ਯਿਰਮਿਯਾਹ Chapter 32 PANIRV Bible Verse Images

ਯਿਰਮਿਯਾਹ 32 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 32 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 32:1 (PANIRV)
Square Portrait Landscape 4K UHD
ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ

ਯਿਰਮਿਯਾਹ 32:2 (PANIRV)
Square Portrait Landscape 4K UHD
ਉਸ ਵੇਲੇ ਬਾਬਲ ਦੇ ਰਾਜਾ ਦੀ ਫੌਜ ਨੇ ਯਰੂਸ਼ਲਮ ਉੱਤੇ ਘੇਰਾ ਪਾਇਆ ਹੋਇਆ ਸੀ ਅਤੇ ਯਿਰਮਿਯਾਹ ਨਬੀ ਉਸ ਕੈਦਖ਼ਾਨੇ ਦੇ ਵੇਹੜੇ ਵਿੱਚ ਜਿਹੜਾ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਸੀ ਬੰਦ ਸੀ

ਯਿਰਮਿਯਾਹ 32:3 (PANIRV)
Square Portrait Landscape 4K UHD
ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?

ਯਿਰਮਿਯਾਹ 32:4 (PANIRV)
Square Portrait Landscape 4K UHD
ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ

ਯਿਰਮਿਯਾਹ 32:5 (PANIRV)
Square Portrait Landscape 4K UHD
ਉਹ ਸਿਦਕੀਯਾਹ ਨੂੰ ਬਾਬਲ ਵਿੱਚ ਲੈ ਜਾਵੇਗਾ। ਉਹ ਉੱਥੇ ਰਹੇਗਾ ਜਦ ਤੱਕ ਮੈਂ ਉਹ ਦੀ ਖ਼ਬਰ ਨਾ ਲਵਾਂ, ਯਹੋਵਾਹ ਦਾ ਵਾਕ ਹੈ, ਭਾਵੇਂ ਤੁਸੀਂ ਕਸਦੀਆਂ ਨਾਲ ਲੜਾਈ ਕਰੋ ਪਰ ਜਿੱਤੋਗੇ ਨਹੀਂ।

ਯਿਰਮਿਯਾਹ 32:6 (PANIRV)
Square Portrait Landscape 4K UHD
ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਆਇਆ ਕਿ

ਯਿਰਮਿਯਾਹ 32:7 (PANIRV)
Square Portrait Landscape 4K UHD
ਵੇਖ, ਤੇਰੇ ਚਾਚੇ ਸ਼ੱਲੂਮ ਦਾ ਪੁੱਤਰ ਹਨਮਏਲ ਤੇਰੇ ਕੋਲ ਆ ਕੇ ਆਖੇਗਾ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਹੈ ਆਪਣੇ ਲਈ ਮੁੱਲ ਲੈ ਲੈ ਕਿਉਂ ਜੋ ਉਹ ਦਾ ਮੁੱਲ ਦੇ ਕੇ ਛੁਡਾਉਣ ਦਾ ਤੇਰਾ ਹੱਕ ਹੈ

ਯਿਰਮਿਯਾਹ 32:8 (PANIRV)
Square Portrait Landscape 4K UHD
ਤਾਂ ਮੇਰੇ ਚਾਚੇ ਦਾ ਪੁੱਤਰ ਹਨਮਏਲ ਮੇਰੇ ਕੋਲ ਕੈਦਖ਼ਾਨੇ ਦੇ ਵੇਹੜੇ ਵਿੱਚ ਯਹੋਵਾਹ ਦੇ ਬਚਨ ਅਨੁਸਾਰ ਆਇਆ ਅਤੇ ਉਸ ਮੈਨੂੰ ਆਖਿਆ ਕਿ ਮੇਰਾ ਖੇਤ ਜਿਹੜਾ ਅਨਾਥੋਥ ਵਿੱਚ ਬਿਨਯਾਮੀਨ ਦੇ ਇਲਾਕੇ ਵਿੱਚ ਹੈ ਮੁੱਲ ਲੈ ਲੈ ਕਿਉਂ ਜੋ ਉਹ ਦੇ ਕਬਜ਼ੇ ਦਾ ਅਤੇ ਉਹ ਦੇ ਛੁਡਾਉਣ ਦਾ ਹੱਕ ਤੇਰਾ ਹੈ, ਉਹ ਨੂੰ ਆਪਣੇ ਲਈ ਮੁੱਲ ਲੈ ਲੈ। ਤਦ ਮੈਂ ਜਾਣ ਗਿਆ ਕਿ ਇਹ ਯਹੋਵਾਹ ਦਾ ਬਚਨ ਸੀ

ਯਿਰਮਿਯਾਹ 32:9 (PANIRV)
Square Portrait Landscape 4K UHD
ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ

ਯਿਰਮਿਯਾਹ 32:10 (PANIRV)
Square Portrait Landscape 4K UHD
ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ

