ਇਬਰਾਨੀ Chapter 7 PANIRV Bible Verse Images

ਇਬਰਾਨੀ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਇਬਰਾਨੀ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਇਬਰਾਨੀ 7:1 (PANIRV)
Square Portrait Landscape 4K UHD
ਅਤੇ ਇਹ ਮਲਕਿਸਿਦਕ ਸਾਲੇਮ ਦਾ ਰਾਜਾ ਅਤੇ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਜਿਹੜਾ ਅਬਰਾਹਾਮ ਨੂੰ ਜਿਸ ਵੇਲੇ ਉਹ ਰਾਜਿਆਂ ਨੂੰ ਵੱਢ ਕੇ ਮੁੜਿਆ ਆਉਂਦਾ ਸੀ ਆ ਮਿਲਿਆ ਅਤੇ ਉਹ ਨੂੰ ਅਸੀਸ ਦਿੱਤੀ।

ਇਬਰਾਨੀ 7:2 (PANIRV)
Square Portrait Landscape 4K UHD
ਜਿਸ ਨੂੰ ਅਬਰਾਹਾਮ ਨੇ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ ਉਹ ਪਹਿਲਾਂ ਆਪਣੇ ਨਾਮ ਦੇ ਅਨੁਸਾਰ ਧਰਮ ਦਾ ਰਾਜਾ ਅਤੇ ਫੇਰ ਸਾਲੇਮ ਦਾ ਰਾਜਾ ਵੀ ਅਰਥਾਤ ਸ਼ਾਂਤੀ ਦਾ ਰਾਜਾ।

ਇਬਰਾਨੀ 7:3 (PANIRV)
Square Portrait Landscape 4K UHD
ਜਿਸ ਦਾ ਨਾ ਪਿਤਾ ਨਾ ਮਾਤਾ ਨਾ ਕੁੱਲਪੱਤ੍ਰੀ ਹੈ, ਜਿਸ ਦੇ ਨਾ ਦਿਨਾਂ ਦਾ ਆਦ ਅਤੇ ਨਾ ਜੀਵਨ ਦਾ ਅੰਤ ਹੈ ਪਰੰਤੂ ਪਰਮੇਸ਼ੁਰ ਦੇ ਪੁੱਤਰ ਦੇ ਸਮਾਨ ਕੀਤਾ ਹੋਇਆ ਸਦਾ ਜਾਜਕ ਬਣਿਆ ਰਹਿੰਦਾ ਹੈ।

ਇਬਰਾਨੀ 7:4 (PANIRV)
Square Portrait Landscape 4K UHD
ਹੁਣ ਧਿਆਨ ਕਰੋ ਕਿ ਇਹ ਕਿੰਨ੍ਹਾਂ ਮਹਾਨ ਸੀ ਜਿਸ ਨੂੰ ਘਰਾਣੇ ਦੇ ਹਾਕਮ ਅਬਰਾਹਾਮ ਨੇ ਲੁੱਟ ਦੇ ਮਾਲ ਵਿੱਚੋਂ ਸਭ ਤੋਂ ਚੰਗੀਆਂ ਵਸਤਾਂ ਦਾ ਦਸਵੰਧ ਦਿੱਤਾ।

ਇਬਰਾਨੀ 7:5 (PANIRV)
Square Portrait Landscape 4K UHD
ਅਤੇ ਲੇਵੀ ਦੀ ਸੰਤਾਨ ਵਿੱਚੋਂ ਜਿਨ੍ਹਾਂ ਨੂੰ ਜਾਜਕਾਂ ਦੀ ਪਦਵੀ ਮਿਲਦੀ ਹੈ, ਉਨ੍ਹਾਂ ਨੂੰ ਉਸ ਪਰਜਾ ਤੋਂ ਅਰਥਾਤ ਆਪਣਿਆਂ ਭਰਾਵਾਂ ਤੋਂ ਭਾਵੇਂ ਉਹ ਅਬਰਾਹਾਮ ਦੀ ਅੰਸ ਵਿੱਚੋਂ ਹਨ ਬਿਵਸਥਾ ਦੇ ਅਨੁਸਾਰ ਦਸਵੰਧ ਲੈਣ ਦਾ ਹੁਕਮ ਹੈ।

