ਯਸਾਯਾਹ Chapter 42 PANIRV Bible Verse Images

ਯਸਾਯਾਹ 42 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 42 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 42:1 (PANIRV)
Square Portrait Landscape 4K UHD
ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।

ਯਸਾਯਾਹ 42:2 (PANIRV)
Square Portrait Landscape 4K UHD
ਉਹ ਨਾ ਚਿੱਲਾਵੇਗਾ, ਨਾ ਆਪਣੀ ਅਵਾਜ਼ ਉੱਚੀ ਚੁੱਕੇਗਾ, ਨਾ ਆਪਣਾ ਸ਼ਬਦ ਗਲੀ ਵਿੱਚ ਸੁਣਾਵੇਗਾ।

ਯਸਾਯਾਹ 42:3 (PANIRV)
Square Portrait Landscape 4K UHD
ਉਹ ਕੁਚਲੇ ਹੋਏ ਕਾਨੇ ਨੂੰ ਨਾ ਤੋੜੇਗਾ, ਨਾ ਨਿੰਮ੍ਹੀ ਬੱਤੀ ਨੂੰ ਬੁਝਾਵੇਗਾ, ਉਹ ਵਫ਼ਾਦਾਰੀ ਨਾਲ ਇਨਸਾਫ਼ ਕਰੇਗਾ।

ਯਸਾਯਾਹ 42:4 (PANIRV)
Square Portrait Landscape 4K UHD
ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ।

ਯਸਾਯਾਹ 42:5 (PANIRV)
Square Portrait Landscape 4K UHD
ਪਰਮੇਸ਼ੁਰ ਯਹੋਵਾਹ ਇਹ ਆਖਦਾ ਹੈ, ਉਹ ਜੋ ਅਕਾਸ਼ ਦਾ ਕਰਤਾ ਅਤੇ ਉਹ ਦੇ ਤਾਣਨ ਵਾਲਾ ਹੈ, ਧਰਤੀ ਅਤੇ ਉਸ ਦੀ ਉਪਜ ਦਾ ਫੈਲਾਉਣ ਵਾਲਾ ਹੈ, ਜੋ ਉਸ ਦੇ ਉੱਪਰ ਦੇ ਲੋਕਾਂ ਨੂੰ ਸਾਹ ਦਾ, ਅਤੇ ਉਸ ਦੇ ਉੱਪਰ ਦੇ ਚੱਲਣ ਵਾਲਿਆਂ ਨੂੰ ਆਤਮਾ ਦਾ ਦੇਣ ਵਾਲਾ ਹੈ।

ਯਸਾਯਾਹ 42:6 (PANIRV)
Square Portrait Landscape 4K UHD
ਮੈਂ ਯਹੋਵਾਹ ਨੇ ਤੈਨੂੰ ਧਰਮ ਵਿੱਚ ਸੱਦਿਆ ਹੈ, ਅਤੇ ਮੈਂ ਤੇਰੇ ਹੱਥ ਨੂੰ ਤਕੜਾ ਕਰਾਂਗਾ, ਮੈਂ ਤੇਰੀ ਰੱਖਿਆ ਕਰਾਂਗਾ, ਅਤੇ ਤੈਨੂੰ ਪਰਜਾ ਲਈ ਨੇਮ ਅਤੇ ਕੌਮਾਂ ਲਈ ਜੋਤ ਠਹਿਰਾਵਾਂਗਾ,

ਯਸਾਯਾਹ 42:7 (PANIRV)
Square Portrait Landscape 4K UHD
ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰ ਕੈਦਖ਼ਾਨੇ ਵਿੱਚੋਂ ਕੱਢੇਂ।

ਯਸਾਯਾਹ 42:8 (PANIRV)
Square Portrait Landscape 4K UHD
ਮੈਂ ਯਹੋਵਾਹ ਹਾਂ, ਇਹੋ ਹੀ ਮੇਰਾ ਨਾਮ ਹੈ, ਅਤੇ ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ, ਨਾ ਆਪਣੀ ਉਸਤਤ ਮੂਰਤਾਂ ਨੂੰ।

