ਯਸਾਯਾਹ Chapter 60 PANIRV Bible Verse Images

ਯਸਾਯਾਹ 60 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 60 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 60:1 (PANIRV)
Square Portrait Landscape 4K UHD
ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।

ਯਸਾਯਾਹ 60:2 (PANIRV)
Square Portrait Landscape 4K UHD
ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।

ਯਸਾਯਾਹ 60:3 (PANIRV)
Square Portrait Landscape 4K UHD
ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।

ਯਸਾਯਾਹ 60:4 (PANIRV)
Square Portrait Landscape 4K UHD
ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।

ਯਸਾਯਾਹ 60:5 (PANIRV)
Square Portrait Landscape 4K UHD
ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।

ਯਸਾਯਾਹ 60:6 (PANIRV)
Square Portrait Landscape 4K UHD
ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।

ਯਸਾਯਾਹ 60:7 (PANIRV)
Square Portrait Landscape 4K UHD
ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।

ਯਸਾਯਾਹ 60:8 (PANIRV)
Square Portrait Landscape 4K UHD
ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ?

ਯਸਾਯਾਹ 60:9 (PANIRV)
Square Portrait Landscape 4K UHD
ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।

ਯਸਾਯਾਹ 60:10 (PANIRV)
Square Portrait Landscape 4K UHD
ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।

ਯਸਾਯਾਹ 60:11 (PANIRV)
Square Portrait Landscape 4K UHD
ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।

ਯਸਾਯਾਹ 60:12 (PANIRV)
Square Portrait Landscape 4K UHD
ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।

ਯਸਾਯਾਹ 60:13 (PANIRV)
Square Portrait Landscape 4K UHD
ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।

ਯਸਾਯਾਹ 60:14 (PANIRV)
Square Portrait Landscape 4K UHD
ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।

ਯਸਾਯਾਹ 60:15 (PANIRV)
Square Portrait Landscape 4K UHD
ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।

ਯਸਾਯਾਹ 60:16 (PANIRV)
Square Portrait Landscape 4K UHD
ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।

ਯਸਾਯਾਹ 60:17 (PANIRV)
Square Portrait Landscape 4K UHD
ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।

ਯਸਾਯਾਹ 60:18 (PANIRV)
Square Portrait Landscape 4K UHD
ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।

ਯਸਾਯਾਹ 60:19 (PANIRV)
Square Portrait Landscape 4K UHD
ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।

ਯਸਾਯਾਹ 60:20 (PANIRV)
Square Portrait Landscape 4K UHD
ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।

ਯਸਾਯਾਹ 60:21 (PANIRV)
Square Portrait Landscape 4K UHD
ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।

ਯਸਾਯਾਹ 60:22 (PANIRV)
Square Portrait Landscape 4K UHD
ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।

Available Bible Translations

American Standard Version (ASV)
Isaiah 60 (ASV) »
King James Version (KJV)
Isaiah 60 (KJV) »
GOD’S WORD® (GW)
Isaiah 60 (GW) »
Berean Bible (BSB)
Isaiah 60 (BSB) »
World English Bible (WEB)
Isaiah 60 (WEB) »
French Bible (LSG)
Ésaïe 60 (LSG) »
German Bible (LUTH1912)
Jesaja 60 (LUTH1912) »
Marathi Bible (MARIRV)
यशया 60 (MARIRV) »
Telugu Bible (TELIRV)
యెషయా 60 (TELIRV) »
Gujarati Bible (GUJIRV)
યશાયા 60 (GUJIRV) »
Hebrew Bible (HEB)
ישעיה 60 (HEB) »
Portuguese Bible (BSL)
Isaías 60 (BSL) »
Vietnamese Bible (VIE)
I-sai-a 60 (VIE) »
Spanish Bible (RVA)
Isaías 60 (RVA) »
Italian Bible (RIV)
Isaia 60 (RIV) »
Chinese Simplified (CUVS)
以 赛 亚 书 60 (CUVS) »
Chinese Traditional (CUVT)
以 賽 亞 書 60 (CUVT) »
Albanian Bible (ALB)
Isaia 60 (ALB) »
Swedish Bible (SV1917)
Jesaja 60 (SV1917) »
Russian Bible (RUSV)
Исаия 60 (RUSV) »
Ukrainian Bible (UKR)
Ісая 60 (UKR) »
Hungarian Bible (KAR)
Ézsaiás 60 (KAR) »
Bulgarian Bible (BULG)
Исая 60 (BULG) »
Japanese Bible (JPN)
イザヤ書 60 (JPN) »
Norwegian Bible (NORSK)
Jesaja 60 (NORSK) »

ਯਸਾਯਾਹ (PANIRV) Chapter Selection

PANIRV Book Selection List