ਇਬਰਾਨੀ 7:6 (PANIRV)
Square Portrait Landscape 4K UHD
ਪਰ ਜਿਸ ਦੀ ਕੁੱਲਪੱਤ੍ਰੀ ਉਨ੍ਹਾਂ ਨਾਲ ਰਲਦੀ ਨਹੀਂ ਸੀ ਉਹ ਨੇ ਅਬਰਾਹਾਮ ਤੋਂ ਦਸਵੰਧ ਲਿਆ ਅਤੇ ਉਹ ਨੂੰ ਬਰਕਤ ਦਿੱਤੀ ਜਿਸ ਨੂੰ ਵਾਇਦੇ ਦਿੱਤੇ ਹੋਏ ਸਨ।

ਇਬਰਾਨੀ 7:7 (PANIRV)
Square Portrait Landscape 4K UHD
ਪਰ ਕੋਈ ਸ਼ੱਕ ਨਹੀਂ ਭਈ ਛੋਟੇ ਨੂੰ ਵੱਡੇ ਤੋਂ ਬਰਕਤ ਮਿਲਦੀ ਹੈ।

ਇਬਰਾਨੀ 7:8 (PANIRV)
Square Portrait Landscape 4K UHD
ਅਤੇ ਇੱਥੇ ਮਰਨ ਵਾਲੇ ਮਨੁੱਖ ਦਸਵੰਧ ਲੈਂਦੇ ਹਨ ਪਰ ਉੱਥੇ ਉਹ ਲੈਂਦਾ ਹੈ ਜਿਸ ਦੇ ਵਿਖੇ ਇਹ ਗਵਾਹੀ ਦਿੱਤੀ ਜਾਂਦੀ ਹੈ ਭਈ ਉਹ ਜਿਉਂਦਾ ਹੈ।

ਇਬਰਾਨੀ 7:9 (PANIRV)
Square Portrait Landscape 4K UHD
ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।

ਇਬਰਾਨੀ 7:10 (PANIRV)
Square Portrait Landscape 4K UHD
ਕਿਉਂ ਜੋ ਉਹ ਅਜੇ ਆਪਣੇ ਪਿਤਾ ਦੇ ਸਰੀਰ ਵਿੱਚ ਸੀ ਜਿਸ ਵੇਲੇ ਮਲਕਿਸਿਦਕ ਉਹ ਨੂੰ ਆ ਮਿਲਿਆ।

ਇਬਰਾਨੀ 7:11 (PANIRV)
Square Portrait Landscape 4K UHD
ਸੋ ਜੇ ਲੇਵੀ ਵਾਲੀ ਜਾਜਕਾਈ ਨਾਲ ਜਿਸ ਦੇ ਹੁੰਦਿਆਂ ਕੌਮਾਂ ਨੂੰ ਬਿਵਸਥਾ ਮਿਲੀ ਸੀ ਸੰਪੂਰਨਤਾਈ ਪ੍ਰਾਪਤ ਹੁੰਦੀ, ਤਾਂ ਫਿਰ ਕੀ ਲੋੜ ਸੀ ਜੋ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਕੋਈ ਹੋਰ ਜਾਜਕ ਉੱਠਦਾ ਅਤੇ ਹਾਰੂਨ ਦੀ ਪਦਵੀ ਦੇ ਅਨੁਸਾਰ ਨਾ ਗਿਣਿਆ ਜਾਂਦਾ?

ਇਬਰਾਨੀ 7:12 (PANIRV)
Square Portrait Landscape 4K UHD
ਕਿਉਂਕਿ ਜਦੋਂ ਜਾਜਕਾਈ ਬਦਲੀ ਗਈ ਤਾਂ ਬਿਵਸਥਾ ਦਾ ਵੀ ਬਦਲਣਾ ਜ਼ਰੂਰੀ ਹੈ।

ਇਬਰਾਨੀ 7:13 (PANIRV)
Square Portrait Landscape 4K UHD
ਕਿਉਂਕਿ ਜਿਸ ਦੇ ਬਾਰੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ, ਉਹ ਕਿਸੇ ਹੋਰ ਗੋਤ ਦਾ ਹੈ ਜਿਹਨਾਂ ਵਿੱਚੋਂ ਕਿਸੇ ਨੇ ਜਗਵੇਦੀ ਦੇ ਅੱਗੇ ਸੇਵਾ ਨਹੀਂ ਕੀਤੀ।

ਇਬਰਾਨੀ 7:14 (PANIRV)
Square Portrait Landscape 4K UHD
ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।

