ਯਿਰਮਿਯਾਹ Chapter 13 PANIRV Bible Verse Images

ਯਿਰਮਿਯਾਹ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 13:1 (PANIRV)
Square Portrait Landscape 4K UHD
ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ

ਯਿਰਮਿਯਾਹ 13:2 (PANIRV)
Square Portrait Landscape 4K UHD
ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ

ਯਿਰਮਿਯਾਹ 13:3 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ

ਯਿਰਮਿਯਾਹ 13:4 (PANIRV)
Square Portrait Landscape 4K UHD
ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ

ਯਿਰਮਿਯਾਹ 13:5 (PANIRV)
Square Portrait Landscape 4K UHD
ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ

ਯਿਰਮਿਯਾਹ 13:6 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ

ਯਿਰਮਿਯਾਹ 13:7 (PANIRV)
Square Portrait Landscape 4K UHD
ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।

ਯਿਰਮਿਯਾਹ 13:8 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਯਿਰਮਿਯਾਹ 13:9 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ

ਯਿਰਮਿਯਾਹ 13:10 (PANIRV)
Square Portrait Landscape 4K UHD
ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ

ਯਿਰਮਿਯਾਹ 13:11 (PANIRV)
Square Portrait Landscape 4K UHD
ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ l

ਯਿਰਮਿਯਾਹ 13:12 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?

ਯਿਰਮਿਯਾਹ 13:13 (PANIRV)
Square Portrait Landscape 4K UHD
ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ

ਯਿਰਮਿਯਾਹ 13:14 (PANIRV)
Square Portrait Landscape 4K UHD
ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।

ਯਿਰਮਿਯਾਹ 13:15 (PANIRV)
Square Portrait Landscape 4K UHD
ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।

ਯਿਰਮਿਯਾਹ 13:16 (PANIRV)
Square Portrait Landscape 4K UHD
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।

ਯਿਰਮਿਯਾਹ 13:17 (PANIRV)
Square Portrait Landscape 4K UHD
ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।

ਯਿਰਮਿਯਾਹ 13:18 (PANIRV)
Square Portrait Landscape 4K UHD
ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।

ਯਿਰਮਿਯਾਹ 13:19 (PANIRV)
Square Portrait Landscape 4K UHD
ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।

ਯਿਰਮਿਯਾਹ 13:20 (PANIRV)
Square Portrait Landscape 4K UHD
ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?

ਯਿਰਮਿਯਾਹ 13:21 (PANIRV)
Square Portrait Landscape 4K UHD
ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?

ਯਿਰਮਿਯਾਹ 13:22 (PANIRV)
Square Portrait Landscape 4K UHD
ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ

ਯਿਰਮਿਯਾਹ 13:23 (PANIRV)
Square Portrait Landscape 4K UHD
ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!

ਯਿਰਮਿਯਾਹ 13:24 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।

ਯਿਰਮਿਯਾਹ 13:25 (PANIRV)
Square Portrait Landscape 4K UHD
ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।

ਯਿਰਮਿਯਾਹ 13:26 (PANIRV)
Square Portrait Landscape 4K UHD
ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।

ਯਿਰਮਿਯਾਹ 13:27 (PANIRV)
Square Portrait Landscape 4K UHD
ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?

Available Bible Translations

American Standard Version
Jeremiah 13 (ASV) »
King James Version
Jeremiah 13 (KJV) »
GOD’S WORD® (GW)
Jeremiah 13 (GW) »
World English Bible
Jeremiah 13 (WEB) »
Louis Segond 1910
Jérémie 13 (LSG) »
Luther Bibel 1912
Jeremia 13 (LUTH1912) »
इंडियन रिवाइज्ड वर्जन - हिंदी
यिर्मयाह 13 (HINIRV) »
ভারতীয় সংশোধিত সংস্করণ - বাংলা
যিৰিমিয়া 13 (BENIRV) »
இந்தியன் ரீவைஸ்டு வேர்ஷன் - தமிழ்
எரேமியா 13 (TAMIRV) »
इंडियन रिवाइज्ड वर्जन - मराठी
यिर्मया 13 (MARIRV) »
ఇండియన్ రేవిజ్డ్ వెర్షన్ - తెలుగు
యిర్మీయా 13 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 13 (KANIRV) »
الكتاب المقدس باللغة العربية، فان دايك
إِرْمِيَا 13 (AVD) »
תנ ך עברי מודרני
ירמיה 13 (HEB) »
Bíblia Sagrada Português
Jeremias 13 (BSL) »
Kinh Thánh: Tiếng Việt
Giê-rê-mi-a 13 (VIE) »
Reina Valera Antigua
Jeremías 13 (RVA) »
La Sacra Bibbia
Geremia 13 (RIV) »
圣 经 简体中文和合本
耶 利 米 书 13 (CUVS) »
聖 經 繁體中文和合本
耶 利 米 書 13 (CUVT) »
Bibla e Shenjtë
Jeremia 13 (ALB) »
Svenska Bibeln 1917
Jeremia 13 (SV1917) »
Библия на русском
Иеремия 13 (RUSV) »
Українська Біблія
Єремія 13 (UKR) »
Szent Biblia - Magyar
Jeremiás 13 (KAR) »
Българска Библия
Еремия 13 (BULG) »
Det Norsk Bibel
Jeremia 13 (NORSK) »
Kitaabka Quduuska Ah
Yeremyaah 13 (SOM) »
De Heilige Schrift
Jeremia 13 (NLD) »
Dansk Bibel 1871
Jeremias 13 (DA1871) »

ਯਿਰਮਿਯਾਹ (PANIRV) Chapter Selection

PANIRV Book Selection List