ਯਸਾਯਾਹ Chapter 14 PANIRV Bible Verse Images

ਯਸਾਯਾਹ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 14:1 (PANIRV)
Square Portrait Landscape 4K UHD
ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।

ਯਸਾਯਾਹ 14:2 (PANIRV)
Square Portrait Landscape 4K UHD
ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।

ਯਸਾਯਾਹ 14:3 (PANIRV)
Square Portrait Landscape 4K UHD
ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,

ਯਸਾਯਾਹ 14:4 (PANIRV)
Square Portrait Landscape 4K UHD
ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!

ਯਸਾਯਾਹ 14:5 (PANIRV)
Square Portrait Landscape 4K UHD
ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਆੱਸਾ ਭੰਨ ਸੁੱਟਿਆ,

ਯਸਾਯਾਹ 14:6 (PANIRV)
Square Portrait Landscape 4K UHD
ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਅਤੇ ਬਿਨ੍ਹਾਂ ਰੋਕ-ਟੋਕ ਸਤਾਉਂਦਾ ਸੀ।

ਯਸਾਯਾਹ 14:7 (PANIRV)
Square Portrait Landscape 4K UHD
ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।

ਯਸਾਯਾਹ 14:8 (PANIRV)
Square Portrait Landscape 4K UHD
ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।

ਯਸਾਯਾਹ 14:9 (PANIRV)
Square Portrait Landscape 4K UHD
ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ।

ਯਸਾਯਾਹ 14:10 (PANIRV)
Square Portrait Landscape 4K UHD
ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ!

ਯਸਾਯਾਹ 14:11 (PANIRV)
Square Portrait Landscape 4K UHD
ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ।

ਯਸਾਯਾਹ 14:12 (PANIRV)
Square Portrait Landscape 4K UHD
ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!

ਯਸਾਯਾਹ 14:13 (PANIRV)
Square Portrait Landscape 4K UHD
ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।

ਯਸਾਯਾਹ 14:14 (PANIRV)
Square Portrait Landscape 4K UHD
ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!

ਯਸਾਯਾਹ 14:15 (PANIRV)
Square Portrait Landscape 4K UHD
ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ।

ਯਸਾਯਾਹ 14:16 (PANIRV)
Square Portrait Landscape 4K UHD
ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?

ਯਸਾਯਾਹ 14:17 (PANIRV)
Square Portrait Landscape 4K UHD
ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ?

ਯਸਾਯਾਹ 14:18 (PANIRV)
Square Portrait Landscape 4K UHD
ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।

ਯਸਾਯਾਹ 14:19 (PANIRV)
Square Portrait Landscape 4K UHD
ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।

ਯਸਾਯਾਹ 14:20 (PANIRV)
Square Portrait Landscape 4K UHD
ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।

ਯਸਾਯਾਹ 14:21 (PANIRV)
Square Portrait Landscape 4K UHD
ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਨੂੰ ਸ਼ਹਿਰਾਂ ਨਾਲ ਭਰ ਦੇਣ।

ਯਸਾਯਾਹ 14:22 (PANIRV)
Square Portrait Landscape 4K UHD
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਮ ਅਤੇ ਨਿਸ਼ਾਨ ਮਿਟਾ ਦਿਆਂਗਾ ਅਤੇ ਉਹ ਦੇ ਪੁੱਤਰ-ਪੋਤਰੇ ਨਸ਼ਟ ਕਰ ਦਿਆਂਗਾ, ਇਹ ਯਹੋਵਾਹ ਦਾ ਵਾਕ ਹੈ।

ਯਸਾਯਾਹ 14:23 (PANIRV)
Square Portrait Landscape 4K UHD
ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।

ਯਸਾਯਾਹ 14:24 (PANIRV)
Square Portrait Landscape 4K UHD
ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,

ਯਸਾਯਾਹ 14:25 (PANIRV)
Square Portrait Landscape 4K UHD
ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।

ਯਸਾਯਾਹ 14:26 (PANIRV)
Square Portrait Landscape 4K UHD
ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।

ਯਸਾਯਾਹ 14:27 (PANIRV)
Square Portrait Landscape 4K UHD
ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?

