ਪੈਦਾਇਸ਼ Chapter 48 PANIRV Bible Verse Images

ਪੈਦਾਇਸ਼ 48 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 48 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 48:1 (PANIRV)
Square Portrait Landscape 4K UHD
ਕੁਝ ਦਿਨਾਂ ਤੋਂ ਬਾਅਦ ਇਹ ਹੋਇਆ ਕਿ ਕਿਸੇ ਨੇ ਯੂਸੁਫ਼ ਨੂੰ ਆਖਿਆ, ਵੇਖੋ, ਤੁਹਾਡਾ ਪਿਤਾ ਬਿਮਾਰ ਹੈ। ਤਦ ਉਸ ਨੇ ਆਪਣੇ ਦੋਹਾਂ ਪੁੱਤਰਾਂ ਮਨੱਸ਼ਹ ਅਤੇ ਇਫ਼ਰਾਈਮ ਨੂੰ ਆਪਣੇ ਨਾਲ ਲਿਆ।

ਪੈਦਾਇਸ਼ 48:2 (PANIRV)
Square Portrait Landscape 4K UHD
ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।

ਪੈਦਾਇਸ਼ 48:3 (PANIRV)
Square Portrait Landscape 4K UHD
ਯਾਕੂਬ ਨੇ ਯੂਸੁਫ਼ ਨੂੰ ਆਖਿਆ, ਸਰਬ ਸ਼ਕਤੀਮਾਨ ਪਰਮੇਸ਼ੁਰ ਨੇ ਮੈਨੂੰ ਕਨਾਨ ਦੇਸ਼ ਵਿੱਚ ਲੂਜ਼ ਕੋਲ ਦਰਸ਼ਣ ਦਿੱਤਾ ਅਤੇ ਮੈਨੂੰ ਬਰਕਤ ਦਿੱਤੀ

ਪੈਦਾਇਸ਼ 48:4 (PANIRV)
Square Portrait Landscape 4K UHD
ਅਤੇ ਮੈਨੂੰ ਆਖਿਆ, ਵੇਖ, ਮੈਂ ਤੈਨੂੰ ਫਲਵੰਤ ਕਰਾਂਗਾ ਅਤੇ ਤੈਨੂੰ ਵਧਾਵਾਂਗਾ ਅਤੇ ਤੈਥੋਂ ਬਹੁਤ ਸਾਰੀਆਂ ਕੌਮਾਂ ਬਣਾਵਾਂਗਾ ਅਤੇ ਤੇਰੇ ਬਾਅਦ ਇਹ ਦੇਸ਼ ਸਦਾ ਲਈ ਤੇਰੇ ਵੰਸ਼ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ।

ਪੈਦਾਇਸ਼ 48:5 (PANIRV)
Square Portrait Landscape 4K UHD
ਹੁਣ ਤੇਰੇ ਦੋਵੇਂ ਪੁੱਤਰ ਜਿਹੜੇ ਮਿਸਰ ਵਿੱਚ ਮੇਰੇ ਆਉਣ ਤੋਂ ਪਹਿਲਾਂ ਪੈਦਾ ਹੋਏ ਸਨ, ਉਹ ਮੇਰੇ ਹੀ ਹਨ। ਰਊਬੇਨ ਅਤੇ ਸ਼ਿਮਓਨ ਵਾਂਗੂੰ ਇਫ਼ਰਾਈਮ ਅਤੇ ਮਨੱਸ਼ਹ ਮੇਰੇ ਹੀ ਪੁੱਤਰ ਹਨ,

ਪੈਦਾਇਸ਼ 48:6 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਬਾਅਦ ਜਿਹੜੀ ਸੰਤਾਨ ਤੈਥੋਂ ਪੈਦਾ ਹੋਵੇਗੀ, ਉਹ ਤੇਰੀ ਹੋਵੇਗੀ। ਪਰ ਓਹ ਆਪਣੇ ਹਿੱਸੇ ਦੀ ਵੰਡ ਵਿੱਚ ਆਪਣੇ ਭਰਾਵਾਂ ਦੇ ਨਾਮ ਤੋਂ ਪੁਕਾਰੀ ਜਾਵੇਗੀ।

