ਯਿਰਮਿਯਾਹ Chapter 36 PANIRV Bible Verse Images

ਯਿਰਮਿਯਾਹ 36 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 36 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 36:1 (PANIRV)
Square Portrait Landscape 4K UHD
ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ

ਯਿਰਮਿਯਾਹ 36:2 (PANIRV)
Square Portrait Landscape 4K UHD
ਆਪਣੇ ਲਈ ਇੱਕ ਲਪੇਟਵੀਂ ਪੱਤ੍ਰੀ ਲੈ ਅਤੇ ਉਹ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਇਸਰਾਏਲ ਦੇ ਵਿਖੇ, ਯਹੂਦਾਹ ਦੇ ਬਾਰੇ ਅਤੇ ਸਾਰੀਆਂ ਕੌਮਾਂ ਦੇ ਬਾਰੇ ਉਸ ਦਿਨ ਤੋਂ ਜਦ ਮੈਂ ਤੇਰੇ ਨਾਲ ਬੋਲਿਆ ਅਰਥਾਤ ਯੋਸ਼ੀਯਾਹ ਦੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਖੀਆਂ ਉਹ ਦੇ ਵਿੱਚ ਲਿਖ ਲੈ

ਯਿਰਮਿਯਾਹ 36:3 (PANIRV)
Square Portrait Landscape 4K UHD
ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ

ਯਿਰਮਿਯਾਹ 36:4 (PANIRV)
Square Portrait Landscape 4K UHD
ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿਖ ਲਈਆਂ

ਯਿਰਮਿਯਾਹ 36:5 (PANIRV)
Square Portrait Landscape 4K UHD
ਯਿਰਮਿਯਾਹ ਨੇ ਬਾਰੂਕ ਨੂੰ ਹੁਕਮ ਦੇ ਕੇ ਆਖਿਆ, ਮੈਂ ਰੋਕਿਆ ਗਿਆ ਹਾਂ ਅਤੇ ਯਹੋਵਾਹ ਦੇ ਭਵਨ ਵਿੱਚ ਜਾ ਨਹੀਂ ਸਕਦਾ

ਯਿਰਮਿਯਾਹ 36:6 (PANIRV)
Square Portrait Landscape 4K UHD
ਇਸ ਲਈ ਤੂੰ ਜਾ ਅਤੇ ਯਹੋਵਾਹ ਦੀਆਂ ਉਹ ਗੱਲਾਂ ਜਿਹੜੀਆਂ ਤੂੰ ਮੇਰੇ ਮੂੰਹੋਂ ਉਸ ਲਪੇਟੇ ਹੋਏ ਪੱਤਰ ਵਿੱਚ ਲਿਖੀਆਂ ਹਨ ਯਹੋਵਾਹ ਦੇ ਭਵਨ ਵਿੱਚ ਵਰਤ ਵਾਲੇ ਦਿਨ ਪੜ੍ਹ ਕੇ ਪਰਜਾ ਦੇ ਕੰਨਾਂ ਵਿੱਚ ਸੁਣਾ, ਨਾਲੇ ਸਾਰੇ ਯਹੂਦਾਹ ਦੇ ਕੰਨਾਂ ਵਿੱਚ ਜਿਹੜੇ ਆਪਣੇ ਸ਼ਹਿਰਾਂ ਤੋਂ ਆਏ ਹੋਏ ਹਨ ਪੜ੍ਹ ਕੇ ਸੁਣਾ

ਯਿਰਮਿਯਾਹ 36:7 (PANIRV)
Square Portrait Landscape 4K UHD
ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ

ਯਿਰਮਿਯਾਹ 36:8 (PANIRV)
Square Portrait Landscape 4K UHD
ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਭ ਕੁਝ ਉਵੇਂ ਹੀ ਕੀਤਾ ਜਿਵੇਂ ਯਿਰਮਿਯਾਹ ਨਬੀ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਦੇ ਭਵਨ ਵਿੱਚ ਯਹੋਵਾਹ ਦੀਆਂ ਗੱਲਾਂ ਪੱਤਰੀ ਵਿੱਚੋਂ ਪੜ੍ਹੀਆਂ

ਯਿਰਮਿਯਾਹ 36:9 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ

ਯਿਰਮਿਯਾਹ 36:10 (PANIRV)
Square Portrait Landscape 4K UHD
ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।