ਇਬਰਾਨੀ 7:15 (PANIRV)
Square Portrait Landscape 4K UHD
ਅਤੇ ਜਦੋਂ ਮਲਕਿਸਿਦਕ ਦੇ ਸਮਾਨ ਇੱਕ ਹੋਰ ਜਾਜਕ ਉੱਠਿਆ ਹੈ

ਇਬਰਾਨੀ 7:16 (PANIRV)
Square Portrait Landscape 4K UHD
ਇਹ ਜਾਜਕ ਸਰੀਰ ਦੇ ਸੰਬੰਧੀ ਬਿਵਸਥਾ ਦੇ ਅਨੁਸਾਰ ਨਹੀਂ ਪਰ ਅਵਿਨਾਸ਼ੀ ਜੀਵਨ ਦੀ ਸਮਰੱਥਾ ਦੇ ਅਨੁਸਾਰ ਬਣਿਆ ਹੈ ਤਾਂ ਸਾਡਾ ਆਖਣਾ ਹੋਰ ਵੀ ਸਾਫ਼ ਹੁੰਦਾ ਹੈ।

ਇਬਰਾਨੀ 7:17 (PANIRV)
Square Portrait Landscape 4K UHD
ਕਿਉਂ ਜੋ ਇਹ ਗਵਾਹੀ ਦਿੱਤੀ ਹੋਈ ਹੈ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ, ਸਦਾ ਤੱਕ ਦਾ ਜਾਜਕ ਹੈਂ।

ਇਬਰਾਨੀ 7:18 (PANIRV)
Square Portrait Landscape 4K UHD
ਪਹਿਲਾ ਹੁਕਮ ਕਮਜ਼ੋਰ ਅਤੇ ਨਿਸਫਲ ਹੋਣ ਕਰਕੇ ਰੱਦੀ ਹੋ ਜਾਂਦਾ ਹੈ।

ਇਬਰਾਨੀ 7:19 (PANIRV)
Square Portrait Landscape 4K UHD
ਕਿਉਂਕਿ ਬਿਵਸਥਾ ਨੇ ਕੁਝ ਵੀ ਸੰਪੂਰਨ ਨਹੀਂ ਕੀਤਾ, ਅਤੇ ਉਹ ਦੇ ਥਾਂ ਉਸ ਨਾਲੋਂ ਇੱਕ ਚੰਗੀ ਆਸ ਰੱਖੀ ਪਈ ਹੈ ਜਿਸ ਦੇ ਰਾਹੀਂ ਅਸੀਂ ਪਰਮੇਸ਼ੁਰ ਦੇ ਨੇੜੇ ਪਹੁੰਚਦੇ ਹਾਂ।

ਇਬਰਾਨੀ 7:20 (PANIRV)
Square Portrait Landscape 4K UHD
ਅਤੇ ਮਸੀਹ ਦੀ ਨਿਯੁਕਤੀ ਬਿਨ੍ਹਾਂ ਸਹੁੰ ਖਾਧੇ ਨਹੀਂ ਹੋਈ

ਇਬਰਾਨੀ 7:21 (PANIRV)
Square Portrait Landscape 4K UHD
ਕਿਉਂ ਜੋ ਉਹ ਬਿਨ੍ਹਾਂ ਸਹੁੰ ਖਾਧੇ ਜਾਜਕ ਬਣੇ ਹਨ ਪਰ ਇਹ ਸਹੁੰ ਖਾਣ ਨਾਲ ਉਸ ਤੋਂ ਬਣਿਆ ਜਿਸ ਨੇ ਉਸ ਨੂੰ ਆਖਿਆ, -

ਇਬਰਾਨੀ 7:22 (PANIRV)
Square Portrait Landscape 4K UHD
ਪ੍ਰਭੂ ਨੇ ਸਹੁੰ ਖਾਧੀ, ਅਤੇ ਉਹ ਨਹੀਂ ਬਦਲੇਗਾ, ਤੂੰ ਸਦਾ ਤੱਕ ਦਾ ਜਾਜਕ ਹੈਂ। ਜੋ ਯਿਸੂ ਇੱਕ ਹੋਰ ਵੀ ਉੱਤਮ ਨੇਮ ਦਾ ਜ਼ਾਮਨ ਬਣਿਆ।

ਇਬਰਾਨੀ 7:23 (PANIRV)
Square Portrait Landscape 4K UHD
ਪਹਿਲੇ ਸਮੇਂ ਵਿੱਚ ਬਹੁਤ ਸਾਰੀ ਸੰਖਿਆ ਵਿੱਚ ਜਾਜਕ ਬਣੇ ਸਨ ਕਿਉਂਕਿ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ।

