ਇਬਰਾਨੀ Chapter 11 PANIRV Bible Verse Images

ਇਬਰਾਨੀ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਇਬਰਾਨੀ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਇਬਰਾਨੀ 11:1 (PANIRV)
Square Portrait Landscape 4K UHD
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।

ਇਬਰਾਨੀ 11:2 (PANIRV)
Square Portrait Landscape 4K UHD
ਅਤੇ ਇਸ ਦੇ ਬਾਰੇ ਬਜ਼ੁਰਗਾਂ ਦੇ ਲਈ ਗਵਾਹੀ ਦਿੱਤੀ ਗਈ।

ਇਬਰਾਨੀ 11:3 (PANIRV)
Square Portrait Landscape 4K UHD
ਵਿਸ਼ਵਾਸ ਨਾਲ ਅਸੀਂ ਜਾਣਦੇ ਹਾਂ ਕਿ ਜਗਤ ਪਰਮੇਸ਼ੁਰ ਦੇ ਬਚਨ ਨਾਲ ਰਚਿਆ ਗਿਆ ਅਤੇ ਜੋ ਕੁਝ ਦਿਖਾਈ ਦਿੰਦਾ ਹੈ, ਉਹ ਦੇਖੀਆਂ ਹੋਈਆਂ ਵਸਤਾਂ ਤੋਂ ਨਹੀਂ ਬਣਿਆ।

ਇਬਰਾਨੀ 11:4 (PANIRV)
Square Portrait Landscape 4K UHD
ਵਿਸ਼ਵਾਸ ਨਾਲ ਹੀ ਹਾਬਲ ਨੇ ਪਰਮੇਸ਼ੁਰ ਦੇ ਅੱਗੇ ਕਾਇਨ ਨਾਲੋਂ ਉੱਤਮ ਬਲੀਦਾਨ ਚੜ੍ਹਾਇਆ, ਜਿਸ ਕਰਕੇ ਇਹ ਗਵਾਹੀ ਦਿੱਤੀ ਗਈ ਕਿ ਉਹ ਧਰਮੀ ਹੈ ਕਿਉਂਕਿ ਪਰਮੇਸ਼ੁਰ ਨੇ ਉਹ ਦੀਆਂ ਭੇਟਾਂ ਦੇ ਬਾਰੇ ਗਵਾਹੀ ਦਿੱਤੀ ਅਤੇ ਉਸ ਵਿਸ਼ਵਾਸ ਦੇ ਦੁਆਰਾ ਉਹ ਹੁਣ ਤੱਕ ਬੋਲਦਾ ਹੈ, ਭਾਵੇਂ ਉਹ ਮਰ ਗਿਆ।

ਇਬਰਾਨੀ 11:5 (PANIRV)
Square Portrait Landscape 4K UHD
ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।

ਇਬਰਾਨੀ 11:6 (PANIRV)
Square Portrait Landscape 4K UHD
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।

ਇਬਰਾਨੀ 11:7 (PANIRV)
Square Portrait Landscape 4K UHD
ਵਿਸ਼ਵਾਸ ਨਾਲ ਨੂਹ ਨੇ ਪਰਮੇਸ਼ੁਰ ਕੋਲੋਂ ਉਨ੍ਹਾਂ ਵਸਤਾਂ ਦੀ ਜਿਹੜੀਆਂ ਅਜੇ ਦੇਖੀਆਂ ਨਹੀਂ ਗਈਆਂ ਸਨ, ਚਿਤਾਵਨੀ ਪਾ ਕੇ ਅਤੇ ਡਰ ਕੇ ਆਪਣੇ ਪਰਿਵਾਰ ਦੇ ਬਚਾਉ ਲਈ ਕਿਸ਼ਤੀ ਬਣਾਈ। ਉਸ ਵਿਸ਼ਵਾਸ ਦੇ ਕਾਰਨ ਉਹ ਨੇ ਸੰਸਾਰ ਨੂੰ ਦੋਸ਼ੀ ਠਹਿਰਾਇਆ ਅਤੇ ਉਸ ਧਾਰਮਿਕਤਾ ਦਾ ਅਧਿਕਾਰੀ ਹੋਇਆ ਜਿਹੜਾ ਵਿਸ਼ਵਾਸ ਤੋਂ ਹੀ ਹੁੰਦਾ ਹੈ।

ਇਬਰਾਨੀ 11:8 (PANIRV)
Square Portrait Landscape 4K UHD
ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।

