ਯਿਰਮਿਯਾਹ Chapter 4 PANIRV Bible Verse Images

ਯਿਰਮਿਯਾਹ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 4:1 (PANIRV)
Square Portrait Landscape 4K UHD
ਹੇ ਇਸਰਾਏਲ, ਜੇ ਤੂੰ ਮੁੜੇਂ, ਯਹੋਵਾਹ ਦਾ ਵਾਕ ਹੈ, ਤਾਂ ਤੂੰ ਮੇਰੀ ਵੱਲ ਮੁੜੇਂਗਾ। ਜੇ ਤੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨੂੰ ਮੇਰੇ ਅੱਗੋਂ ਦੂਰ ਕਰੇਂ, ਜੇ ਤੂੰ ਅਵਾਰਾ ਨਾ ਫਿਰੇਂ,

ਯਿਰਮਿਯਾਹ 4:2 (PANIRV)
Square Portrait Landscape 4K UHD
ਜੇ ਤੂੰ ਜੀਉਂਦੇ ਯਹੋਵਾਹ ਦੀ ਸਹੁੰ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ।

ਯਿਰਮਿਯਾਹ 4:3 (PANIRV)
Square Portrait Landscape 4K UHD
ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।

ਯਿਰਮਿਯਾਹ 4:4 (PANIRV)
Square Portrait Landscape 4K UHD
ਯਹੋਵਾਹ ਲਈ ਆਪਣੀ ਸੁੰਨਤ ਕਰਾਓ, ਆਪਣੇ ਦਿਲ ਦੀ ਖੱਲੜੀ ਲਹਾਓ, ਹੇ ਯਹੂਦਾਹ ਦੇ ਮਨੁੱਖੋ ਅਤੇ ਯਰੂਸ਼ਲਮ ਦੇ ਵਾਸੀਓ! ਮਤੇ ਮੇਰਾ ਗੁੱਸਾ ਅੱਗ ਵਾਂਗੂੰ ਭੜਕ ਉੱਠੇ, ਉਹ ਬਲ ਉੱਠੇ ਅਤੇ ਬੁਝਾਉਣ ਵਾਲਾ ਕੋਈ ਨਾ ਹੋਵੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ।

ਯਿਰਮਿਯਾਹ 4:5 (PANIRV)
Square Portrait Landscape 4K UHD
ਯਹੂਦਾਹ ਵਿੱਚ ਦੱਸੋ ਅਤੇ ਯਰੂਸ਼ਲਮ ਵਿੱਚ ਸੁਣਾਓ, ਅਤੇ ਆਖੋ ਭਈ ਦੇਸ ਵਿੱਚ ਤੁਰ੍ਹੀ ਫੂਕੋ, ਉੱਚੀ ਦੇ ਕੇ ਪੁਕਾਰੋ ਅਤੇ ਆਖੋ, ਇਕੱਠੇ ਹੋ ਜੋ ਭਈ ਅਸੀਂ ਗੜ੍ਹ ਵਾਲੇ ਸ਼ਹਿਰਾਂ ਵਿੱਚ ਚੱਲੀਏ!

ਯਿਰਮਿਯਾਹ 4:6 (PANIRV)
Square Portrait Landscape 4K UHD
ਤੁਸੀਂ ਸੀਯੋਨ ਵਿੱਚ ਝੰਡਾ ਉੱਚਾ ਕਰੋ, ਪਨਾਹ ਲਈ ਨੱਠੋ ਅਤੇ ਖਲੋਵੋ ਨਾ, ਕਿਉਂ ਜੋ ਮੈਂ ਉੱਤਰ ਵਲੋਂ ਬੁਰਿਆਈ ਅਤੇ ਵੱਡੀ ਬਰਬਾਦੀ ਲਿਆ ਰਿਹਾ ਹੈ!

