ਯਸਾਯਾਹ Chapter 33 PANIRV Bible Verse Images

ਯਸਾਯਾਹ 33 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 33 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 33:1 (PANIRV)
Square Portrait Landscape 4K UHD
ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ!

ਯਸਾਯਾਹ 33:2 (PANIRV)
Square Portrait Landscape 4K UHD
ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।

ਯਸਾਯਾਹ 33:3 (PANIRV)
Square Portrait Landscape 4K UHD
ਹੰਗਾਮੇ ਦੇ ਰੌਲ਼ੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਖਿੰਡ-ਪੁੰਡ ਗਈਆਂ।

ਯਸਾਯਾਹ 33:4 (PANIRV)
Square Portrait Landscape 4K UHD
ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝਪੱਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।

ਯਸਾਯਾਹ 33:5 (PANIRV)
Square Portrait Landscape 4K UHD
ਯਹੋਵਾਹ ਮਹਾਨ ਹੈ, ਉਹ ਉਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ।

ਯਸਾਯਾਹ 33:6 (PANIRV)
Square Portrait Landscape 4K UHD
ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖ਼ਜ਼ਾਨਾ ਹੋਵੇਗਾ।

ਯਸਾਯਾਹ 33:7 (PANIRV)
Square Portrait Landscape 4K UHD
ਵੇਖੋ, ਉਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।

ਯਸਾਯਾਹ 33:8 (PANIRV)
Square Portrait Landscape 4K UHD
ਸ਼ਾਹੀ ਮਾਰਗ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।

ਯਸਾਯਾਹ 33:9 (PANIRV)
Square Portrait Landscape 4K UHD
ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।

ਯਸਾਯਾਹ 33:10 (PANIRV)
Square Portrait Landscape 4K UHD
ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।

ਯਸਾਯਾਹ 33:11 (PANIRV)
Square Portrait Landscape 4K UHD
ਤੁਹਾਡੇ ਗਰਭ ਵਿੱਚ ਕੱਖ ਪਵੇਗਾ ਅਤੇ ਤੁਸੀਂ ਘਾਹ ਜਣੋਗੇ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।

ਯਸਾਯਾਹ 33:12 (PANIRV)
Square Portrait Landscape 4K UHD
ਲੋਕ ਸਾੜੇ ਹੋਏ ਚੂਨੇ ਵਾਂਗੂੰ ਹੋ ਜਾਣਗੇ, ਅਤੇ ਵੱਢੇ ਹੋਏ ਕੰਡਿਆਂ ਵਾਂਗੂੰ ਉਹ ਅੱਗ ਵਿੱਚ ਜਲਾਏ ਜਾਣਗੇ।

ਯਸਾਯਾਹ 33:13 (PANIRV)
Square Portrait Landscape 4K UHD
ਹੇ ਦੂਰ ਦਿਓ, ਤੁਸੀਂ ਸੁਣੋ ਜੋ ਮੈਂ ਕੀਤਾ, ਹੇ ਨੇੜੇ ਦਿਓ, ਤੁਸੀਂ ਮੇਰੀ ਸ਼ਕਤੀ ਨੂੰ ਜਾਣੋ!

ਯਸਾਯਾਹ 33:14 (PANIRV)
Square Portrait Landscape 4K UHD
ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫ਼ਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿੱਕ ਸਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸਕਦਾ ਹੈ?

ਯਸਾਯਾਹ 33:15 (PANIRV)
Square Portrait Landscape 4K UHD
ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।

ਯਸਾਯਾਹ 33:16 (PANIRV)
Square Portrait Landscape 4K UHD
ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।

ਯਸਾਯਾਹ 33:17 (PANIRV)
Square Portrait Landscape 4K UHD
ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।

ਯਸਾਯਾਹ 33:18 (PANIRV)
Square Portrait Landscape 4K UHD
ਤੇਰਾ ਮਨ ਉਸ ਬੀਤੇ ਹੋਏ ਭੈਅ ਬਾਰੇ ਸੋਚੇਗਾ, ਲੇਖਾ ਲੈਣ ਵਾਲਾ ਕਿੱਥੇ ਹੈ? ਲਗਾਨ ਵਸੂਲਣ ਵਾਲਾ ਕਿੱਥੇ ਹੈ? ਬੁਰਜ਼ਾਂ ਦਾ ਗਿਣਨ ਵਾਲਾ ਕਿੱਥੇ ਹੈ?

ਯਸਾਯਾਹ 33:19 (PANIRV)
Square Portrait Landscape 4K UHD
ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੇਂਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।

ਯਸਾਯਾਹ 33:20 (PANIRV)
Square Portrait Landscape 4K UHD
ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।

ਯਸਾਯਾਹ 33:21 (PANIRV)
Square Portrait Landscape 4K UHD
ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।

ਯਸਾਯਾਹ 33:22 (PANIRV)
Square Portrait Landscape 4K UHD
ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।

ਯਸਾਯਾਹ 33:23 (PANIRV)
Square Portrait Landscape 4K UHD
ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।

ਯਸਾਯਾਹ 33:24 (PANIRV)
Square Portrait Landscape 4K UHD
ਸਿਯੋਨ ਦਾ ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।

Available Bible Translations

American Standard Version (ASV)
Isaiah 33 (ASV) »
King James Version (KJV)
Isaiah 33 (KJV) »
GOD’S WORD® (GW)
Isaiah 33 (GW) »
Berean Bible (BSB)
Isaiah 33 (BSB) »
World English Bible (WEB)
Isaiah 33 (WEB) »
French Bible (LSG)
Ésaïe 33 (LSG) »
German Bible (LUTH1912)
Jesaja 33 (LUTH1912) »
Marathi Bible (MARIRV)
यशया 33 (MARIRV) »
Telugu Bible (TELIRV)
యెషయా 33 (TELIRV) »
Gujarati Bible (GUJIRV)
યશાયા 33 (GUJIRV) »
Hebrew Bible (HEB)
ישעיה 33 (HEB) »
Portuguese Bible (BSL)
Isaías 33 (BSL) »
Vietnamese Bible (VIE)
I-sai-a 33 (VIE) »
Spanish Bible (RVA)
Isaías 33 (RVA) »
Italian Bible (RIV)
Isaia 33 (RIV) »
Chinese Simplified (CUVS)
以 赛 亚 书 33 (CUVS) »
Chinese Traditional (CUVT)
以 賽 亞 書 33 (CUVT) »
Albanian Bible (ALB)
Isaia 33 (ALB) »
Swedish Bible (SV1917)
Jesaja 33 (SV1917) »
Russian Bible (RUSV)
Исаия 33 (RUSV) »
Ukrainian Bible (UKR)
Ісая 33 (UKR) »
Hungarian Bible (KAR)
Ézsaiás 33 (KAR) »
Bulgarian Bible (BULG)
Исая 33 (BULG) »
Japanese Bible (JPN)
イザヤ書 33 (JPN) »
Norwegian Bible (NORSK)
Jesaja 33 (NORSK) »

ਯਸਾਯਾਹ (PANIRV) Chapter Selection

PANIRV Book Selection List