ਪੈਦਾਇਸ਼ Chapter 45 PANIRV Bible Verse Images

ਪੈਦਾਇਸ਼ 45 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 45 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 45:1 (PANIRV)
Square Portrait Landscape 4K UHD
ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ

ਪੈਦਾਇਸ਼ 45:2 (PANIRV)
Square Portrait Landscape 4K UHD
ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ।

ਪੈਦਾਇਸ਼ 45:3 (PANIRV)
Square Portrait Landscape 4K UHD
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।

ਪੈਦਾਇਸ਼ 45:4 (PANIRV)
Square Portrait Landscape 4K UHD
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।

ਪੈਦਾਇਸ਼ 45:5 (PANIRV)
Square Portrait Landscape 4K UHD
ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।

ਪੈਦਾਇਸ਼ 45:6 (PANIRV)
Square Portrait Landscape 4K UHD
ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ।

ਪੈਦਾਇਸ਼ 45:7 (PANIRV)
Square Portrait Landscape 4K UHD
ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।

ਪੈਦਾਇਸ਼ 45:8 (PANIRV)
Square Portrait Landscape 4K UHD
ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।

ਪੈਦਾਇਸ਼ 45:9 (PANIRV)
Square Portrait Landscape 4K UHD
ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।

ਪੈਦਾਇਸ਼ 45:10 (PANIRV)
Square Portrait Landscape 4K UHD
ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।

ਪੈਦਾਇਸ਼ 45:11 (PANIRV)
Square Portrait Landscape 4K UHD
ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।

ਪੈਦਾਇਸ਼ 45:12 (PANIRV)
Square Portrait Landscape 4K UHD
ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ।

ਪੈਦਾਇਸ਼ 45:13 (PANIRV)
Square Portrait Landscape 4K UHD
ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ।

ਪੈਦਾਇਸ਼ 45:14 (PANIRV)
Square Portrait Landscape 4K UHD
ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ।

ਪੈਦਾਇਸ਼ 45:15 (PANIRV)
Square Portrait Landscape 4K UHD
ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।

ਪੈਦਾਇਸ਼ 45:16 (PANIRV)
Square Portrait Landscape 4K UHD
ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।

ਪੈਦਾਇਸ਼ 45:17 (PANIRV)
Square Portrait Landscape 4K UHD
ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,

ਪੈਦਾਇਸ਼ 45:18 (PANIRV)
Square Portrait Landscape 4K UHD
ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।

ਪੈਦਾਇਸ਼ 45:19 (PANIRV)
Square Portrait Landscape 4K UHD
ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ।

ਪੈਦਾਇਸ਼ 45:20 (PANIRV)
Square Portrait Landscape 4K UHD
ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।

ਪੈਦਾਇਸ਼ 45:21 (PANIRV)
Square Portrait Landscape 4K UHD
ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।

ਪੈਦਾਇਸ਼ 45:22 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।

ਪੈਦਾਇਸ਼ 45:23 (PANIRV)
Square Portrait Landscape 4K UHD
ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।

ਪੈਦਾਇਸ਼ 45:24 (PANIRV)
Square Portrait Landscape 4K UHD
ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।

ਪੈਦਾਇਸ਼ 45:25 (PANIRV)
Square Portrait Landscape 4K UHD
ਸੋ ਓਹ ਮਿਸਰ ਤੋਂ ਵਾਪਿਸ ਆਏ ਅਤੇ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਪਹੁੰਚੇ।

ਪੈਦਾਇਸ਼ 45:26 (PANIRV)
Square Portrait Landscape 4K UHD
ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।

ਪੈਦਾਇਸ਼ 45:27 (PANIRV)
Square Portrait Landscape 4K UHD
ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।

ਪੈਦਾਇਸ਼ 45:28 (PANIRV)
Square Portrait Landscape 4K UHD
ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।

Available Bible Translations

American Standard Version
Genesis 45 (ASV) »
King James Version
Genesis 45 (KJV) »
GOD’S WORD® (GW)
Genesis 45 (GW) »
World English Bible
Genesis 45 (WEB) »
Louis Segond 1910
Genèse 45 (LSG) »
Luther Bibel 1912
Genesis 45 (LUTH1912) »
इंडियन रिवाइज्ड वर्जन - हिंदी
उत्पत्ति 45 (HINIRV) »
ভারতীয় সংশোধিত সংস্করণ - বাংলা
আদি 45 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 45 (TAMIRV) »
इंडियन रिवाइज्ड वर्जन - मराठी
उत्पत्ति 45 (MARIRV) »
ఇండియన్ రేవిజ్డ్ వెర్షన్ - తెలుగు
ఆదికాండం 45 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 45 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 45 (KANIRV) »
الكتاب المقدس باللغة العربية، فان دايك
اَلتَّكْوِينُ 45 (AVD) »
תנ ך עברי מודרני
בראשית 45 (HEB) »
Bíblia Sagrada Português
Gênesis 45 (BSL) »
Kinh Thánh: Tiếng Việt
Sáng Thế 45 (VIE) »
Reina Valera Antigua
Génesis 45 (RVA) »
La Sacra Bibbia
Genesi 45 (RIV) »
圣 经 简体中文和合本
创 世 纪 45 (CUVS) »
聖 經 繁體中文和合本
創 世 記 45 (CUVT) »
Bibla e Shenjtë
Zanafilla 45 (ALB) »
Svenska Bibeln 1917
1 Mosebok 45 (SV1917) »
Библия на русском
Бытие 45 (RUSV) »
Українська Біблія
Буття 45 (UKR) »
Szent Biblia - Magyar
1 Mózes 45 (KAR) »
Българска Библия
Битие 45 (BULG) »
聖書 日本語
創世記 45 (JPN) »
Biblia Takatifu
Mwanzo 45 (SWHULB) »
Kitaabka Quduuska Ah
Bilowgii 45 (SOM) »
De Heilige Schrift
Genesis 45 (NLD) »

ਪੈਦਾਇਸ਼ (PANIRV) Chapter Selection

PANIRV Book Selection List