ਯਸਾਯਾਹ 14:28 (PANIRV)
Square Portrait Landscape 4K UHD
ਆਹਾਜ਼ ਰਾਜੇ ਦੀ ਮੌਤ ਦੇ ਸਾਲ ਇਹ ਅਗੰਮ ਵਾਕ ਹੋਇਆ,

ਯਸਾਯਾਹ 14:29 (PANIRV)
Square Portrait Landscape 4K UHD
ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।

ਯਸਾਯਾਹ 14:30 (PANIRV)
Square Portrait Landscape 4K UHD
ਤਦ ਗਰੀਬਾਂ ਦੀ ਸੰਤਾਨ ਭੋਜਨ ਖਾਵੇਗੀ ਅਤੇ ਕੰਗਾਲ ਚੈਨ ਨਾਲ ਲੇਟਣਗੇ, ਪਰ ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰੇ ਬਚੇ ਹੋਏ ਵੱਢੇ ਜਾਣਗੇ।

ਯਸਾਯਾਹ 14:31 (PANIRV)
Square Portrait Landscape 4K UHD
ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ।

ਯਸਾਯਾਹ 14:32 (PANIRV)
Square Portrait Landscape 4K UHD
ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ।

Available Bible Translations

American Standard Version
Isaiah 14 (ASV) »
King James Version
Isaiah 14 (KJV) »
GOD’S WORD® (GW)
Isaiah 14 (GW) »
World English Bible
Isaiah 14 (WEB) »
Louis Segond 1910
Ésaïe 14 (LSG) »
Luther Bibel 1912
Jesaja 14 (LUTH1912) »
इंडियन रिवाइज्ड वर्जन - हिंदी
यशायाह 14 (HINIRV) »
ভারতীয় সংশোধিত সংস্করণ - বাংলা
যিচয়া 14 (BENIRV) »
இந்தியன் ரீவைஸ்டு வேர்ஷன் - தமிழ்
ஏசாயா 14 (TAMIRV) »
इंडियन रिवाइज्ड वर्जन - मराठी
यशया 14 (MARIRV) »
ఇండియన్ రేవిజ్డ్ వెర్షన్ - తెలుగు
యెషయా 14 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 14 (KANIRV) »
الكتاب المقدس باللغة العربية، فان دايك
إِشَعْيَاءَ 14 (AVD) »
תנ ך עברי מודרני
ישעיה 14 (HEB) »
Bíblia Sagrada Português
Isaías 14 (BSL) »
Kinh Thánh: Tiếng Việt
I-sai-a 14 (VIE) »
Reina Valera Antigua
Isaías 14 (RVA) »
La Sacra Bibbia
Isaia 14 (RIV) »
圣 经 简体中文和合本
以 赛 亚 书 14 (CUVS) »
聖 經 繁體中文和合本
以 賽 亞 書 14 (CUVT) »
Bibla e Shenjtë
Isaia 14 (ALB) »
Svenska Bibeln 1917
Jesaja 14 (SV1917) »
Библия на русском
Исаия 14 (RUSV) »
Українська Біблія
Ісая 14 (UKR) »
Szent Biblia - Magyar
Ézsaiás 14 (KAR) »
Българска Библия
Исая 14 (BULG) »
Det Norsk Bibel
Jesaja 14 (NORSK) »
Biblia Takatifu
Isaya 14 (SWHULB) »
Kitaabka Quduuska Ah
Ishacyaah 14 (SOM) »
De Heilige Schrift
Jesaja 14 (NLD) »
Dansk Bibel 1871
Esajas 14 (DA1871) »

ਯਸਾਯਾਹ (PANIRV) Chapter Selection

PANIRV Book Selection List