ਯਸਾਯਾਹ 42:9 (PANIRV)
Square Portrait Landscape 4K UHD
ਵੇਖੋ, ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ, ਅਤੇ ਨਵੀਆਂ ਗੱਲਾਂ ਮੈਂ ਦੱਸਦਾ ਹਾਂ, ਉਹਨਾਂ ਦੇ ਪਰਗਟ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਸੁਣਾਉਂਦਾ ਹਾਂ।

ਯਸਾਯਾਹ 42:10 (PANIRV)
Square Portrait Landscape 4K UHD
ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ।

ਯਸਾਯਾਹ 42:11 (PANIRV)
Square Portrait Landscape 4K UHD
ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।

ਯਸਾਯਾਹ 42:12 (PANIRV)
Square Portrait Landscape 4K UHD
ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।

ਯਸਾਯਾਹ 42:13 (PANIRV)
Square Portrait Landscape 4K UHD
ਯਹੋਵਾਹ ਸੂਰਮੇ ਵਾਂਗੂੰ ਨਿੱਕਲੇਗਾ, ਉਹ ਯੋਧੇ ਵਾਂਗੂੰ ਆਪਣੀ ਅਣਖ ਨੂੰ ਉਭਾਰੇਗਾ, ਉਹ ਨਾਰਾ ਮਾਰੇਗਾ, ਉਹ ਕੂਕ ਮਾਰੇਗਾ, ਉਹ ਆਪਣੇ ਵੈਰੀਆਂ ਉੱਤੇ ਫ਼ਤਹ ਪਰਾਪਤ ਕਰੇਗਾ।

ਯਸਾਯਾਹ 42:14 (PANIRV)
Square Portrait Landscape 4K UHD
ਮੈਂ ਚਿਰ ਤੋਂ ਚੁੱਪ ਸਾਧ ਲਈ, ਮੈਂ ਚੁੱਪ ਕਰ ਕੇ ਆਪਣੇ ਜੀ ਨੂੰ ਰੋਕਿਆ ਹੈ, ਹੁਣ ਮੈਂ ਜਣਨ ਵਾਲੀ ਔਰਤ ਵਾਂਗੂੰ ਚੀਕਾਂ ਮਰਾਂਗਾ, ਮੈਂ ਹਾਉਂਕੇ ਭਰਾਂਗਾ ਅਤੇ ਔਖੇ-ਔਖੇ ਸਾਹ ਲਵਾਂਗਾ।

ਯਸਾਯਾਹ 42:15 (PANIRV)
Square Portrait Landscape 4K UHD
ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ।

ਯਸਾਯਾਹ 42:16 (PANIRV)
Square Portrait Landscape 4K UHD
ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।

ਯਸਾਯਾਹ 42:17 (PANIRV)
Square Portrait Landscape 4K UHD
ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”

ਯਸਾਯਾਹ 42:18 (PANIRV)
Square Portrait Landscape 4K UHD
ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!

ਯਸਾਯਾਹ 42:19 (PANIRV)
Square Portrait Landscape 4K UHD
ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?

ਯਸਾਯਾਹ 42:20 (PANIRV)
Square Portrait Landscape 4K UHD
ਤੂੰ ਬਹੁਤ ਕੁਝ ਵੇਖਦਾ ਹੈਂ, ਪਰ ਧਿਆਨ ਨਹੀਂ ਦਿੰਦਾ, ਤੇਰੇ ਕੰਨ ਤਾਂ ਖੁਲ੍ਹੇ ਹਨ ਪਰ ਤੂੰ ਸੁਣਦਾ ਨਹੀਂ।

ਯਸਾਯਾਹ 42:21 (PANIRV)
Square Portrait Landscape 4K UHD
ਯਹੋਵਾਹ ਨੂੰ ਆਪਣੇ ਧਰਮ ਦੇ ਕਾਰਨ ਪਸੰਦ ਆਇਆ, ਕਿ ਆਪਣੀ ਬਿਵਸਥਾ ਨੂੰ ਵਡਿਆਵੇ, ਅਤੇ ਉਹ ਨੂੰ ਆਦਰ ਦੇਵੇ।

