ਯਸਾਯਾਹ Chapter 7 PANIRV Bible Verse Images

ਯਸਾਯਾਹ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 7:1 (PANIRV)
Square Portrait Landscape 4K UHD
ਤਦ ਅਜਿਹਾ ਹੋਇਆ ਕਿ ਉੱਜ਼ੀਯਾਹ ਦੇ ਪੋਤਰੇ, ਯੋਥਾਮ ਦੇ ਪੁੱਤਰ ਆਹਾਜ਼ ਜੋ ਯਹੂਦਾਹ ਦਾ ਰਾਜਾ ਸੀ, ਉਸ ਦੇ ਦਿਨਾਂ ਵਿੱਚ ਅਰਾਮ ਦਾ ਰਾਜੇ ਰਸੀਨ ਅਤੇ ਇਸਰਾਏਲ ਦੇ ਰਾਜੇ ਰਮਲਯਾਹ ਦਾ ਪੁੱਤਰ ਪਕਹ ਨੇ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਤਾਂ ਜੋ ਉਸ ਦੇ ਵਿਰੁੱਧ ਯੁੱਧ ਕਰਨ, ਪਰ ਉਹ ਨੂੰ ਜਿੱਤ ਨਾ ਸਕੇ।

ਯਸਾਯਾਹ 7:2 (PANIRV)
Square Portrait Landscape 4K UHD
ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।

ਯਸਾਯਾਹ 7:3 (PANIRV)
Square Portrait Landscape 4K UHD
ਤਦ ਯਹੋਵਾਹ ਨੇ ਯਸਾਯਾਹ ਨੂੰ ਆਖਿਆ, ਤੂੰ ਅਤੇ ਤੇਰਾ ਪੁੱਤਰ ਸ਼ਆਰ ਯਾਸ਼ੂਬ ਉੱਪਰਲੇ ਤਲਾਬ ਦੇ ਸੂਏ ਦੇ ਸਿਰੇ ਉੱਤੇ ਧੋਬੀ ਘਾਟ ਦੇ ਰਾਹ ਤੇ ਆਹਾਜ਼ ਨੂੰ ਮਿਲੋ

ਯਸਾਯਾਹ 7:4 (PANIRV)
Square Portrait Landscape 4K UHD
ਅਤੇ ਤੂੰ ਉਹ ਨੂੰ ਆਖ, ਖ਼ਬਰਦਾਰ, ਚੁੱਪ ਰਹਿ ਅਤੇ ਨਾ ਡਰ! ਇਨ੍ਹਾਂ ਚੁਆਤੀਆਂ ਦੇ ਦੋਹਾਂ ਸੁਲਗਦੇ ਟੁੰਡਾਂ ਤੋਂ ਅਰਥਾਤ ਰਮਲਯਾਹ ਦੇ ਪੁੱਤਰ ਅਰਾਮ ਅਤੇ ਰਸੀਨ ਦੇ ਬਲਦੇ ਕ੍ਰੋਧ ਤੋਂ ਤੇਰਾ ਦਿਲ ਘਬਰਾ ਨਾ ਜਾਵੇ,

ਯਸਾਯਾਹ 7:5 (PANIRV)
Square Portrait Landscape 4K UHD
ਕਿਉਂ ਜੋ ਅਰਾਮ ਅਤੇ ਰਮਲਯਾਹ ਦੇ ਪੁੱਤਰ ਅਤੇ ਇਫ਼ਰਾਈਮ ਨੇ ਤੇਰੇ ਵਿਰੁੱਧ ਬਦੀ ਦੀ ਯੋਜਨਾ ਬਣਾਈ ਹੈ ਅਤੇ ਆਖਿਆ,