ਯਿਰਮਿਯਾਹ 4:7 (PANIRV)
Square Portrait Landscape 4K UHD
ਇੱਕ ਬੱਬਰ ਸ਼ੇਰ ਆਪਣੇ ਝਾੜ ਵਿੱਚੋਂ ਨਿੱਕਲਿਆ ਹੈ, ਅਤੇ ਕੌਮਾਂ ਦੇ ਨਾਸ ਕਰਨ ਵਾਲੇ ਨੇ ਕੂਚ ਕੀਤਾ, ਉਹ ਆਪਣੇ ਥਾਂ ਤੋਂ ਨਿੱਕਲਿਆ, ਭਈ ਤੇਰੇ ਦੇਸ ਨੂੰ ਵਿਰਾਨ ਕਰੇ। ਤੇਰੇ ਸ਼ਹਿਰ ਥੇਹ ਹੋ ਜਾਣਗੇ, ਅਤੇ ਉੱਥੇ ਵੱਸਣ ਵਾਲਾ ਕੋਈ ਨਾ ਰਹੇਗਾ।

ਯਿਰਮਿਯਾਹ 4:8 (PANIRV)
Square Portrait Landscape 4K UHD
ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ।

ਯਿਰਮਿਯਾਹ 4:9 (PANIRV)
Square Portrait Landscape 4K UHD
ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ

ਯਿਰਮਿਯਾਹ 4:10 (PANIRV)
Square Portrait Landscape 4K UHD
ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!।

ਯਿਰਮਿਯਾਹ 4:11 (PANIRV)
Square Portrait Landscape 4K UHD
ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,

ਯਿਰਮਿਯਾਹ 4:12 (PANIRV)
Square Portrait Landscape 4K UHD
ਸਗੋਂ ਉੱਥੋਂ ਇੱਕ ਤੁੰਦ ਹਵਾ ਮੇਰੇ ਲਈ ਵੱਗੇਗੀ, ਨਾਲੇ ਹੁਣ ਮੈਂ ਉਹਨਾਂ ਉੱਤੇ ਨਿਆਂ ਕਰਾਂਗਾ।

ਯਿਰਮਿਯਾਹ 4:13 (PANIRV)
Square Portrait Landscape 4K UHD
ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!

ਯਿਰਮਿਯਾਹ 4:14 (PANIRV)
Square Portrait Landscape 4K UHD
ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

ਯਿਰਮਿਯਾਹ 4:15 (PANIRV)
Square Portrait Landscape 4K UHD
ਦਾਨ ਤੋਂ ਤਾਂ ਇੱਕ ਅਵਾਜ਼ ਦੱਸਦੀ, ਅਤੇ ਇਫ਼ਰਾਈਮ ਦੇ ਪਰਬਤ ਤੋਂ ਬਦੀ ਦੀ ਖ਼ਬਰ ਸੁਣਾਉਂਦੀ,

ਯਿਰਮਿਯਾਹ 4:16 (PANIRV)
Square Portrait Landscape 4K UHD
ਤੁਸੀਂ ਕੌਮਾਂ ਨੂੰ ਚੇਤੇ ਕਰਾਓ, - ਵੇਖੋ, ਯਰੂਸ਼ਲਮ ਨੂੰ ਖ਼ਬਰ ਦਿਓ, ਕਿ ਘੇਰਾ ਪਾਉਣ ਵਾਲੇ ਦੂਰ ਦੇਸ ਤੋਂ ਲੱਗੇ ਆਉਂਦੇ ਹਨ!

ਯਿਰਮਿਯਾਹ 4:17 (PANIRV)
Square Portrait Landscape 4K UHD
ਉਹ ਯਹੂਦਾਹ ਦੇ ਸ਼ਹਿਰਾਂ ਦੇ ਵਿਰੁੱਧ ਲਲਕਾਰਦੇ ਹਨ! ਪੈਲੀ ਦੇ ਰਾਖਿਆਂ ਵਾਂਗੂੰ ਉਹ ਉਸ ਨੂੰ ਚੌਂਹ ਪਾਸਿਓਂ ਘੇਰਨਗੇ, ਉਹ ਮੈਥੋਂ ਆਕੀ ਜੋ ਹੋ ਗਈ ਹੈ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 4:18 (PANIRV)
Square Portrait Landscape 4K UHD
ਤੇਰੀ ਚਾਲ ਅਤੇ ਤੇਰੇ ਕੰਮਾਂ ਨੇ ਇਹ ਤੇਰੇ ਉੱਤੇ ਲਿਆਂਦਾ, ਇਹ ਤੇਰੀ ਬਿਪਤਾ ਹੈ ਅਤੇ ਇਹ ਕੌੜੀ ਹੈ, ਇਹ ਤੇਰੇ ਦਿਲ ਤੱਕ ਅੱਪੜ ਗਈ ਹੈ!