ਪੈਦਾਇਸ਼ 48:7 (PANIRV)
Square Portrait Landscape 4K UHD
ਜਦ ਮੈਂ ਪਦਨ ਤੋਂ ਆ ਰਿਹਾ ਸੀ, ਤਦ ਰਸਤੇ ਵਿੱਚ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿ ਗਿਆ ਸੀ ਤਾਂ ਕਨਾਨ ਦੇਸ਼ ਵਿੱਚ ਰਾਖ਼ੇਲ ਮੇਰੇ ਸਾਹਮਣੇ ਮਰ ਗਈ ਅਤੇ ਮੈਂ ਉਸ ਨੂੰ ਉੱਥੇ ਹੀ ਅਫਰਾਥ ਜੋ ਬੈਤਲਹਮ ਵੀ ਅਖਵਾਉਂਦਾ ਹੈ, ਦੇ ਰਸਤੇ ਵਿੱਚ ਦਫ਼ਨਾ ਦਿੱਤਾ।

ਪੈਦਾਇਸ਼ 48:8 (PANIRV)
Square Portrait Landscape 4K UHD
ਇਹੋ ਹੀ ਬੈਤਲਹਮ ਹੈ। ਫੇਰ ਇਸਰਾਏਲ ਨੇ ਯੂਸੁਫ਼ ਦੇ ਪੁੱਤਰਾਂ ਨੂੰ ਵੇਖ ਕੇ ਆਖਿਆ, ਇਹ ਕੌਣ ਹਨ?

ਪੈਦਾਇਸ਼ 48:9 (PANIRV)
Square Portrait Landscape 4K UHD
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।

ਪੈਦਾਇਸ਼ 48:10 (PANIRV)
Square Portrait Landscape 4K UHD
ਪਰ ਬਜ਼ੁਰਗ ਹੋਣ ਦੇ ਕਾਰਨ ਇਸਰਾਏਲ ਦੀਆਂ ਅੱਖਾਂ ਧੁੰਦਲੀਆਂ ਹੋ ਗਈਆਂ ਸਨ, ਕਿ ਉਹ ਵੇਖ ਨਹੀਂ ਸਕਦਾ ਸੀ, ਤਦ ਯੂਸੁਫ਼ ਉਨ੍ਹਾਂ ਨੂੰ ਉਸ ਦੇ ਕੋਲ ਲਿਆਇਆ ਤਾਂ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਨ੍ਹਾਂ ਨੂੰ ਗਲ਼ ਲਾਇਆ

ਪੈਦਾਇਸ਼ 48:11 (PANIRV)
Square Portrait Landscape 4K UHD
ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਮੈਨੂੰ ਤਾਂ ਤੇਰਾ ਮੂੰਹ ਵੇਖਣ ਦੀ ਆਸ ਵੀ ਨਹੀਂ ਸੀ, ਪਰ ਵੇਖ ਤੇਰੀ ਅੰਸ ਵੀ ਪਰਮੇਸ਼ੁਰ ਨੇ ਮੈਨੂੰ ਵਿਖਾਲ ਦਿੱਤੀ ਹੈ।

ਪੈਦਾਇਸ਼ 48:12 (PANIRV)
Square Portrait Landscape 4K UHD
ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਪਣੇ ਗੋਡਿਆਂ ਵਿੱਚੋਂ ਕੱਢਿਆ ਅਤੇ ਆਪਣਾ ਮੂੰਹ ਧਰਤੀ ਤੱਕ ਨਿਵਾਇਆ

ਪੈਦਾਇਸ਼ 48:13 (PANIRV)
Square Portrait Landscape 4K UHD
ਅਤੇ ਯੂਸੁਫ਼ ਨੇ ਉਨ੍ਹਾਂ ਦੋਹਾਂ ਨੂੰ ਲਿਆ, ਇਫ਼ਰਾਈਮ ਨੂੰ ਆਪਣੇ ਸੱਜੇ ਹੱਥ ਨਾਲ ਇਸਰਾਏਲ ਦੇ ਖੱਬੇ ਪਾਸੇ, ਅਤੇ ਮਨੱਸ਼ਹ ਨੂੰ ਆਪਣੇ ਖੱਬੇ ਹੱਥ ਨਾਲ ਇਸਰਾਏਲ ਦੇ ਸੱਜੇ ਪਾਸੇ ਲਿਆਂਦਾ ਅਤੇ ਉਸ ਦੇ ਨੇੜੇ ਕੀਤਾ।