ਯਸਾਯਾਹ 7:6 (PANIRV)
Square Portrait Landscape 4K UHD
ਆਓ, ਅਸੀਂ ਯਹੂਦਾਹ ਉੱਤੇ ਹਮਲਾ ਕਰਕੇ ਉਸ ਨੂੰ ਘਬਰਾ ਦੇਈਏ ਅਤੇ ਉਹ ਦੇ ਵਿੱਚ ਫੁੱਟ ਪਾ ਕੇ ਉਸ ਨੂੰ ਆਪਸ ਵਿੱਚ ਵੰਡ ਲਈਏ ਅਤੇ ਟਾਬਲ ਦੇ ਪੁੱਤਰ ਨੂੰ ਉਹ ਦੇ ਵਿੱਚ ਰਾਜਾ ਬਣਾਈਏ।

ਯਸਾਯਾਹ 7:7 (PANIRV)
Square Portrait Landscape 4K UHD
ਪਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਇਹ ਯੋਜਨਾ ਸਫ਼ਲ ਨਹੀਂ ਹੋਵੇਗੀ ਅਤੇ ਨਾ ਹੀ ਪੂਰੀ ਹੋਵੇਗੀ,

ਯਸਾਯਾਹ 7:8 (PANIRV)
Square Portrait Landscape 4K UHD
ਕਿਉਂ ਜੋ ਅਰਾਮ ਦਾ ਸਿਰ ਦੰਮਿਸ਼ਕ ਹੈ ਅਤੇ ਦੰਮਿਸ਼ਕ ਦਾ ਸਿਰ ਰਸੀਨ ਹੈ, ਪਰ ਪੈਂਹਠ ਸਾਲਾਂ ਦੇ ਅੰਦਰ ਇਫ਼ਰਾਈਮ ਅਜਿਹਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ ਕਿ ਉਹ ਕੌਮ ਹੀ ਨਾ ਰਹੇਗੀ।

ਯਸਾਯਾਹ 7:9 (PANIRV)
Square Portrait Landscape 4K UHD
ਇਫ਼ਰਾਈਮ ਦਾ ਸਿਰ ਸਾਮਰਿਯਾ ਹੈ ਅਤੇ ਸਾਮਰਿਯਾ ਦਾ ਸਿਰ ਰਮਲਯਾਹ ਦਾ ਪੁੱਤਰ ਹੈ। ਜੇਕਰ ਤੁਸੀਂ ਪਰਤੀਤ ਨਾ ਕਰੋਗੇ ਤਾਂ ਤੁਸੀਂ ਸੱਚ-ਮੁੱਚ ਕਾਇਮ ਨਾ ਰਹੋਗੇ।

ਯਸਾਯਾਹ 7:10 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਆਹਾਜ਼ ਨੂੰ ਇਹ ਵੀ ਆਖਿਆ,

ਯਸਾਯਾਹ 7:11 (PANIRV)
Square Portrait Landscape 4K UHD
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਕੋਈ ਨਿਸ਼ਾਨ ਮੰਗ, ਭਾਵੇਂ ਡੂੰਘਿਆਈ ਵਿੱਚ ਭਾਵੇਂ ਉਤਾਹਾਂ ਉਚਿਆਈ ਵਿੱਚ ਮੰਗ,

ਯਸਾਯਾਹ 7:12 (PANIRV)
Square Portrait Landscape 4K UHD
ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।

ਯਸਾਯਾਹ 7:13 (PANIRV)
Square Portrait Landscape 4K UHD
ਤਦ ਯਸਾਯਾਹ ਨੇ ਆਖਿਆ, ਹੇ ਦਾਊਦ ਦੇ ਘਰਾਣੇ, ਸੁਣ। ਭਲਾ, ਮਨੁੱਖਾਂ ਨੂੰ ਖੇਚਲ ਦੇਣਾ, ਇਹ ਤੁਹਾਡੇ ਲਈ ਛੋਟੀ ਗੱਲ ਹੈ? ਕੀ ਹੁਣ ਤੁਸੀਂ ਮੇਰੇ ਪਰਮੇਸ਼ੁਰ ਨੂੰ ਵੀ ਖੇਚਲ ਦਿਓਗੇ?