ਇਬਰਾਨੀ 7:24 (PANIRV)
Square Portrait Landscape 4K UHD
ਪਰ ਇਹ ਸਦਾ ਤੱਕ ਰਹਿੰਦਾ ਹੈ ਇਸ ਕਰਕੇ ਇਹ ਦੀ ਜਾਜਕਾਈ ਅਟੱਲ ਹੈ।

ਇਬਰਾਨੀ 7:25 (PANIRV)
Square Portrait Landscape 4K UHD
ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ।

ਇਬਰਾਨੀ 7:26 (PANIRV)
Square Portrait Landscape 4K UHD
ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।

ਇਬਰਾਨੀ 7:27 (PANIRV)
Square Portrait Landscape 4K UHD
ਜਿਸ ਨੂੰ ਉਨ੍ਹਾਂ ਪ੍ਰਧਾਨ ਜਾਜਕਾਂ ਵਾਂਗੂੰ ਲੋੜ ਨਹੀਂ ਕਿ ਪਹਿਲਾਂ ਆਪਣਿਆਂ ਅਤੇ ਫਿਰ ਪਰਜਾ ਦੇ ਪਾਪਾਂ ਲਈ ਬਲੀਦਾਨ ਹਰ ਰੋਜ਼ ਚੜ੍ਹਾਇਆ ਕਰੇ, ਕਿਉਂਕਿ ਉਹ ਨੇ ਆਪਣੇ ਆਪ ਨੂੰ ਬਲੀਦਾਨ ਕਰਕੇ ਚੜਾਉਣ ਦੁਆਰਾ ਇੱਕੋ ਵਾਰ ਇਹ ਕਰ ਦਿੱਤਾ।

ਇਬਰਾਨੀ 7:28 (PANIRV)
Square Portrait Landscape 4K UHD
ਬਿਵਸਥਾ ਤਾਂ ਮਨੁੱਖਾਂ ਨੂੰ ਜਿਹੜੇ ਕਮਜ਼ੋਰ ਹਨ ਪ੍ਰਧਾਨ ਜਾਜਕ ਠਹਿਰਾਉਂਦੀ ਹੈ ਪਰ ਸਹੁੰ ਦਾ ਬਚਨ ਜਿਹੜਾ ਬਿਵਸਥਾ ਦੇ ਬਾਅਦ ਹੋਇਆ ਸੀ ਪੁੱਤਰ ਨੂੰ ਜੋ ਸਦਾ ਤੱਕ ਸਿੱਧ ਕੀਤਾ ਹੋਇਆ ਹੈ, ਪਰਧਾਨ ਜਾਜਕ ਠਹਿਰਾਉਂਦਾ ਹੈ।

Available Bible Translations

American Standard Version (ASV)
Hebrews 7 (ASV) »
King James Version (KJV)
Hebrews 7 (KJV) »
GOD’S WORD® (GW)
Hebrews 7 (GW) »
Berean Bible (BSB)
Hebrews 7 (BSB) »
World English Bible (WEB)
Hebrews 7 (WEB) »
French Bible (LSG)
Hébreux 7 (LSG) »
German Bible (LUTH1912)
Hebräer 7 (LUTH1912) »
Portuguese Bible (BSL)
Hebreus 7 (BSL) »
Vietnamese Bible (VIE)
Hê-bơ-rơ 7 (VIE) »
Spanish Bible (RVA)
Hebreos 7 (RVA) »
Italian Bible (RIV)
Ebrei 7 (RIV) »
Chinese Simplified (CUVS)
希 伯 来 书 7 (CUVS) »
Chinese Traditional (CUVT)
希 伯 來 書 7 (CUVT) »
Albanian Bible (ALB)
Hebrenjve 7 (ALB) »
Swedish Bible (SV1917)
Hebreerbrevet 7 (SV1917) »
Russian Bible (RUSV)
Евреям 7 (RUSV) »
Ukrainian Bible (UKR)
євреїв 7 (UKR) »
Hungarian Bible (KAR)
Zsidók 7 (KAR) »
Bulgarian Bible (BULG)
Евреи 7 (BULG) »
Norwegian Bible (NORSK)
Hebreerne 7 (NORSK) »

ਇਬਰਾਨੀ (PANIRV) Chapter Selection

1 2 3 4 5 6 7 8 9 10 11 12 13

PANIRV Book Selection List