ਇਬਰਾਨੀ 11:9 (PANIRV)
Square Portrait Landscape 4K UHD
ਵਿਸ਼ਵਾਸ ਨਾਲ ਉਹ ਵਾਇਦੇ ਵਾਲੀ ਧਰਤੀ ਵਿੱਚ ਜਾ ਵੱਸਿਆ, ਜਿਵੇਂ ਪਰਾਈ ਧਰਤੀ ਵਿੱਚ ਉਹ ਨੇ ਇਸਹਾਕ ਅਤੇ ਯਾਕੂਬ ਦੇ ਨਾਲ ਡੇਰਿਆਂ ਵਿੱਚ ਵਾਸ ਕੀਤਾ, ਜਿਹੜੇ ਉਹ ਦੇ ਨਾਲ ਉਸੇ ਵਾਇਦੇ ਦੇ ਅਧਿਕਾਰੀ ਸਨ।

ਇਬਰਾਨੀ 11:10 (PANIRV)
Square Portrait Landscape 4K UHD
ਕਿਉਂ ਜੋ ਉਹ ਉਸ ਨਗਰ ਦੀ ਉਡੀਕ ਕਰਦਾ ਸੀ ਜਿਸ ਦੀਆਂ ਨੀਹਾਂ ਹਨ ਅਤੇ ਜਿਸ ਦਾ ਕਾਰੀਗਰ ਅਤੇ ਬਣਾਉਣ ਵਾਲਾ ਪਰਮੇਸ਼ੁਰ ਹੈ।

ਇਬਰਾਨੀ 11:11 (PANIRV)
Square Portrait Landscape 4K UHD
ਵਿਸ਼ਵਾਸ ਨਾਲ ਸਾਰਾਹ ਨੇ ਬੁੱਢੀ ਹੋ ਜਾਣ ਤੇ ਵੀ ਗਰਭਵਤੀ ਹੋਣ ਦੀ ਸਮਰੱਥਾ ਪਾਈ, ਕਿਉਂਕਿ ਉਹ ਨੇ ਵਾਇਦਾ ਕਰਨ ਵਾਲੇ ਨੂੰ ਵਫ਼ਾਦਾਰ ਜਾਣਿਆ।

ਇਬਰਾਨੀ 11:12 (PANIRV)
Square Portrait Landscape 4K UHD
ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।

ਇਬਰਾਨੀ 11:13 (PANIRV)
Square Portrait Landscape 4K UHD
ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ।

ਇਬਰਾਨੀ 11:14 (PANIRV)
Square Portrait Landscape 4K UHD
ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।

ਇਬਰਾਨੀ 11:15 (PANIRV)
Square Portrait Landscape 4K UHD
ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ।

ਇਬਰਾਨੀ 11:16 (PANIRV)
Square Portrait Landscape 4K UHD
ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ। ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ।

ਇਬਰਾਨੀ 11:17 (PANIRV)
Square Portrait Landscape 4K UHD
ਵਿਸ਼ਵਾਸ ਨਾਲ ਹੀ ਅਬਰਾਹਾਮ ਨੇ ਜਦੋਂ ਪਰਖਿਆ ਗਿਆ ਤਾਂ ਇਸਹਾਕ ਨੂੰ ਬਲੀਦਾਨ ਲਈ ਚੜ੍ਹਾਇਆ। ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਵਾਇਦੇ ਦਿੱਤੇ ਗਏ ਸਨ ਚੜ੍ਹਾਉਣ ਲੱਗਾ।

ਇਬਰਾਨੀ 11:18 (PANIRV)
Square Portrait Landscape 4K UHD
ਅਤੇ ਜਿਸ ਨੂੰ ਇਹ ਆਖਿਆ ਗਿਆ ਕਿ ਇਸਹਾਕ ਤੋਂ ਤੇਰੀ ਅੰਸ ਪੁਕਾਰੀ ਜਾਵੇਗੀ।

ਇਬਰਾਨੀ 11:19 (PANIRV)
Square Portrait Landscape 4K UHD
ਕਿਉਂ ਜੋ ਉਹ ਨੇ ਵਿਚਾਰ ਕੀਤਾ ਜੋ ਪਰਮੇਸ਼ੁਰ ਮੁਰਦਿਆਂ ਵਿੱਚੋਂ ਵੀ ਜੀ ਉੱਠਾਲਣ ਦੀ ਸਮਰੱਥ ਰੱਖਦਾ ਹੈ ਜਿਨ੍ਹਾਂ ਵਿੱਚੋਂ ਉਹ ਨੇ ਮੰਨੋ ਉਹ ਨੂੰ ਪ੍ਰਾਪਤ ਵੀ ਕਰ ਲਿਆ।

