ਯਿਰਮਿਯਾਹ Chapter 38 PANIRV Bible Verse Images

ਯਿਰਮਿਯਾਹ 38 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 38 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 38:1 (PANIRV)
Square Portrait Landscape 4K UHD
ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ

ਯਿਰਮਿਯਾਹ 38:2 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ

ਯਿਰਮਿਯਾਹ 38:3 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ

ਯਿਰਮਿਯਾਹ 38:4 (PANIRV)
Square Portrait Landscape 4K UHD
ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ

ਯਿਰਮਿਯਾਹ 38:5 (PANIRV)
Square Portrait Landscape 4K UHD
ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ

ਯਿਰਮਿਯਾਹ 38:6 (PANIRV)
Square Portrait Landscape 4K UHD
ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।

ਯਿਰਮਿਯਾਹ 38:7 (PANIRV)
Square Portrait Landscape 4K UHD
ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ

ਯਿਰਮਿਯਾਹ 38:8 (PANIRV)
Square Portrait Landscape 4K UHD
ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ

ਯਿਰਮਿਯਾਹ 38:9 (PANIRV)
Square Portrait Landscape 4K UHD
ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ

ਯਿਰਮਿਯਾਹ 38:10 (PANIRV)
Square Portrait Landscape 4K UHD
ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ

ਯਿਰਮਿਯਾਹ 38:11 (PANIRV)
Square Portrait Landscape 4K UHD
ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ

ਯਿਰਮਿਯਾਹ 38:12 (PANIRV)
Square Portrait Landscape 4K UHD
ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ

ਯਿਰਮਿਯਾਹ 38:13 (PANIRV)
Square Portrait Landscape 4K UHD
ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

ਯਿਰਮਿਯਾਹ 38:14 (PANIRV)
Square Portrait Landscape 4K UHD
ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ

ਯਿਰਮਿਯਾਹ 38:15 (PANIRV)
Square Portrait Landscape 4K UHD
ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ

ਯਿਰਮਿਯਾਹ 38:16 (PANIRV)
Square Portrait Landscape 4K UHD
ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ

ਯਿਰਮਿਯਾਹ 38:17 (PANIRV)
Square Portrait Landscape 4K UHD
ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ

ਯਿਰਮਿਯਾਹ 38:18 (PANIRV)
Square Portrait Landscape 4K UHD
ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ

ਯਿਰਮਿਯਾਹ 38:19 (PANIRV)
Square Portrait Landscape 4K UHD
ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ

ਯਿਰਮਿਯਾਹ 38:20 (PANIRV)
Square Portrait Landscape 4K UHD
ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ

ਯਿਰਮਿਯਾਹ 38:21 (PANIRV)
Square Portrait Landscape 4K UHD
ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -

ਯਿਰਮਿਯਾਹ 38:22 (PANIRV)
Square Portrait Landscape 4K UHD
ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।

ਯਿਰਮਿਯਾਹ 38:23 (PANIRV)
Square Portrait Landscape 4K UHD
ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।

ਯਿਰਮਿਯਾਹ 38:24 (PANIRV)
Square Portrait Landscape 4K UHD
ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ

ਯਿਰਮਿਯਾਹ 38:25 (PANIRV)
Square Portrait Landscape 4K UHD
ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ?

ਯਿਰਮਿਯਾਹ 38:26 (PANIRV)
Square Portrait Landscape 4K UHD
ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ

ਯਿਰਮਿਯਾਹ 38:27 (PANIRV)
Square Portrait Landscape 4K UHD
ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ

ਯਿਰਮਿਯਾਹ 38:28 (PANIRV)
Square Portrait Landscape 4K UHD
ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।

Available Bible Translations

American Standard Version
Jeremiah 38 (ASV) »
King James Version
Jeremiah 38 (KJV) »
GOD’S WORD® (GW)
Jeremiah 38 (GW) »
World English Bible
Jeremiah 38 (WEB) »
Louis Segond 1910
Jérémie 38 (LSG) »
Luther Bibel 1912
Jeremia 38 (LUTH1912) »
इंडियन रिवाइज्ड वर्जन - हिंदी
यिर्मयाह 38 (HINIRV) »
ভারতীয় সংশোধিত সংস্করণ - বাংলা
যিৰিমিয়া 38 (BENIRV) »
இந்தியன் ரீவைஸ்டு வேர்ஷன் - தமிழ்
எரேமியா 38 (TAMIRV) »
इंडियन रिवाइज्ड वर्जन - मराठी
यिर्मया 38 (MARIRV) »
ఇండియన్ రేవిజ్డ్ వెర్షన్ - తెలుగు
యిర్మీయా 38 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 38 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 38 (KANIRV) »
الكتاب المقدس باللغة العربية، فان دايك
إِرْمِيَا 38 (AVD) »
תנ ך עברי מודרני
ירמיה 38 (HEB) »
Bíblia Sagrada Português
Jeremias 38 (BSL) »
Kinh Thánh: Tiếng Việt
Giê-rê-mi-a 38 (VIE) »
Reina Valera Antigua
Jeremías 38 (RVA) »
La Sacra Bibbia
Geremia 38 (RIV) »
圣 经 简体中文和合本
耶 利 米 书 38 (CUVS) »
聖 經 繁體中文和合本
耶 利 米 書 38 (CUVT) »
Bibla e Shenjtë
Jeremia 38 (ALB) »
Svenska Bibeln 1917
Jeremia 38 (SV1917) »
Библия на русском
Иеремия 38 (RUSV) »
Українська Біблія
Єремія 38 (UKR) »
Szent Biblia - Magyar
Jeremiás 38 (KAR) »
Българска Библия
Еремия 38 (BULG) »
Det Norsk Bibel
Jeremia 38 (NORSK) »
Kitaabka Quduuska Ah
Yeremyaah 38 (SOM) »
De Heilige Schrift
Jeremia 38 (NLD) »
Dansk Bibel 1871
Jeremias 38 (DA1871) »

ਯਿਰਮਿਯਾਹ (PANIRV) Chapter Selection

PANIRV Book Selection List