ਯਸਾਯਾਹ Chapter 5 PANIRV Bible Verse Images

ਯਸਾਯਾਹ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 5:1 (PANIRV)
Square Portrait Landscape 4K UHD
ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।

ਯਸਾਯਾਹ 5:2 (PANIRV)
Square Portrait Landscape 4K UHD
ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ।

ਯਸਾਯਾਹ 5:3 (PANIRV)
Square Portrait Landscape 4K UHD
ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਮਨੁੱਖੋ, ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।

ਯਸਾਯਾਹ 5:4 (PANIRV)
Square Portrait Landscape 4K UHD
ਮੈਂ ਆਪਣੇ ਬਾਗ਼ ਲਈ ਹੋਰ ਕੀ ਕਰ ਸਕਦਾ ਸੀ, ਜੋ ਮੈਂ ਉਸ ਲਈ ਨਹੀਂ ਕੀਤਾ? ਜਦ ਮੈਂ ਉਡੀਕਿਆ ਕਿ ਉਸ ਵਿੱਚ ਚੰਗੇ ਅੰਗੂਰ ਲੱਗਣ, ਤਾਂ ਕਿਉਂ ਜੰਗਲੀ ਅੰਗੂਰ ਲੱਗੇ?

ਯਸਾਯਾਹ 5:5 (PANIRV)
Square Portrait Landscape 4K UHD
ਹੁਣ ਮੈਂ ਤੁਹਾਨੂੰ ਦੱਸਦਾ ਹਾਂ, ਭਈ ਮੈਂ ਆਪਣੇ ਅੰਗੂਰੀ ਬਾਗ਼ ਨਾਲ ਕੀ ਕਰਨ ਵਾਲਾ ਹਾਂ। ਮੈਂ ਉਸ ਦੀ ਵਾੜ ਹਟਾ ਦਿਆਂਗਾ, ਅਤੇ ਉਹ ਸੜ ਜਾਵੇਗੀ, ਮੈਂ ਉਸ ਦੀ ਕੰਧ ਢਾਹ ਸੁੱਟਾਂਗਾ, ਅਤੇ ਉਹ ਲਤਾੜੀ ਜਾਵੇਗੀ।

ਯਸਾਯਾਹ 5:6 (PANIRV)
Square Portrait Landscape 4K UHD
ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।

ਯਸਾਯਾਹ 5:7 (PANIRV)
Square Portrait Landscape 4K UHD
ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ਼ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ। ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ।

ਯਸਾਯਾਹ 5:8 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ!

ਯਸਾਯਾਹ 5:9 (PANIRV)
Square Portrait Landscape 4K UHD
ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,

ਯਸਾਯਾਹ 5:10 (PANIRV)
Square Portrait Landscape 4K UHD
ਕਿਉਂ ਜੋ ਦਸ ਏਕੜ ਅੰਗੂਰ ਦੀ ਵਾੜੀ ਤੋਂ ਇੱਕ ਮਣ, ਅਤੇ ਬੀਜ ਦੇ ਦਸਾਂ ਟੋਪਿਆਂ ਤੋਂ ਇੱਕ ਟੋਪਾ ਅੰਨ ਮਿਲੇਗਾ।

ਯਸਾਯਾਹ 5:11 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!

ਯਸਾਯਾਹ 5:12 (PANIRV)
Square Portrait Landscape 4K UHD
ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।

ਯਸਾਯਾਹ 5:13 (PANIRV)
Square Portrait Landscape 4K UHD
ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ਭੁੱਖ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।

ਯਸਾਯਾਹ 5:14 (PANIRV)
Square Portrait Landscape 4K UHD
ਇਸ ਲਈ ਪਤਾਲ ਨੇ ਆਪਣੀ ਲਾਲਸਾ ਵਧਾਈ ਹੈ, ਅਤੇ ਆਪਣਾ ਮੂੰਹ ਬੇਅੰਤ ਅੱਡਿਆ ਹੈ, ਇਸ ਲਈ ਉਹ ਦੇ ਬਜ਼ੁਰਗ ਅਤੇ ਸਧਾਰਣ ਲੋਕ, ਅਤੇ ਉਹ ਦਾ ਰੌਲ਼ਾ ਅਤੇ ਉਨ੍ਹਾਂ ਦੇ ਸਭ ਅਨੰਦ ਕਰਨ ਵਾਲੇ ਹੇਠਾਂ ਉਤਰਦੇ ਜਾਂਦੇ ਹਨ।

ਯਸਾਯਾਹ 5:15 (PANIRV)
Square Portrait Landscape 4K UHD
ਲੋਕ ਨਿਵਾਏ ਜਾਂਦੇ ਹਨ, ਅਤੇ ਹੰਕਾਰੀਆਂ ਦੀਆਂ ਅੱਖਾਂ ਨੀਵੀਆਂ ਕੀਤੀਆਂ ਜਾਂਦੀਆਂ ਹਨ,