ਇਬਰਾਨੀ 11:20 (PANIRV)
Square Portrait Landscape 4K UHD
ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।

ਇਬਰਾਨੀ 11:21 (PANIRV)
Square Portrait Landscape 4K UHD
ਵਿਸ਼ਵਾਸ ਨਾਲ ਯਾਕੂਬ ਨੇ ਮਰਨ ਲੱਗਿਆਂ ਯੂਸੁਫ਼ ਦੇ ਪੁੱਤਰਾਂ ਨੂੰ ਇੱਕ-ਇੱਕ ਕਰਕੇ ਬਰਕਤ ਦਿੱਤੀ ਅਤੇ ਆਪਣੀ ਲਾਠੀ ਦੇ ਸਿਰੇ ਉੱਤੇ ਮੱਥਾ ਟੇਕਿਆ।

ਇਬਰਾਨੀ 11:22 (PANIRV)
Square Portrait Landscape 4K UHD
ਵਿਸ਼ਵਾਸ ਨਾਲ ਯੂਸੁਫ਼ ਨੇ ਆਪਣੇ ਅੰਤ ਦੇ ਸਮੇਂ ਇਸਰਾਏਲੀਆਂ ਦੇ ਮਿਸਰ ਵਿੱਚੋਂ ਕੂਚ ਕਰਨ ਦੀ ਗੱਲ ਕੀਤੀ ਅਤੇ ਆਪਣੀਆਂ ਹੱਡੀਆਂ ਦੇ ਬਾਰੇ ਹੁਕਮ ਦਿੱਤਾ।

ਇਬਰਾਨੀ 11:23 (PANIRV)
Square Portrait Landscape 4K UHD
ਵਿਸ਼ਵਾਸ ਨਾਲ ਜਦੋਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਨੇ ਉਹ ਨੂੰ ਤਿੰਨਾਂ ਮਹੀਨਿਆਂ ਤੱਕ ਛਿਪਾ ਕੇ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਕਿ ਬਾਲਕ ਸੋਹਣਾ ਹੈ ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਨਾ ਡਰੇ।

ਇਬਰਾਨੀ 11:24 (PANIRV)
Square Portrait Landscape 4K UHD
ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।

ਇਬਰਾਨੀ 11:25 (PANIRV)
Square Portrait Landscape 4K UHD
ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।

ਇਬਰਾਨੀ 11:26 (PANIRV)
Square Portrait Landscape 4K UHD
ਅਤੇ ਉਹ ਨੇ ਵਿਚਾਰ ਕੀਤਾ ਕਿ ਮਸੀਹ ਦੇ ਲਈ ਨਿੰਦਾ ਨੂੰ ਸਹਿ ਲੈਣਾ ਮਿਸਰ ਦੇ ਖ਼ਜ਼ਾਨਿਆਂ ਨਾਲੋਂ ਵੱਡਾ ਧਨ ਹੈ, ਕਿਉਂ ਜੋ ਸਵਰਗੀ ਇਨਾਮ ਵੱਲ ਉਹ ਦਾ ਧਿਆਨ ਸੀ।

ਇਬਰਾਨੀ 11:27 (PANIRV)
Square Portrait Landscape 4K UHD
ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।

ਇਬਰਾਨੀ 11:28 (PANIRV)
Square Portrait Landscape 4K UHD
ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ।

ਇਬਰਾਨੀ 11:29 (PANIRV)
Square Portrait Landscape 4K UHD
ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।

ਇਬਰਾਨੀ 11:30 (PANIRV)
Square Portrait Landscape 4K UHD
ਵਿਸ਼ਵਾਸ ਨਾਲ ਯਰੀਹੋ ਦੀ ਸ਼ਹਿਰਪਨਾਹ ਜਦੋਂ ਸੱਤਾਂ ਦਿਨਾਂ ਤੱਕ ਘੇਰੀਂ ਗਈ ਤਾਂ ਡਿੱਗ ਗਈ।