ਯਿਰਮਿਯਾਹ 4:19 (PANIRV)
Square Portrait Landscape 4K UHD
ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।

ਯਿਰਮਿਯਾਹ 4:20 (PANIRV)
Square Portrait Landscape 4K UHD
ਰਾਹ ਉੱਤੇ ਹਾਰ ਦੀ ਖ਼ਬਰ ਆਉਂਦੀ ਹੈ, ਕਿ ਸਾਰਾ ਦੇਸ ਤਬਾਹ ਹੋ ਗਿਆ, ਅਚਾਨਕ ਤੇਰੇ ਤੰਬੂ ਨਾਸ ਗਏ, ਅਤੇ ਮੇਰੇ ਪੜਦੇ ਇੱਕ ਦਮ ਵਿੱਚ।

ਯਿਰਮਿਯਾਹ 4:21 (PANIRV)
Square Portrait Landscape 4K UHD
ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?

ਯਿਰਮਿਯਾਹ 4:22 (PANIRV)
Square Portrait Landscape 4K UHD
ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ਬੁੱਧਵਾਨ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।

ਯਿਰਮਿਯਾਹ 4:23 (PANIRV)
Square Portrait Landscape 4K UHD
ਮੈਂ ਧਰਤੀ ਨੂੰ ਦੇਖਿਆ ਅਤੇ ਵੇਖੋ, ਉਹ ਬੇਡੌਲ ਅਤੇ ਸੁੰਨੀ ਸੀ, ਅਤੇ ਅਕਾਸ਼ਾਂ ਵੱਲ ਅਤੇ ਉਹਨਾਂ ਵਿੱਚ ਚਾਨਣ ਨਹੀਂ ਸੀ।

ਯਿਰਮਿਯਾਹ 4:24 (PANIRV)
Square Portrait Landscape 4K UHD
ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ!

ਯਿਰਮਿਯਾਹ 4:25 (PANIRV)
Square Portrait Landscape 4K UHD
ਮੈਂ ਦੇਖਿਆ ਅਤੇ ਵੇਖੋ, ਕੋਈ ਆਦਮੀ ਨਹੀਂ ਸੀ, ਅਤੇ ਅਕਾਸ਼ ਦੇ ਸਾਰੇ ਪੰਛੀ ਉੱਡ ਗਏ।

ਯਿਰਮਿਯਾਹ 4:26 (PANIRV)
Square Portrait Landscape 4K UHD
ਮੈਂ ਦੇਖਿਆ ਅਤੇ ਵੇਖੋ, ਉਹ ਦਾ ਮੇਵੇਦਾਰ ਮੈਦਾਨ ਉਜਾੜ ਹੋ ਗਿਆ, ਉਹ ਦੇ ਸਾਰੇ ਸ਼ਹਿਰ ਯਹੋਵਾਹ ਅੱਗੇ, ਉਹ ਦੇ ਡਾਢੇ ਕ੍ਰੋਧ ਦੇ ਅੱਗੇ ਬਰਬਾਦ ਹੋ ਗਏ।

ਯਿਰਮਿਯਾਹ 4:27 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਾਰੀ ਧਰਤੀ ਵਿਰਾਨ ਹੋ ਜਾਵੇਗੀ, ਤਾਂ ਵੀ ਮੈਂ ਉਹ ਨੂੰ ਉੱਕਾ ਹੀ ਨਹੀਂ ਮੁਕਾਵਾਂਗਾ!

ਯਿਰਮਿਯਾਹ 4:28 (PANIRV)
Square Portrait Landscape 4K UHD
ਇਸ ਉੱਤੇ ਧਰਤੀ ਸੋਗ ਕਰੇਗੀ ਅਤੇ ਅਕਾਸ਼ ਕਾਲੇ ਹੋ ਜਾਣਗੇ, ਕਿਉਂ ਜੋ ਮੈਂ ਇਸ ਉੱਤੇ ਬੋਲ ਚੁੱਕਿਆ ਹਾਂ, ਮੈਂ ਇਹ ਠਾਣਿਆ ਹੈ, ਮੈਂ ਨਾ ਹੀ ਗਰੰਜ ਹੋਵਾਂਗਾ ਨਾ ਹੀ ਇਸ ਤੋਂ ਮੁੜਾਂਗਾ।