ਯਸਾਯਾਹ 5:16 (PANIRV)
Square Portrait Landscape 4K UHD
ਪਰ ਸੈਨਾਂ ਦਾ ਯਹੋਵਾਹ ਨਿਆਂ ਵਿੱਚ ਉੱਚਾ ਕੀਤਾ ਜਾਂਦਾ ਹੈ, ਅਤੇ ਪਵਿੱਤਰ ਪਰਮੇਸ਼ੁਰ ਧਰਮ ਵਿੱਚ ਆਪਣੇ ਆਪ ਨੂੰ ਪਵਿੱਤਰ ਵਿਖਾਉਂਦਾ ਹੈ।

ਯਸਾਯਾਹ 5:17 (PANIRV)
Square Portrait Landscape 4K UHD
ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ।

ਯਸਾਯਾਹ 5:18 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਬਦੀ ਨੂੰ ਝੂਠ ਦੇ ਰੱਸਿਆਂ ਨਾਲ ਖਿੱਚਦੇ ਹਨ, ਅਤੇ ਪਾਪ ਨੂੰ ਗੱਡੇ ਦੀਆਂ ਰੱਸਿਆਂ ਨਾਲ!

ਯਸਾਯਾਹ 5:19 (PANIRV)
Square Portrait Landscape 4K UHD
ਜਿਹੜੇ ਆਖਦੇ ਹਨ, ਉਹ ਛੇਤੀ ਕਰੇ, ਉਹ ਆਪਣੇ ਕੰਮ ਨੂੰ ਤੇਜੀ ਨਾਲ ਕਰੇ, ਤਾਂ ਜੋ ਅਸੀਂ ਉਹ ਨੂੰ ਵੇਖੀਏ! ਇਸਰਾਏਲ ਦੇ ਪਵਿੱਤਰ ਪੁਰਖ ਦੀ ਯੋਜਨਾ ਪਰਗਟ ਹੋਵੇ ਅਤੇ ਨੇੜੇ ਆਵੇ ਤਾਂ ਜੋ ਅਸੀਂ ਉਹ ਨੂੰ ਜਾਣੀਏ!

ਯਸਾਯਾਹ 5:20 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਬੁਰਿਆਈ ਨੂੰ ਭਲਿਆਈ ਅਤੇ ਭਲਿਆਈ ਨੂੰ ਬੁਰਿਆਈ ਆਖਦੇ ਹਨ! ਜਿਹੜੇ ਹਨੇਰੇ ਨੂੰ ਚਾਨਣ ਅਤੇ ਚਾਨਣ ਨੂੰ ਹਨ੍ਹੇਰਾ ਆਖਦੇ ਹਨ! ਜਿਹੜੇ ਕੌੜੇ ਨੂੰ ਮਿੱਠੇ ਦੇ ਥਾਂ, ਅਤੇ ਮਿੱਠੇ ਨੂੰ ਕੌੜੇ ਦੇ ਥਾਂ ਰੱਖਦੇ ਹਨ!

ਯਸਾਯਾਹ 5:21 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਆਪਣੀ ਨਿਗਾਹ ਵਿੱਚ ਸਿਆਣੇ ਹਨ, ਅਤੇ ਆਪਣੀਆਂ ਨਜ਼ਰਾਂ ਵਿੱਚ ਬੁੱਧਵਾਨ ਹਨ!

ਯਸਾਯਾਹ 5:22 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!

ਯਸਾਯਾਹ 5:23 (PANIRV)
Square Portrait Landscape 4K UHD
ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!

ਯਸਾਯਾਹ 5:24 (PANIRV)
Square Portrait Landscape 4K UHD
ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।

ਯਸਾਯਾਹ 5:25 (PANIRV)
Square Portrait Landscape 4K UHD
ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਯਸਾਯਾਹ 5:26 (PANIRV)
Square Portrait Landscape 4K UHD
ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ।

ਯਸਾਯਾਹ 5:27 (PANIRV)
Square Portrait Landscape 4K UHD
ਉਸ ਵਿੱਚ ਨਾ ਕੋਈ ਥੱਕਦਾ, ਨਾ ਕੋਈ ਠੇਡਾ ਖਾਂਦਾ, ਨਾ ਕੋਈ ਉਂਘਲਾਉਂਦਾ, ਨਾ ਕੋਈ ਸੌਂਦਾ, ਨਾ ਕਿਸੇ ਦਾ ਕਮਰਬੰਦ ਖੁੱਲ੍ਹਦਾ ਹੈ, ਨਾ ਕਿਸੇ ਦੀ ਜੁੱਤੀ ਦਾ ਤਸਮਾ ਟੁੱਟਦਾ ਹੈ।