ਯਸਾਯਾਹ 42:22 (PANIRV)
Square Portrait Landscape 4K UHD
ਪਰ ਉਹ ਲੁੱਟੇ ਹੋਏ ਤੇ ਮੁੱਠੇ ਹੋਏ ਲੋਕ ਹਨ, ਉਹ ਸਭ ਦੇ ਸਭ ਟੋਇਆਂ ਵਿੱਚ ਫਸੇ ਪਏ ਹਨ, ਅਤੇ ਕੈਦਖ਼ਾਨਿਆਂ ਵਿੱਚ ਲੁੱਕੇ ਹੋਏ ਹਨ। ਉਹ ਸ਼ਿਕਾਰ ਹੋ ਗਏ ਪਰ ਛੁਡਾਉਣ ਵਾਲਾ ਕੋਈ ਨਹੀਂ, ਉਹ ਲੁੱਟ ਬਣ ਗਏ ਪਰ ਕੋਈ ਨਹੀਂ ਆਖਦਾ, ਮੋੜ ਦਿਓ!

ਯਸਾਯਾਹ 42:23 (PANIRV)
Square Portrait Landscape 4K UHD
ਤੁਹਾਡੇ ਵਿੱਚੋਂ ਕੌਣ ਇਸ ਉੱਤੇ ਕੰਨ ਲਾਵੇਗਾ, ਅਤੇ ਧਿਆਨ ਦੇਵੇਗਾ ਅਤੇ ਆਉਣ ਵਾਲੇ ਸਮੇਂ ਲਈ ਸੁਣੇਗਾ?

ਯਸਾਯਾਹ 42:24 (PANIRV)
Square Portrait Landscape 4K UHD
ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ?

ਯਸਾਯਾਹ 42:25 (PANIRV)
Square Portrait Landscape 4K UHD
ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।

Available Bible Translations

American Standard Version (ASV)
Isaiah 42 (ASV) »
King James Version (KJV)
Isaiah 42 (KJV) »
GOD’S WORD® (GW)
Isaiah 42 (GW) »
Berean Bible (BSB)
Isaiah 42 (BSB) »
World English Bible (WEB)
Isaiah 42 (WEB) »
French Bible (LSG)
Ésaïe 42 (LSG) »
German Bible (LUTH1912)
Jesaja 42 (LUTH1912) »
Marathi Bible (MARIRV)
यशया 42 (MARIRV) »
Telugu Bible (TELIRV)
యెషయా 42 (TELIRV) »
Gujarati Bible (GUJIRV)
યશાયા 42 (GUJIRV) »
Hebrew Bible (HEB)
ישעיה 42 (HEB) »
Portuguese Bible (BSL)
Isaías 42 (BSL) »
Vietnamese Bible (VIE)
I-sai-a 42 (VIE) »
Spanish Bible (RVA)
Isaías 42 (RVA) »
Italian Bible (RIV)
Isaia 42 (RIV) »
Chinese Simplified (CUVS)
以 赛 亚 书 42 (CUVS) »
Chinese Traditional (CUVT)
以 賽 亞 書 42 (CUVT) »
Albanian Bible (ALB)
Isaia 42 (ALB) »
Swedish Bible (SV1917)
Jesaja 42 (SV1917) »
Russian Bible (RUSV)
Исаия 42 (RUSV) »
Ukrainian Bible (UKR)
Ісая 42 (UKR) »
Hungarian Bible (KAR)
Ézsaiás 42 (KAR) »
Bulgarian Bible (BULG)
Исая 42 (BULG) »
Japanese Bible (JPN)
イザヤ書 42 (JPN) »
Norwegian Bible (NORSK)
Jesaja 42 (NORSK) »

ਯਸਾਯਾਹ (PANIRV) Chapter Selection

PANIRV Book Selection List