ਯਿਰਮਿਯਾਹ 4:29 (PANIRV)
Square Portrait Landscape 4K UHD
ਘੋੜ ਚੜ੍ਹੇ ਅਤੇ ਤੀਰ-ਅੰਦਾਜ਼ ਦੀ ਅਵਾਜ਼ ਨਾਲ, ਹਰੇਕ ਸ਼ਹਿਰ ਨੱਠ ਜਾਂਦਾ ਹੈ। ਉਹ ਝੰਗੀ ਵਿੱਚ ਵੜਦੇ ਅਤੇ ਚਟਾਨਾਂ ਉੱਤੇ ਚੜ੍ਹ ਜਾਂਦੇ ਹਨ। ਹਰੇਕ ਸ਼ਹਿਰ ਛੱਡਿਆ ਜਾਂਦਾ ਹੈ, ਅਤੇ ਕੋਈ ਮਨੁੱਖ ਉਹਨਾਂ ਵਿੱਚ ਨਹੀਂ ਵੱਸਦਾ।

ਯਿਰਮਿਯਾਹ 4:30 (PANIRV)
Square Portrait Landscape 4K UHD
ਹੇ ਉਜਾੜਨ ਵਾਲੀਏ, ਤੂੰ ਕੀ ਕਰਦੀ ਹੈਂ? ਭਾਵੇਂ ਤੂੰ ਲਾਲ ਜੋੜਾ ਪਾਵੇਂ, ਭਾਵੇਂ ਤੂੰ ਆਪ ਨੂੰ ਸੋਨੇ ਦੇ ਗਹਿਣਿਆਂ ਦੇ ਨਾਲ ਸਜਾਵੇਂ, ਭਾਵੇਂ ਆਪਣੀਆਂ ਅੱਖਾਂ ਵਿੱਚ ਸੁਰਮਾ ਪਾਵੇਂ, ਤੂੰ ਵਿਅਰਥ ਆਪਣੇ ਆਪ ਨੂੰ ਸੋਹਣੀ ਬਣਾਉਂਦੀ ਹੈ, ਤੇਰੇ ਪ੍ਰੇਮੀ ਤੈਥੋਂ ਘਿਣ ਕਰਦੇ ਹਨ, ਉਹ ਤੇਰੀ ਜਾਨ ਨੂੰ ਭਾਲਦੇ ਹਨ।

ਯਿਰਮਿਯਾਹ 4:31 (PANIRV)
Square Portrait Landscape 4K UHD
ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।

Available Bible Translations

American Standard Version (ASV)
Jeremiah 4 (ASV) »
King James Version (KJV)
Jeremiah 4 (KJV) »
GOD’S WORD® (GW)
Jeremiah 4 (GW) »
Berean Bible (BSB)
Jeremiah 4 (BSB) »
World English Bible (WEB)
Jeremiah 4 (WEB) »
French Bible (LSG)
Jérémie 4 (LSG) »
German Bible (LUTH1912)
Jeremia 4 (LUTH1912) »
Hebrew Bible (HEB)
ירמיה 4 (HEB) »
Portuguese Bible (BSL)
Jeremias 4 (BSL) »
Vietnamese Bible (VIE)
Giê-rê-mi-a 4 (VIE) »
Spanish Bible (RVA)
Jeremías 4 (RVA) »
Italian Bible (RIV)
Geremia 4 (RIV) »
Chinese Simplified (CUVS)
耶 利 米 书 4 (CUVS) »
Chinese Traditional (CUVT)
耶 利 米 書 4 (CUVT) »
Albanian Bible (ALB)
Jeremia 4 (ALB) »
Swedish Bible (SV1917)
Jeremia 4 (SV1917) »
Russian Bible (RUSV)
Иеремия 4 (RUSV) »
Ukrainian Bible (UKR)
Єремія 4 (UKR) »
Hungarian Bible (KAR)
Jeremiás 4 (KAR) »
Bulgarian Bible (BULG)
Еремия 4 (BULG) »
Japanese Bible (JPN)
エレミヤ書 4 (JPN) »
Norwegian Bible (NORSK)
Jeremia 4 (NORSK) »

ਯਿਰਮਿਯਾਹ (PANIRV) Chapter Selection

PANIRV Book Selection List