ਯਿਰਮਿਯਾਹ 40 PANIRV
ਯਿਰਮਿਯਾਹ Chapter 40 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ
Square Portrait Landscape 4K UHD
ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ
Square Portrait Landscape 4K UHD
ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ
Square Portrait Landscape 4K UHD
ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ
Square Portrait Landscape 4K UHD
ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ
Square Portrait Landscape 4K UHD
ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ।
Square Portrait Landscape 4K UHD
ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ
Square Portrait Landscape 4K UHD
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ
Square Portrait Landscape 4K UHD
ਤਾਂ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਮਨੁੱਖਾਂ ਨਾਲ ਸਹੁੰ ਖਾਧੀ ਕਿ ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ, ਤਾਂ ਤੁਹਾਡਾ ਭਲਾ ਹੋਵੇਗਾ
Square Portrait Landscape 4K UHD
ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ
Square Portrait Landscape 4K UHD
ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਦੋਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ
Square Portrait Landscape 4K UHD
ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ।
Square Portrait Landscape 4K UHD
ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ
Square Portrait Landscape 4K UHD
ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ
Square Portrait Landscape 4K UHD
ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਮਾਰ ਦੇ। ਇਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ-ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ?
Square Portrait Landscape 4K UHD
ਤਾਂ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ ਕਿ ਤੂੰ ਇਹ ਕੰਮ ਨਾ ਕਰ ਕਿਉਂ ਜੋ ਤੂੰ ਇਸਮਾਏਲ ਦੇ ਬਾਰੇ ਝੂਠ ਬੋਲਦਾ ਹੈ।
Available Bible Translations
Jeremiah 40 (ASV) »
Jeremiah 40 (KJV) »
Jeremiah 40 (GW) »
Jeremiah 40 (BSB) »
Jeremiah 40 (WEB) »
Jérémie 40 (LSG) »
Jeremia 40 (LUTH1912) »
यिर्मयाह 40 (HINIRV) »
যিৰিমিয়া 40 (BENIRV) »
எரேமியா 40 (TAMIRV) »
यिर्मया 40 (MARIRV) »
యిర్మీయా 40 (TELIRV) »
યર્મિયા 40 (GUJIRV) »
ಯೆರೆಮೀಯನು 40 (KANIRV) »
إِرْمِيَا 40 (AVD) »
ירמיה 40 (HEB) »
Jeremias 40 (BSL) »
Giê-rê-mi-a 40 (VIE) »
Jeremías 40 (RVA) »
Geremia 40 (RIV) »
耶 利 米 书 40 (CUVS) »
耶 利 米 書 40 (CUVT) »
Jeremia 40 (ALB) »
Jeremia 40 (SV1917) »
Иеремия 40 (RUSV) »
Єремія 40 (UKR) »
Jeremiás 40 (KAR) »
Еремия 40 (BULG) »
エレミヤ書 40 (JPN) »
Jeremia 40 (NORSK) »