (NLD) »

ਪੈਦਾਇਸ਼ (PANIRV) Chapter Selection

PANIRV Book Selection List