ਪੈਦਾਇਸ਼ 48:14 (PANIRV)
Square Portrait Landscape 4K UHD
ਤਦ ਇਸਰਾਏਲ ਨੇ ਆਪਣਾ ਸੱਜਾ ਹੱਥ ਵਧਾ ਕੇ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ, ਜਿਹੜਾ ਛੋਟਾ ਪੁੱਤਰ ਸੀ ਅਤੇ ਆਪਣਾ ਖੱਬਾ ਹੱਥ ਮਨੱਸ਼ਹ ਦੇ ਸਿਰ ਉੱਤੇ ਰੱਖਿਆ। ਉਸ ਨੇ ਜਾਣ ਬੁੱਝ ਕੇ ਆਪਣੇ ਹੱਥ ਇਸ ਤਰ੍ਹਾਂ ਰੱਖੇ ਕਿਉਂ ਜੋ ਮਨੱਸ਼ਹ ਪਹਿਲੌਠਾ ਸੀ।

ਪੈਦਾਇਸ਼ 48:15 (PANIRV)
Square Portrait Landscape 4K UHD
ਉਸ ਨੇ ਯੂਸੁਫ਼ ਨੂੰ ਬਰਕਤ ਦੇ ਕੇ ਆਖਿਆ, ਪਰਮੇਸ਼ੁਰ ਜਿਸ ਦੇ ਸਨਮੁਖ ਮੇਰਾ ਪਿਤਾ ਅਬਰਾਹਾਮ ਅਤੇ ਇਸਹਾਕ ਚੱਲਦੇ ਰਹੇ ਅਤੇ ਉਹ ਪਰਮੇਸ਼ੁਰ ਜਿਸ ਨੇ ਜੀਵਨ ਭਰ ਅੱਜ ਦੇ ਦਿਨ ਤੱਕ ਮੇਰੀ ਪਾਲਣਾ ਕੀਤੀ,

ਪੈਦਾਇਸ਼ 48:16 (PANIRV)
Square Portrait Landscape 4K UHD
ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ।

ਪੈਦਾਇਸ਼ 48:17 (PANIRV)
Square Portrait Landscape 4K UHD
ਜਦ ਯੂਸੁਫ਼ ਨੇ ਵੇਖਿਆ ਕਿ ਮੇਰੇ ਪਿਤਾ ਨੇ ਆਪਣਾ ਸੱਜਾ ਹੱਥ ਇਫ਼ਰਾਈਮ ਦੇ ਸਿਰ ਉੱਤੇ ਰੱਖਿਆ ਹੈ ਤਾਂ ਉਸ ਦੀ ਨਜ਼ਰ ਵਿੱਚ ਇਹ ਗੱਲ ਬੁਰੀ ਲੱਗੀ ਅਤੇ ਉਸ ਨੇ ਆਪਣੇ ਪਿਤਾ ਦਾ ਹੱਥ ਇਸ ਲਈ ਫੜ੍ਹ ਲਿਆ ਤਾਂ ਜੋ ਇਫ਼ਰਾਈਮ ਦੇ ਸਿਰ ਤੋਂ ਹਟਾ ਕੇ ਮਨੱਸ਼ਹ ਦੇ ਸਿਰ ਉੱਤੇ ਰੱਖੇ।

ਪੈਦਾਇਸ਼ 48:18 (PANIRV)
Square Portrait Landscape 4K UHD
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਪਿਤਾ ਜੀ, ਅਜਿਹਾ ਨਾ ਹੋਵੇ, ਕਿਉਂ ਜੋ ਉਹ ਪਹਿਲੌਠਾ ਹੈ। ਆਪਣਾ ਸੱਜਾ ਹੱਥ ਉਸ ਦੇ ਸਿਰ ਉੱਤੇ ਰੱਖ।