ਯਿਰਮਿਯਾਹ 32:11 (PANIRV)
Square Portrait Landscape 4K UHD
ਤਾਂ ਮੈਂ ਉਸ ਬੈ-ਨਾਮੇ ਦੀ ਲਿਖਤ ਨੂੰ ਜਿਹ ਨੂੰ ਮੋਹਰ ਲੱਗੀ ਹੋਈ ਸੀ, ਜੋ ਕਨੂੰਨਾਂ ਅਤੇ ਬਿਧੀਆਂ ਦੇ ਅਨੁਸਾਰ ਸੀ, ਅਤੇ ਉਹ ਦੀ ਖੁੱਲ੍ਹੀ ਨਕਲ ਨੂੰ ਵੀ ਲਿਆ

ਯਿਰਮਿਯਾਹ 32:12 (PANIRV)
Square Portrait Landscape 4K UHD
ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਖ਼ਤ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ

ਯਿਰਮਿਯਾਹ 32:13 (PANIRV)
Square Portrait Landscape 4K UHD
ਅਤੇ ਮੈਂ ਉਹਨਾਂ ਦੇ ਸਾਹਮਣੇ ਬਾਰੂਕ ਨੂੰ ਹੁਕਮ ਦਿੱਤਾ ਕਿ

ਯਿਰਮਿਯਾਹ 32:14 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ

ਯਿਰਮਿਯਾਹ 32:15 (PANIRV)
Square Portrait Landscape 4K UHD
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।

ਯਿਰਮਿਯਾਹ 32:16 (PANIRV)
Square Portrait Landscape 4K UHD
ਇਸ ਦੇ ਪਿੱਛੋਂ ਕਿ ਮੈਂ ਉਹ ਬੈ-ਨਾਮੇ ਦੀ ਲਿਖਤ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਦਿੱਤੀ ਮੈਂ ਯਹੋਵਾਹ ਕੋਲ ਪ੍ਰਾਰਥਨਾ ਕੀਤੀ ਕਿ

ਯਿਰਮਿਯਾਹ 32:17 (PANIRV)
Square Portrait Landscape 4K UHD
ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ

ਯਿਰਮਿਯਾਹ 32:18 (PANIRV)
Square Portrait Landscape 4K UHD
ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ

ਯਿਰਮਿਯਾਹ 32:19 (PANIRV)
Square Portrait Landscape 4K UHD
ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ

ਯਿਰਮਿਯਾਹ 32:20 (PANIRV)
Square Portrait Landscape 4K UHD
ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ

ਯਿਰਮਿਯਾਹ 32:21 (PANIRV)
Square Portrait Landscape 4K UHD
ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ

ਯਿਰਮਿਯਾਹ 32:22 (PANIRV)
Square Portrait Landscape 4K UHD
ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪੁਰਖਿਆਂ ਨਾਲ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ।

ਯਿਰਮਿਯਾਹ 32:23 (PANIRV)
Square Portrait Landscape 4K UHD
ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ

ਯਿਰਮਿਯਾਹ 32:24 (PANIRV)
Square Portrait Landscape 4K UHD
ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ

ਯਿਰਮਿਯਾਹ 32:25 (PANIRV)
Square Portrait Landscape 4K UHD
ਹੇ ਪ੍ਰਭੂ ਯਹੋਵਾਹ, ਤੂੰ ਹੀ ਤਾਂ ਮੈਨੂੰ ਆਖਿਆ ਕਿ ਚਾਂਦੀ ਨਾਲ ਉਹ ਖੇਤ ਆਪਣੇ ਲਈ ਮੁੱਲ ਲੈ ਅਤੇ ਗਵਾਹਾਂ ਦੀ ਗਵਾਹੀ ਕਰਵਾ, ਭਾਵੇਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ।

ਯਿਰਮਿਯਾਹ 32:26 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ

ਯਿਰਮਿਯਾਹ 32:27 (PANIRV)
Square Portrait Landscape 4K UHD
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?

ਯਿਰਮਿਯਾਹ 32:28 (PANIRV)
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ

ਯਿਰਮਿਯਾਹ 32:29 (PANIRV)
Square Portrait Landscape 4K UHD
ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ

ਯਿਰਮਿਯਾਹ 32:30 (PANIRV)
Square Portrait Landscape 4K UHD
ਕਿਉਂ ਜੋ ਇਸਰਾਏਲੀਆਂ ਅਤੇ ਯਹੂਦੀਆਂ ਨੇ ਆਪਣੀ ਜੁਆਨੀ ਵਿੱਚ ਨਿਰਾ ਉਹ ਕੀਤਾ ਜਿਹੜਾ ਮੇਰੀ ਨਿਗਾਹ ਵਿੱਚ ਬੁਰਾ ਸੀ ਕਿਉਂ ਜੋ ਇਸਰਾਏਲੀਆਂ ਨੇ ਆਪਣੇ ਹੱਥਾਂ ਦੇ ਕੰਮਾਂ ਨਾਲ ਮੈਨੂੰ ਨਿਰਾ ਗੁੱਸਾ ਹੀ ਚੜ੍ਹਾਇਆ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 32:31 (PANIRV)
Square Portrait Landscape 4K UHD
ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ

ਯਿਰਮਿਯਾਹ 32:32 (PANIRV)
Square Portrait Landscape 4K UHD
ਨਾਲੇ ਉਹ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਇਸਰਾਏਲੀਆਂ ਅਤੇ ਯਹੂਦੀਆਂ ਨੇ ਕੀਤੀ ਭਈ ਮੇਰੇ ਗੁੱਸੇ ਨੂੰ ਭੜਕਾਉਣ, ਉਹਨਾਂ ਨੇ ਅਤੇ ਉਹਨਾਂ ਦੇ ਰਾਜਿਆਂ, ਸਰਦਾਰਾਂ, ਜਾਜਕਾਂ, ਨਬੀਆਂ ਨੇ ਨਾਲੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਵੀ

ਯਿਰਮਿਯਾਹ 32:33 (PANIRV)
Square Portrait Landscape 4K UHD
ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ

ਯਿਰਮਿਯਾਹ 32:34 (PANIRV)
Square Portrait Landscape 4K UHD
ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ

ਯਿਰਮਿਯਾਹ 32:35 (PANIRV)
Square Portrait Landscape 4K UHD
ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ।

ਯਿਰਮਿਯਾਹ 32:36 (PANIRV)
Square Portrait Landscape 4K UHD
ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -

ਯਿਰਮਿਯਾਹ 32:37 (PANIRV)
Square Portrait Landscape 4K UHD
ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ

ਯਿਰਮਿਯਾਹ 32:38 (PANIRV)
Square Portrait Landscape 4K UHD
ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ

ਯਿਰਮਿਯਾਹ 32:39 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ

ਯਿਰਮਿਯਾਹ 32:40 (PANIRV)
Square Portrait Landscape 4K UHD
ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ

ਯਿਰਮਿਯਾਹ 32:41 (PANIRV)
Square Portrait Landscape 4K UHD
ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।

ਯਿਰਮਿਯਾਹ 32:42 (PANIRV)
Square Portrait Landscape 4K UHD
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਜਿਵੇਂ ਮੈਂ ਇਸ ਪਰਜਾ ਉੱਤੇ ਇਹ ਸਾਰੀ ਵੱਡੀ ਬੁਰਿਆਈ ਲਿਆਂਦੀ ਤਿਵੇਂ ਮੈਂ ਉਹਨਾਂ ਉੱਤੇ ਸਾਰੀ ਭਲਿਆਈ ਲਿਆਵਾਂਗਾ ਜਿਹ ਦੀ ਮੈਂ ਉਹਨਾਂ ਨਾਲ ਗੱਲ ਕੀਤੀ ਸੀ

ਯਿਰਮਿਯਾਹ 32:43 (PANIRV)
Square Portrait Landscape 4K UHD
ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ

ਯਿਰਮਿਯਾਹ 32:44 (PANIRV)
Square Portrait Landscape 4K UHD
ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ।

Available Bible Translations

American Standard Version (ASV)
Jeremiah 32 (ASV) »
King James Version (KJV)
Jeremiah 32 (KJV) »
GOD’S WORD® (GW)
Jeremiah 32 (GW) »
Berean Bible (BSB)
Jeremiah 32 (BSB) »
World English Bible (WEB)
Jeremiah 32 (WEB) »
French Bible (LSG)
Jérémie 32 (LSG) »
German Bible (LUTH1912)
Jeremia 32 (LUTH1912) »
Hebrew Bible (HEB)
ירמיה 32 (HEB) »
Portuguese Bible (BSL)
Jeremias 32 (BSL) »
Vietnamese Bible (VIE)
Giê-rê-mi-a 32 (VIE) »
Spanish Bible (RVA)
Jeremías 32 (RVA) »
Italian Bible (RIV)
Geremia 32 (RIV) »
Chinese Simplified (CUVS)
耶 利 米 书 32 (CUVS) »
Chinese Traditional (CUVT)
耶 利 米 書 32 (CUVT) »
Albanian Bible (ALB)
Jeremia 32 (ALB) »
Swedish Bible (SV1917)
Jeremia 32 (SV1917) »
Russian Bible (RUSV)
Иеремия 32 (RUSV) »
Ukrainian Bible (UKR)
Єремія 32 (UKR) »
Hungarian Bible (KAR)
Jeremiás 32 (KAR) »
Bulgarian Bible (BULG)
Еремия 32 (BULG) »
Japanese Bible (JPN)
エレミヤ書 32 (JPN) »
Norwegian Bible (NORSK)
Jeremia 32 (NORSK) »

ਯਿਰਮਿਯਾਹ (PANIRV) Chapter Selection

PANIRV Book Selection List