ਯਿਰਮਿਯਾਹ 36:11 (PANIRV)
Square Portrait Landscape 4K UHD
ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ

ਯਿਰਮਿਯਾਹ 36:12 (PANIRV)
Square Portrait Landscape 4K UHD
ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ

ਯਿਰਮਿਯਾਹ 36:13 (PANIRV)
Square Portrait Landscape 4K UHD
ਮੀਕਾਯਾਹ ਨੇ ਸਾਰੀਆਂ ਗੱਲਾਂ ਉਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ

ਯਿਰਮਿਯਾਹ 36:14 (PANIRV)
Square Portrait Landscape 4K UHD
ਤਾਂ ਸਾਰੇ ਸਰਦਾਰਾਂ ਨੇ ਕੂਸ਼ੀ ਦੇ ਪੜਪੋਤੇ ਸ਼ਲਮਯਾਹ ਦੇ ਪੋਤੇ ਨਥਨਯਾਹ ਦੇ ਪੁੱਤਰ ਯਹੂਦੀ ਨੂੰ ਬਾਰੂਕ ਕੋਲ ਭੇਜਿਆ ਕਿ ਉਹ ਲਪੇਟਿਆ ਹੋਇਆ ਪੱਤਰ ਜਿਹੜਾ ਤੂੰ ਪੜ੍ਹ ਕੇ ਪਰਜਾ ਦੇ ਕੰਨੀਂ ਸੁਣਾਇਆ ਹੈ ਆਪਣੇ ਹੱਥ ਵਿੱਚ ਲੈ ਕੇ ਤੁਰ ਆ। ਤਾਂ ਨੇਰੀਯਾਹ ਦਾ ਪੁੱਤਰ ਬਾਰੂਕ ਉਹ ਲਪੇਟਿਆ ਹੋਇਆ ਆਪਣੇ ਹੱਥ ਵਿੱਚ ਲੈ ਕੇ ਉਹਨਾਂ ਕੋਲ ਗਿਆ

ਯਿਰਮਿਯਾਹ 36:15 (PANIRV)
Square Portrait Landscape 4K UHD
ਉਹਨਾਂ ਉਸ ਨੂੰ ਆਖਿਆ, ਜ਼ਰਾ ਬੈਠ ਜਾ ਅਤੇ ਪੜ੍ਹ ਕੇ ਸਾਨੂੰ ਸੁਣਾ। ਤਾਂ ਬਾਰੂਕ ਨੇ ਪੜ੍ਹ ਕੇ ਉਹਨਾਂ ਨੂੰ ਸੁਣਾਇਆ

ਯਿਰਮਿਯਾਹ 36:16 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹਨਾਂ ਇਹ ਗੱਲਾਂ ਸੁਣੀਆਂ ਤਾਂ ਹਰੇਕ ਆਪਣੇ ਸਾਥੀ ਵੱਲ ਵੇਖ ਕੇ ਕੰਬਣ ਲੱਗ ਪਿਆ। ਉਹਨਾਂ ਨੇ ਬਾਰੂਕ ਨੂੰ ਆਖਿਆ ਕਿ ਸਾਨੂੰ ਇਹ ਸਾਰੀਆਂ ਗੱਲਾਂ ਰਾਜਾ ਨੂੰ ਦੱਸਣੀਆਂ ਪੈਣਗੀਆਂ

ਯਿਰਮਿਯਾਹ 36:17 (PANIRV)
Square Portrait Landscape 4K UHD
ਉਹਨਾਂ ਨੇ ਬਾਰੂਕ ਨੂੰ ਪੁੱਛਿਆ ਕਿ ਸਾਨੂੰ ਦੱਸ ਭਈ ਇਹ ਸਾਰੀਆਂ ਗੱਲਾਂ ਤੂੰ ਉਹ ਦੇ ਮੂੰਹੋਂ ਕਿਵੇਂ ਲਿਖੀਆਂ?

ਯਿਰਮਿਯਾਹ 36:18 (PANIRV)
Square Portrait Landscape 4K UHD
ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ

ਯਿਰਮਿਯਾਹ 36:19 (PANIRV)
Square Portrait Landscape 4K UHD
ਤਦ ਸਰਦਾਰਾਂ ਨੇ ਬਾਰੂਕ ਨੂੰ ਆਖਿਆ, ਜਾ ਤੂੰ ਅਤੇ ਯਿਰਮਿਯਾਹ, ਆਪਣੇ ਆਪ ਨੂੰ ਲੁਕਾ ਲਓ ਅਤੇ ਕੋਈ ਨਾ ਜਾਣੇ ਕਿ ਤੁਸੀਂ ਕਿੱਥੇ ਹੋ!