ਪੈਦਾਇਸ਼ 48:19 (PANIRV)
Square Portrait Landscape 4K UHD
ਪਰ ਉਸ ਦੇ ਪਿਤਾ ਨੇ ਇਨਕਾਰ ਕਰਕੇ ਆਖਿਆ, ਮੈਂ ਜਾਣਦਾ ਹਾਂ, ਮੇਰੇ ਪੁੱਤਰ ਮੈਂ ਜਾਣਦਾ ਹਾਂ। ਇਸ ਤੋਂ ਵੀ ਇੱਕ ਕੌਮ ਹੋਵੇਗੀ ਅਤੇ ਇਹ ਵੀ ਵੱਡਾ ਹੋਵੇਗਾ ਪਰ ਉਸ ਦਾ ਛੋਟਾ ਭਰਾ ਇਸ ਨਾਲੋਂ ਵੱਡਾ ਹੋਵੇਗਾ ਅਤੇ ਉਸ ਦੀ ਅੰਸ ਤੋਂ ਬਹੁਤ ਸਾਰੀਆਂ ਕੌਮਾਂ ਹੋਣਗੀਆਂ।

ਪੈਦਾਇਸ਼ 48:20 (PANIRV)
Square Portrait Landscape 4K UHD
ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।

ਪੈਦਾਇਸ਼ 48:21 (PANIRV)
Square Portrait Landscape 4K UHD
ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਤੁਹਾਡੇ ਸੰਗ ਹੋਵੇਗਾ ਅਤੇ ਤੁਹਾਨੂੰ ਤੁਹਾਡੇ ਪਿਓ ਦਾਦਿਆਂ ਦੇ ਦੇਸ਼ ਵਿੱਚ ਮੁੜ ਲੈ ਆਵੇਗਾ।

ਪੈਦਾਇਸ਼ 48:22 (PANIRV)
Square Portrait Landscape 4K UHD
ਅਤੇ ਮੈਂ ਤੈਨੂੰ ਤੇਰੇ ਭਰਾਵਾਂ ਤੋਂ ਵੱਧ ਇੱਕ ਉਪਜਾਊ ਇਲਾਕਾ ਦਿੱਤਾ ਹੈ, ਜਿਹੜਾ ਮੈਂ ਯੁੱਧ ਵਿੱਚ ਆਪਣੀ ਤਲਵਾਰ ਅਤੇ ਧਣੁੱਖ ਨਾਲ ਅਮੋਰੀਆਂ ਦੇ ਹੱਥੋਂ ਲੈ ਲਿਆ ਸੀ।

Available Bible Translations

American Standard Version (ASV)
Genesis 48 (ASV) »
King James Version (KJV)
Genesis 48 (KJV) »
GOD’S WORD® (GW)
Genesis 48 (GW) »
Berean Bible (BSB)
Genesis 48 (BSB) »
World English Bible (WEB)
Genesis 48 (WEB) »
French Bible (LSG)
Genèse 48 (LSG) »
German Bible (LUTH1912)
Genesis 48 (LUTH1912) »
Bengali Bible (BENIRV)
আদি 48 (BENIRV) »
Hebrew Bible (HEB)
בראשית 48 (HEB) »
Portuguese Bible (BSL)
Gênesis 48 (BSL) »
Vietnamese Bible (VIE)
Sáng Thế 48 (VIE) »
Spanish Bible (RVA)
Génesis 48 (RVA) »
Italian Bible (RIV)
Genesi 48 (RIV) »
Chinese Simplified (CUVS)
创 世 纪 48 (CUVS) »
Chinese Traditional (CUVT)
創 世 記 48 (CUVT) »
Albanian Bible (ALB)
Zanafilla 48 (ALB) »
Swedish Bible (SV1917)
1 Mosebok 48 (SV1917) »
Russian Bible (RUSV)
Бытие 48 (RUSV) »
Ukrainian Bible (UKR)
Буття 48 (UKR) »
Hungarian Bible (KAR)
1 Mózes 48 (KAR) »
Bulgarian Bible (BULG)
Битие 48 (BULG) »
Japanese Bible (JPN)
創世記 48 (JPN) »
Norwegian Bible (NORSK)
1 Mosebok 48 (NORSK) »

ਪੈਦਾਇਸ਼ (PANIRV) Chapter Selection

PANIRV Book Selection List