ਯਸਾਯਾਹ 7:14 (PANIRV)
Square Portrait Landscape 4K UHD
ਇਸ ਲਈ ਪ੍ਰਭੂ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ।

ਯਸਾਯਾਹ 7:15 (PANIRV)
Square Portrait Landscape 4K UHD
ਉਹ ਦਹੀਂ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।

ਯਸਾਯਾਹ 7:16 (PANIRV)
Square Portrait Landscape 4K UHD
ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਜਾਣੇ, ਉਹ ਭੂਮੀ ਛੱਡੀ ਜਾਵੇਗੀ, ਜਿਸ ਦੇ ਦੋਹਾਂ ਰਾਜਿਆਂ ਤੋਂ ਤੂੰ ਘਬਰਾਉਂਦਾ ਹੈਂ।

ਯਸਾਯਾਹ 7:17 (PANIRV)
Square Portrait Landscape 4K UHD
ਯਹੋਵਾਹ ਤੇਰੇ ਉੱਤੇ, ਤੇਰੇ ਲੋਕਾਂ ਉੱਤੇ ਅਤੇ ਤੇਰੇ ਪਿਤਾ ਦੇ ਘਰਾਣੇ ਉੱਤੇ ਅਜਿਹੇ ਦਿਨ ਲੈ ਆਵੇਗਾ, ਜਿਹੇ ਉਨ੍ਹਾਂ ਦਿਨਾਂ ਤੋਂ ਨਹੀਂ ਆਏ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਹੋ ਗਿਆ ਸੀ, ਅਰਥਾਤ ਅੱਸ਼ੂਰ ਦੇ ਰਾਜੇ ਦੇ ਦਿਨ।

ਯਸਾਯਾਹ 7:18 (PANIRV)
Square Portrait Landscape 4K UHD
ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ।

ਯਸਾਯਾਹ 7:19 (PANIRV)
Square Portrait Landscape 4K UHD
ਫੇਰ ਉਹ ਸਭ ਆਉਣਗੀਆਂ ਅਤੇ ਢਾਲੂ ਵਾਦੀਆਂ ਵਿੱਚ, ਚੱਟਾਨਾਂ ਦੀਆਂ ਤੇੜਾਂ ਵਿੱਚ ਅਤੇ ਸਾਰੇ ਕੰਡਿਆਂ ਉੱਤੇ ਅਤੇ ਸਾਰੀਆਂ ਝਾੜੀਆਂ ਉੱਤੇ ਬੈਠ ਜਾਣਗੀਆਂ।

ਯਸਾਯਾਹ 7:20 (PANIRV)
Square Portrait Landscape 4K UHD
ਉਸ ਦਿਨ ਪ੍ਰਭੂ ਉਸ ਉਸਤਰੇ ਨਾਲ ਜਿਹੜਾ ਦਰਿਆ ਦੇ ਪਾਰੋਂ ਭਾੜੇ ਤੇ ਲਿਆ ਗਿਆ ਹੈ ਅਰਥਾਤ ਅੱਸ਼ੂਰ ਦੇ ਰਾਜੇ ਨਾਲ, ਸਿਰ ਅਤੇ ਪੈਰਾਂ ਦੇ ਵਾਲ਼ ਮੁੰਨ ਸੁੱਟੇਗਾ ਅਤੇ ਦਾੜ੍ਹੀ ਵੀ ਮੁੰਨ ਦੇਵੇਗਾ।

ਯਸਾਯਾਹ 7:21 (PANIRV)
Square Portrait Landscape 4K UHD
ਤਦ ਅਜਿਹਾ ਹੋਵੇਗਾ ਕਿ ਉਸ ਦਿਨ ਇੱਕ ਮਨੁੱਖ ਇੱਕ ਵੱਛੀ ਤੇ ਦੋ ਭੇਡਾਂ ਪਾਲੇਗਾ

