ਯਸਾਯਾਹ Chapter 59 PANIRV Bible Verse Images

ਯਸਾਯਾਹ 59 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 59 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 59:1 (PANIRV)
Square Portrait Landscape 4K UHD
ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।

ਯਸਾਯਾਹ 59:2 (PANIRV)
Square Portrait Landscape 4K UHD
ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।

ਯਸਾਯਾਹ 59:3 (PANIRV)
Square Portrait Landscape 4K UHD
ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।

ਯਸਾਯਾਹ 59:4 (PANIRV)
Square Portrait Landscape 4K UHD
ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!

ਯਸਾਯਾਹ 59:5 (PANIRV)
Square Portrait Landscape 4K UHD
ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।

ਯਸਾਯਾਹ 59:6 (PANIRV)
Square Portrait Landscape 4K UHD
ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।

ਯਸਾਯਾਹ 59:7 (PANIRV)
Square Portrait Landscape 4K UHD
ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ।

ਯਸਾਯਾਹ 59:8 (PANIRV)
Square Portrait Landscape 4K UHD
ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।

ਯਸਾਯਾਹ 59:9 (PANIRV)
Square Portrait Landscape 4K UHD
ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।

ਯਸਾਯਾਹ 59:10 (PANIRV)
Square Portrait Landscape 4K UHD
ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ।

ਯਸਾਯਾਹ 59:11 (PANIRV)
Square Portrait Landscape 4K UHD
ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ।

ਯਸਾਯਾਹ 59:12 (PANIRV)
Square Portrait Landscape 4K UHD
ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ।

ਯਸਾਯਾਹ 59:13 (PANIRV)
Square Portrait Landscape 4K UHD
ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।

ਯਸਾਯਾਹ 59:14 (PANIRV)
Square Portrait Landscape 4K UHD
ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।

ਯਸਾਯਾਹ 59:15 (PANIRV)
Square Portrait Landscape 4K UHD
ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ। ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ।

ਯਸਾਯਾਹ 59:16 (PANIRV)
Square Portrait Landscape 4K UHD
ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।

ਯਸਾਯਾਹ 59:17 (PANIRV)
Square Portrait Landscape 4K UHD
ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ।

ਯਸਾਯਾਹ 59:18 (PANIRV)
Square Portrait Landscape 4K UHD
ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।

ਯਸਾਯਾਹ 59:19 (PANIRV)
Square Portrait Landscape 4K UHD
ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l

ਯਸਾਯਾਹ 59:20 (PANIRV)
Square Portrait Landscape 4K UHD
ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।

ਯਸਾਯਾਹ 59:21 (PANIRV)
Square Portrait Landscape 4K UHD
ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।

Available Bible Translations

American Standard Version (ASV)
Isaiah 59 (ASV) »
King James Version (KJV)
Isaiah 59 (KJV) »
GOD’S WORD® (GW)
Isaiah 59 (GW) »
Berean Bible (BSB)
Isaiah 59 (BSB) »
World English Bible (WEB)
Isaiah 59 (WEB) »
French Bible (LSG)
Ésaïe 59 (LSG) »
German Bible (LUTH1912)
Jesaja 59 (LUTH1912) »
Marathi Bible (MARIRV)
यशया 59 (MARIRV) »
Telugu Bible (TELIRV)
యెషయా 59 (TELIRV) »
Gujarati Bible (GUJIRV)
યશાયા 59 (GUJIRV) »
Hebrew Bible (HEB)
ישעיה 59 (HEB) »
Portuguese Bible (BSL)
Isaías 59 (BSL) »
Vietnamese Bible (VIE)
I-sai-a 59 (VIE) »
Spanish Bible (RVA)
Isaías 59 (RVA) »
Italian Bible (RIV)
Isaia 59 (RIV) »
Chinese Simplified (CUVS)
以 赛 亚 书 59 (CUVS) »
Chinese Traditional (CUVT)
以 賽 亞 書 59 (CUVT) »
Albanian Bible (ALB)
Isaia 59 (ALB) »
Swedish Bible (SV1917)
Jesaja 59 (SV1917) »
Russian Bible (RUSV)
Исаия 59 (RUSV) »
Ukrainian Bible (UKR)
Ісая 59 (UKR) »
Hungarian Bible (KAR)
Ézsaiás 59 (KAR) »
Bulgarian Bible (BULG)
Исая 59 (BULG) »
Japanese Bible (JPN)
イザヤ書 59 (JPN) »
Norwegian Bible (NORSK)
Jesaja 59 (NORSK) »

ਯਸਾਯਾਹ (PANIRV) Chapter Selection

PANIRV Book Selection List