ਯਿਰਮਿਯਾਹ 36:20 (PANIRV)
Square Portrait Landscape 4K UHD
ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ

ਯਿਰਮਿਯਾਹ 36:21 (PANIRV)
Square Portrait Landscape 4K UHD
ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ

ਯਿਰਮਿਯਾਹ 36:22 (PANIRV)
Square Portrait Landscape 4K UHD
ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ

ਯਿਰਮਿਯਾਹ 36:23 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦੀ ਤਿੰਨ ਚਾਰ ਕਾਂਡ ਪੜ੍ਹ ਚੁੱਕਾ ਤਾਂ ਉਸ ਨੂੰ ਲਿਖਾਰੀ ਦੇ ਚਾਕੂ ਨਾਲ ਕੱਟ ਕੇ ਅੱਗ ਵਿੱਚ ਪਾ ਦਿੱਤਾ ਜਿਹੜੀ ਅੰਗੀਠੀ ਵਿੱਚ ਸੀ ਐਥੋਂ ਤੱਕ ਕਿ ਉਹ ਲਪੇਟਿਆ ਹੋਇਆ ਪੱਤਰ ਸਾਰੇ ਦਾ ਸਾਰਾ ਅੰਗੀਠੀ ਦੀ ਅੱਗ ਵਿੱਚ ਭਸਮ ਹੋ ਗਿਆ

ਯਿਰਮਿਯਾਹ 36:24 (PANIRV)
Square Portrait Landscape 4K UHD
ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ

ਯਿਰਮਿਯਾਹ 36:25 (PANIRV)
Square Portrait Landscape 4K UHD
ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ

ਯਿਰਮਿਯਾਹ 36:26 (PANIRV)
Square Portrait Landscape 4K UHD
ਤਾਂ ਰਾਜਾ ਨੇ ਰਾਜਾ ਦੇ ਪੁੱਤਰ ਯਰਹਮਏਲ ਨੂੰ ਅਤੇ ਅਜ਼ਰੀਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸਰਾਯਾਹ ਨੂੰ ਅਤੇ ਅਬਦਏਲ ਦੇ ਪੁੱਤਰ ਸ਼ਲਮਯਾਹ ਨੂੰ ਹੁਕਮ ਦਿੱਤਾ ਕਿ ਬਾਰੂਕ ਲਿਖਾਰੀ ਨੂੰ ਯਿਰਮਿਯਾਹ ਨਬੀ ਨੂੰ ਫੜ ਲੈਣ ਪਰ ਯਹੋਵਾਹ ਨੇ ਉਹਨਾਂ ਨੂੰ ਲੁਕਾ ਦਿੱਤਾ।

ਯਿਰਮਿਯਾਹ 36:27 (PANIRV)
Square Portrait Landscape 4K UHD
ਇਸ ਦੇ ਪਿੱਛੇ ਕਿ ਰਾਜਾ ਨੇ ਉਹ ਲਪੇਟਿਆ ਹੋਇਆ ਪੱਤਰ ਅਤੇ ਯਿਰਮਿਯਾਹ ਦੇ ਮੂੰਹ ਦੀਆਂ ਗੱਲਾਂ ਜਿਹੜੀਆਂ ਬਾਰੂਕ ਨੇ ਲਿਖੀਆਂ ਸਨ ਉਹ ਸਾੜ ਦਿੱਤੀਆਂ, ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਦੇ ਕੋਲ ਆਇਆ ਕਿ

ਯਿਰਮਿਯਾਹ 36:28 (PANIRV)
Square Portrait Landscape 4K UHD
ਫਿਰ ਆਪਣੇ ਲਈ ਦੂਜਾ ਲਪੇਟਿਆ ਹੋਇਆ ਪੱਤਰ ਲੈ ਅਤੇ ਉਹ ਦੇ ਵਿੱਚ ਉਹ ਸਾਰੀਆਂ ਪਹਿਲੀਆਂ ਗੱਲਾਂ ਜਿਹੜੀਆਂ ਅਗਲੇ ਲਪੇਟੇ ਹੋਏ ਪੱਤਰ ਵਿੱਚ ਸਨ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਸਾੜ ਸੁੱਟਿਆ ਹੈ ਲਿਖ

ਯਿਰਮਿਯਾਹ 36:29 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਪੱਤਰ ਇਹ ਆਖ ਕੇ ਸਾੜ ਸੁੱਟਿਆ ਭਈ ਤੂੰ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ?