ਯਸਾਯਾਹ 7:22 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਦੁੱਧ ਦੀ ਵਾਫ਼ਰੀ ਦੇ ਕਾਰਨ ਉਹ ਦਹੀਂ ਖਾਵੇਗਾ ਕਿਉਂਕਿ ਜਿੰਨੇ ਵੀ ਉਸ ਦੇਸ ਵਿੱਚ ਬਾਕੀ ਰਹਿ ਜਾਣਗੇ ਉਹ ਦਹੀਂ ਤੇ ਸ਼ਹਿਦ ਖਾਇਆ ਕਰਨਗੇ।

ਯਸਾਯਾਹ 7:23 (PANIRV)
Square Portrait Landscape 4K UHD
ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ।

ਯਸਾਯਾਹ 7:24 (PANIRV)
Square Portrait Landscape 4K UHD
ਤੀਰਾਂ ਅਤੇ ਧਣੁੱਖਾਂ ਨਾਲ ਲੋਕ ਉੱਥੇ ਆਉਣਗੇ ਕਿਉਂਕਿ ਸਾਰਾ ਦੇਸ ਕੰਡਿਆਂ ਤੇ ਕੰਡਿਆਲਿਆਂ ਨਾਲ ਭਰਿਆ ਹੋਵੇਗਾ

ਯਸਾਯਾਹ 7:25 (PANIRV)
Square Portrait Landscape 4K UHD
ਅਤੇ ਸਾਰੇ ਟਿੱਬੇ ਜਿਹੜੇ ਕਹੀ ਨਾਲ ਪੁੱਟੇ ਜਾਂਦੇ ਸਨ, ਉੱਥੇ ਕੰਡਿਆਂ ਤੇ ਕੰਡਿਆਲਿਆਂ ਦੇ ਡਰ ਤੋਂ ਤੁਸੀਂ ਨਾ ਜਾਓਗੇ ਪਰ ਉਹ ਬਲ਼ਦਾਂ ਦੀਆਂ ਰੱਖਾਂ ਅਤੇ ਭੇਡਾਂ ਦੀ ਚਾਰਗਾਹ ਹੋਣਗੇ।

Available Bible Translations

American Standard Version (ASV)
Isaiah 7 (ASV) »
King James Version (KJV)
Isaiah 7 (KJV) »
GOD’S WORD® (GW)
Isaiah 7 (GW) »
Berean Bible (BSB)
Isaiah 7 (BSB) »
World English Bible (WEB)
Isaiah 7 (WEB) »
French Bible (LSG)
Ésaïe 7 (LSG) »
German Bible (LUTH1912)
Jesaja 7 (LUTH1912) »
Bengali Bible (BENIRV)
যিচয়া 7 (BENIRV) »
Tamil Bible (TAMIRV)
ஏசாயா 7 (TAMIRV) »
Marathi Bible (MARIRV)
यशया 7 (MARIRV) »
Telugu Bible (TELIRV)
యెషయా 7 (TELIRV) »
Gujarati Bible (GUJIRV)
યશાયા 7 (GUJIRV) »
Hebrew Bible (HEB)
ישעיה 7 (HEB) »
Portuguese Bible (BSL)
Isaías 7 (BSL) »
Vietnamese Bible (VIE)
I-sai-a 7 (VIE) »
Spanish Bible (RVA)
Isaías 7 (RVA) »
Italian Bible (RIV)
Isaia 7 (RIV) »
Chinese Simplified (CUVS)
以 赛 亚 书 7 (CUVS) »
Chinese Traditional (CUVT)
以 賽 亞 書 7 (CUVT) »
Albanian Bible (ALB)
Isaia 7 (ALB) »
Swedish Bible (SV1917)
Jesaja 7 (SV1917) »
Russian Bible (RUSV)
Исаия 7 (RUSV) »
Ukrainian Bible (UKR)
Ісая 7 (UKR) »
Hungarian Bible (KAR)
Ézsaiás 7 (KAR) »
Bulgarian Bible (BULG)
Исая 7 (BULG) »
Japanese Bible (JPN)
イザヤ書 7 (JPN) »
Norwegian Bible (NORSK)
Jesaja 7 (NORSK) »

ਯਸਾਯਾਹ (PANIRV) Chapter Selection

PANIRV Book Selection List