ਇਬਰਾਨੀ 11:31 (PANIRV)
Square Portrait Landscape 4K UHD
ਵਿਸ਼ਵਾਸ ਨਾਲ ਰਹਾਬ ਵੇਸਵਾ ਅਵਿਸ਼ਵਾਸੀਆਂ ਦੇ ਨਾਲ ਨਾਸ ਨਾ ਹੋਈ, ਕਿਉਂ ਜੋ ਉਹ ਨੇ ਖੋਜੀਆਂ ਨੂੰ ਸੁੱਖ ਸ਼ਾਂਤੀ ਨਾਲ ਆਪਣੇ ਘਰ ਉਤਾਰਿਆ।

ਇਬਰਾਨੀ 11:32 (PANIRV)
Square Portrait Landscape 4K UHD
ਹੁਣ ਮੈਂ ਹੋਰ ਕੀ ਆਖਾਂ? ਕਿਉਂ ਜੋ ਸਮਾਂ ਨਹੀਂ ਹੈ ਕਿ ਗਿਦੌਨ, ਬਾਰਕ, ਸਮਸੂਨ, ਯਿਫਤਾ, ਦਾਊਦ, ਸਮੂਏਲ ਅਤੇ ਨਬੀਆਂ ਦੇ ਬਾਰੇ ਗੱਲ ਕਰਾਂ।

ਇਬਰਾਨੀ 11:33 (PANIRV)
Square Portrait Landscape 4K UHD
ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,

ਇਬਰਾਨੀ 11:34 (PANIRV)
Square Portrait Landscape 4K UHD
ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ।

ਇਬਰਾਨੀ 11:35 (PANIRV)
Square Portrait Landscape 4K UHD
ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ।

ਇਬਰਾਨੀ 11:36 (PANIRV)
Square Portrait Landscape 4K UHD
ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।

ਇਬਰਾਨੀ 11:37 (PANIRV)
Square Portrait Landscape 4K UHD
ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -

ਇਬਰਾਨੀ 11:38 (PANIRV)
Square Portrait Landscape 4K UHD
ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।

ਇਬਰਾਨੀ 11:39 (PANIRV)
Square Portrait Landscape 4K UHD
ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।

ਇਬਰਾਨੀ 11:40 (PANIRV)
Square Portrait Landscape 4K UHD
ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ।

Available Bible Translations

American Standard Version
Hebrews 11 (ASV) »
King James Version
Hebrews 11 (KJV) »
GOD’S WORD® (GW)
Hebrews 11 (GW) »
World English Bible
Hebrews 11 (WEB) »
Louis Segond 1910
Hébreux 11 (LSG) »
इंडियन रिवाइज्ड वर्जन - हिंदी
इब्रानियों 11 (HINIRV) »
ভারতীয় সংশোধিত সংস্করণ - বাংলা
হিব্রুদের 11 (BENIRV) »
இந்தியன் ரீவைஸ்டு வேர்ஷன் - தமிழ்
எபிரெயர் 11 (TAMIRV) »
इंडियन रिवाइज्ड वर्जन - मराठी
इब्री लोकांस 11 (MARIRV) »
ఇండియన్ రేవిజ్డ్ వెర్షన్ - తెలుగు
హెబ్రీ పత్రిక 11 (TELIRV) »
ઇન્ડિયન રિવાયઝ્ડ વર્ઝન - ગુજરાતી
હિબ્રૂઓને 11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಇಬ್ರಿಯರಿಗೆ 11 (KANIRV) »
الكتاب المقدس باللغة العربية، فان دايك
عِبرانِيّين 11 (AVD) »
תנ ך עברי מודרני
האגרת אל העברים 11 (HEB) »
Bíblia Sagrada Português
Hebreus 11 (BSL) »
Kinh Thánh: Tiếng Việt
Hê-bơ-rơ 11 (VIE) »
Reina Valera Antigua
Hebreos 11 (RVA) »
La Sacra Bibbia
Ebrei 11 (RIV) »
圣 经 简体中文和合本
希 伯 来 书 11 (CUVS) »
聖 經 繁體中文和合本
希 伯 來 書 11 (CUVT) »
Bibla e Shenjtë
Hebrenjve 11 (ALB) »
Библия на русском
Евреям 11 (RUSV) »
Українська Біблія
євреїв 11 (UKR) »
Szent Biblia - Magyar
Zsidók 11 (KAR) »
Българска Библия
Евреи 11 (BULG) »
Kitaabka Quduuska Ah
Cibraaniyada 11 (SOM) »
De Heilige Schrift
Hebreeën 11 (NLD) »

ਇਬਰਾਨੀ (PANIRV) Chapter Selection

1 2 3 4 5 6 7 8 9 10 11 12 13

PANIRV Book Selection List