ਯਿਰਮਿਯਾਹ 36:30 (PANIRV)
Square Portrait Landscape 4K UHD
ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ

ਯਿਰਮਿਯਾਹ 36:31 (PANIRV)
Square Portrait Landscape 4K UHD
ਮੈਂ ਉਹ ਨੂੰ, ਉਹ ਦੀ ਨਸਲ ਨੂੰ, ਉਹ ਦੇ ਟਹਿਲੂਆਂ ਨੂੰ ਉਹਨਾਂ ਦੀ ਬਦੀ ਦੇ ਕਾਰਨ ਸਜ਼ਾ ਦਿਆਂਗਾ। ਮੈਂ ਉਹਨਾਂ ਉੱਤੇ, ਯਰੂਸ਼ਲਮ ਦੇ ਵਾਸੀਆਂ ਉੱਤੇ ਅਤੇ ਯਹੂਦਾਹ ਦੇ ਮਨੁੱਖਾਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਉਹਨਾਂ ਨੂੰ ਆਖੀ ਹੈ ਲਿਆਵਾਂਗਾ ਪਰ ਉਹਨਾਂ ਨਾ ਸੁਣਿਆ।

ਯਿਰਮਿਯਾਹ 36:32 (PANIRV)
Square Portrait Landscape 4K UHD
ਤਦ ਯਿਰਮਿਯਾਹ ਨੇ ਦੂਜਾ ਲਪੇਟਣ ਵਾਲਾ ਪੱਤਰ ਲਿਆ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਲਿਖਾਰੀ ਨੂੰ ਦਿੱਤਾ, ਤਾਂ ਉਹ ਦੇ ਉੱਤੇ ਯਿਰਮਿਯਾਹ ਦੇ ਮੂੰਹੋਂ ਉਸ ਪੋਥੀ ਦੀਆਂ ਸਾਰੀਆਂ ਗੱਲਾਂ ਲਿਖੀਆਂ ਜਿਹ ਨੂੰ ਯਹੂਦਾਹ ਦੇ ਰਾਜਾ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ ਅਤੇ ਹੋਰ ਉਹਨਾਂ ਵਰਗੀਆਂ ਬਹੁਤ ਗੱਲਾਂ ਉਹਨਾਂ ਵਿੱਚ ਮਿਲਾਈਆਂ ਗਈਆਂ।

Available Bible Translations

American Standard Version (ASV)
Jeremiah 36 (ASV) »
King James Version (KJV)
Jeremiah 36 (KJV) »
GOD’S WORD® (GW)
Jeremiah 36 (GW) »
Berean Bible (BSB)
Jeremiah 36 (BSB) »
World English Bible (WEB)
Jeremiah 36 (WEB) »
French Bible (LSG)
Jérémie 36 (LSG) »
German Bible (LUTH1912)
Jeremia 36 (LUTH1912) »
Hebrew Bible (HEB)
ירמיה 36 (HEB) »
Portuguese Bible (BSL)
Jeremias 36 (BSL) »
Vietnamese Bible (VIE)
Giê-rê-mi-a 36 (VIE) »
Spanish Bible (RVA)
Jeremías 36 (RVA) »
Italian Bible (RIV)
Geremia 36 (RIV) »
Chinese Simplified (CUVS)
耶 利 米 书 36 (CUVS) »
Chinese Traditional (CUVT)
耶 利 米 書 36 (CUVT) »
Albanian Bible (ALB)
Jeremia 36 (ALB) »
Swedish Bible (SV1917)
Jeremia 36 (SV1917) »
Russian Bible (RUSV)
Иеремия 36 (RUSV) »
Ukrainian Bible (UKR)
Єремія 36 (UKR) »
Hungarian Bible (KAR)
Jeremiás 36 (KAR) »
Bulgarian Bible (BULG)
Еремия 36 (BULG) »
Japanese Bible (JPN)
エレミヤ書 36 (JPN) »
Norwegian Bible (NORSK)
Jeremia 36 (NORSK) »

ਯਿਰਮਿਯਾਹ (PANIRV) Chapter Selection

PANIRV Book Selection List