ਯਿਰਮਿਯਾਹ Chapter 22 PANIRV Bible Verse Images

ਯਿਰਮਿਯਾਹ 22 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 22:1 (PANIRV)
Square Portrait Landscape 4K UHD
ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ

ਯਿਰਮਿਯਾਹ 22:2 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ

ਯਿਰਮਿਯਾਹ 22:3 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ

ਯਿਰਮਿਯਾਹ 22:4 (PANIRV)
Square Portrait Landscape 4K UHD
ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ

ਯਿਰਮਿਯਾਹ 22:5 (PANIRV)
Square Portrait Landscape 4K UHD
ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ

ਯਿਰਮਿਯਾਹ 22:6 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ।

ਯਿਰਮਿਯਾਹ 22:7 (PANIRV)
Square Portrait Landscape 4K UHD
ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ।

ਯਿਰਮਿਯਾਹ 22:8 (PANIRV)
Square Portrait Landscape 4K UHD
ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ?

ਯਿਰਮਿਯਾਹ 22:9 (PANIRV)
Square Portrait Landscape 4K UHD
ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।

ਯਿਰਮਿਯਾਹ 22:10 (PANIRV)
Square Portrait Landscape 4K UHD
ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ।

ਯਿਰਮਿਯਾਹ 22:11 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ

ਯਿਰਮਿਯਾਹ 22:12 (PANIRV)
Square Portrait Landscape 4K UHD
ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ।

ਯਿਰਮਿਯਾਹ 22:13 (PANIRV)
Square Portrait Landscape 4K UHD
ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ।

ਯਿਰਮਿਯਾਹ 22:14 (PANIRV)
Square Portrait Landscape 4K UHD
ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।

ਯਿਰਮਿਯਾਹ 22:15 (PANIRV)
Square Portrait Landscape 4K UHD
ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ।

ਯਿਰਮਿਯਾਹ 22:16 (PANIRV)
Square Portrait Landscape 4K UHD
ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 22:17 (PANIRV)
Square Portrait Landscape 4K UHD
ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।

ਯਿਰਮਿਯਾਹ 22:18 (PANIRV)
Square Portrait Landscape 4K UHD
ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ!

ਯਿਰਮਿਯਾਹ 22:19 (PANIRV)
Square Portrait Landscape 4K UHD
ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।

ਯਿਰਮਿਯਾਹ 22:20 (PANIRV)
Square Portrait Landscape 4K UHD
ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!

ਯਿਰਮਿਯਾਹ 22:21 (PANIRV)
Square Portrait Landscape 4K UHD
ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ।

ਯਿਰਮਿਯਾਹ 22:22 (PANIRV)
Square Portrait Landscape 4K UHD
ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ!

ਯਿਰਮਿਯਾਹ 22:23 (PANIRV)
Square Portrait Landscape 4K UHD
ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!।

ਯਿਰਮਿਯਾਹ 22:24 (PANIRV)
Square Portrait Landscape 4K UHD
ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ!

ਯਿਰਮਿਯਾਹ 22:25 (PANIRV)
Square Portrait Landscape 4K UHD
ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ

ਯਿਰਮਿਯਾਹ 22:26 (PANIRV)
Square Portrait Landscape 4K UHD
ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ। ਉੱਥੇ ਤੁਸੀਂ ਮਰ ਜਾਓਗੇ

ਯਿਰਮਿਯਾਹ 22:27 (PANIRV)
Square Portrait Landscape 4K UHD
ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ।

ਯਿਰਮਿਯਾਹ 22:28 (PANIRV)
Square Portrait Landscape 4K UHD
ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ?

ਯਿਰਮਿਯਾਹ 22:29 (PANIRV)
Square Portrait Landscape 4K UHD
ਹੇ ਧਰਤੀ, ਹੇ ਧਰਤੀ, ਹੇ ਧਰਤੀ! ਯਹੋਵਾਹ ਦਾ ਬਚਨ ਸੁਣ!

ਯਿਰਮਿਯਾਹ 22:30 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।

Available Bible Translations

American Standard Version (ASV)
Jeremiah 22 (ASV) »
King James Version (KJV)
Jeremiah 22 (KJV) »
GOD’S WORD® (GW)
Jeremiah 22 (GW) »
Berean Bible (BSB)
Jeremiah 22 (BSB) »
World English Bible (WEB)
Jeremiah 22 (WEB) »
French Bible (LSG)
Jérémie 22 (LSG) »
German Bible (LUTH1912)
Jeremia 22 (LUTH1912) »
Hebrew Bible (HEB)
ירמיה 22 (HEB) »
Portuguese Bible (BSL)
Jeremias 22 (BSL) »
Vietnamese Bible (VIE)
Giê-rê-mi-a 22 (VIE) »
Spanish Bible (RVA)
Jeremías 22 (RVA) »
Italian Bible (RIV)
Geremia 22 (RIV) »
Chinese Simplified (CUVS)
耶 利 米 书 22 (CUVS) »
Chinese Traditional (CUVT)
耶 利 米 書 22 (CUVT) »
Albanian Bible (ALB)
Jeremia 22 (ALB) »
Swedish Bible (SV1917)
Jeremia 22 (SV1917) »
Russian Bible (RUSV)
Иеремия 22 (RUSV) »
Ukrainian Bible (UKR)
Єремія 22 (UKR) »
Hungarian Bible (KAR)
Jeremiás 22 (KAR) »
Bulgarian Bible (BULG)
Еремия 22 (BULG) »
Japanese Bible (JPN)
エレミヤ書 22 (JPN) »
Norwegian Bible (NORSK)
Jeremia 22 (NORSK) »

ਯਿਰਮਿਯਾਹ (PANIRV) Chapter Selection

PANIRV Book Selection List