ਯਸਾਯਾਹ 5:28 (PANIRV)
Square Portrait Landscape 4K UHD
ਉਨ੍ਹਾਂ ਦੇ ਤੀਰ ਤਿੱਖੇ, ਅਤੇ ਉਨ੍ਹਾਂ ਦੇ ਸਾਰੇ ਧਣੁੱਖ ਕੱਸੇ ਹੋਏ ਹਨ, ਉਨ੍ਹਾਂ ਦੇ ਘੋੜਿਆਂ ਦੇ ਸੁੰਬ ਚਕਮਕ ਜਿਹੇ, ਅਤੇ ਉਨ੍ਹਾਂ ਦੇ ਪਹੀਏ ਵਾਵਰੋਲੇ ਜਿਹੇ ਜਾਪਦੇ ਹਨ।

ਯਸਾਯਾਹ 5:29 (PANIRV)
Square Portrait Landscape 4K UHD
ਉਨ੍ਹਾਂ ਦਾ ਦਹਾੜਨਾ ਸ਼ੇਰਨੀ ਵਾਂਗੂੰ ਅਤੇ ਉਹ ਜੁਆਨ ਸ਼ੇਰ ਵਾਂਗੂੰ ਦਹਾੜਦੇ ਹਨ, ਉਹ ਗੱਜਦੇ ਹਨ ਅਤੇ ਸ਼ਿਕਾਰ ਫੜ੍ਹਦੇ ਹਨ, ਫੇਰ ਉਸ ਨੂੰ ਸੁਖਾਲੇ ਹੀ ਲੈ ਜਾਂਦੇ ਹਨ ਅਤੇ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ।

ਯਸਾਯਾਹ 5:30 (PANIRV)
Square Portrait Landscape 4K UHD
ਉਸ ਦਿਨ ਉਹ ਉਸ ਦੇ ਉੱਤੇ ਸਮੁੰਦਰ ਦੀ ਗਰਜ ਵਾਂਗੂੰ ਗੱਜਣਗੇ, ਜੇ ਕੋਈ ਦੇਸ ਵੱਲ ਤੱਕੇ, ਤਾਂ ਉਸ ਨੂੰ ਹਨ੍ਹੇਰਾ ਅਤੇ ਦੁੱਖ ਵਿਖਾਈ ਦੇਵੇਗਾ, ਅਤੇ ਚਾਨਣ ਬੱਦਲਾਂ ਦੇ ਕਾਰਨ ਹਨ੍ਹੇਰਾ ਹੋ ਜਾਵੇਗਾ।

Available Bible Translations

American Standard Version (ASV)
Isaiah 5 (ASV) »
King James Version (KJV)
Isaiah 5 (KJV) »
GOD’S WORD® (GW)
Isaiah 5 (GW) »
Berean Bible (BSB)
Isaiah 5 (BSB) »
World English Bible (WEB)
Isaiah 5 (WEB) »
French Bible (LSG)
Ésaïe 5 (LSG) »
German Bible (LUTH1912)
Jesaja 5 (LUTH1912) »
Bengali Bible (BENIRV)
যিচয়া 5 (BENIRV) »
Tamil Bible (TAMIRV)
ஏசாயா 5 (TAMIRV) »
Marathi Bible (MARIRV)
यशया 5 (MARIRV) »
Telugu Bible (TELIRV)
యెషయా 5 (TELIRV) »
Gujarati Bible (GUJIRV)
યશાયા 5 (GUJIRV) »
Hebrew Bible (HEB)
ישעיה 5 (HEB) »
Portuguese Bible (BSL)
Isaías 5 (BSL) »
Vietnamese Bible (VIE)
I-sai-a 5 (VIE) »
Spanish Bible (RVA)
Isaías 5 (RVA) »
Italian Bible (RIV)
Isaia 5 (RIV) »
Chinese Simplified (CUVS)
以 赛 亚 书 5 (CUVS) »
Chinese Traditional (CUVT)
以 賽 亞 書 5 (CUVT) »
Albanian Bible (ALB)
Isaia 5 (ALB) »
Swedish Bible (SV1917)
Jesaja 5 (SV1917) »
Russian Bible (RUSV)
Исаия 5 (RUSV) »
Ukrainian Bible (UKR)
Ісая 5 (UKR) »
Hungarian Bible (KAR)
Ézsaiás 5 (KAR) »
Bulgarian Bible (BULG)
Исая 5 (BULG) »
Japanese Bible (JPN)
イザヤ書 5 (JPN) »
Norwegian Bible (NORSK)
Jesaja 5 (NORSK) »

ਯਸਾਯਾਹ (PANIRV) Chapter Selection

PANIRV Book Selection List